Gênesis 22

Punjabi Bible (GL_PUNJABI) vs NVI

Sair da comparação
NVI Nova Versão Internacional
1 ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”"
1 Passado algum tempo, Deus pôs Abraão à prova, dizendo-lhe: "Abraão! " Ele respondeu: "Eis-me aqui".
2 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”"
2 Então disse Deus: "Tome seu filho, seu único filho, Isaque, a quem você ama, e vá para a região de Moriá. Sacrifique-o ali como holocausto num dos montes que lhe indicarei".
3 ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।"
3 Na manhã seguinte, Abraão levantou-se e preparou o seu jumento. Levou consigo dois de seus servos e Isaque seu filho. Depois de cortar lenha para o holocausto, partiu em direção ao lugar que Deus lhe havia indicado.
4 ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।"
4 No terceiro dia de viagem, Abraão olhou e viu o lugar ao longe.
5 ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”"
5 Disse ele a seus servos: "Fiquem aqui com o jumento enquanto eu e o rapaz vamos até lá. Depois de adorarmos, voltaremos".
6 ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।"
6 Abraão pegou a lenha para o holocausto e a colocou nos ombros de seu filho Isaque, e ele mesmo levou as brasas para o fogo, e a faca. E caminhando os dois juntos,
7 ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”"
7 Isaque disse a seu pai Abraão: "Meu pai! " "Sim, meu filho", respondeu Abraão. Isaque perguntou: "As brasas e a lenha estão aqui, mas onde está o cordeiro para o holocausto? "
8 ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।"
8 Respondeu Abraão: "Deus mesmo há de prover o cordeiro para o holocausto, meu filho". E os dois continuaram a caminhar juntos.
9 ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।"
9 Quando chegaram ao lugar que Deus lhe havia indicado, Abraão construiu um altar e sobre ele arrumou a lenha. Amarrou seu filho Isaque e o colocou sobre o altar, em cima da lenha.
10 ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।"
10 Então estendeu a mão e pegou a faca para sacrificar seu filho.
11 ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”"
11 Mas o Anjo do Senhor o chamou do céu: "Abraão! Abraão! " "Eis-me aqui", respondeu ele.
12 ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”"
12 "Não toque no rapaz", disse o Anjo. "Não lhe faça nada. Agora sei que você teme a Deus, porque não me negou seu filho, o seu único filho. "
13 ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।"
13 Abraão ergueu os olhos e viu um carneiro preso pelos chifres num arbusto. Foi lá, pegou-o e sacrificou-o como holocausto em lugar de seu filho.
14 ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”"
14 Abraão deu àquele lugar o nome de "O Senhor proverá". Por isso até hoje se diz: "No monte do Senhor se proverá".
15 ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।"
15 Pela segunda vez o Anjo do Senhor chamou do céu a Abraão
16 ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ"
16 e disse: "Juro por mim mesmo", declara o Senhor, "que por ter feito o que fez, não me negando seu filho, o seu único filho,
17 ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।"
17 esteja certo de que o abençoarei e farei seus descendentes tão numerosos como as estrelas do céu e como a areia das praias do mar. Sua descendência conquistará as cidades dos que lhe forem inimigos
18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”"
18 e, por meio dela, todos povos da terra serão abençoados, porque você me obedeceu".
19 ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।"
19 Então voltou Abraão a seus servos, e juntos partiram para Berseba, onde passou a viver.
20 ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।"
20 Passado algum tempo, disseram a Abraão que Milca dera filhos a seu irmão Naor:
21 ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।"
21 Uz, o mais velho, Buz, seu irmão, Quemuel, pai de Arã,
22 ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”"
22 Quésede, Hazo, Pildas, Jidlafe e Betuel,
23 ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।"
23 pai de Rebeca. Estes foram os oito filhos que Milca deu a Naor, irmão de Abraão.
24 ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।"
24 E sua concubina, chamada Reumá, teve os seguintes filhos: Tebá, Gaã, Taás e Maaca.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 22, comparar traduções ou montar um estudo — tudo direto pelo WhatsApp.