Gênesis 27
Punjabi Bible (GL_PUNJABI) vs ARA
ARA Almeida Revista e Atualizada 1993
1 ਵਿਰਸੇ ਦੀਆਂ ਸਮੱਸਿਆਵਾਂ ਇਸਹਾਕ ਬਿਰਧ ਹੋ ਗਿਆ ਅਤੇ ਉਸਦੀ ਨਜ਼ਰ ਕਮਜ਼ੋਰ ਹੋ ਗਈ। ਇੱਕ ਦਿਨ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਆਪਣੇ ਕੋਲ ਬੁਲਾਇਆ। ਇਸਹਾਕ ਨੇ ਆਖਿਆ, “ਪੁੱਤਰ!” ਏਸਾਓ ਨੇ ਜਵਾਬ ਦਿੱਤਾ “ਹਾਂ ਜੀ ਮੈਂ ਇੱਥੇ ਹੀ ਹਾਂ।”"
1 Tendo-se envelhecido Isaque e já não podendo ver, porque os olhos se lhe enfraqueciam, chamou a Esaú, seu filho mais velho, e lhe disse: Meu filho! Respondeu ele: Aqui estou!
2 ਇਸਹਾਕ ਨੇ ਆਖਿਆ, “ਮੈਂ ਬਿਰਧ ਹੋ ਗਿਆ ਹਾਂ। ਸ਼ਾਇਦ ਮੇਰਾ ਛੇਤੀ ਹੀ ਦੇਹਾਂਤ ਹੋ ਜਾਵੇ!"
2 Disse-lhe o pai: Estou velho e não sei o dia da minha morte.
3 ਇਸ ਲਈ ਆਪਣਾ ਤੀਰ ਕਮਾਨ ਚੁੱਕ ਅਤੇ ਸ਼ਿਕਾਰ ਨੂੰ ਜਾਹ। ਮੇਰੇ ਖਾਣ ਲਈ ਇੱਕ ਜਾਨਵਰ ਮਾਰ ਕੇ ਲਿਆ।"
3 Agora, pois, toma as tuas armas, a tua aljava e o teu arco, sai ao campo, e apanha para mim alguma caça,
4 ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।”"
4 e faze-me uma comida saborosa, como eu aprecio, e traze-ma, para que eu coma e te abençoe antes que eu morra.
5 ਇਸ ਲਈ ਏਸਾਓ ਸ਼ਿਕਾਰ ਤੇ ਚੱਲਾ ਗਿਆ। ਜਦੋਂ ਇਸਹਾਕ ਨੇ ਇਹ ਗੱਲਾਂ ਆਪਣੇ ਪੁੱਤਰ ਨੂੰ ਆਖੀਆਂ ਤਾਂ ਰਿਬਕਾਹ ਸੁਣ ਰਹੀ ਸੀ।"
5 Rebeca esteve escutando enquanto Isaque falava com Esaú, seu filho. E foi-se Esaú ao campo para apanhar a caça e trazê-la.
6 ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, “ਸੁਣ, ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨਾਲ ਗੱਲਾਂ ਕਰਦੇ ਸੁਣਿਆ ਹੈ।"
6 Então, disse Rebeca a Jacó, seu filho: Ouvi teu pai falar com Esaú, teu irmão, assim:
7 ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ।’"
7 Traze caça e faze-me uma comida saborosa, para que eu coma e te abençoe diante do Senhor , antes que eu morra.
8 ਇਸ ਲਈ ਪੁੱਤਰ, ਮੇਰੀ ਗੱਲ ਸੁਣ ਅਤੇ ਓਹੀ ਕਰ ਜੋ ਮੈਂ ਆਖਦੀ ਹਾਂ।"
8 Agora, pois, meu filho, atende às minhas palavras com que te ordeno.
9 ਆਪਣੀਆਂ ਬੱਕਰੀਆਂ ਵੱਲ ਜਾਹ ਅਤੇ ਮੇਰੇ ਕੋਲ ਦੋ ਜਵਾਨ ਬੱਕਰੀਆਂ ਲੈ ਕੇ ਆ। ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਿਆਰ ਕਰਾਂਗੀ ਜਿਵੇਂ ਤੇਰੇ ਪਿਤਾ ਨੂੰ ਪਸੰਦ ਹੈ।"
9 Vai ao rebanho e traze-me dois bons cabritos; deles farei uma saborosa comida para teu pai, como ele aprecia;
10 ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।”"
10 levá-la-ás a teu pai, para que a coma e te abençoe, antes que morra.
11 ਪਰ ਯਾਕੂਬ ਨੇ ਆਪਣੀ ਮਾਂ ਰਿਬਕਾਹ ਨੂੰ ਆਖਿਆ, “ਮੇਰਾ ਭਰਾ ਏਸਾਓ ਜੱਤਲ ਬੰਦਾ ਹੈ ਮੈਂ ਉਸ ਵਾਂਗ ਜੱਤਲ ਨਹੀਂ ਹਾਂ।"
11 Disse Jacó a Rebeca, sua mãe: Esaú, meu irmão, é homem cabeludo, e eu, homem liso.
12 ਜੇ ਮੇਰੇ ਪਿਤਾ ਨੇ ਮੈਨੂੰ ਛੂਹ ਲਿਆ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਏਸਾਓ ਨਹੀਂ ਹਾਂ। ਫ਼ੇਰ ਉਹ ਮੈਨੂੰ ਅਸੀਸ ਨਹੀਂ ਦੇਵੇਗਾ, ਇਸ ਦੀ ਬਜਾਇ ਉਹ ਮੈਨੂੰ ਸਰਾਪ ਦੇ ਦੇਵੇਗਾ ਕਿਉਂਕਿ ਮੈਂ ਉਸ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ।”"
12 Dar-se-á o caso de meu pai me apalpar, e passarei a seus olhos por zombador; assim, trarei sobre mim maldição e não bênção.
13 ਇਸ ਲਈ ਰਿਬਕਾਹ ਨੇ ਉਸ ਨੂੰ ਆਖਿਆ, “ਜੇ ਕੋਈ ਔਕੜ ਪੇਸ਼ ਆਈ ਤਾਂ ਮੈਂ ਸਾਰਾ ਦੋਸ਼ ਆਪਣੇ ਸਿਰ ਲੈ ਲਵਾਂਗੀ ਜੋ ਕੁਝ ਮੈਂ ਆਖਿਆ ਹੈ ਉਹੀ ਕਰ। ਜਾ ਮੇਰੇ ਲਈ ਬੱਕਰੀਆਂ ਲੈ ਕੇ ਆ।”"
13 Respondeu-lhe a mãe: Caia sobre mim essa maldição, meu filho; atende somente o que eu te digo, vai e traze-mos.
14 ਇਸ ਤਰ੍ਹਾਂ ਯਾਕੂਬ ਬਾਹਰ ਚੱਲਾ ਗਿਆ ਅਤੇ ਦੋ ਬੱਕਰੀਆਂ ਲੈ ਕੇ ਆਪਣੀ ਮਾਂ ਕੋਲ ਆਇਆ ਉਸ ਦੀ ਮਾਂ ਨੇ ਬੱਕਰੀਆਂ ਨੂੰ ਅਜਿਹੇ ਖਾਸ ਢੰਗ ਨਾਲ ਰਿੰਨ੍ਹਿਆ ਜਿਸ ਨੂੰ ਇਸਹਾਕ ਪਸੰਦ ਕਰਦਾ ਸੀ।"
14 Ele foi, tomou-os e os trouxe a sua mãe, que fez uma saborosa comida, como o pai dele apreciava.
15 ਫ਼ੇਰ ਰਿਬਕਾਹ ਨੇ ਉਹੋ ਕੱਪੜੇ ਕੱਢੇ ਜਿਨ੍ਹਾਂ ਨੂੰ ਉਸਦਾ ਵੱਡਾ ਪੁੱਤਰ ਏਸਾਓ ਪਹਿਨਣਾ ਪਸੰਦ ਕਰਦਾ ਸੀ। ਰਿਬਕਾਹ ਨੇ ਇਹ ਕੱਪੜੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾ ਦਿੱਤੇ।"
15 Depois, tomou Rebeca a melhor roupa de Esaú, seu filho mais velho, roupa que tinha consigo em casa, e vestiu a Jacó, seu filho mais novo.
16 ਰਿਬਕਾਹ ਨੇ ਬੱਕਰੀਆਂ ਦੀਆਂ ਖੱਲ੍ਹਾਂ ਲਾਹੀਆਂ ਅਤੇ ਉਨ੍ਹਾਂ ਨੂੰ ਯਾਕੂਬ ਦੇ ਹੱਥਾਂ ਅਤੇ ਉਸਦੀ ਗਰਦਨ ਦੇ ਕੂਲੇ ਹਿੱਸੇ ਉੱਤੇ ਪਾ ਦਿੱਤੀਆਂ।"
16 Com a pele dos cabritos cobriu-lhe as mãos e a lisura do pescoço.
17 ਫ਼ੇਰ ਰਿਬਕਾਹ ਨੇ ਕੁਝ ਮਾਸ ਅਤੇ ਕੁਝ ਰੋਟੀਆਂ ਵੀ ਬਣਾਈਆਂ ਅਤੇ ਯਾਕੂਬ ਨੂੰ ਫ਼ੜਾ ਦਿੱਤੀਆਂ।"
17 Então, entregou a Jacó, seu filho, a comida saborosa e o pão que havia preparado.
18 ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਆਖਿਆ, “ਪਿਤਾ ਜੀ।” ਉਸ ਦੇ ਪਿਤਾ ਨੇ ਆਖਿਆ, “ਹਾਂ, ਪੁੱਤਰ ਕਿਹੜਾ ਹੈਂ ਤੂੰ?”"
18 Jacó foi a seu pai e disse: Meu pai! Ele respondeu: Fala! Quem és tu, meu filho?
19 ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, “ਮੈਂ ਏਸਾਓ ਹਾਂ ਤੁਹਾਡਾ ਪਹਿਲੋਠਾ ਪੁੱਤਰ ਮੈਂ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਤੁਸੀਂ ਆਖਿਆ ਸੀ। ਹੁਣ ਉੱਠ ਕੇ ਬੈਠ ਜਾਓ ਅਤੇ ਉਨ੍ਹਾਂ ਪਸ਼ੂਆਂ ਨੂੰ ਛਕ ਲਵੋ ਜਿਨ੍ਹਾਂ ਦਾ ਮੈਂ ਤੁਹਾਡੇ ਲਈ ਸ਼ਿਕਾਰ ਕੀਤਾ ਹੈ। ਫ਼ੇਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋਂ।”"
19 Respondeu Jacó a seu pai: Sou Esaú, teu primogênito; fiz o que me ordenaste. Levanta-te, pois, assenta-te e come da minha caça, para que me abençoes.
20 ਪਰ ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, “ਤੂੰ ਇੰਨੀ ਛੇਤੀ ਜਾਨਵਰ ਦਾ ਸ਼ਿਕਾਰ ਕਿਵੇਂ ਕਰ ਲਿਆ?” ਯਾਕੂਬ ਨੇ ਜਵਾਬ ਦਿੱਤਾ, “ਕਿਉਂਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਮੈਨੂੰ ਕਾਮਯਾਬ ਕਰ ਦਿੱਤਾ।”"
20 Disse Isaque a seu filho: Como é isso que a pudeste achar tão depressa, meu filho? Ele respondeu: Porque o Senhor , teu Deus, a mandou ao meu encontro.
21 ਫ਼ੇਰ ਇਸਹਾਕ ਨੇ ਯਾਕੂਬ ਨੂੰ ਆਖਿਆ, “ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਮਹਿਸੂਸ ਕਰ ਸੱਕਾਂ। ਪੁੱਤਰ ਜੇ ਮੈਂ ਮਹਿਸੂਸ ਕਰਾਂਗਾ ਤਾਂ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ।”"
21 Então, disse Isaque a Jacó: Chega-te aqui, para que eu te apalpe, meu filho, e veja se és meu filho Esaú ou não.
22 ਇਸ ਲਈ ਯਾਕੂਬ ਆਪਣੇ ਪਿਤਾ ਕੋਲ ਚੱਲਾ ਗਿਆ। ਇਸਹਾਕ ਨੇ ਉਸ ਨੂੰ ਟੋਹਿਆ ਅਤੇ ਆਖਿਆ, “ਤੇਰੀ ਆਵਾਜ਼ ਤਾਂ ਯਾਕੂਬ ਵਰਗੀ ਲੱਗਦੀ ਹੈ। ਪਰ ਤੇਰੀਆਂ ਬਾਹਾਂ ਏਸਾਓ ਦੀਆਂ ਬਾਹਾਂ ਵਾਂਗ ਜੱਤਲ ਹਨ।”"
22 Jacó chegou-se a Isaque, seu pai, que o apalpou e disse: A voz é de Jacó, porém as mãos são de Esaú.
23 ਇਸਹਾਕ ਨੂੰ ਪਤਾ ਨਾ ਲੱਗ ਸੱਕਿਆ ਕਿ ਉਹ ਯਾਕੂਬ ਸੀ ਕਿਉਂਕਿ ਉਸ ਦੀਆਂ ਬਾਹਾਂ ਏਸਾਓ ਵਾਂਗ ਜੱਤਲ ਸਨ। ਇਸ ਲਈ ਯਾਕੂਬ ਨੇ ਇਸਹਾਕ ਨੂੰ ਅਸੀਸ ਦਿੱਤੀ।"
23 E não o reconheceu, porque as mãos, com efeito, estavam peludas como as de seu irmão Esaú. E o abençoou.
24 ਇਸਹਾਕ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ?” ਯਾਕੂਬ ਨੇ ਜਵਾਬ ਦਿੱਤਾ, “ਹਾਂ ਜੀ, ਮੈਂ ਹੀ ਹਾਂ।”"
24 E lhe disse: És meu filho Esaú mesmo? Ele respondeu: Eu sou.
25 ਫ਼ੇਰ ਇਸਹਾਕ ਨੇ ਉਸ ਨੂੰ ਆਖਿਆ, “ਮੇਰੇ ਲਈ ਭੋਜਨ ਲੈ ਆ। ਮੈਂ ਇਸ ਨੂੰ ਖਾਵਾਂਗਾ ਅਤੇ ਤੈਨੂੰ ਅਸੀਸਾਂ ਦੇਵਾਂਗਾ।” ਇਸ ਲਈ ਯਾਕੂਬ ਨੇ ਉਸ ਨੂੰ ਭੋਜਨ ਦਿੱਤਾ ਅਤੇ ਉਸ ਨੇ ਖਾ ਲਿਆ। ਫ਼ੇਰ ਯਾਕੂਬ ਨੇ ਉਸ ਨੂੰ ਕੁਝ ਮੈਅ ਦਿੱਤੀ ਅਤੇ ਉਸ ਨੇ ਪੀ ਲਈ।"
25 Então, disse: Chega isso para perto de mim, para que eu coma da caça de meu filho; para que eu te abençoe. Chegou-lho, e ele comeu; trouxe-lhe também vinho, e ele bebeu.
26 ਫ਼ੇਰ ਇਸਹਾਕ ਨੇ ਉਸ ਨੂੰ ਆਖ਼ਿਆ, “ਪੁੱਤਰ, ਨੇੜੇ ਆ ਅਤੇ ਮੈਨੂੰ ਚੁੰਮ।”"
26 Então, lhe disse Isaque, seu pai: Chega-te e dá-me um beijo, meu filho.
27 ਇਸ ਲਈ ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਇਸਹਾਕ ਨੇ ਏਸਾਓ ਦੇ ਕੱਪੜੇ ਸੁੰਘੇ ਅਤੇ ਉਸ ਨੂੰ ਅਸੀਸ ਦਿੱਤੀ। ਇਸਹਾਕ ਨੇ ਆਖਿਆ, “ਮੇਰਾ ਪੁੱਤਰ ਇੱਕ ਖੇਤ ਵਾਂਗ ਸੁਗੰਧਿਤ ਹੈ ਜਿਸ ਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ।"
27 Ele se chegou e o beijou. Então, o pai aspirou o cheiro da roupa dele, e o abençoou, e disse: Eis que o cheiro do meu filho é como o cheiro do campo, que o
28 ਯਹੋਵਾਹ ਤੈਨੂੰ ਆਕਾਸ਼ ਤੋਂ ਤਰੇਲ ਦੇਵੇ ਤਾਂ ਜੋ ਤੇਰੇ ਕੋਲ ਕਾਫ਼ੀ ਅਨਾਜ ਅਤੇ ਮੈਅ ਹੋਵੇ।"
28 Deus te dê do orvalho do céu, e da exuberância da terra, e fartura de trigo e de mosto.
29 ਸਾਰੇ ਲੋਕ ਤੇਰੀ ਸੇਵਾ ਕਰਨ। ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ, ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ। ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ। ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ। ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”"
29 Sirvam-te povos, e nações te reverenciem; sê senhor de teus irmãos, e os filhos de tua mãe se encurvem a ti; maldito seja o que te amaldiçoar, e abençoado o que te abençoar.
30 ਏਸਾਓ ਦੀਆਂ “ਅਸੀਸਾਂ” ਇਸਹਾਕ ਯਾਕੂਬ ਨੂੰ ਅਸੀਸਾਂ ਦੇ ਹਟਿਆ। ਫ਼ੇਰ ਜਿਵੇਂ ਹੀ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਗਿਆ, ਏਸਾਓ ਸ਼ਿਕਾਰ ਤੋਂ ਵਾਪਸ ਆ ਗਿਆ।"
30 Mal acabara Isaque de abençoar a Jacó, tendo este saído da presença de Isaque, seu pai, chega Esaú, seu irmão, da sua caçada.
31 ਏਸਾਓ ਨੇ ਉਸੇ ਖਾਸ ਤਰ੍ਹਾਂ ਨਾਲ ਭੋਜਨ ਪਕਾਇਆ ਜਿਸ ਨੂੰ ਉਸਦਾ ਪਿਤਾ ਪਸੰਦ ਕਰਦਾ ਸੀ। ਏਸਾਓ ਇਸ ਨੂੰ ਆਪਣੇ ਪਿਤਾ ਕੋਲ ਲੈ ਆਇਆ। ਉਸ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ ਮੈਂ ਤੁਹਾਡਾ ਪੁੱਤਰ ਹਾਂ। ਉੱਠੋ ਅਤੇ ਮਾਸ ਖਾ ਲਵੋ ਜਿਸਦਾ ਮੈਂ ਤੁਹਾਡੇ ਲਈ ਸ਼ਿਕਾਰ ਕਰਕੇ ਲਿਆਇਆ ਹਾਂ। ਫ਼ੇਰ ਤੁਸੀਂ ਮੈਨੂੰ ਅਸੀਸਾਂ ਦੇਵੋਂਗੇ।”"
31 E fez também ele uma comida saborosa, a trouxe a seu pai e lhe disse: Levanta-te, meu pai, e come da caça de teu filho, para que me abençoes.
32 ਪਰ ਇਸਹਾਕ ਨੇ ਉਸ ਨੂੰ ਆਖਿਆ, “ਕੌਣ ਹੈਂ ਤੂੰ?” ਉਸ ਨੇ ਜਵਾਬ ਦਿੱਤਾ, “ਮੈਂ ਤੁਹਾਡਾ ਪੁੱਤਰ ਹਾਂ-ਤੁਹਾਡਾ ਪਹਿਲੋਠਾ ਪੁੱਤਰ-ਏਸਾਓ।”"
32 Perguntou-lhe Isaque, seu pai: Quem és tu? Sou Esaú, teu filho, o teu primogênito, respondeu.
33 ਫ਼ਿਰ ਇਸਹਾਕ ਨੂੰ ਇੰਨਾ ਗੁੱਸਾ ਆਇਆ ਕਿ ਉਹ ਹਿੰਸਾ ਨਾਲ ਕੰਬਣ ਲੱਗ ਪਿਆ ਅਤੇ ਉਹ ਚਿੱਲਾਇਆ, “ਤਾਂ ਫ਼ੇਰ ਉਹ ਕੌਣ ਸੀ ਜਿਹੜਾ ਤੇਰੇ ਤੋਂ ਪਹਿਲਾਂ ਭੋਜਨ ਪਕਾ ਕੇ ਮੇਰੇ ਲਈ ਲਿਆਇਆ? ਮੈਂ ਭੋਜਨ ਛਕ ਲਿਆ ਅਤੇ ਉਸ ਨੂੰ ਅਸੀਸਾਂ ਦੇ ਦਿੱਤੀਆਂ ਹਨ। ਹੁਣ ਅਸੀਸਾਂ ਉਸ ਦੀਆਂ ਹੋ ਚੁੱਕੀਆਂ ਹਨ।”"
33 Então, estremeceu Isaque de violenta comoção e disse: Quem é, pois, aquele que apanhou a caça e ma trouxe? Eu comi de tudo, antes que viesses, e o abençoei, e ele será abençoado.
34 ਏਸਾਓ ਨੇ ਆਪਣੇ ਪਿਤਾ ਦੇ ਸ਼ਬਦ ਸੁਣੇ। ਉਹ ਜ਼ਾਰੋ-ਜ਼ਾਰ ਰੋਇਆ। ਉਸ ਨੇ ਆਪਣੇ ਪਿਤਾ ਨੂੰ ਆਖਿਆ, “ਤਾਂ ਪਿਤਾ ਜੀ, ਮੈਨੂੰ ਵੀ ਅਸੀਸ ਦਿਉ।”"
34 Como ouvisse Esaú tais palavras de seu pai, bradou com profundo amargor e lhe disse: Abençoa-me também a mim, meu pai!
35 ਇਸਹਾਕ ਨੇ ਆਖਿਆ, “ਤੇਰੇ ਭਰਾ ਨੇ ਮੇਰੇ ਨਾਲ ਚਲਾਕੀ ਕੀਤੀ! ਉਹ ਆਇਆ ਅਤੇ ਤੇਰੀਆਂ ਅਸੀਸਾਂ ਲੈ ਗਿਆ।”"
35 Respondeu-lhe o pai: Veio teu irmão astuciosamente e tomou a tua bênção.
36 ਏਸਾਓ ਨੇ ਆਖਿਆ, “ਉਸਦਾ ਨਾਮ ਯਾਕੂਬ ਹੈ ‘ਚਲਾਕੂ’ ਇਹੀ ਨਾਮ ਉਸ ਲਈ ਢੁਕਦਾ ਹੈ। ਉਸ ਨੇ ਦੋ ਵਾਰੀ ਮੈਨੂੰ ਧੋਖਾ ਦਿੱਤਾ ਹੈ ਉਸ ਨੇ ਮੇਰੇ ਕੋਲੋਂ ਮੇਰੇ ਪਹਿਲੋਠਾ ਪੁੱਤਰ ਹੋਣ ਦਾ ਹਕ ਖੋਹ ਲਿਆ। ਅਤੇ ਹੁਣ ਉਸ ਨੇ ਮੇਰੀਆਂ ਅਸੀਸਾਂ ਵੀ ਖੋਹ ਲਈਆਂ ਹਨ।” ਫ਼ੇਰ ਏਸਾਓ ਨੇ ਆਖਿਆ, “ਕੀ ਤੇਰੇ ਕੋਲ ਮੇਰੇ ਲਈ ਕੋਈ ਅਸੀਸ ਬਚੀ ਹੈ?”"
36 Disse Esaú: Não é com razão que se chama ele Jacó? Pois já duas vezes me enganou: tirou-me o direito de primogenitura e agora usurpa a bênção que era minha. Disse ainda: Não reservaste, pois, bênção nenhuma para mim?
37 ਇਸਹਾਕ ਨੇ ਆਖਿਆ, “ਮੈਂ ਯਾਕੂਬ ਨੂੰ ਤੇਰੇ ਉੱਤੇ ਹਕੂਮਤ ਕਰਨ ਦੀ ਸ਼ਕਤੀ ਦੇ ਚੁੱਕਾ ਹਾਂ। ਮੈਂ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੇ ਸੇਵਕ ਹੋਣ ਲਈ ਦੇ ਦਿੱਤਾ ਹੈ। ਮੈਂ ਉਸ ਨੂੰ ਬਹੁਤ ਸਾਰਾ ਅਨਾਜ ਅਤੇ ਮੈਅ ਦੇ ਚੁੱਕਿਆ ਹਾਂ। ਪੁੱਤਰ, ਮੈਂ ਹੁਣ ਤੇਰੇ ਵਾਸਤੇ ਕੀ ਕਰ ਸੱਕਦਾ ਹਾਂ?”"
37 Então, respondeu Isaque a Esaú: Eis que o constituí em teu senhor, e todos os seus irmãos lhe dei por servos; de trigo e de mosto o apercebi; que me será dado fazer-te agora, meu filho?
38 ਪਰ ਏਸਾਓ ਆਪਣੇ ਪਿਤਾ ਨੂੰ ਅਰਜ਼ੋਈਆਂ ਕਰਦਾ ਰਿਹਾ। “ਕੀ ਤੁਹਾਡੇ ਕੋਲ ਇੱਕ ਹੀ ਅਸੀਸ ਹੈ, ਪਿਤਾ ਜੀ? ਪਿਤਾ ਜੀ ਮੈਨੂੰ ਵੀ ਅਸੀਸ ਦੇਵੋ!” ਏਸਾਓ ਰੋਣ ਲੱਗ ਪਿਆ।"
38 Disse Esaú a seu pai: Acaso, tens uma única bênção, meu pai? Abençoa-me, também a mim, meu pai. E, levantando Esaú a voz, chorou.
39 ਤਾਂ ਇਸਹਾਕ ਨੇ ਉਸ ਨੂੰ ਆਖਿਆ, “ਤੂੰ ਉਪਜਾਊ ਜ਼ਮੀਨ ਅਤੇ ਆਕਾਸ਼ ਦੀ ਤਰੇਲ ਤੋਂ ਦੂਰ ਰਹੇਂਗਾ।"
39 Então, lhe respondeu Isaque, seu pai: Longe dos lugares férteis da terra será a tua habitação, e sem orvalho que cai do alto.
40 ਤੂੰ ਆਪਣੀ ਤਲਵਾਰ ਨਾਲ ਲੜ ਕੇ ਜਿਉਂਵੇਂਗਾ ਅਤੇ ਤੂੰ ਆਪਣੇ ਭਰਾ ਦਾ ਗੁਲਾਮ ਹੋਵੇਂਗਾ। ਪਰ ਤੇਰੇ ਸੰਘਰਸ਼ ਤੋਂ ਬਾਦ, ਤੂੰ ਉਸ ਦੇ ਕਾਬੂ ਵਿੱਚੋਂ ਨਿਕਲ ਆਵੇਂਗਾ।”"
40 Viverás da tua espada e servirás a teu irmão; quando, porém, te libertares, sacudirás o seu jugo da tua cerviz.
41 ਇਸ ਮਗਰੋਂ, ਇਸ ਅਸੀਸ ਦੇ ਕਾਰਣ ਏਸਾਓ ਯਾਕੂਬ ਦੇ ਖ਼ਿਲਾਫ਼ ਖਾਰ ਖਾਣ ਲੱਗ ਪਿਆ। ਏਸਾਓ ਨੇ ਆਪਣੇ-ਆਪ ’ਚ ਸੋਚਿਆ, “ਛੇਤੀ ਹੀ ਮੇਰੇ ਪਿਤਾ ਦਾ ਦੇਹਾਂਤ ਹੋ ਜਾਵੇਗਾ ਅਤੇ ਉਸ ਦੇ ਲਈ ਸੋਗ ਦਾ ਸਮਾਂ ਹੋਵੇਗਾ। ਪਰ ਇਸ ਤੋਂ ਬਾਦ ਮੈਂ ਯਾਕੂਬ ਨੂੰ ਮਾਰ ਦਿਆਂਗਾ।”"
41 Passou Esaú a odiar a Jacó por causa da bênção, com que seu pai o tinha abençoado; e disse consigo: Vêm próximos os dias de luto por meu pai; então, matarei a Jacó, meu irmão.
42 ਰਿਬਕਾਹ ਨੇ ਏਸਾਓ ਦੀ ਯਾਕੂਬ ਨੂੰ ਮਾਰਨ ਦੀ ਯੋਜਨਾ ਬਾਰੇ ਸੁਣ ਲਿਆ। ਉਸ ਨੇ ਯਾਕੂਬ ਨੂੰ ਸੱਦਿਆ ਅਤੇ ਆਖਿਆ, “ਸੁਣ, ਤੇਰਾ ਭਰਾ ਏਸਾਓ ਤੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਿਹਾ ਹੈ।"
42 Chegaram aos ouvidos de Rebeca estas palavras de Esaú, seu filho mais velho; ela, pois, mandou chamar a Jacó, seu filho mais moço, e lhe disse: Eis que Esaú, teu irmão, se consola a teu respeito, resolvendo matar-te.
43 ਇਸ ਲਈ, ਪੁੱਤਰ ਉਹੀ ਕਰ ਜੋ ਮੈ ਆਖਦੀ ਹਾਂ। ਮੇਰਾ ਭਰਾ ਲਾਬਾਨ, ਹਾਰਾਨ ਵਿੱਚ ਰਹਿੰਦਾ ਹੈ। ਉਸ ਕੋਲ ਚੱਲਿਆ ਜਾਹ ਅਤੇ ਛੁਪ ਜਾਹ।"
43 Agora, pois, meu filho, ouve o que te digo: retira-te para a casa de Labão, meu irmão, em Harã;
44 ਕੁਝ ਦਿਨਾਂ ਲਈ ਉਸ ਕੋਲ ਰਹਿ। ਓਨਾ ਚਿਰ ਤੱਕ ਉਸ ਕੋਲ ਰਹਿ ਜਦੋਂ ਤੱਕ ਤੇਰੇ ਭਰਾ ਦਾ ਗੁੱਸਾ ਟਲ ਨਹੀਂ ਜਾਂਦਾ।"
44 fica com ele alguns dias, até que passe o furor de teu irmão,
45 ਕੁਝ ਸਮੇਂ ਬਾਦ, ਤੇਰਾ ਭਰਾ ਭੁੱਲ ਜਾਵੇਗਾ ਕਿ ਤੂੰ ਉਸ ਨਾਲ ਕੀ ਸਲੂਕ ਕੀਤਾ ਸੀ। ਫ਼ੇਰ ਮੈ ਤੈਨੂੰ ਵਾਪਸ ਲਿਆਉਣ ਲਈ ਇੱਕ ਨੌਕਰ ਨੂੰ ਭੇਜਾਂਗੀ। ਮੈਂ ਇੱਕੋ ਦਿਨ ਤੁਹਾਨੂੰ ਦੋਹਾਂ ਨੂੰ ਨਹੀਂ ਗੁਆਉਣਾ ਚਾਹੁੰਦੀ।”"
45 e cesse o seu rancor contra ti, e se esqueça do que lhe fizeste. Então, providenciarei e te farei regressar de lá. Por que hei de eu perder os meus dois filhos num só dia?
46 ਫ਼ੇਰ ਰਿਬਕਾਹ ਨੇ ਇਸਹਾਕ ਨੂੰ ਆਖਿਆ, “ਮੈਂ ਏਸਾਓ ਦੀਆਂ ਹਿੱਤੀ ਵਹੁਟੀਆਂ ਦੇ ਆਸ-ਪਾਸ ਰਹਿਣ ਤੋਂ ਨਫ਼ਰਤ ਕਰਦੀ ਹਾਂ। ਕਿਉਂਕਿ ਉਹ ਸਾਡੇ ਲੋਕਾਂ ਵਿੱਚੋਂ ਨਹੀਂ ਹਨ। ਯਾਕੂਬ ਦੇ ਇਨ੍ਹਾਂ ਔਰਤਾਂ ਵਿੱਚੋਂ ਕਿਸੇ ਇੱਕ ਨਾਲ ਸ਼ਾਦੀ ਕਰਨ ਨਾਲੋਂ ਚੰਗਾ ਹੈ ਕਿ ਮੈਂ ਮਰ ਜਾਵਾਂ।”"
46 Disse Rebeca a Isaque: Aborrecida estou da minha vida, por causa das filhas de Hete; se Jacó tomar esposa dentre as filhas de Hete, tais como estas, as filhas desta terra, de que me servirá a vida?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 27, comparar traduções ou montar um estudo — tudo direto pelo WhatsApp.