Gênesis 24
Punjabi Bible (GL_PUNJABI) vs ARA
ARA Almeida Revista e Atualizada 1993
1 ਇਸਹਾਕ ਲਈ ਇੱਕ ਪਤਨੀ ਅਬਰਾਹਾਮ ਬੜੀ ਲੰਮੀ ਉਮਰ ਜੀਵਿਆ। ਯਹੋਵਾਹ ਨੇ ਅਬਰਾਹਾਮ ਨੂੰ ਅਤੇ ਉਸ ਦੇ ਕੀਤੇ ਹਰ ਕੰਮ ਨੂੰ ਅਸੀਸ ਦਿੱਤੀ।"
1 Era Abraão já idoso, bem avançado em anos; e o Senhor em tudo o havia abençoado.
2 ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।"
2 Disse Abraão ao seu mais antigo servo da casa, que governava tudo o que possuía: Põe a mão por baixo da minha coxa,
3 ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਾਜ਼ਰੀ ਵਿੱਚ ਮੈਨੂੰ ਵਚਨ ਦੇ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿੱਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ।"
3 para que eu te faça jurar pelo Senhor , Deus do céu e da terra, que não tomarás esposa para meu filho das filhas dos cananeus, entre os quais habito;
4 ਮੇਰੇ ਦੇਸ਼ ਅਤੇ ਮੇਰੇ ਲੋਕਾਂ ਕੋਲ ਵਾਪਸ ਜਾ। ਉੱਥੇ ਮੇਰੇ ਪੁੱਤਰ ਇਸਹਾਕ ਵਾਸਤੇ ਪਤਨੀ ਲੱਭ ਅਤੇ ਉਸ ਨੂੰ ਇੱਥੇ ਉਸ ਕੋਲ ਲੈ ਕੇ ਆ।”"
4 mas irás à minha parentela e daí tomarás esposa para Isaque, meu filho.
5 ਨੌਕਰ ਨੇ ਉਸ ਨੂੰ ਆਖਿਆ, “ਜੇਕਰ ਉਹ ਔਰਤ ਮੇਰੇ ਨਾਲ ਇਸ ਥਾਂ ਤੇ ਨਹੀਂ ਆਉਣਾ ਚਾਹੁੰਦੀ ਤਾਂ ਕੀ ਮੈਂ ਤੁਹਾਡੇ ਪੁੱਤਰ ਨੂੰ ਵਾਪਿਸ ਉਸ ਧਰਤੀ ਤੇ ਲੈ ਜਾਵਾਂ ਜਿੱਥੇ ਤੁਸੀਂ ਆਏ ਸੀ?”"
5 Disse-lhe o servo: Talvez não queira a mulher seguir-me para esta terra; nesse caso, levarei teu filho à terra donde saíste?
6 ਅਬਰਾਹਾਮ ਨੇ ਉਸ ਨੂੰ ਆਖਿਆ, “ਨਹੀਂ! ਮੇਰੇ ਪੁੱਤਰ ਨੂੰ ਉੱਥੇ ਨਾ ਲੈ ਕੇ ਜਾਵੀਂ।"
6 Respondeu-lhe Abraão: Cautela! Não faças voltar para lá meu filho.
7 ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸੱਕੇਂ।"
7 O Senhor , Deus do céu, que me tirou da casa de meu pai e de minha terra natal, e que me falou, e jurou, dizendo: À tua descendência darei esta terra, ele enviará o seu anjo, que te há de preceder, e tomarás de lá esposa para meu filho.
8 ਪਰ ਜੇ ਉਹ ਕੁੜੀ ਤੇਰੇ ਨਾਲ ਆਉਣ ਤੋਂ ਇਨਕਾਰ ਕਰੇ ਤਾਂ ਤੂੰ ਇਸ ਬਚਨ ਤੋਂ ਮੁਕਤ ਹੋਵੇਂਗਾ। ਪਰ ਤੂੰ ਮੇਰੇ ਪੁੱਤਰ ਨੂੰ ਉਸ ਥਾਂ ਬਿਲਕੁਲ ਨਹੀਂ ਲੈ ਕੇ ਜਾਣਾ।”"
8 Caso a mulher não queira seguir-te, ficarás desobrigado do teu juramento; entretanto, não levarás para lá meu filho.
9 ਇਸ ਲਈ ਨੌਕਰ ਨੇ ਆਪਣੇ ਮਾਲਕ ਦੀ ਲੱਤ ਹੇਠਾਂ ਆਪਣਾ ਹੱਥ ਰੱਖਿਆ ਅਤੇ ਇਹ ਸਾਰੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।"
9 Com isso, pôs o servo a mão por baixo da coxa de Abraão, seu senhor, e jurou fazer segundo o resolvido.
10 ਖੋਜ ਸ਼ੁਰੂ ਹੁੰਦੀ ਹੈ ਨੌਕਰ ਨੇ ਅਬਰਾਹਾਮ ਦੇ ਦਸ ਊਠ ਲਏ ਅਤੇ ਉਸ ਥਾਂ ਵੱਲ ਤੁਰ ਪਿਆ। ਨੌਕਰ ਨੇ ਆਪਣੇ ਨਾਲ ਅਨੇਕਾਂ ਖੂਬਸੂਰਤ ਸੁਗਾਤਾਂ ਲੈ ਲਇਆਂ। ਨੌਕਰ ਮਸੋਪੋਤਾਮੀਆਂ ਵਿੱਚ ਨਾਹੋਰ ਦੇ ਨਗਰ ਨੂੰ ਚੱਲਾ ਗਿਆ।"
10 Tomou o servo dez dos camelos do seu senhor e, levando consigo de todos os bens dele, levantou-se e partiu, rumo da Mesopotâmia, para a cidade de Naor.
11 ਨੌਕਰ ਸ਼ਹਿਰ ਦੇ ਬਾਹਰਲੇ ਖੂਹ ਤੇ ਪਹੁੰਚ ਗਿਆ। ਸ਼ਾਮ ਦਾ ਵੇਲਾ ਸੀ ਜਦੋਂ ਔਰਤਾਂ ਪਾਣੀ ਭਰਨ ਲਈ ਬਾਹਰ ਆਈਆਂ ਨੌਕਰ ਨੇ ਉਸ ਥਾਂ ਊਠਾਂ ਦੀਆਂ ਗੋਡਣੀਆਂ ਲਵਾ ਦਿੱਤੀਆਂ।"
11 Fora da cidade, fez ajoelhar os camelos junto a um poço de água, à tarde, hora em que as moças saem a tirar água.
12 ਨੌਕਰ ਨੇ ਆਖਿਆ, “ਯਹੋਵਾਹ, ਤੂੰ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਹੈ। ਕਿਰਪਾ ਕਰਕੇ ਮੈਨੂੰ ਉਸ ਦੇ ਪੁੱਤਰ ਲਈ ਵਹੁਟੀ ਤਲਾਸ਼ ਕਰਨ ਦੀ ਇਜਾਜ਼ਤ ਦੇ। ਕਿਰਪਾ ਕਰਕੇ ਮੇਰੇ ਸੁਆਮੀ ਅਬਰਾਹਾਮ ਉੱਤੇ ਇੰਨੀ ਮਿਹਰ ਕਰ।"
12 E disse consigo: Ó Senhor , Deus de meu senhor Abraão, rogo-te que me acudas hoje e uses de bondade para com o meu senhor Abraão!
13 ਮੈਂ ਇੱਥੇ, ਖੂਹ ਉੱਤੇ ਖਲੋਤਾ ਹੋਇਆ ਹਾਂ, ਅਤੇ ਸ਼ਹਿਰ ਦੀਆਂ ਮੁਟਿਆਰਾਂ ਪਾਣੀ ਭਰਨ ਲਈ ਆ ਰਹੀਆਂ ਹਨ।"
13 Eis que estou ao pé da fonte de água, e as filhas dos homens desta cidade saem para tirar água;
14 ਮੈਂ ਉਸ ਖਾਸ ਸੰਕੇਤ ਦਾ ਇੰਤਜ਼ਾਰ ਕਰ ਰਿਹਾ ਹਾਂ, ਇਹ ਜਾਨਣ ਲਈ, ਕਿ ਕਿਹੜੀ ਮੁਟਿਆਰ ਇਸਹਾਕ ਲਈ ਢੁਕਵੀ ਹੈ। ਖਾਸ ਸੰਕੇਤ ਇਹ ਹੈ ਮੈਂ ਕੁੜੀ ਨੂੰ ਆਖਾਂਗਾ, ‘ਕਿਰਪਾ ਕਰਕੇ ਆਪਣਾ ਘੜਾ ਹੇਠਾਂ ਉਤਾਰ ਤਾਂ ਜੋ ਮੈਂ ਪਾਣੀ ਪੀ ਸੱਕਾਂ।’ ਮੈਨੂੰ ਪਤਾ ਲੱਗ ਜਾਵੇਗਾ ਕਿ ਉਹ ਢੁਕਵੀਂ ਮੁਟਿਆਰ ਹੈ ਜੇ ਉਸ ਨੇ ਆਖਿਆ, ‘ਪੀ ਲੈ, ਅਤੇ ਮੈਂ ਤੇਰੇ ਊਠਾਂ ਨੂੰ ਵੀ ਪਾਣੀ ਪਿਲਾਵਾਂਗੀ।’ ਜੇ ਅਜਿਹੀ ਗੱਲ ਹੋਈ, ਤਾਂ ਤੂੰ ਸਾਬਤ ਕਰ ਦੇਵੇਗਾ ਕਿ ਉਹ ਮੁਟਿਆਰ ਇਸਹਾਕ ਲਈ ਢੁਕਵੀਂ ਹੈ। ਅਤੇ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਮੇਰੇ ਸੁਆਮੀ ਉੱਤੇ ਮਿਹਰ ਕੀਤੀ ਹੈ।”"
14 dá-me, pois, que a moça a quem eu disser: inclina o cântaro para que eu beba; e ela me responder: Bebe, e darei ainda de beber aos teus camelos, seja a que designaste para o teu servo Isaque; e nisso verei que usaste de bondade para com o meu senhor.
15 ਵਹੁਟੀ ਲੱਭ ਗਈ ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।"
15 Considerava ele ainda, quando saiu Rebeca, filha de Betuel, filho de Milca, mulher de Naor, irmão de Abraão, trazendo um cântaro ao ombro.
16 ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।"
16 A moça era mui formosa de aparência, virgem, a quem nenhum homem havia possuído; ela desceu à fonte, encheu o seu cântaro e subiu.
17 ਫ਼ੇਰ ਨੌਕਰ ਉਸ ਵੱਲ ਭੱਜ ਕੇ ਗਿਆ ਅਤੇ ਆਖਿਆ, “ਮਿਹਰਬਾਨੀ ਕਰਕੇ ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਜਿਹਾ ਪਾਣੀ ਪਿਲਾ।”"
17 Então, o servo saiu-lhe ao encontro e disse: Dá-me de beber um pouco da água do teu cântaro.
18 ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”"
18 Ela respondeu: Bebe, meu senhor. E, prontamente, baixando o cântaro para a mão, lhe deu de beber.
19 ਜਿਵੇਂ ਹੀ ਉਹ ਉਸ ਨੂੰ ਪਾਣੀ ਪਿਲਾ ਹਟੀ, ਰਿਬਕਾਹ ਨੇ ਆਖਿਆ, “ਮੈਂ ਤੇਰੇ ਊਠਾਂ ਨੂੰ ਵੀ ਕੁਝ ਪਾਣੀ ਪਿਲਾ ਦਿੰਦੀ ਹਾਂ।”"
19 Acabando ela de dar a beber, disse: Tirarei água também para os teus camelos, até que todos bebam.
20 ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸ ਨੇ ਸਾਰੇ ਉੱਠਾਂ ਨੂੰ ਪਾਣੀ ਪਿਲਾ ਦਿੱਤਾ।"
20 E, apressando-se em despejar o cântaro no bebedouro, correu outra vez ao poço para tirar mais água; tirou-a e deu-a a todos os camelos.
21 ਨੌਕਰ ਚੁੱਪ-ਚਾਪ ਉਸ ਨੂੰ ਦੇਖਦਾ ਰਿਹਾ। ਉਹ ਪੱਕਾ ਕਰਨਾ ਚਾਹੁੰਦਾ ਸੀ ਕਿ ਯਹੋਵਾਹ ਨੇ ਉਸ ਨੂੰ ਸੱਚਮੁੱਚ ਜਵਾਬ ਦੇ ਦਿੱਤਾ ਸੀ। ਅਤੇ ਉਸਦੀ ਯਾਤਰਾ ਨੂੰ ਸਫ਼ਲ ਕਰ ਦਿੱਤਾ ਸੀ।"
21 O homem a observava, em silêncio, atentamente, para saber se teria o Senhor levado a bom termo a sua jornada ou não.
22 ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ।"
22 Tendo os camelos acabado de beber, tomou o homem um pendente de ouro de meio siclo de peso e duas pulseiras para as mãos dela, do peso de dez siclos de ouro;
23 ਨੌਕਰ ਨੇ ਪੁੱਛਿਆ, “ਤੇਰੇ ਪਿਤਾ ਦਾ ਕੀ ਨਾਮ ਹੈ? ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਮੇਰੇ ਟੋਲੇ ਲਈ ਸੌਣ ਦੀ ਥਾਂ ਹੈ?”"
23 e lhe perguntou: De quem és filha? Peço-te que me digas. Haverá em casa de teu pai lugar em que eu fique, e a comitiva?
24 ਰਿਬਕਾਹ ਨੇ ਜਵਾਬ ਦਿੱਤਾ, “ਮੇਰੇ ਪਿਤਾ ਦਾ ਨਾਮ ਬਥੂਏਲ ਹੈ ਜਿਹੜਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਹੈ।”"
24 Ela respondeu: Sou filha de Betuel, filho de Milca, o qual ela deu à luz a Naor.
25 ਫ਼ੇਰ ਉਸ ਨੇ ਆਖਿਆ, “ਅਤੇ ਹਾਂ, ਸਾਡੇ ਕੋਲ ਤੁਹਾਡੇ ਊਠਾਂ ਲਈ ਤੂੜੀ ਵੀ ਹੈ ਅਤੇ ਸੌਣ ਦੀ ਥਾਂ ਵੀ।”"
25 E acrescentou: Temos palha, e muito pasto, e lugar para passar a noite.
26 ਨੌਕਰ ਨੇ ਝੁਕ ਕੇ ਯਹੋਵਾਹ ਦੀ ਉਪਾਸਨਾ ਕੀਤੀ।"
26 Então, se inclinou o homem e adorou ao Senhor .
27 ਨੌਕਰ ਨੇ ਆਖਿਆ, “ਧੰਨ ਹੈ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ। ਯਹੋਵਾਹ ਮੇਰੇ ਸੁਆਮੀ ਉੱਤੇ ਦਯਾਲੂ ਰਿਹਾ ਹੈ ਅਤੇ ਉਸ ਨਾਲ ਵਫ਼ਾਦਾਰ ਰਿਹਾ ਹੈ। ਯਹੋਵਾਹ ਨੇ ਮੇਰੀ ਅਗਵਾਈ ਮੇਰੇ ਸੁਆਮੀ ਦੇ ਭਰਾ ਦੇ ਘਰ ਵੱਲ ਕੀਤੀ ਹੈ।”"
27 E disse: Bendito seja o Senhor , Deus de meu senhor Abraão, que não retirou a sua benignidade e a sua verdade de meu senhor; quanto a mim, estando no caminho, o Senhor me guiou à casa dos parentes de meu senhor.
28 ਫ਼ੇਰ ਰਿਬਕਾਹ ਦੌੜ ਗਈ ਅਤੇ ਆਪਣੇ ਪਰਿਵਾਰ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ।"
28 E a moça correu e contou aos da casa de sua mãe todas essas coisas.
29 ਰਿਬਕਾਹ ਦਾ ਇੱਕ ਭਰਾ ਸੀ। ਉਸ ਦਾ ਨਾਮ ਲਾਬਾਨ ਸੀ। ਰਿਬਕਾਹ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਉਸ ਆਦਮੀ ਨੇ ਉਸ ਨੂੰ ਆਖੀਆਂ ਸਨ। ਜਦੋਂ ਲਾਬਾਨ ਨੇ ਉਸ ਦੀਆਂ ਬਾਹਾਂ ਉੱਤੇ ਬਾਜ਼ੂਬੰਦ ਅਤੇ ਹੱਥ ਵਿੱਚ ਮੁੰਦਰੀ ਵੇਖੀ, ਅਤੇ ਉਸ ਨੇ ਜੋ ਆਖਿਆ, ਸੁਣਿਆ ਤਾਂ ਉਹ ਖੂਹ ਵੱਲ ਭੱਜ ਗਿਆ। ਉੱਥੇ ਆਦਮੀ ਖੂਹ ਕੋਲ ਆਪਣੇ ਊਠਾਂ ਦੇ ਨਾਲ ਖਲੋਤਾ ਹੋਇਆ ਸੀ।"
29 Ora, Rebeca tinha um irmão, chamado Labão; este correu ao encontro do homem junto à fonte.
30 ਲਾਬਾਨ ਨੇ ਆਖਿਆ, “ਸ਼੍ਰੀਮਾਨ ਜੀ, ਤੁਸੀਂ ਯਹੋਵਾਹ ਦੁਆਰਾ ਅਸੀਸ ਪ੍ਰਾਪਤ ਹੋ। ਤੁਹਾਨੂੰ ਇੱਥੇ ਬਾਹਰ ਖਲੋਣ ਦੀ ਲੋੜ ਨਹੀਂ। ਮੈਂ ਤੁਹਾਡੇ ਸੌਣ ਵਾਸਤੇ ਇੱਕ ਕਮਰਾ ਤਿਆਰ ਕਰ ਦਿੱਤਾ ਹੈ ਅਤੇ ਤੁਹਾਡੇ ਊਠਾਂ ਲਈ ਇੱਕ ਥਾਂ ਬਣਾ ਦਿੱਤੀ ਹੈ।”"
30 Pois, quando viu o pendente e as pulseiras nas mãos de sua irmã, tendo ouvido as palavras de Rebeca, sua irmã, que dizia: Assim me falou o homem, foi Labão ter com ele, o qual estava em pé junto aos camelos, junto à fonte.
31 ਇਸ ਲਈ, ਅਬਰਾਹਾਮ ਦਾ ਨੌਕਰ ਘਰ ਅੰਦਰ ਚੱਲਾ ਗਿਆ। ਲਾਬਾਨ ਨੇ ਊਠਾਂ ਤੋਂ ਭਾਰ ਲਾਇਆ ਅਤੇ ਉਨ੍ਹਾਂ ਨੂੰ ਤੂੜੀ ਪਾਈ। ਫ਼ੇਰ ਉਸ ਨੇ ਉਸ ਨੂੰ ਅਤੇ ਹੋਰ ਆਦਮੀਆਂ ਨੂੰ ਜੋ ਉਸ ਦੇ ਨਾਲ ਸਨ, ਪੈਰ ਧੋਣ ਲਈ ਪਾਣੀ ਦਿੱਤਾ।"
31 E lhe disse: Entra, bendito do Senhor , por que estás aí fora? Pois já preparei a casa e o lugar para os camelos.
32 ਫ਼ੇਰ ਲਾਬਾਨ ਨੇ ਉਸ ਨੂੰ ਖਾਣ ਲਈ ਭੋਜਨ ਦਿੱਤਾ। ਪਰ ਨੌਕਰ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੈਂ ਓਨਾ ਚਿਰ ਕੁਝ ਨਹੀਂ ਖਾਵਾਂਗਾ ਜਦੋਂ ਤੀਕ ਕਿ ਤੈਨੂੰ ਆਪਣੇ ਆਉਣ ਦਾ ਮਕਸਦ ਨਹੀਂ ਦੱਸ ਦਿੰਦਾ।” ਇਸ ਲਈ ਲਾਬਾਨ ਨੇ ਆਖਿਆ, “ਸਾਨੂੰ, ਦੱਸੋ।”"
32 Então, fez entrar o homem; descarregaram-lhe os camelos e lhes deram forragem e pasto; deu-se-lhe água para lavar os pés e também aos homens que estavam com ele.
33 ਰਿਬਕਾਹ ਲਈ ਸੌਦੇਬਾਜ਼ੀ ਨੌਕਰ ਨੇ ਆਖਿਆ, “ਮੈਂ ਅਬਰਾਹਾਮ ਦਾ ਨੌਕਰ ਹਾਂ।"
33 Diante dele puseram comida; porém ele disse: Não comerei enquanto não expuser o propósito a que venho. Labão respondeu-lhe: Dize.
34 ਯਹੋਵਾਹ ਨੇ ਮੇਰੇ ਸੁਆਮੀ ਉੱਤੇ ਹਰ ਤਰ੍ਹਾਂ ਦੀ ਬਖਸ਼ਿਸ਼ ਕੀਤੀ ਹੈ। ਮੇਰਾ ਸੁਆਮੀ ਇੱਕ ਮਹਾਨ ਇਨਸਾਨ ਬਣ ਗਿਆ ਹੈ। ਯਹੋਵਾਹ ਨੇ ਅਬਰਾਹਾਮ ਨੂੰ ਭੇਡਾਂ ਦੇ ਕਈ ਇੱਜੜ ਅਤੇ ਪਸ਼ੂਆਂ ਦੇ ਕਈ ਵੱਗ ਦਿੱਤੇ ਹਨ। ਅਬਰਾਹਾਮ ਕੋਲ ਕਾਫ਼ੀ ਸੋਨਾ-ਚਾਂਦੀ ਅਤੇ ਨੌਕਰ ਹਨ। ਅਬਰਾਹਾਮ ਕੋਲ ਬਹੁਤ ਸਾਰੇ ਊਠ ਅਤੇ ਖੋਤੇ ਹਨ।"
34 Então, disse: Sou servo de Abraão.
35 ਮੇਰੇ ਸੁਆਮੀ ਦੀ ਪਤਨੀ ਦਾ ਨਾਮ ਸਾਰਾਹ ਸੀ। ਜਦੋਂ ਉਹ ਬਹੁਤ ਬੁੱਢੀ ਸੀ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੇਰੇ ਸੁਆਮੀ ਨੇ ਆਪਣੀ ਸਾਰੀ ਜਾਇਦਾਦ ਦਾ ਉਸ ਪੁੱਤਰ ਨੂੰ ਵਾਰਿਸ ਬਣਾ ਦਿੱਤਾ ਹੈ।"
35 O Senhor tem abençoado muito ao meu senhor, e ele se tornou grande; deu-lhe ovelhas e bois, e prata e ouro, e servos e servas, e camelos e jumentos.
36 ਮੇਰੇ ਸੁਆਮੀ ਨੇ ਮੇਰੇ ਕੋਲੋਂ ਇੱਕ ਬਚਨ ਲਿਆ ਸੀ। ਮੇਰੇ ਸੁਆਮੀ ਨੇ ਮੈਨੂੰ ਆਖਿਆ ਸੀ, ‘ਤੂੰ ਮੇਰੇ ਪੁੱਤਰ ਨੂੰ ਕਿਸੇ ਕਨਾਨੀ ਕੁੜੀ ਨਾਲ ਵਿਆਹ ਨਾ ਕਰਨ ਦੇਵੀਂ। ਅਸੀਂ ਇਨ੍ਹਾਂ ਲੋਕਾਂ ਦਰਮਿਆਨ ਰਹਿੰਦੇ ਜ਼ਰੂਰ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਉਹ ਕਿਸੇ ਕਨਾਨੀ ਕੁੜੀ ਨਾਲ ਵਿਆਹ ਕਰੇ।"
36 Sara, mulher do meu senhor, era já idosa quando lhe deu à luz um filho; a este deu ele tudo quanto tem.
37 ਇਸ ਲਈ ਤੂੰ ਮੇਰੇ ਪਿਤਾ ਦੇ ਦੇਸ਼ ਜਾਣ ਦਾ ਬਚਨ ਦੇ। ਮੇਰੇ ਪਰਿਵਾਰ ਕੋਲ ਜਾਹ ਅਤੇ ਮੇਰੇ ਪੁੱਤਰ ਲਈ ਵਹੁਟੀ ਲੱਭ ਕੇ ਲਿਆ।’"
37 E meu senhor me fez jurar, dizendo: Não tomarás esposa para meu filho das mulheres dos cananeus, em cuja terra habito;
38 ਮੈਂ ਆਪਣੇ ਸੁਆਮੀ ਨੂੰ ਆਖਿਆ, ‘ਸ਼ਾਇਦ ਉਹ ਔਰਤ ਮੇਰੇ ਨਾਲ ਇਸ ਥਾਂ ਵਾਪਸ ਨਾ ਆਵੇ।’"
38 porém irás à casa de meu pai e à minha família e tomarás esposa para meu filho.
39 ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲੱਭੇਂਗਾ।"
39 Respondi ao meu senhor: Talvez não queira a mulher seguir-me.
40 ਪਰ ਜੇ ਤੂੰ ਮੇਰੇ ਪਿਤਾ ਦੇ ਦੇਸ਼ ਜਾਵੇਂ ਅਤੇ ਉਹ ਤੈਨੂੰ ਮੇਰੇ ਪੁੱਤਰ ਲਈ ਵਹੁਟੀ ਦੇਣ ਤੋਂ ਇਨਕਾਰ ਕਰ ਦੇਣ, ਤਾਂ ਤੂੰ ਇਸ ਇਕਰਾਰ ਤੋਂ ਮੁਕਤ ਹੋਵੇਂਗਾ।’"
40 Ele me disse: O Senhor , em cuja presença eu ando, enviará contigo o seu Anjo e levará a bom termo a tua jornada, para que, da minha família e da casa de meu pai, tomes esposa para meu filho.
41 “ਅੱਜ ਮੈਂ ਇਸ ਖੂਹ ਉੱਤੇ ਆਇਆ ਅਤੇ ਆਖਿਆ, ‘ਯਹੋਵਾਹ, ਮੇਰੇ ਸੁਆਮੀ, ਅਬਰਾਹਾਮ ਦੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਯਾਤਰਾ ਸਫ਼ਲ ਕਰ।"
41 Então, serás desobrigado do meu juramento, quando fores à minha família; se não ta derem, desobrigado estarás do meu juramento.
42 ਮੈਂ ਇਸ ਖੂਹ ਉੱਤੇ ਖਲੋਤਾ ਰਹਾਂਗਾ ਅਤੇ ਪਾਣੀ ਲਿਆਉਣ ਲਈ ਇੱਥੇ ਆਈ ਕਿਸੇ ਮੁਟਿਆਰ ਦੀ ਉਡੀਕ ਕਰਾਂਗਾ। ਫ਼ੇਰ ਮੈਂ ਆਖਾਂਗਾ, “ਮਿਹਰਬਾਨੀ ਕਰਕੇ ਮੈਨੂੰ ਆਪਣੇ ਘੜੇ ਵਿੱਚੋਂ ਥੋੜਾ ਜਿਹਾ ਪਾਣੀ ਪਿਲਾ।”"
42 Hoje, pois, cheguei à fonte e disse comigo: ó Senhor , Deus de meu senhor Abraão, se me levas a bom termo a jornada em que sigo,
43 ਢੁਕਵੀਂ ਮੁਟਿਆਰ ਇੱਕ ਖਾਸ ਢੰਗ ਨਾਲ ਜਵਾਬ ਦੇਵੇਗੀ। ਉਹ ਆਖੇਗੀ, “ਇਹ ਪਾਣੀ ਪੀਓ, ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਾਣੀ ਪਿਲਾ ਦਿੰਦੀ ਹਾਂ।” ਇਸ ਤਰ੍ਹਾਂ ਮੈਂ ਜਾਣ ਜਾਵਾਂਗਾ ਕਿ ਇਹੀ ਉਹ ਮੁਟਿਆਰ ਹੈ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਚੁਣਿਆ ਹੈ।’"
43 eis-me agora junto à fonte de água; a moça que sair para tirar água, a quem eu disser: dá-me um pouco de água do teu cântaro,
44 “ਮੇਰੇ ਪ੍ਰਾਰਥਨਾ ਖਤਮ ਕਰਨ ਤੋਂ ਪਹਿਲਾਂ, ਰਿਬਕਾਹ ਖੂਹ ਉੱਤੇ ਪਾਣੀ ਭਰਨ ਲਈ ਆ ਗਈ। ਉਸ ਦੇ ਮੋਢੇ ਉੱਤੇ ਪਾਣੀ ਵਾਲਾ ਘੜਾ ਸੀ ਅਤੇ ਉਹ ਖੂਹ ਤੋਂ ਪਾਣੀ ਭਰਨ ਲਈ ਜਾ ਰਹੀ ਸੀ। ਮੈਂ ਉਸ ਕੋਲੋਂ ਕੁਝ ਪਾਣੀ ਮੰਗਿਆ।"
44 e ela me responder: Bebe, e também tirarei água para os teus camelos, seja essa a mulher que o Senhor designou para o filho de meu senhor.
45 ਉਸ ਨੇ ਛੇਤੀ ਨਾਲ ਮੋਢੇ ਤੋਂ ਘੜਾ ਹੇਠਾਂ ਲਾਹਿਆ ਅਤੇ ਮੈਨੂੰ ਥੋੜਾ ਜਿਹਾ ਪਾਣੀ ਪਿਲਾਇਆ। ਫ਼ੇਰ ਉਸ ਨੇ ਆਖਿਆ, ‘ਇਹ ਪੀ ਲਵੋ ਅਤੇ ਮੈਂ ਥੋੜਾ ਪਾਣੀ ਤੁਹਾਡੇ ਊਠਾਂ ਵਾਸਤੇ ਵੀ ਲੈ ਕੇ ਆਉਂਦੀ ਹੈ।’ ਇਸ ਲਈ ਮੈਂ ਪਾਣੀ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਾਣੀ ਪਿਲਾਇਆ।"
45 Considerava ainda eu assim, no meu íntimo, quando saiu Rebeca trazendo o seu cântaro ao ombro, desceu à fonte e tirou água. E eu lhe disse: peço-te que me dês de beber.
46 ਫ਼ੇਰ ਮੈਂ ਉਸ ਨੂੰ ਪੁੱਛਿਆ, ‘ਤੇਰੇ ਪਿਤਾ ਦਾ ਕੀ ਨਾਮ ਹੈ?’ ਉਸ ਨੇ ਜਵਾਬ ਦਿੱਤਾ, ‘ਮੇਰਾ ਪਿਤਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਬਥੂਏਲ ਹੈ।’ ਫ਼ੇਰ ਮੈਂ ਉਸ ਨੂੰ ਅੰਗੂਠੀ ਅਤੇ ਬਾਜ਼ੂਬੰਦ ਦਿੱਤੇ।"
46 Ela se apressou e, baixando o cântaro do ombro, disse: Bebe, e também darei de beber aos teus camelos. Bebi, e ela deu de beber aos camelos.
47 ਮੈਂ ਆਪਣਾ ਸੀਸ ਝੁਕਾ ਕੇ ਯਹੋਵਾਹ ਦਾ ਧੰਨਵਾਦ ਕੀਤਾ। ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਅਸੀਸ ਦਿੱਤੀ। ਮੈਂ ਉਸਦਾ ਧੰਨਵਾਦ ਕੀਤਾ ਕਿ ਉਸ ਨੇ ਮੇਰੇ ਸੁਆਮੀ ਦੇ ਭਰਾ ਦੀ ਪੋਤੀ ਨੂੰ ਉਸ ਦੇ ਪੁੱਤਰ ਦੀ ਵਹੁਟੀ ਬਨਾਉਣ ਲਈ ਮੇਰੀ ਅਗਵਾਈ ਕੀਤੀ।"
47 Daí lhe perguntei: de quem és filha? Ela respondeu: Filha de Betuel, filho de Naor e Milca. Então, lhe pus o pendente no nariz e as pulseiras nas mãos.
48 ਹੁਣ, ਮੈਨੂੰ ਦੱਸੋ, ਕਿ ਤੁਸੀਂ ਮੇਰੇ ਸੁਆਮੀ ਦੇ ਪ੍ਰਤਿ ਮਿਹਰਬਾਹ ਅਤੇ ਵਫ਼ਾਦਾਰ ਹੋਵੋਂਗੇ ਅਤੇ ਉਸ ਨੂੰ ਆਪਣੀ ਧੀ ਦਾ ਸਾਕ ਦਿਉਂਗੇ? ਜਾਂ ਤੁਸੀਂ ਆਪਣੀ ਧੀ ਦਾ ਸਾਕ ਕਰਨ ਤੋਂ ਇਨਕਾਰ ਕਰੋਂਗੇ? ਮੈਨੂੰ ਦੱਸ ਦਿਉ ਤਾਂ ਜੋ ਮੈਂ ਇਹ ਜਾਣ ਲਵਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ?”"
48 E, prostrando-me, adorei ao Senhor e bendisse ao Senhor , Deus do meu senhor Abraão, que me havia conduzido por um caminho direito, a fim de tomar para o filho do meu senhor uma filha do seu parente.
49 ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸ ਨੂੰ ਬਦਲਣ ਲਈ ਕੁਝ ਨਹੀਂ ਕਰ ਸੱਕਦੇ।"
49 Agora, pois, se haveis de usar de benevolência e de verdade para com o meu senhor, fazei-mo saber; se não, declarai-mo, para que eu vá, ou para a direita ou para a esquerda.
50 ਰਿਬਕਾਹ ਇੱਥੇ ਹੈ। ਇਸ ਨੂੰ ਲੈ ਅਤੇ ਚੱਲਿਆ ਜਾ। ਇਸਦਾ ਵਿਆਹ ਆਪਣੇ ਮਾਲਿਕ ਦੇ ਪੁੱਤਰ ਨਾਲ ਕਰ ਦੇਣਾ। ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ।”"
50 Então, responderam Labão e Betuel: Isto procede do Senhor , nada temos a dizer fora da sua verdade.
51 ਜਦੋਂ ਅਬਰਾਹਾਮ ਦੇ ਨੌਕਰ ਨੇ ਇਹ ਗੱਲ ਸੁਣੀ ਤਾਂ ਉਸ ਨੇ ਧਰਤੀ ਉੱਤੇ ਝੁਕ ਕੇ ਯਹੋਵਾਹ ਨੂੰ ਸਿਜਦਾ ਕੀਤਾ।"
51 Eis Rebeca na tua presença; toma-a e vai-te; seja ela a mulher do filho do teu senhor, segundo a palavra do Senhor .
52 ਫ਼ੇਰ ਉਸ ਨੇ ਰਿਬਕਾਹ ਲਈ ਲਿਆਂਦੀਆਂ ਸੁਗਾਤਾਂ ਦਿੱਤੀਆਂ। ਉਸ ਨੇ ਉਸ ਨੂੰ ਸੁੰਦਰ ਕੱਪੜੇ ਅਤੇ ਸੋਨੇ-ਚਾਂਦੀ ਦੇ ਗਹਿਣੇ ਦਿੱਤੇ। ਉਸ ਨੇ ਉਸਦੀ ਮਾਂ ਅਤੇ ਉਸ ਦੇ ਭਰਾ ਨੂੰ ਵੀ ਮਹਿੰਗੀਆਂ ਸੁਗਾਤਾਂ ਦਿੱਤੀਆਂ।"
52 Tendo ouvido o servo de Abraão tais palavras, prostrou-se em terra diante do Senhor ;
53 ਫ਼ੇਰ ਉਸ ਨੇ ਅਤੇ ਉਸ ਦੇ ਬੰਦਿਆਂ ਨੇ ਭੋਜਨ ਪਾਣੀ ਕੀਤਾ ਅਤੇ ਉੱਥੇ ਰਾਤ ਗੁਜ਼ਾਰੀ। ਦੂਸਰੀ ਸਵੇਰ ਨੂੰ ਉਹ ਤੜਕੇ ਉੱਠੇ ਅਤੇ ਆਖਿਆ, “ਹੁਣ ਸਾਨੂੰ ਸਾਡੇ ਮਾਲਿਕ ਕੋਲ ਜਾਣਾ ਚਾਹੀਦਾ ਹੈ।”"
53 e tirou joias de ouro e de prata e vestidos e os deu a Rebeca; também deu ricos presentes a seu irmão e a sua mãe.
54 ਰਿਬਕਾਹ ਦੀ ਮਾਂ ਅਤੇ ਉਸ ਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸ ਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸਤੋਂ ਮਗਰੋਂ ਉਹ ਜਾ ਸੱਕਦੀ ਹੈ।”"
54 Depois, comeram, e beberam, ele e os homens que estavam com ele, e passaram a noite. De madrugada, quando se levantaram, disse o servo: Permiti que eu volte ao meu senhor.
55 ਪਰ ਨੌਕਰ ਨੇ ਉਨ੍ਹਾਂ ਨੂੰ ਆਖਿਆ, “ਮੈਨੂੰ ਇੰਤਜ਼ਾਰ ਨਾ ਕਰਵਾਉ ਯਹੋਵਾਹ ਨੇ ਮੇਰੀ ਯਾਤਰਾ ਸਫ਼ਲ ਕੀਤੀ ਹੈ। ਹੁਣ ਮੈਨੂੰ ਆਪਣੇ ਸੁਆਮੀ ਕੋਲ ਵਾਪਸ ਜਾਣ ਦਿਉ।”"
55 Mas o irmão e a mãe da moça disseram: Fique ela ainda conosco alguns dias, pelo menos dez; e depois irá.
56 ਰਿਬਕਾਹ ਦੇ ਭਰਾ ਅਤੇ ਉਸਦੀ ਮਾਂ ਨੇ ਆਖਿਆ, “ਅਸੀਂ ਰਿਬਕਾਹ ਨੂੰ ਸੱਦਦੇ ਹਾਂ ਅਤੇ ਉਸ ਨੂੰ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ।”"
56 Ele, porém, lhes disse: Não me detenhais, pois o Senhor me tem levado a bom termo na jornada; permiti que eu volte ao meu senhor.
57 ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, “ਕੀ ਤੂੰ ਇਸ ਬੰਦੇ ਨਾਲ ਹੁਣੇ ਜਾਣਾ ਚਾਹੁੰਦੀ ਹੈਂ?” ਰਿਬਕਾਹ ਨੇ ਆਖਿਆ, “ਹਾਂ ਮੈਂ ਜਾਵਾਂਗੀ।”"
57 Disseram: Chamemos a moça e ouçamo-la pessoalmente.
58 ਇਸ ਲਈ ਉਨ੍ਹਾਂ ਨੇ ਰਿਬਕਾਹ ਨੂੰ ਅਬਰਾਹਾਮ ਦੇ ਨੌਕਰ ਅਤੇ ਉਸ ਦੇ ਬੰਦਿਆਂ ਨਾਲ ਜਾਣ ਦਿੱਤਾ। ਰਿਬਕਾਹ ਦੀ ਦਾਈ ਵੀ ਉਨ੍ਹਾਂ ਦੇ ਨਾਲ ਗਈ।"
58 Chamaram, pois, a Rebeca e lhe perguntaram: Queres ir com este homem? Ela respondeu: Irei.
59 ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸ ਨੂੰ ਆਖਿਆ, “ਸਾਡੀਏ ਭੈਣੇ, ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣ ਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।”"
59 Então, despediram a Rebeca, sua irmã, e a sua ama, e ao servo de Abraão, e a seus homens.
60 ਫ਼ੇਰ ਰਿਬਕਾਹ ਅਤੇ ਉਸਦੀ ਦਾਈ ਊਠਾਂ ਉੱਪਰ ਚੜ੍ਹ ਗਈਆਂ ਅਤੇ ਨੌਕਰ ਅਤੇ ਉਸ ਦੇ ਬੰਦਿਆਂ ਦੇ ਪਿੱਛੇ ਚੱਲ ਪਈਆਂ। ਇਸ ਤਰ੍ਹਾਂ ਨੌਕਰ ਨੇ ਰਿਬਕਾਹ ਨੂੰ ਲਿਆ ਅਤੇ ਘਰ ਵਾਪਸੀ ਦੇ ਸਫ਼ਰ ਉੱਤੇ ਰਵਾਨਾ ਹੋ ਗਿਆ।"
60 Abençoaram a Rebeca e lhe disseram: És nossa irmã; sê tu a mãe de milhares de milhares, e que a tua descendência possua a porta dos seus inimigos.
61 ਇਸਹਾਕ ਨੇ ਬਏਰ ਲਹੀ ਰੋਈ ਨੂੰ ਛੱਡ ਦਿੱਤਾ ਸੀ ਅਤੇ ਹੁਣ ਨੇਗੇਵ ਵਿੱਚ ਰਹਿ ਰਿਹਾ ਸੀ।"
61 Então, se levantou Rebeca com suas moças e, montando os camelos, seguiram o homem. O servo tomou a Rebeca e partiu.
62 ਸ਼ਾਮ ਨੂੰ ਇਸਹਾਕ ਖੇਤਾਂ ਵੱਲ ਸੈਰ ਲਈ ਨਿਕਲ ਗਿਆ। ਇਸਹਾਕ ਨੇ ਨਜ਼ਰ ਮਾਰੀ ਅਤੇ ਦੂਰੋਂ ਆਉਂਦੇ ਊਠਾਂ ਵੱਲ ਦੇਖਿਆ।"
62 Ora, Isaque vinha de caminho de Beer-Laai-Roi, porque habitava na terra do Neguebe.
63 ਰਿਬਕਾਹ ਨੇ ਇਸਹਾਕ ਵੱਲ ਦੇਖਿਆ। ਫ਼ੇਰ ਉਹ ਊਠ ਤੋਂ ਉੱਤਰ ਗਈ।"
63 Saíra Isaque a meditar no campo, ao cair da tarde; erguendo os olhos, viu, e eis que vinham camelos.
64 ਉਸ ਨੇ ਨੌਕਰ ਨੂੰ ਆਖਿਆ, “ਇਹ ਆਦਮੀ ਕੌਣ ਹੈ ਜਿਹੜਾ ਖੇਤਾਂ ਵਿੱਚ ਸਾਨੂੰ ਮਿਲਣ ਲਈ ਘੁੰਮ ਰਿਹਾ ਹੈ?” ਨੌਕਰ ਨੇ ਆਖਿਆ, “ਇਹ ਮੇਰਾ ਸੁਆਮੀ ਹੈ।” ਇਸ ਲਈ ਰਿਬਕਾਹ ਨੇ ਆਪਣਾ ਮੂੰਹ ਪਰਦੇ ਨਾਲ ਕੱਜ ਲਿਆ।"
64 Também Rebeca levantou os olhos, e, vendo a Isaque, apeou do camelo,
65 ਨੌਕਰ ਨੇ ਇਸਹਾਕ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜੋ ਵਾਪਰੀਆਂ ਸਨ।"
65 e perguntou ao servo: Quem é aquele homem que vem pelo campo ao nosso encontro? É o meu senhor, respondeu. Então, tomou ela o véu e se cobriu.
66 ਫ਼ੇਰ ਇਸਹਾਕ ਕੁੜੀ ਨੂੰ ਆਪਣੀ ਮਾਂ ਦੇ ਤੰਬੂ ਵਿੱਚ ਲੈ ਆਇਆ। ਰਿਬਕਾਹ ਉਸੇ ਦਿਨ ਇਸਹਾਕ ਦੀ ਪਤਨੀ ਬਣ ਗਈ। ਇਸਹਾਕ ਉਸ ਨੂੰ ਬਹੁਤ ਪਿਆਰ ਕਰਦਾ ਸੀ ਇਸ ਲਈ ਇਸਹਾਕ ਨੂੰ ਆਪਣੀ ਮਾਂ ਦੇ ਦੇਹਾਂਤ ਤੋਂ ਬਾਦ ਹੌਂਸਲਾ ਮਿਲਿਆ।"
66 O servo contou a Isaque todas as coisas que havia feito.
67 — ausente —
67 Isaque conduziu-a até à tenda de Sara, mãe dele, e tomou a Rebeca, e esta lhe foi por mulher. Ele a amou; assim, foi Isaque consolado depois da morte de sua mãe.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 24, comparar traduções ou montar um estudo — tudo direto pelo WhatsApp.