Gênesis 19
Punjabi Bible (GL_PUNJABI) vs ARA
ARA Almeida Revista e Atualizada 1993
1 ਲੂਤ ਦੇ ਮਹਿਮਾਨ ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।"
1 Ao anoitecer, vieram os dois anjos a Sodoma, a cuja entrada estava Ló assentado; este, quando os viu, levantou-se e, indo ao seu encontro, prostrou-se, rosto em terra.
2 ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”"
2 E disse-lhes: Eis agora, meus senhores, vinde para a casa do vosso servo, pernoitai nela e lavai os pés; levantar-vos-eis de madrugada e seguireis o vosso caminho. Responderam eles: Não; passaremos a noite na praça.
3 ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।"
3 Instou-lhes muito, e foram e entraram em casa dele; deu-lhes um banquete, fez assar uns pães asmos, e eles comeram.
4 ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਦੋਵੇਂ ਜਵਾਨ ਅਤੇ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ"
4 Mas, antes que se deitassem, os homens daquela cidade cercaram a casa, os homens de Sodoma, tanto os moços como os velhos, sim, todo o povo de todos os lados;
5 ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”"
5 e chamaram por Ló e lhe disseram: Onde estão os homens que, à noitinha, entraram em tua casa? Traze-os fora a nós para que abusemos deles.
6 ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।"
6 Saiu-lhes, então, Ló à porta, fechou-a após si
7 ਲੂਤ ਨੇ ਆਦਮੀਆਂ ਨੂੰ ਆਖਿਆ, “ਨਹੀਂ! ਦੋਸਤੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮਿਹਰਬਾਨੀਂ ਕਰਕੇ ਇਹ ਬਦੀ ਨਾ ਕਰਿਓ!"
7 e lhes disse: Rogo-vos, meus irmãos, que não façais mal;
8 ਦੇਖੋ, ਮੇਰੀਆਂ ਦੋ ਧੀਆਂ ਹਨ ਜਿਹੜੀਆਂ ਕਦੇ ਵੀ ਕਿਸੇ ਮਰਦ ਨਾਲ ਨਹੀਂ ਸੁੱਤੀਆਂ। ਮੈਂ ਆਪਣੀਆਂ ਧੀਆਂ ਤੁਹਾਨੂੰ ਦੇ ਦਿਆਂਗਾ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਮਿਹਰਬਾਨੀ ਕਰਕੇ ਇਨ੍ਹਾਂ ਆਦਮੀਆਂ ਨਾਲ ਕੁਝ ਨਾ ਕਰਨਾ। ਇਹ ਆਦਮੀ ਮੇਰੇ ਘਰ ਆਏ ਹਨ ਅਤੇ ਮੈਂ ਇਨ੍ਹਾਂ ਦੀ ਰੱਖਿਆ ਜ਼ਰੂਰ ਕਰਾਂਗਾ।”"
8 tenho duas filhas, virgens, eu vo-las trarei; tratai-as como vos parecer, porém nada façais a estes homens, porquanto se acham sob a proteção de meu teto.
9 ਘਰ ਦੇ ਆਲੇ-ਦੁਆਲੇ ਖੜ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਤੂੰ ਇੱਥੇ ਆ!” ਫ਼ੇਰ ਆਦਮੀਆਂ ਨੇ ਆਪਸ ’ਚ ਆਖਿਆ, “ਇਹ ਆਦਮੀ, ਲੂਤ, ਸਾਡੇ ਸ਼ਹਿਰ ਇੱਕ ਮਹਿਮਾਨ ਵਜੋਂ ਆਇਆ ਹੈ। ਹੁਣ ਇਹ ਸਾਨੂੰ ਦੱਸਣਾ ਚਾਹੁੰਦਾ ਹੈ ਕਿ ਸਾਨੂੰ ਕਿਵੇਂ ਜਿਉਣਾ ਚਾਹੀਦਾ ਹੈ!” ਆਦਮੀਆਂ ਨੇ ਲੂਤ ਨੂੰ ਆਖਿਆ, “ਅਸੀਂ ਤੇਰੇ ਨਾਲ ਇਨ੍ਹਾਂ ਨਾਲੋਂ ਵੀ ਬੁਰਾ ਸਲੂਕ ਕਰਾਂਗੇ।” ਇਸ ਤਰ੍ਹਾਂ ਆਦਮੀ ਲੂਤ ਦੇ ਨੇੜੇ-ਨੇੜੇ ਆਉਂਦੇ ਗਏ। ਉਹ ਦਰਵਾਜ਼ਾ ਤੋੜਨ ਹੀ ਵਾਲੇ ਸਨ।"
9 Eles, porém, disseram: Retira-te daí. E acrescentaram: Só ele é estrangeiro, veio morar entre nós e pretende ser juiz em tudo? A ti, pois, faremos pior do que a eles. E arremessaram-se contra o homem, contra Ló, e se chegaram para arrombar a porta.
10 ਪਰ ਦੋ ਆਦਮੀਆਂ ਨੇ ਜਿਹੜੇ ਘਰ ਦੇ ਅੰਦਰ ਸਨ ਦਰਵਾਜ਼ਾ ਖੋਲ੍ਹਕੇ, ਆਪਣੇ ਹੱਥ ਬਾਹਰ ਕੱਢੇ ਅਤੇ ਲੂਤ ਨੂੰ ਘਰ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ।"
10 Porém os homens, estendendo a mão, fizeram entrar Ló e fecharam a porta;
11 ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ।"
11 e feriram de cegueira aos que estavam fora, desde o menor até ao maior, de modo que se cansaram à procura da porta.
12 ਸਦੂਮ ਤੋਂ ਬਚ ਨਿਕਲਣਾ ਉਨ੍ਹਾਂ ਦੋਹਾਂ ਆਦਮੀਆਂ ਨੇ ਲੂਤ ਨੂੰ ਆਖਿਆ, “ਕੀ ਤੇਰੇ ਪਰਿਵਾਰ ਦੇ ਹੋਰ ਲੋਕ ਵੀ ਇਸ ਨਗਰ ਵਿੱਚ ਰਹਿੰਦੇ ਨੇ? ਕੀ ਤੇਰੇ ਜੁਆਈ, ਪੁੱਤਰ, ਧੀਆਂ ਜਾਂ ਤੇਰੇ ਪਰਿਵਾਰ ਦੇ ਹੋਰ ਲੋਕ ਇੱਥੇ ਹਨ? ਜੇ ਇਵੇਂ ਹੈ ਤਾਂ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਹੁਣੇ ਚੱਲੇ ਜਾਣ ਲਈ ਆਖ ਦੇਵੇਂ।"
12 Então, disseram os homens a Ló: Tens aqui alguém mais dos teus? Genro, e teus filhos, e tuas filhas, todos quantos tens na cidade, faze-os sair deste lugar;
13 ਅਸੀਂ ਇਸ ਨਗਰ ਨੂੰ ਤਬਾਹ ਕਰਨ ਵਾਲੇ ਹਾਂ। ਯਹੋਵਾਹ ਨੇ ਇਹ ਸੁਣ ਲਿਆ ਸੀ ਕਿ ਇਹ ਸ਼ਹਿਰ ਕਿੰਨਾ ਬੁਰਾ ਹੈ, ਇਸੇ ਲਈ ਉਸ ਨੇ ਸਾਨੂੰ ਇਸ ਨੂੰ ਤਬਾਹ ਕਰਨ ਲਈ ਭੇਜਿਆ ਹੈ।”"
13 pois vamos destruir este lugar, porque o seu clamor se tem aumentado, chegando até à presença do Senhor ; e o Senhor nos enviou a destruí-lo.
14 ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।"
14 Então, saiu Ló e falou a seus genros, aos que estavam para casar com suas filhas e disse: Levantai-vos, saí deste lugar, porque o Senhor há de destruir a cidade. Acharam, porém, que ele gracejava com eles.
15 ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।”"
15 Ao amanhecer, apertaram os anjos com Ló, dizendo: Levanta-te, toma tua mulher e tuas duas filhas, que aqui se encontram, para que não pereças no castigo da cidade.
16 ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ।"
16 Como, porém, se demorasse, pegaram-no os homens pela mão, a ele, a sua mulher e as duas filhas, sendo-lhe o Senhor misericordioso, e o tiraram, e o puseram fora da cidade.
17 ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”"
17 Havendo-os levado fora, disse um deles: Livra-te, salva a tua vida; não olhes para trás, nem pares em toda a campina; foge para o monte, para que não pereças.
18 ਪਰ ਲੂਤ ਨੇ ਦੋਹਾਂ ਆਦਮੀਆਂ ਨੂੰ ਆਖਿਆ, “ਸ਼੍ਰੀ ਮਾਨ, ਕਿਰਪਾ ਕਰਕੇ ਮੈਨੂੰ ਇੰਨੀ ਤੇਜ਼ੀ ਨਾਲ ਭੱਜਣ ਲਈ ਮਜਬੂਰ ਨਾ ਕਰੋ!"
18 Respondeu-lhes Ló: Assim não, Senhor meu!
19 ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ!"
19 Eis que o teu servo achou mercê diante de ti, e engrandeceste a tua misericórdia que me mostraste, salvando-me a vida; não posso escapar no monte, pois receio que o mal me apanhe, e eu morra.
20 ਦੇਖੋ, ਇੱਥੇ ਇੱਕ ਬਹੁਤ ਛੋਟਾ ਨਗਰ ਨੇੜੇ ਹੀ ਹੈ। ਜਿਉਂਦੇ ਰਹਿਣ ਲਈ ਮੈਨੂੰ ਉਸ ਨਗਰ ਤਾਈਂ ਭੱਜ ਜਾਣ ਦਿਓ।”"
20 Eis aí uma cidade perto para a qual eu posso fugir, e é pequena. Permite que eu fuja para lá (porventura, não é pequena?), e nela viverá a minha alma.
21 ਦੂਤ ਨੇ ਲੂਤ ਨੂੰ ਆਖਿਆ, “ਠੀਕ ਹੈ, ਮੈਂ ਤੈਨੂੰ ਅਜਿਹਾ ਕਰਨ ਦੀ ਇਜਾਜ਼ਤ ਦੇ ਦਿਆਂਗਾ। ਮੈਂ ਉਸ ਕਸਬੇ ਨੂੰ ਤਬਾਹ ਨਹੀਂ ਕਰਾਂਗਾ।"
21 Disse-lhe: Quanto a isso, estou de acordo, para não subverter a cidade de que acabas de falar.
22 ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)"
22 Apressa-te, refugia-te nela; pois nada posso fazer, enquanto não tiveres chegado lá. Por isso, se chamou Zoar o nome da cidade.
23 ਸਦੂਮ ਤੇ ਅਮੂਰਾਹ ਦੀ ਤਬਾਹੀ ਜਦੋਂ ਲੂਤ ਸੋਆਰ ਵਿੱਚ ਦਾਖਲ ਹੋਇਆ ਤਾਂ ਸੂਰਜ ਹਾਲੇ ਚੜ੍ਹ ਰਿਹਾ ਸੀ।"
23 Saía o sol sobre a terra, quando Ló entrou em Zoar.
24 ਓਸੇ ਵੇਲੇ, ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ। ਯਹੋਵਾਹ ਨੇ ਅਕਾਸ਼ ਉੱਤੋਂ ਅੱਗ ਦਾ ਮੀਂਹ ਵਰ੍ਹਾਇਆ।"
24 Então, fez o Senhor chover enxofre e fogo, da parte do Senhor , sobre Sodoma e Gomorra.
25 ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਸਾਰੀ ਵਾਦੀ ਨੂੰ ਤਬਾਹ ਕਰ ਦਿੱਤਾ-ਸਾਰੀ ਬਨਾਸਪਤੀ ਨੂੰ ਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ।"
25 E subverteu aquelas cidades, e toda a campina, e todos os moradores das cidades, e o que nascia na terra.
26 ਭੱਜੇ ਜਾਂਦਿਆਂ ਲੂਤ ਦੀ ਪਤਨੀ ਨੇ ਸ਼ਹਿਰ ਵੱਲ ਮੁੜਕੇ ਵੇਖਿਆ ਅਤੇ ਲੂਣ ਦੀ ਸਿਲ ਬਣ ਗਈ।"
26 E a mulher de Ló olhou para trás e converteu-se numa estátua de sal.
27 ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ।"
27 Tendo-se levantado Abraão de madrugada, foi para o lugar onde estivera na presença do Senhor ;
28 ਅਬਰਾਹਾਮ ਨੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਅਤੇ ਵਾਦੀ ਦੀ ਸਾਰੀ ਧਰਤੀ ਵੱਲ ਵੇਖਿਆ। ਅਬਰਾਹਾਮ ਨੂੰ ਸਾਰੀ ਧਰਤੀ ਚੋਂ ਬਹੁਤ ਸਾਰਾ ਧੂਆਂ ਨਿਕਲਦਾ ਨਜ਼ਰ ਆਇਆ। ਇਹ ਕਿਸੇ ਭਠੀ ਵਿੱਚੋਂ ਨਿਕਲਦੇ ਧੂੰਏਂ ਵਾਂਗ ਦਿਖਾਈ ਦਿੰਦਾ ਸੀ।"
28 e olhou para Sodoma e Gomorra e para toda a terra da campina e viu que da terra subia fumaça, como a fumarada de uma fornalha.
29 ਪਰਮੇਸ਼ੁਰ ਨੇ ਵਾਦੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਪਰ ਜਦੋਂ ਪਰਮੇਸ਼ੁਰ ਨੇ ਅਜਿਹਾ ਕੀਤਾ, ਉਸ ਨੇ ਅਬਰਾਹਾਮ ਨੂੰ ਯਾਦ ਕੀਤਾ ਅਤੇ ਉਸ ਨੇ ਅਬਰਾਹਾਮ ਦੇ ਭਤੀਜੇ ਨੂੰ ਤਬਾਹ ਨਹੀਂ ਕੀਤਾ ਲੂਤ ਵਾਦੀ ਦੇ ਸ਼ਹਿਰਾਂ ਵਿੱਚ ਰਹਿ ਰਿਹਾ ਸੀ। ਪਰ ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਤਬਾਹ ਕਰਨ ਤੋਂ ਪਹਿਲਾਂ ਹੀ ਲੂਤ ਨੂੰ ਦੂਰ ਭੇਜ ਦਿੱਤਾ ਸੀ।"
29 Ao tempo que destruía as cidades da campina, lembrou-se Deus de Abraão e tirou a Ló do meio das ruínas, quando subverteu as cidades em que Ló habitara.
30 ਲੂਤ ਤੇ ਉਸਦੀਆਂ ਧੀਆਂ ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ।"
30 Subiu Ló de Zoar e habitou no monte, ele e suas duas filhas, porque receavam permanecer em Zoar; e habitou numa caverna, e com ele as duas filhas.
31 ਇੱਕ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਸਾਡਾ ਪਿਤਾ ਬੁੱਢਾ ਹੈ, ਅਤੇ ਧਰਤੀ ਉੱਤੇ ਕੋਈ ਅਜਿਹਾ ਨਹੀਂ ਬੱਚਿਆਂ ਜੋ ਸਾਡੇ ਨਾਲ ਬੱਚੇ ਪੈਦਾ ਕਰ ਸੱਕੇ।"
31 Então, a primogênita disse à mais moça: Nosso pai está velho, e não há homem na terra que venha unir-se conosco, segundo o costume de toda terra.
32 ਇਸ ਲਈ ਆ, ਆਪਾਂ ਆਪਣੇ ਪਿਤਾ ਨੂੰ ਮੈਅ ਨਾਲ ਮਦਹੋਸ਼ ਕਰ ਦੇਈਏ। ਫ਼ੇਰ ਅਸੀਂ ਉਸ ਨਾਲ ਜਿਸਨੀ ਸੰਬੰਧ ਬਣਾ ਸੱਕਾਂਗੀਆਂ। ਇਸ ਢੰਗ ਨਾਲ, ਆਪਾਂ ਆਪਣੇ ਪਿਤਾ ਰਾਹੀਂ ਵੰਸ਼ ਨੂੰ ਬਚਾ ਸੱਕਦੀਆਂ ਹਾਂ!”"
32 Vem, façamo-lo beber vinho, deitemo-nos com ele e conservemos a descendência de nosso pai.
33 ਉਸ ਰਾਤ ਦੋਵੇ ਕੁੜੀਆਂ ਆਪਣੇ ਪਿਤਾ ਕੋਲ ਗਈਆਂ ਅਤੇ ਉਸ ਨੂੰ ਸ਼ਰਾਬੀ ਕਰ ਦਿੱਤਾ। ਫ਼ੇਰ ਵੱਡੀ ਕੁੜੀ ਪਿਤਾ ਦੇ ਬਿਸਤਰੇ ਉੱਤੇ ਗਈ ਅਤੇ ਉਸ ਨਾਲ ਸੰਭੋਗ ਕੀਤਾ। ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕੱਦੋਂ ਉਹ ਬਿਸਤਰੇ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।"
33 Naquela noite, pois, deram a beber vinho a seu pai, e, entrando a primogênita, se deitou com ele, sem que ele o notasse, nem quando ela se deitou, nem quando se levantou.
34 ਅਗਲੇ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਪਿੱਛਲੀ ਰਾਤ, ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਆ ਉਸ ਨੂੰ ਫ਼ਿਰ ਤੋਂ, ਅੱਜ ਰਾਤ ਸ਼ਰਾਬੀ ਕਰ ਦੇਈਏ। ਫ਼ੇਰ ਤੂੰ ਉਸ ਨਾਲ ਸੌਂ ਜਾਵੀਂ ਅਤੇ ਉਸ ਨਾਲ ਜਿਨਸੀ ਸੰਬੰਧ ਬਣਾਵੀਂ। ਇਸ ਤਰ੍ਹਾਂ, ਅਸੀਂ ਆਪਣੇ ਪਿਤਾ ਰਾਹੀਂ ਬੱਚੇ ਪੈਦਾ ਕਰ ਸੱਕਾਂਗੀਆਂ।”"
34 No dia seguinte, disse a primogênita à mais nova: Deitei-me, ontem, à noite, com o meu pai. Demos-lhe a beber vinho também esta noite; entra e deita-te com ele, para que preservemos a descendência de nosso pai.
35 ਇਸ ਲਈ ਉਸ ਰਾਤ ਦੋਹਾਂ ਕੁੜੀਆਂ ਨੇ ਆਪਣੇ ਪਿਤਾ ਨੂੰ ਸ਼ਰਾਬੀ ਕਰ ਦਿੱਤਾ। ਫ਼ਿਰ ਛੋਟੀ ਕੁੜੀ ਉਸ ਨਾਲ ਸੁੱਤੀ ਅਤੇ ਸੰਭੋਗ ਕੀਤਾ। ਇੱਕ ਵਾਰ ਫ਼ੇਰ, ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਨਹੀਂ ਚਲ ਸੱਕਿਆ ਕਦੋਂ ਉਹ ਬਿਸਤਰ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।"
35 De novo, pois, deram, aquela noite, a beber vinho a seu pai, e, entrando a mais nova, se deitou com ele, sem que ele o notasse, nem quando ela se deitou, nem quando se levantou.
36 ਲੂਤ ਦੀਆਂ ਦੋਵੇਂ ਧੀਆਂ ਗਰਭਵਤੀ ਹੋ ਗਈਆਂ। ਉਨ੍ਹਾਂ ਦਾ ਪਿਤਾ ਉਨਾਂ ਦੇ ਬੱਚਿਆਂ ਦਾ ਪਿਤਾ ਸੀ।"
36 E assim as duas filhas de Ló conceberam do próprio pai.
37 ਵੱਡੀ ਧੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਮੋਆਬ ਰੱਖਿਆ। ਮੋਆਬ ਸਾਰੇ ਅਜੋਕੇ ਮੋਆਬੀ ਲੋਕਾਂ ਦਾ ਪਿਤਾ ਹੈ।"
37 A primogênita deu à luz um filho e lhe chamou Moabe: é o pai dos moabitas, até ao dia de hoje.
38 ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।"
38 A mais nova também deu à luz um filho e lhe chamou Ben-Ami: é o pai dos filhos de Amom, até ao dia de hoje.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 19, comparar traduções ou montar um estudo — tudo direto pelo WhatsApp.