Gênesis 26

Punjabi Bible (GL_PUNJABI) vs BKJ

Sair da comparação
1 ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।"
1 E houve fome na terra, além da primeira fome que houve nos dias de Abraão. E Isaque foi a Abimeleque, rei dos filisteus, até Gerar.
2 ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ।"
2 E o SENHOR apareceu a ele, e disse: Não desças ao Egito. Habita na terra que eu te direi.
3 ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।"
3 Peregrina nesta terra, e eu serei contigo, e te abençoarei; pois a ti, e à tua semente, eu darei todas estas regiões. E eu farei o juramento que jurei a Abraão, teu pai,
4 ਅਤੇ ਮੈਂ ਆਕਾਸ਼ ਵਿੱਚਲੇ ਤਾਰਿਆਂ ਵਾਂਗ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਮੈਂ ਇਹ ਸਾਰੀਆਂ ਜ਼ਮੀਨਾਂ ਤੇਰੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਦੁਨੀਆਂ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਰਾਹੀਂ ਅਸੀਸਮਈ ਹੋਣਗੀਆਂ।"
4 e eu farei tua semente multiplicar como as estrelas do céu, e darei à tua semente todas estas regiões. E em tua semente serão abençoadas todas as nações da terra,
5 ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।”"
5 porque Abraão obedeceu à minha voz, e guardou minha ordem, meus mandamentos, meus estatutos e minhas leis.
6 ਇਸ ਲਈ ਇਸਹਾਕ ਗਰਾਰ ਵਿੱਚ ਟਿਕ ਗਿਆ ਅਤੇ ਓੱਥੇ ਰਹਿਣ ਲੱਗਾ।"
6 E Isaque habitou em Gerar.
7 ਇਸਹਾਕ ਦੀ ਪਤਨੀ ਰਿਬਕਾਹ ਬਹੁਤ ਸੁੰਦਰ ਸੀ। ਉਸ ਥਾਂ ਦੇ ਲੋਕਾਂ ਨੇ ਇਸਹਾਕ ਨੂੰ ਰਿਬਕਾਹ ਬਾਰੇ ਪੁੱਛਿਆ। ਇਸਹਾਕ ਨੇ ਆਖਿਆ, “ਇਹ ਮੇਰੀ ਭੈਣ ਹੈ।” ਇਸਹਾਕ ਇਹ ਦੱਸਣੋ ਡਰਦਾ ਸੀ ਕਿ ਰਿਬਕਾਹ ਉਸਦੀ ਪਤਨੀ ਸੀ। ਇਸਹਾਕ ਡਰਦਾ ਸੀ ਕਿ ਰਿਬਕਾਹ ਨੂੰ ਹਾਸਿਲ ਕਰਨ ਦੀ ਖਾਤਿਰ ਲੋਕ ਉਸ ਨੂੰ ਮਾਰ ਦੇਣਗੇ।"
7 E os homens do lugar lhe perguntaram acerca de sua esposa, e ele disse: Ela é minha irmã, pois ele temia dizer: Ela é minha esposa; para que, dizia ele, os homens do lugar não me matem por causa de Rebeca, pois ela era formosa à vista.
8 ਜਦੋਂ ਇਸਹਾਕ ਉੱਥੇ ਲੰਮੇ ਸਮੇਂ ਤੀਕ ਰਹਿ ਚੁੱਕਿਆ ਸੀ ਤਾਂ ਅਬੀਮਲਕ ਨੇ ਆਪਣੀ ਖਿੜਕੀ ਵਿੱਚੋਂ ਬਾਹਰ ਝਾਕਿਆ ਅਤੇ ਉਸ ਨੇ ਦੇਖਿਆ ਕਿ ਇਸਹਾਕ ਅਤੇ ਉਸਦੀ ਪਤਨੀ ਖੇਡ ਰਹੇ ਸਨ।"
8 E aconteceu que, quando ele já estava lá um longo tempo, Abimeleque, rei dos filisteus, olhou pela janela e viu, e eis que Isaque estava brincando com Rebeca, sua esposa.
9 ਅਬੀਮਲਕ ਨੇ ਇਸਹਾਕ ਨੂੰ ਬੁਲਾਇਆ ਅਤੇ ਪੁੱਛਿਆ, “ਇਹ ਔਰਤ ਤਾਂ ਤੇਰੀ ਪਤਨੀ ਹੈ। ਤੂੰ ਸਾਨੂੰ ਇਹ ਕਿਉਂ ਆਖਿਆ ਕਿ ਇਹ ਤੇਰੀ ਭੈਣ ਹੈ?” ਇਸਹਾਕ ਨੇ ਉਸ ਨੂੰ ਆਖਿਆ, “ਮੈਂ ਇਸ ਗੱਲੋਂ ਡਰਦਾ ਸੀ ਕਿ ਤੂੰ ਮੈਨੂੰ ਮਾਰ ਦੇਵੇਂਗਾ ਤਾਂ ਜੋ ਤੂੰ ਉਸ ਨੂੰ ਹਾਸਿਲ ਕਰ ਸੱਕੇਂ।”"
9 E Abimeleque chamou Isaque, e disse: Eis que ela certamente é tua esposa. E como tu disseste: Ela é minha irmã? E Isaque lhe disse: Porque eu disse: Para que eu não morra por causa dela.
10 ਅਬੀਮਲਕ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਮਾੜੀ ਗੱਲ ਕੀਤੀ ਹੈ। ਹੋ ਸੱਕਦਾ ਹੈ ਸਾਡੇ ਬੰਦਿਆਂ ਵਿੱਚੋਂ ਕੋਈ ਤੇਰੀ ਪਤਨੀ ਨਾਲ ਸੌਂ ਜਾਂਦਾ। ਤਾਂ ਉਸ ਨੇ ਬਹੁਤ ਵੱਡੇ ਪਾਪ ਦਾ ਭਾਗੀ ਹੋਣਾ ਸੀ।”"
10 E Abimeleque disse: O que é isto que tu nos fizeste? Alguém do povo poderia facilmente ter deitado com tua mulher, e tu poderias ter trazido culpa sobre nós.
11 ਇਸ ਲਈ ਅਬੀਮਲਕ ਨੇ ਸਾਰੇ ਲੋਕਾਂ ਨੂੰ ਚਿਤਾਵਨੀ ਦਿੱਤੀ। ਉਸ ਨੇ ਆਖਿਆ, “ਕਿਸੇ ਬੰਦੇ ਨੂੰ ਵੀ ਇਸ ਆਦਮੀ ਜਾਂ ਔਰਤ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਜੇ ਕੋਈ ਬੰਦਾ ਇਨ੍ਹਾਂ ਨੂੰ ਤੰਗ ਕਰੇਗਾ ਤਾਂ ਉਸ ਬੰਦੇ ਨੂੰ ਮਾਰ ਦਿੱਤਾ ਜਾਵੇਗਾ।”"
11 E Abimeleque ordenou a todo o seu povo, dizendo: Quem tocar neste homem ou em sua esposa certamente morrerá.
12 ਇਸਹਾਕ ਦਾ ਅਮੀਰ ਹੋ ਜਾਣਾ ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ।"
12 Então Isaque semeou naquela terra, e recebeu no mesmo ano cem vezes; e o SENHOR o abençoou.
13 ਇਸਹਾਕ ਅਮੀਰ ਹੋ ਗਿਆ। ਉਸ ਨੇ ਹੋਰ ਵੱਧੇਰੇ ਦੌਲਤ ਜਮ੍ਹਾਂ ਕੀਤੀ ਜਦੋਂ ਤੱਕ ਕਿ ਉਹ ਬਹੁਤ ਅਮੀਰ ਨਹੀਂ ਹੋ ਗਿਆ।"
13 E o homem se engrandeceu e foi adiante e cresceu até ser muito grande.
14 ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ।"
14 Porque ele tinha posses de rebanhos, e posses de gado, e uma grande quantidade de servos; e os filisteus o invejaram.
15 ਇਸ ਲਈ ਫ਼ਲਿਸਤੀ ਲੋਕਾਂ ਨੇ ਉਹ ਸਾਰੇ ਖੂਹ ਤਬਾਹ ਕਰ ਦਿੱਤੇ ਜਿਹੜੇ ਉਸ ਦੇ ਪਿਤਾ ਅਬਰਾਹਾਮ ਅਤੇ ਉਸ ਦੇ ਨੌਕਰਾਂ ਨੇ ਬਹੁਤ ਵਰ੍ਹੇ ਪਹਿਲਾਂ ਉਸਾਰੇ ਸਨ। ਫ਼ਲਿਸਤੀਆਂ ਨੇ ਉਹ ਖੂਹ ਮਿੱਟੀ ਨਾਲ ਭਰ ਦਿੱਤੇ।"
15 Porquanto, todos os poços que os servos de seu pai haviam cavado nos dias de Abraão, seu pai, os filisteus haviam fechado e enchido com terra.
16 ਅਤੇ ਅਬੀਮਲਕ ਨੇ ਇਸਹਾਕ ਨੂੰ ਆਖਿਆ, “ਸਾਡਾ ਦੇਸ਼ ਛੱਡ ਜਾਹ। ਤੂੰ ਸਾਡੇ ਨਾਲੋਂ ਵੀ ਵੱਧੇਰੇ ਤਾਕਤਵਰ ਹੋ ਗਿਆ ਹੈਂ।”"
16 E Abimeleque disse a Isaque: Sai de nós, pois és muito mais poderoso do que nós.
17 ਇਸ ਲਈ ਇਸਹਾਕ ਨੇ ਉਹ ਥਾਂ ਛੱਡ ਦਿੱਤੀ ਅਤੇ ਗਰਾਰ ਦੀ ਛੋਟੀ ਨਦੀ ਦੇ ਕੰਢੇ ਡੇਰਾ ਲਾ ਲਿਆ। ਇਸਹਾਕ ਉੱਥੇ ਟਿਕ ਗਿਆ ਅਤੇ ਰਹਿਣ ਲੱਗਾ।"
17 E Isaque partiu dali, e armou sua tenda no vale de Gerar, e habitou ali.
18 ਇਸ ਤੋਂ ਢੇਰ ਸਾਰਾ ਸਮਾਂ ਪਹਿਲਾਂ, ਅਬਰਾਹਾਮ ਨੇ ਬਹੁਤ ਸਾਰੇ ਖੂਹ ਉਸਾਰੇ ਸਨ। ਅਬਰਾਹਾਮ ਦੇ ਦੇਹਾਂਤ ਤੋਂ ਮਗਰੋਂ ਫ਼ਲਿਸਤੀਆਂ ਨੇ ਖੁਹਾਂ ਨੂੰ ਮਿੱਟੀ ਨਾਲ ਪੂਰ ਦਿੱਤਾ। ਇਸ ਲਈ ਇਸਹਾਕ ਵਾਪਸ ਗਿਆ ਅਤੇ ਉਸ ਨੇ ਉਹ ਖੂਹ ਫ਼ੇਰ ਉਸਾਰ ਲਈ। ਇਸਹਾਕ ਨੇ ਉਨ੍ਹਾਂ ਨੂੰ ਉਹੀ ਨਾਮ ਦਿੱਤੇ ਜਿਹੜੇ ਉਸ ਦੇ ਪਿਤਾ ਨੇ ਦਿੱਤੇ ਸਨ।"
18 E Isaque cavou novamente os poços de água que eles haviam cavado nos dias de Abraão, seu pai; pois os filisteus os haviam fechado depois da morte de Abraão. E ele chamou os seus nomes segundo os nomes pelos quais seu pai os havia chamado.
19 ਇਸਹਾਕ ਦੇ ਨੌਕਰਾਂ ਨੇ ਵੀ ਛੋਟੀ ਨਦੀ ਦੇ ਕੰਢੇ ਇੱਕ ਖੂਹ ਪੁਟਿਆ। ਉਸ ਖੂਹ ਵਿੱਚੋਂ ਪਾਣੀ ਦਾ ਚਸ਼ਮਾ ਵਗ ਤੁਰਿਆ।"
19 E os servos de Isaque cavaram no vale, e encontraram ali um poço de águas correntes.
20 ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।"
20 E os pastores de Gerar contenderam com os pastores de Isaque, dizendo: A água é nossa. E ele chamou o nome do poço Eseque, porque contenderam com ele.
21 ਫ਼ੇਰ ਇਸਹਾਕ ਦੇ ਨੌਕਰਾਂ ਨੇ ਇੱਕ ਹੋਰ ਖੂਹ ਪੁਟਿਆ। ਉਸ ਥਾਂ ਦੇ ਲੋਕ ਵੀ ਉਸ ਖੂਹ ਕਾਰਣ ਝਗੜਨ ਲੱਗੇ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰੱਖਿਆ “ਸਿਟਨਾ”"
21 E eles cavaram um outro poço, e contenderam por aquele também, e chamou o nome dele Sitna.
22 ਇਸਹਾਕ ਉਸ ਥਾਂ ਤੋਂ ਪਰ੍ਹਾਂ ਹਟ ਗਿਆ ਅਤੇ ਇੱਕ ਹੋਰ ਖੂਹ ਪੁੱਟਿਆ। ਕੋਈ ਵੀ ਆਦਮੀ ਉਸ ਖੂਹ ਬਾਰੇ ਉਸ ਨਾਲ ਝਗੜਾ ਕਰਨ ਲਈ ਨਹੀਂ ਆਇਆ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰਹੋਬੋਥ ਰੱਖ ਦਿੱਤਾ। ਇਸਹਾਕ ਨੇ ਆਖਿਆ, “ਹੁਣ ਯਹੋਵਾਹ ਨੇ ਸਾਡੇ ਲਈ ਥਾਂ ਲੱਭ ਲਈ ਹੈ। ਅਸੀਂ ਇਸ ਥਾਂ ਵੱਧਾ-ਫ਼ੁੱਲਾਂਗੇ ਅਤੇ ਸਫ਼ਲ ਹੋਵਾਂਗੇ।”"
22 E ele partiu dali e cavou outro poço, e por aquele eles não contenderam, e chamou o nome dele Reobote. E ele disse: Pois agora o SENHOR fez um lugar para nós, e seremos frutíferos na terra.
23 ਉਸ ਥਾਂ ਤੋਂ ਇਸਹਾਕ ਬਏਰਸਬਾ ਚੱਲਾ ਗਿਆ।"
23 E ele foi dali para Berseba.
24 ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।”"
24 E o SENHOR apareceu a ele naquela mesma noite, e disse: Eu sou o Deus de Abraão, teu pai. Não temas, pois eu estou contigo, e te abençoarei, e multiplicarei tua semente por causa do meu servo Abraão.
25 ਇਸ ਲਈ ਇਸਹਾਕ ਨੇ ਉੱਥੇ ਇੱਕ ਜਗਵੇਦੀ ਉਸਾਰੀ ਅਤੇ ਉਸ ਥਾਂ ਯਹੋਵਾਹ ਦੀ ਉਪਾਸਨਾ ਕੀਤੀ। ਇਸਹਾਕ ਨੇ ਉੱਥੇ ਡੇਰਾ ਲਾ ਲਿਆ ਅਤੇ ਉਸ ਦੇ ਨੌਕਰਾਂ ਨੇ ਇੱਕ ਖੂਹ ਪੁੱਟਿਆ।"
25 E ele edificou um altar ali, e invocou o nome do SENHOR, e armou sua tenda ali, e ali os servos de Isaque cavaram um poço.
26 ਅਬੀਮਲਕ ਗਰਾਰ ਤੋਂ ਇਸਹਾਨ ਨੂੰ ਮਿਲਣ ਆਇਆ। ਅਬੀਮਲਕ ਆਪਣੇ ਨਾਲ ਆਪਨੇ ਸਲਾਹਕਾਰ ਅਹੁਜ਼ਥ ਅਤੇ ਆਪਣੀ ਫ਼ੌਜ਼ ਦੇ ਕਮਾਂਡਰ ਫ਼ੀਕੋਲ ਨੂੰ ਵੀ ਲਿਆਇਆ।"
26 Então, Abimeleque foi até ele de Gerar, com Ausate, um de seus amigos, e Ficol, o capitão-chefe de seu exército.
27 ਇਸਹਾਕ ਨੇ ਪੁੱਛਿਆ, “ਤੂੰ ਮੈਨੂੰ ਕਿਉਂ ਮਿਲਣ ਆਇਆ ਹੈ? ਪਹਿਲਾਂ ਤੂੰ ਇੰਝ ਵਿਖਾਵਾ ਕੀਤਾ ਜਿਵੇਂ ਤੂੰ ਮੈਨੂੰ ਨਫ਼ਰਤ ਕੀਤੀ। ਤੂੰ ਤਾਂ ਮੈਨੂੰ ਆਪਣੇ ਦੇਸ਼ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ।”"
27 E disse-lhes Isaque: Por que viestes a mim, visto que vós me odiais, e me enviastes de vós?
28 ਉਨ੍ਹਾਂ ਨੇ ਜਵਾਬ ਦਿੱਤਾ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਤੇਰੇ ਨਾਲ ਹੈ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਤੇਰੇ ਨਾਲ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ।"
28 E eles disseram: Vimos que certamente o SENHOR estava contigo, e dissemos: Que haja agora um juramento entre nós, entre nós e ti, e façamos um pacto contigo,
29 ਇਕਰਾਰ ਕਰ ਕਿ ਤੂੰ ਸਾਨੂੰ ਚੋਟ ਨਹੀਂ ਪਹੁੰਚਾਵੇਂਗਾ। ਅਸੀਂ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਹੁਣ ਤੈਨੂੰ ਇਕਰਾਰ ਕਰਨਾ ਚਾਹੀਦਾ ਹੈ ਕਿ ਤੂੰ ਸਾਨੂੰ ਨੁਕਸਾਨ ਨਾ ਪਹੁੰਚਾਵੇਂ। ਅਸੀਂ ਤੈਨੂੰ ਜਲਾਵਤਨ ਕੀਤਾ ਪਰ ਅਸੀਂ ਤੈਨੂੰ ਸ਼ਾਂਤੀ ਨਾਲ ਜਲਾਵਤਨ ਕੀਤਾ। ਹੁਣ ਇਹ ਗੱਲ ਸਪੱਸ਼ਟ ਹੈ ਕਿ ਯਹੋਵਾਹ ਨੇ ਤੇਰੇ ਉੱਤੇ ਬਖਸ਼ਿਸ਼ ਕੀਤੀ ਹੈ।”"
29 de que tu não nos farás mal, assim como não te tocamos, e assim como fizemos a ti, somente o bem, e te enviamos de nós em paz. Tu és agora o bendito do SENHOR.
30 ਇਸ ਲਈ ਇਸਹਾਕ ਨੇ ਉਨ੍ਹਾਂ ਨੂੰ ਇੱਕ ਦਾਵਤ ਦਿੱਤੀ। ਉਨ੍ਹਾਂ ਸਾਰਿਆਂ ਨੇ ਭੋਜਨ ਪਾਣੀ ਛਕਿਆ।"
30 E ele lhes fez um banquete, e eles comeram e beberam.
31 ਦੂਸਰੀ ਸਵੇਰ ਨੂੰ ਸੁਵੱਖਤੇ ਹੀ ਹਰ ਬੰਦੇ ਨੇ ਇਕਰਾਰ ਕੀਤਾ ਅਤੇ ਸੌਂਹ ਚੁੱਕੀ। ਫ਼ੇਰ ਉਹ ਆਦਮੀ ਸ਼ਾਂਤੀ ਨਾਲ ਚੱਲੇ ਗਏ।"
31 E eles se levantaram cedo de manhã, e juraram um ao outro. E Isaque os despediu, e eles partiram dele em paz.
32 ਉਸ ਦਿਨ, ਇਸਹਾਕ ਦੇ ਨੌਕਰ ਆਏ ਅਤੇ ਉਨ੍ਹਾਂ ਨੂੰ ਆਪਣੇ ਪੁੱਟੇ ਹੋਏ ਖੂਹ ਬਾਰੇ ਦੱਸਿਆ। ਨੌਕਰਾਂ ਨੇ ਆਖਿਆ, “ਸਾਨੂੰ ਉਸ ਖੂਹ ਵਿੱਚ ਪਾਣੀ ਮਿਲਿਆ ਹੈ।”"
32 E aconteceu no mesmo dia que os servos de Isaque vieram, e lhe falaram com respeito ao poço que haviam cavado, e lhe disseram: Nós encontramos água.
33 ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਸ਼ਿਬਆਹ ਰੱਖ ਦਿੱਤਾ ਅਤੇ ਉਸ ਸ਼ਹਿਰ ਨੂੰ ਬਏਰਸਬਾ ਸੱਦਿਆ ਜਾਂਦਾ ਹੈ।"
33 E ele chamou-o Seba. Por isso o nome da cidade é Berseba até este dia.
34 ਏਸਾਓ ਦੀਆਂ ਪਤਨੀਆਂ ਜਦੋਂ ਏਸਾਓ 40 ਵਰ੍ਹਿਆਂ ਦਾ ਹੋਇਆ ਉਸ ਨੇ ਦੋ ਹਿੱਤੀ ਔਰਤਾਂ ਨਾਲ ਵਿਆਹ ਕਰਵਾਇਆ। ਇੱਕ ਬੇਰੀ ਦੀ ਧੀ ਯਹੂਦਿਥ ਅਤੇ ਦੂਸਰੇ ਏਲੋਨ ਦੀ ਧੀ ਬਾਸਮਥ ਸੀ।"
34 E Esaú era da idade de quarenta anos quando ele tomou por mulher Judite, a filha de Beeri, o heteu, e Basemate, filha de Elom, o heteu,
35 ਇਨ੍ਹਾਂ ਸ਼ਾਦੀਆਂ ਨੇ ਰਿਬਕਾਹ ਅਤੇ ਇਸਹਾਕ ਨੂੰ ਬਹੁਤ ਦੁੱਖ ਪਹੁੰਚਾਇਆ।"
35 Que foram para Isaque e Rebeca uma amargura de espírito.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 26, comparar traduções ou montar um estudo — tudo direto pelo WhatsApp.