Gênesis 1

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦੁਨੀਆਂ ਦੀ ਸ਼ੁਰੂਆਤ ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।"
1 No começo Deus criou os céus e a terra.
2 ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ।"
2 A terra era um vazio, sem nenhum ser vivente, e estava coberta por um mar profundo. A escuridão cobria o mar, e o Espírito de Deus se movia por cima da água.
3 ਪਹਿਲਾ ਦਿਨ-ਰੌਸ਼ਨੀ ਫ਼ੇਰ ਪਰਮੇਸ਼ੁਰ ਨੇ ਆਖਿਆ, “ਰੌਸ਼ਨੀ ਹੋ ਜਾਵੇ!” ਅਤੇ ਰੌਸ਼ਨੀ ਚਮਕਣ ਲੱਗੀ।"
3 Então Deus disse: — Que haja luz! E a luz começou a existir.
4 ਪਰਮੇਸ਼ੁਰ ਨੇ ਰੋਸ਼ਨੀ ਨੂੰ ਵੇਖਿਆ, ਅਤੇ ਉਸ ਨੇ ਜਾਣਿਆ ਕਿ ਉਹ ਚੰਗੀ ਸੀ। ਫ਼ੇਰ ਪਰਮੇਸ਼ੁਰ ਨੇ ਰੋਸ਼ਨੀ ਨੂੰ ਹਨੇਰੇ ਤੋਂ ਵੱਖ ਕੀਤਾ।"
4 Deus viu que a luz era boa e a separou da escuridão.
5 ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।"
5 Deus pôs na luz o nome de “dia” e na escuridão pôs o nome de “noite”. A noite passou, e veio a manhã. Esse foi o primeiro dia.
6 ਦੂਸਰਾ ਦਿਨ-ਅਕਾਸ਼ ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!”"
6 Então Deus disse: — Que haja no meio da água uma divisão para separá-la em duas partes!
7 ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।"
7 E assim aconteceu. Deus fez uma divisão que separou a água em duas partes: uma parte ficou do lado de baixo da divisão, e a outra parte ficou do lado de cima.
8 ਪਰਮੇਸ਼ੁਰ ਨੇ ਹਵਾ ਨੂੰ “ਅਕਾਸ਼” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਦੂਸਰਾ ਦਿਨ ਸੀ।"
8 Nessa divisão Deus pôs o nome de “céu”. A noite passou, e veio a manhã. Esse foi o segundo dia.
9 ਤੀਸਰਾ ਦਿਨ-ਖੁਸ਼ਕ ਜ਼ਮੀਨ ਅਤੇ ਪੌਦੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ।"
9 Aí Deus disse: — Que a água que está debaixo do céu se ajunte num só lugar a fim de que apareça a terra seca! E assim aconteceu.
10 ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।"
10 Deus pôs na parte seca o nome de “terra” e nas águas que se haviam ajuntado ele pôs o nome de “mares”. E Deus viu que o que havia feito era bom.
11 ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”"
11 Em seguida ele disse: — Que a terra produza todo tipo de vegetais, isto é, plantas que deem sementes e árvores que deem frutas! E assim aconteceu.
12 ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।"
12 A terra produziu todo tipo de vegetais: plantas que dão sementes e árvores que dão frutas. E Deus viu que o que havia feito era bom.
13 ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋ ਗਈ। ਇਹ ਤੀਸਰਾ ਦਿਨ ਸੀ।"
13 A noite passou, e veio a manhã. Esse foi o terceiro dia.
14 ਚੌਥਾ ਦਿਨ-ਸੂਰਜ ਚੰਨ ਅਤੇ ਤਾਰੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਰਾਤਾਂ ਨੂੰ ਦਿਨਾਂ ਨਾਲੋਂ ਵੱਖ ਕਰਨ ਲਈ ਅਕਾਸ਼ ਵਿੱਚ ਰੌਸ਼ਨੀਆਂ ਹੋਣ। ਇਹ ਰੌਸ਼ਨੀਆਂ ਪਰਬਾਂ ਦੀਆਂ ਰਾਤਾਂ ਅਤੇ ਦਿਨਾਂ ਅਤੇ ਸਾਲਾਂ ਲਈ ਸੰਕੇਤ ਹੋਣ।"
14 Então Deus disse: — Que haja luzes no céu para separarem o dia da noite e para marcarem os dias, os anos e as estações!
15 ਇਹ ਰੌਸ਼ਨੀਆਂ ਧਰਤੀ ਉੱਤੇ ਰੌਸ਼ਨੀ ਚਮਕਾਉਣ ਲਈ ਅਕਾਸ਼ ਵਿੱਚ ਹੋਣਗੀਆਂ।” ਅਤੇ ਇਹੀ ਵਾਪਰਿਆ।"
15 Essas luzes brilharão no céu para iluminar a terra. E assim aconteceu.
16 ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।"
16 Deus fez as duas grandes luzes: a maior para governar o dia e a menor para governar a noite. E fez também as estrelas.
17 ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਧਰਤੀ ਉੱਤੇ ਚਮਕਣ ਲਈ ਅਕਾਸ਼ ਵਿੱਚ ਧਰ ਦਿੱਤਾ।"
17 Deus pôs essas luzes no céu para iluminarem a terra,
18 ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਪਾ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।"
18 para governarem o dia e a noite e para separarem a luz da escuridão. E Deus viu que o que havia feito era bom.
19 ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਚੌਥਾ ਦਿਨ ਸੀ।"
19 A noite passou, e veio a manhã. Esse foi o quarto dia.
20 ਪੰਜਵਾਂ ਦਿਨ-ਸਮੁੰਦਰੀ ਜੀਵ ਅਤੇ ਪੰਛੀ ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।”"
20 Depois Deus disse: — Que as águas fiquem cheias de todo tipo de seres vivos, e que na terra haja aves que voem no ar!
21 ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।"
21 Assim Deus criou os grandes monstros do mar, e todas as espécies de seres vivos que em grande quantidade se movem nas águas, e criou também todas as espécies de aves. E Deus viu que o que havia feito era bom.
22 ਪਰਮੇਸ਼ੁਰ ਨੇ ਇਨ੍ਹਾਂ ਜਾਨਵਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨ ਅਤੇ ਸਮੁੰਦਰ ਨੂੰ ਭਰ ਦੇਣ ਲਈ ਆਖਿਆ ਅਤੇ ਪਰਮੇਸ਼ੁਰ ਨੇ ਧਰਤੀ ਉਤਲੇ ਪੰਛੀਆਂ ਨੂੰ ਹੋਰ ਅਨੇਕਾਂ ਪੰਛੀ ਪੈਦਾ ਕਰਨ ਲਈ ਆਖਿਆ।"
22 Ele abençoou os seres vivos do mar e disse: — Aumentem muito em número e encham as águas dos mares! E que as aves se multipliquem na terra!
23 ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਪੰਜਵਾਂ ਦਿਨ ਸੀ।"
23 A noite passou, e veio a manhã. Esse foi o quinto dia.
24 ਛੇਵਾਂ ਦਿਨ-ਧਰਤੀ ਉਤਲੇ ਜਾਨਵਰ ਅਤੇ ਲੋਕ ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।"
24 Então Deus disse: — Que a terra produza todo tipo de animais: domésticos, selvagens e os que se arrastam pelo chão, cada um de acordo com a sua espécie! E assim aconteceu.
25 ਇਸ ਤਰ੍ਹਾਂ, ਪਰਮੇਸ਼ੁਰ ਨੇ ਹਰ ਤਰ੍ਹਾਂ ਦੇ ਜੰਗਲੀ ਜਾਨਵਰ, ਹਰ ਪ੍ਰਕਾਰ ਦੇ ਪਾਲਤੂ ਜਾਨਵਰ ਅਤੇ ਧਰਤੀ ਉੱਤੇ ਰੀਂਗਣ ਵਾਲੇ ਹਰ ਪ੍ਰਕਾਰ ਦੇ ਜਾਨਵਰਾਂ ਦੀ ਸਾਜਣਾ ਕੀਤੀ। ਪਰਮੇਸ਼ੁਰ ਨੇ ਵੇਖਿਆ ਇਹ ਚੰਗਾ ਸੀ।"
25 Deus fez os animais, cada um de acordo com a sua espécie: os animais domésticos, os selvagens e os que se arrastam pelo chão. E Deus viu que o que havia feito era bom.
26 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”"
26 Aí ele disse: — Agora vamos fazer os seres humanos, que serão como nós, que se parecerão conosco. Eles terão poder sobre os peixes, sobre as aves, sobre os animais domésticos e selvagens e sobre os animais que se arrastam pelo chão.
27 ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਅਕਸ ਵਿੱਚ ਸਾਜਿਆ। ਉਸ ਨੇ ਉਸ ਨੂੰ ਆਪਣੇ ਖੁਦ ਦੇ ਚਰਿਤ੍ਰ ਮੁਤਾਬਿਕ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।"
27 Assim Deus criou os seres humanos; ele os criou parecidos com Deus. Ele os criou homem e mulher
28 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”"
28 e os abençoou, dizendo: — Tenham muitos e muitos filhos; espalhem-se por toda a terra e a dominem. E tenham poder sobre os peixes do mar, sobre as aves que voam no ar e sobre os animais que se arrastam pelo chão.
29 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਮੂਹ ਪੌਦੇ ਅਤੇ ਸਮੂਹ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।"
29 Para vocês se alimentarem, eu lhes dou todas as plantas que produzem sementes e todas as árvores que dão frutas.
30 ਅਤੇ ਮੈਂ ਸਮੂਹ ਹਰੇ ਪੌਦੇ ਜਾਨਵਰਾਂ ਨੂੰ ਦੇ ਰਿਹਾ ਹਾਂ। ਉਹ ਹਰੇ ਪੌਦੇ ਉਨ੍ਹਾਂ ਦਾ ਭੋਜਨ ਹੋਣਗੇ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਅਤੇ ਉਹ ਸਾਰੇ ਛੋਟੇ ਜੀਵ ਜਿਹੜੇ ਧਰਤੀ ਉੱਤੇ ਰੀਂਗਦੇ ਹਨ, ਉਸ ਭੋਜਨ ਨੂੰ ਖਾਣਗੇ।” ਅਤੇ ਇਹ ਸਾਰੀਂਆਂ ਗੱਲਾ ਵਾਪਰ ਗਈਆਂ।"
30 Mas, para todos os animais selvagens, para as aves e para os animais que se arrastam pelo chão, dou capim e verduras como alimento. E assim aconteceu.
31 ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।"
31 E Deus viu que tudo o que havia feito era muito bom. A noite passou, e veio a manhã. Esse foi o sexto dia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 1, comparar traduções ou montar um estudo — tudo direto pelo WhatsApp.