Gênesis 28

Punjabi Bible (GL_PUNJABI) vs VC

Sair da comparação
VC Versão Católica
1 ਯਾਕੂਬ ਵਹੁਟੀ ਲੱਭਦਾ ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।"
1 Isaac chamou Jacó e o abençoou, dando-lhe esta ordem: "Não desposarás uma filha de Canaã:
2 ਇਸ ਲਈ ਇਹ ਥਾਂ ਛੱਡਦੇ ਅਤੇ ਪਦਨ ਅਰਾਮ ਨੂੰ ਚੱਲਿਆ ਜਾਹ। ਆਪਣੇ ਨਾਨੇ ਬਥੂਏਲ ਦੇ ਘਰ ਚੱਲਿਆ ਜਾਹ। ਉੱਥੇ ਤੇਰਾ ਮਾਮਾ ਲਾਬਾਨ ਰਹਿੰਦਾ ਹੈ। ਉਸਦੀ ਕਿਸੇ ਇੱਕ ਧੀ ਨਾਲ ਵਿਆਹ ਕਰਵਾ ਲੈ।"
2 Mas vai a Padã-Arã, à casa de Batuel, pai de tua mãe, e escolhe lá uma mulher entre as filhas de Labão, irmão de tua mãe.
3 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ।"
3 Deus todo-poderoso te abençoe, te faça crescer e multiplicar, de sorte que te tornes uma multidão de povos.
4 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੈਨੂੰ ਅਤੇ ਤੇਰ੍ਰ ਬੱਚਿਆਂ ਨੂੰ ਉਸੇ ਤਰ੍ਹਾਂ ਦੀ ਅਸੀਸ ਦੇਵੇ ਜਿਸ ਤਰ੍ਹਾਂ ਦੀ ਉਸ ਨੇ ਅਬਰਾਹਾਮ ਨੂੰ ਦਿੱਤੀ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਸ ਧਰਤੀ ਉੱਤੇ ਤੂੰ ਰਹਿੰਦਾ ਹੈਂ ਤੂੰ ਉਸਦਾ ਮਾਲਿਕ ਹੋਵੇਂ। ਇਹ ਉਹੀ ਧਰਤੀ ਹੈ। ਜਿਹੜੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤੀ ਸੀ।”"
4 Dê-te ele, como também à tua posteridade, a bênção de Abraão, a fim de que possuas a terra onde moras, e que Deus deu a Abraão."
5 ਇਸ ਲਈ ਇਸਹਾਕ ਨੇ ਯਾਕੂਬ ਨੂੰ ਰਿਬਕਾਹ ਦੇ ਭਰਾ ਕੋਲ ਪਦਨ ਅਰਾਮ ਭੇਜ ਦਿੱਤਾ। ਇਸ ਤਰ੍ਹਾਂ ਯਾਕੂਬ ਆਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਚੱਲਾ ਗਿਆ। ਲਾਬਾਨ ਰਿਬਕਾਹ ਦਾ ਭਰਾ ਸੀ। ਰਿਬਕਾਹ ਯਾਕੂਬ ਅਤੇ ਏਸਾਓ ਦੀ ਮਾਂ ਸੀ।"
5 Isaac despediu Jacó, e este partiu para Padã-Arã, para a casa de Labão, filho de Batuel, o arameu, irmão de Rebeca, a mãe de Jacó e de Esaú.
6 ਏਸਾਓ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਨੇ ਯਾਕੂਬ ਨੂੰ ਅਸੀਸ ਦਿੱਤੀ ਹੈ। ਅਤੇ ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਵਹੁਟੀ ਲੱਭਣ ਲਈ ਪਦਨ ਅਰਾਮ ਭੇਜ ਦਿੱਤਾ ਹੈ। ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕਾਨਾਨੀ ਔਰਤ ਨਾਲ ਸ਼ਾਦੀ ਨਾ ਕਰੇ।"
6 Ora, Esaú viu que seu pai tinha abençoado Jacó, e o tinha enviado a Padã-Arã para aí tomar uma mulher e que, depois de o ter abençoado, lhe proibira desposar uma filha de Canaã.
7 ਅਤੇ ਏਸਾਓ ਨੂੰ ਪਤਾ ਲੱਗਿਆ ਕਿ ਯਾਕੂਬ ਆਪਣੇ ਮਾਤਾ ਪਿਤਾ ਦੀ ਆਗਿਆ ਮੰਨ ਕੇ ਪਦਨ ਅਰਾਮ ਚੱਲਿਆ ਗਿਆ ਸੀ।"
7 Viu também que Jacó, obedecendo aos seus pais, partira para Padã-Arã.
8 ਏਸਾਓ ਨੂੰ ਇਸਤੋਂ ਪਤਾ ਲੱਗਿਆ ਕਿ ਉਸਦਾ ਪਿਤਾ ਇਹ ਨਹੀਂ ਚਾਹੁੰਦਾ ਕਿ ਉਸ ਦੇ ਪੁੱਤਰ ਕਨਾਨੀ ਔਰਤਾਂ ਨਾਲ ਵਿਆਹ ਕਰਨ।"
8 E, compreendendo que as filhas de Canaã não eram bem vistas pelo seu pai,
9 ਏਸਾਓ ਦੇ ਪਹਿਲਾਂ ਹੀ ਦੋ ਪਤਨੀਆਂ ਸਨ। ਪਰ ਉਹ ਇਸਮਾਏਲ ਕੋਲ ਗਿਆ ਅਤੇ ਇੱਕ ਹੋਰ ਔਰਤ ਨਾਲ ਸ਼ਾਦੀ ਕਰ ਲਈ। ਉਸ ਨੇ ਇਸਮਾਏਲ ਦੀ ਧੀ, ਮਹਲਥ, ਨਾਲ ਸ਼ਾਦੀ ਕਰ ਲਈ। ਇਸਮਾਏਲ ਅਬਰਾਹਾਮ ਦਾ ਪੁੱਤਰ ਸੀ। ਮਹਲਥ ਨਬਾਯੋਥ ਦੀ ਭੈਣ ਸੀ।"
9 foi à casa de Ismael e tomou por mulher, além daquelas que já tinha, a Maelet, filha de Ismael, filho de Abraão, irmã de Nabaiot.
10 ਪਰਮੇਸ਼ੁਰ ਦਾ ਘਰ-ਬੈਤਏਲ ਯਾਕੂਬ ਨੇ ਬਏਰਸਬਾ ਛੱਡ ਦਿੱਤਾ ਅਤੇ ਹਾਰਾਨ ਨੂੰ ਚੱਲਾ ਗਿਆ।"
10 Jacó, partindo de Bersabéia, tomou o caminho de Harã.
11 ਜਦੋਂ ਹਾਲੇ ਯਾਕੂਬ ਸਫ਼ਰ ਵਿੱਚ ਸੀ, ਕਿ ਸੂਰਜ ਛਿਪ ਗਿਆ। ਇਸ ਲਈ ਯਾਕੂਬ ਰਾਤ ਕੱਟਣ ਲਈ ਕਿਸੇ ਥਾਂ ਚੱਲਾ ਗਿਆ। ਯਾਕੂਬ ਨੇ ਉਸ ਥਾਵੇਂ ਇੱਕ ਚੱਟਾਨ ਦੇਖੀ ਅਤੇ ਉਸ ਉੱਤੇ ਸਿਰ ਰੱਖ ਕੇ ਸੌਂ ਗਿਆ।"
11 Chegou a um lugar, e ali passou a noite, porque o sol já se tinha posto. Serviu-se como travesseiro de uma das pedras que ali se encontravam, e dormiu naquele mesmo lugar.
12 ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚਢ਼ਦਿਆਂ ਉੱਤਰਦਿਆਂ ਦੇਖਿਆ।"
12 E teve um sonho: via uma escada, que, apoiando-se na terra, tocava com o cimo o céu; e anjos de Deus subiam e desciam pela escada. No alto estava o Senhor,
13 ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।"
13 que lhe dizia: "Eu sou o Senhor, o Deus de Abraão, teu pai e o Deus de Isaac; darei a ti e à tua descendência a terra em que estás deitado.
14 ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।"
14 Tua posteridade será tão numerosa como os grãos de poeira no solo; tu te estenderás, para o ocidente e para o oriente, para o norte e para o meio-dia, e todas as famílias da terra serão benditas em ti e em tua posteridade.
15 “ਮੈਂ ਤੇਰੇ ਨਾਲ ਹਾਂ, ਅਤੇ ਜਿੱਥੇ ਵੀ ਤੂੰ ਜਾਵੇਂਗਾ ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੈਨੂੰ ਓਨਾ ਚਿਰ ਨਹੀਂ ਛੱਡਾਂਗਾ ਜਿੰਨਾ ਚਿਰ ਤੱਕ ਮੈਂ ਉਹ ਗੱਲ ਪੂਰੀ ਨਹੀਂ ਕਰ ਲੈਂਦਾ ਜਿਸਦਾ ਮੈਂ ਵਚਨ ਦਿੱਤਾ ਹੈ।”"
15 Estou contigo, para te guardar onde quer que fores, e te reconduzirei a esta terra, e não te abandonarei sem ter cumprido o que te prometi."
16 ਫ਼ੇਰ ਯਾਕੂਬ ਆਪਣੀ ਨੀਂਦ ਤੋਂ ਜਾਗ ਪਿਆ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਯਹੋਵਾਹ ਇਸ ਥਾਂ ਹੈ। ਪਰ ਮੈਨੂੰ ਓਨਾ ਚਿਰ ਤੱਕ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿੰਨਾ ਚਿਰ ਤੱਕ ਕਿ ਮੈਂ ਸੌਂ ਨਹੀਂ ਗਿਆ।”"
16 Jacó, despertando de seu sono, exclamou: "Em verdade, o Senhor está neste lugar, e eu não o sabia!"
17 ਯਾਕੂਬ ਭੈਭੀਤ ਹੋ ਗਿਆ। ਉਸ ਨੇ ਆਖਿਆ, “ਇਹ ਬਹੁਤ ਮਹਾਨ ਥਾਂ ਹੈ। ਇਹ ਪਰਮੇਸ਼ੁਰ ਦਾ ਘਰ ਹੈ। ਇਹ ਆਕਾਸ਼ ਦਾ ਦਰਵਾਜ਼ਾ ਹੈ।”"
17 E, cheio de pavor, ajuntou: "Quão terrível é este lugar! É nada menos que a casa de Deus; é aqui, a porta do céu."
18 ਯਾਕੂਬ ਸਵੇਰੇ ਬਹੁਤ ਤੜਕੇ ਉੱਠ ਬੈਠਾ। ਯਾਕੂਬ ਨੇ ਉਹ ਸਿਲ ਲਈ ਜਿਸ ਉੱਤੇ ਉਹ ਸੁੱਤਾ ਸੀ ਅਤੇ ਇਸ ਨੂੰ ਇਸਦੇ ਇੱਕ ਕਿਨਾਰੇ ਭਾਰ ਖੜ੍ਹਾ ਕਰ ਦਿੱਤਾ। ਫ਼ੇਰ ਉਸ ਨੇ ਸਿਲ ਉੱਤੇ ਤੇਲ ਚੋਇਆ। ਇਸ ਤਰ੍ਹਾਂ ਉਸ ਨੇ ਇਸ ਸਿਲ ਨੂੰ ਪਰਮੇਸ਼ੁਰ ਦੀ ਯਾਦਗਾਰ ਬਣਾ ਦਿੱਤਾ।"
18 No dia seguinte, pela manhã, tomou Jacó a pedra: sobre a qual repousara a cabeça e a erigiu em estela, derramando óleo sobre ela.
19 ਇਸ ਥਾਂ ਦਾ ਨਾਮ ਲੂਜ਼ ਸੀ। ਪਰ ਯਾਕੂਬ ਨੇ ਇਸ ਨੂੰ ਬੈਤਏਲ ਦਾ ਨਾਮ ਦਿੱਤਾ।"
19 Deu o nome de Betel a este lugar, que antes se chamava Luz.
20 ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,"
20 Jacó fez então este voto: "Se Deus for comigo, se ele me guardar durante esta viagem que empreendi, e me der pão para comer e roupa para vestir,
21 ਅਤੇ ਜੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਆ ਜਾਂਦਾ ਹਾਂ, ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।"
21 e me fizer voltar em paz casa paterna, então o Senhor será o meu Deus.
22 ਮੈਂ ਇਸ ਪੱਥਰ ਨੂੰ ਇੱਕ ਯਾਦਗਾਰ ਪੱਥਰ ਵਜੋਂ ਸਥਾਪਿਤ ਕਰ ਰਿਹਾ ਹਾਂ। ਇਹ ਦਰਸਾਵੇਗਾ ਕਿ ਇਹ ਪਰਮੇਸ਼ੁਰ ਲਈ ਪਵਿੱਤਰ ਸਥਾਨ ਹੈ। ਅਤੇ ਮੈਂ ਪਰਮੇਸ਼ੁਰ ਨੂੰ ਉਸ ਸਾਰੇ ਕੁਝ ਦਾ ਦਸਵੰਧ ਦੇਵਾਂਗਾ ਜੋ ਕੁਝ ਵੀ ਉਹ ਮੈਨੂੰ ਦੇਵੇਗਾ।”"
22 Esta pedra da qual fiz uma estela será uma casa de Deus, e pagarei o dízimo de tudo o que me derdes."

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 28, comparar traduções ou montar um estudo — tudo direto pelo WhatsApp.