Gênesis 20
Punjabi Bible (GL_PUNJABI) vs ARIB
ARIB Almeida Revisada Imprensa Bíblica
1 ਅਬਰਾਹਾਮ ਦਾ ਗਰਾਰ ਨੂੰ ਜਾਣਾ ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚੱਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿੱਚਕਾਰ ਗਰਾਰ ਵਿੱਚ ਠਹਿਰ ਗਿਆ।"
1 Partiu Abraão dali para a terra do Negebe, e habitou entre Cades e Sur; e peregrinou em Gerar.
2 ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।"
2 E havendo Abraão dito de Sara, sua mulher: É minha irmã; enviou Abimeleque, rei de Gerar, e tomou a Sara.
3 ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”"
3 Deus, porém, veio a Abimeleque, em sonhos, de noite, e disse-lhe: Eis que estás para morrer por causa da mulher que tomaste; porque ela tem marido.
4 ਪਰ ਅਬੀਮਲਕ ਹਾਲੇ ਸਾਰਾਹ ਨਾਲ ਸੁੱਤਾ ਨਹੀਂ ਸੀ। ਇਸ ਲਈ ਅਬੀਮਲਕ ਨੇ ਆਖਿਆ, “ਯਹੋਵਾਹ, ਮੈਂ ਦੋਸ਼ੀ ਨਹੀਂ ਹਾਂ। ਕੀ ਤੂੰ ਇੱਕ ਨਿਰਦੋਸ਼ ਕੌਮ ਨੂੰ ਤਬਾਹ ਕਰ ਦੇਵੇਂਗਾ?"
4 Ora, Abimeleque ainda não se havia chegado a ela: perguntou, pois: Senhor matarás porventura também uma nação justa?
5 ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।’ ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।’ ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।”"
5 Não me disse ele mesmo: É minha irmã? e ela mesma me disse: Ele é meu irmão; na sinceridade do meu coração e na inocência das minhas mãos fiz isto.
6 ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸ ਦੇ ਨਾਲ ਸੌਣ ਨਹੀਂ ਦਿੱਤਾ।"
6 Ao que Deus lhe respondeu em sonhos: Bem sei eu que na sinceridade do teu coração fizeste isto; e também eu te tenho impedido de pecar contra mim; por isso não te permiti tocá-la;
7 ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”"
7 agora, pois, restitui a mulher a seu marido, porque ele é profeta, e intercederá por ti, e viverás; se, porém, não lha restituíres, sabe que certamente morrerás, tu e tudo o que é teu.
8 ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।"
8 Levantou-se Abimeleque de manhã cedo e, chamando a todos os seus servos, falou-lhes aos ouvidos todas estas palavras; e os homens temeram muito.
9 ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।"
9 Então chamou Abimeleque a Abraão e lhe perguntou: Que é que nos fizeste? e em que pequei contra ti, para trazeres sobre mim o sobre o meu reino tamanho pecado? Tu me fizeste o que não se deve fazer.
10 ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”"
10 Perguntou mais Abimeleque a Abraão: Com que intenção fizeste isto?
11 ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।"
11 Respondeu Abraão: Porque pensei: Certamente não há temor de Deus neste lugar; matar-me-ão por causa da minha mulher.
12 ਉਹ ਮੇਰੀ ਪਤਨੀ ਹੈ, ਪਰ ਉਹ ਮੇਰੀ ਭੈਣ ਵੀ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਂ ਦੀ ਧੀ ਨਹੀਂ।"
12 Além disso ela é realmente minha irmã, filha de meu pai, ainda que não de minha mãe; e veio a ser minha mulher.
13 ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, ‘ਮੇਰੇ ਲਈ ਕੁਝ ਕਰ; ਜਿੱਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।’”"
13 Quando Deus me fez sair errante da casa de meu pai, eu lhe disse a ela: Esta é a graça que me farás: em todo lugar aonde formos, dize de mim: Ele é meu irmão.
14 ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸ ਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ।"
14 Então tomou Abimeleque ovelhas e bois, e servos e servas, e os deu a Abraão; e lhe restituiu Sara, sua mulher;
15 ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿੱਥੇ ਚਾਹੇਂ ਰਹਿ ਸੱਕਦਾ ਹੈਂ।”"
15 e disse-lhe Abimeleque: Eis que a minha terra está diante de ti; habita onde bem te parecer.
16 ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ 1,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।”"
16 E a Sara disse: Eis que tenho dado a teu irmão mil moedas de prata; isso te seja por véu dos olhos a todos os que estão contigo; e perante todos estás reabilitada.
17 ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ।"
17 Orou Abraão a Deus, e Deus sarou Abimeleque, e a sua mulher e as suas servas; de maneira que tiveram filhos;
18 — ausente —
18 porque o Senhor havia fechado totalmente todas as madres da casa de Abimeleque, por causa de Sara, mulher de Abraão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 20, comparar traduções ou montar um estudo — tudo direto pelo WhatsApp.