Gênesis 29

Punjabi Bible (GL_PUNJABI) vs VC

Sair da comparação
VC Versão Católica
1 ਯਾਕੂਬ ਰਾਖੇਲ ਨੂੰ ਮਿਲਦਾ ਹੈ ਫ਼ੇਰ ਯਾਕੂਬ ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਹ ਪੂਰਬ ਦੇ ਦੇਸ਼ ਵਿੱਚ ਗਿਆ।"
1 Jacó pôs-se de novo a caminho e foi para a terra dos filhos do oriente.
2 ਯਾਕੂਬ ਨੇ ਝਾਤੀ ਮਾਰੀ ਅਤੇ ਉਸ ਨੂੰ ਖੇਤਾਂ ਅੰਦਰ ਇੱਕ ਖੂਹ ਨਜ਼ਰ ਆਇਆ। ਖੂਹ ਦੇ ਨੇੜੇ ਭੇਡਾਂ ਦੇ ਤਿੰਨ ਇੱਜੜ ਲੇਟੇ ਸਨ। ਇਹੀ ਉਹ ਖੂਹ ਸੀ ਜਿੱਥੇ ਇਹ ਭੇਡਾਂ ਪਾਣੀ ਪੀਂਦੀਆਂ ਸਨ। ਉੱਥੇ ਇੱਕ ਵੱਡਾ ਪੱਥਰ ਸੀ, ਜਿਸ ਨਾਲ ਖੂਹ ਦਾ ਮੂੰਹ ਕੱਜਿਆ ਹੋਇਆ ਸੀ।"
2 Olhando em torno de si, viu no campo um poço junto do qual estavam deitados três rebanhos de ovelhas. Este poço servia de bebedouro para os rebanhos. Mas, sendo grande a pedra que cobria a abertura do poço
3 ਜਦੋਂ ਸਾਰੇ ਇੱਜੜ ਉੱਥੇ ਇਕੱਠੇ ਹੋ ਜਾਂਦੇ ਸਨ ਅਯਾਲੀ ਪੱਥਰ ਨੂੰ ਖੂਹ ਤੋਂ ਹਟਾ ਦਿੰਦੇ ਸਨ। ਫ਼ੇਰ ਸਾਰੀਆਂ ਭੇਡਾਂ ਪਾਣੀ ਪੀ ਸੱਕਦੀਆਂ ਸਨ। ਜਦੋਂ ਭੇਡਾਂ ਦੀ ਪਿਆਸ ਬੁਝ ਜਾਂਦੀ ਤਾਂ ਅਯਾਲੀ ਪੱਥਰ ਨੂੰ ਮੁੜਕੇ ਪਹਿਲੀ ਥਾਂ ਖਿਸੱਕਾ ਦਿੰਦੇ ਸਨ।"
3 somente a removiam de cima quando todos os rebanhos fossem recolhidos. Davam então de beber aos animais e recolocavam a pedra no seu lugar.
4 ਯਾਕੂਬ ਨੇ ਉੱਥੋਂ ਦੇ ਅਯਾਲੀਆਂ ਨੂੰ ਆਖਿਆ, “ਭਰਾਵੋ, ਤੁਸੀਂ ਕਿੱਥੋਂ ਦੇ ਹੋ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਹਾਰਾਨ ਤੋਂ ਹਾਂ।”"
4 Jacó disse aos pastores: "Meus irmãos, de, onde sois?" "Somos de Harã", responderam.
5 ਫ਼ੇਰ ਯਾਕੂਬ ਨੇ ਆਖਿਆ, “ਕੀ ਤੁਸੀਂ ਨਾਹੋਰ ਦੇ ਪੋਤਰੇ ਲਾਬਾਨ ਨੂੰ ਜਾਣਦੇ ਹੋ?” ਅਯਾਲੀਆਂ ਨੇ ਜਵਾਬ ਦਿੱਤਾ, “ਅਸੀਂ ਉਸ ਨੂੰ ਜਾਣਦੇ ਹਾਂ।”"
5 "Conheceis porventura Labão, filho de Nacor?" "Sim."
6 ਫ਼ੇਰ ਯਾਕੂਬ ਨੇ ਆਖਿਆ, “ਉਸਦਾ ਕੀ ਹਾਲ ਹੈ?” ਉਨ੍ਹਾਂ ਨੇ ਜਵਾਬ ਦਿੱਤਾ, “ਉਹ ਰਾਜੀ-ਖੁਸ਼ੀ ਹੈ। ਹਰ ਚੀਜ਼ ਠੀਕ ਹੈ। ਦੇਖੋ ਉਹ ਉਸ ਦੀ ਧੀ ਰਾਖੇਲ ਉਸ ਦੀਆਂ ਭੇਡਾਂ ਦੇ ਨਾਲ ਤੁਰੀ ਆਉਂਦੀ ਹੈ।”"
6 "Como vai ele?" "Vai muito bem; e eis justamente sua filha Raquel que vem com o rebanho."
7 ਯਾਕੂਬ ਨੇ ਆਖਿਆ, “ਦੇਖੋ, ਹਾਲੇ ਤਾਂ ਦਿਨ ਖੜ੍ਹਾ ਹੈ ਸੂਰਜ ਛਿਪਣ ਵਿੱਚ ਹਾਲੇ ਦੇਰ ਹੈ। ਹਾਲੇ ਜਾਨਵਰਾਂ ਦੇ ਰਾਤ ਲਈ ਇਕੱਠੇ ਕਰਨ ਦਾ ਵੇਲਾ ਨਹੀਂ ਹੋਇਆ। ਇਸ ਲਈ ਇਨ੍ਹਾਂ ਨੂੰ ਪਾਣੀ ਪਿਲਾਉ ਅਤੇ ਖੇਤਾਂ ਵਿੱਚ ਵਾਪਸ ਜਾਣ ਦਿਉ।”"
7 "É ainda pleno dia, tornou Jacó, e não é hora de se recolherem os rebanhos. Dai de beber às ovelhas e levai-as de novo ao pasto."
8 ਪਰ ਉਸ ਅਯਾਲੀ ਨੇ ਆਖਿਆ, “ਅਸੀਂ ਉਦੋਂ ਤੱਕ ਅਜਿਹਾ ਨਹੀਂ ਕਰ ਸੱਕਦੇ ਜਿੰਨਾ ਚਿਰ ਸਾਰੇ ਇੱਜੜ ਇਕੱਠੇ ਨਹੀਂ ਹੋ ਜਾਂਦੇ। ਫ਼ੇਰ ਅਸੀਂ ਖੂਹ ਤੋਂ ਪੱਥਰ ਖਿਸੱਕਾ ਦੇਵਾਂਗੇ ਅਤੇ ਸਾਰੀਆਂ ਭੇਡਾਂ ਪਾਣੀ ਪੀਣਗੀਆਂ।”"
8 "Não o podemos, responderam eles, antes que todos os rebanhos estejam reunidos. Tiramos então a pedra de cima do poço e damos de beber aos animais."
9 ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।)"
9 Falava ainda com eles, quando chegou Raquel com o rebanho do seu pai, porque era pastora.
10 ਰਾਖੇਲ ਲਾਬਾਨ ਦੀ ਧੀ ਸੀ। ਲਾਬਾਨ ਯਕੂਬ ਦੀ ਮਾਂ ਰਿਬਕਾਹ ਦਾ ਭਰਾ ਸੀ। ਜਦੋਂ ਯਾਕੂਬ ਨੇ ਰਾਖੇਲ ਨੂੰ ਦੇਖਿਆ, ਉਸ ਨੇ ਜਾਕੇ ਪੱਥਰ ਖਿਸੱਕਾਇਆ ਅਤੇ ਫ਼ੇਰ ਭੇਡਾਂ ਨੂੰ ਪਾਣੀ ਦਿੱਤਾ।"
10 Logo que Jacó viu Raquel, filha de Labão, irmão de sua mãe, aproximou-se, rolou a pedra de cima da boca do poço e deu de beber às ovelhas de Labão.
11 ਫ਼ੇਰ ਯਾਕੂਬ ਨੇ ਰਾਖੇਲ ਨੂੰ ਚੁੰਮਿਆ ਅਤੇ ਰੋ ਪਿਆ।"
11 Depois beijou Raquel e pôs-se a chorar.
12 ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਉਹ ਉਸ ਦੇ ਪਿਤਾ ਦੇ ਪਰਿਵਾਰ ਵਿੱਚੋਂ ਸੀ। ਉਸ ਨੇ ਰਾਖੇਲ ਨੂੰ ਦੱਸਿਆ ਕਿ ਉਹ ਰਿਬਕਾਹ ਦਾ ਪੁੱਤਰ ਸੀ। ਇਸ ਲਈ ਰਾਖੇਲ ਘਰ ਦੌੜ ਗਈ ਅਤੇ ਆਪਣੇ ਪਿਤਾ ਨੂੰ ਇਸ ਬਾਰੇ ਦੱਸਿਆ।"
12 Contou-lhe que era parente de seu pai e filho de Rebeca; e ela correu a anunciar isto ao seu pai.
13 ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੂਬ ਬਾਰੇ ਸੁਣਿਆ। ਇਸ ਲਈ ਲਾਬਾਨ ਉਸ ਨੂੰ ਮਿਲਣ ਲਈ ਦੌੜਿਆ। ਲਾਬਾਨ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਚੁੰਮਿਆ ਅਤੇ ਆਪਣੇ ਘਰ ਲੈ ਆਇਆ। ਯਾਕੂਬ ਨੇ ਜੋ ਕੁਝ ਵਾਪਰਿਆ ਸੀ ਸਭ ਦੱਸ ਦਿੱਤਾ।"
13 Tendo Labão ouvido falar de Jacó, filho de sua irmã, correu-lhe ao encontro, abraçou-o, beijou-o e o conduziu à sua casa. Jacó contou-lhe tudo o que se tinha passado,
14 ਫ਼ੇਰ ਲਾਬਾਨ ਨੇ ਆਖਿਆ, “ਇਹ ਤਾਂ ਬਹੁਤ ਸ਼ਾਨਦਾਰ ਗੱਲ ਹੈ। ਤੂੰ ਮੇਰੇ ਆਪਣੇ ਪਰਿਵਾਰ ਵਿੱਚੋਂ ਹੈ।” ਇਸ ਲਈ ਯਾਕੂਬ ਲਾਬਾਨ ਕੋਲ ਇੱਕ ਮਹੀਨੇ ਲਈ ਠਹਿਰ ਗਿਆ।"
14 e Labão disse-lhe: "Sim, tu és de meus ossos e de minha carne." Jacó ficou em casa dele um mês inteiro.
15 ਲਾਬਾਨ ਦਾ ਯਾਕੂਬ ਨਾਲ ਧੋਖਾ ਕਰਨਾ ਇੱਕ ਦਿਨ ਲਾਬਾਨ ਨੇ ਯਾਕੂਬ ਨੂੰ ਆਖਿਆ, “ਤੇਰੇ ਲਈ ਮੇਰੇ ਵਾਸਤੇ ਬਿਨਾ ਤਨਖਾਹ ਤੋਂ ਕੰਮ ਕਰਨਾ ਸਹੀ ਨਹੀਂ। ਤੂੰ ਇੱਕ ਰਿਸ਼ਤੇਦਾਰ ਹੈਂ, ਕੋਈ ਗੁਲਾਮ ਨਹੀਂ ਮੈਂ ਤੈਨੂੰ ਕੀ ਦੇਵਾਂ?”"
15 E Labão disse-lhe: "Acaso, porque és meu parente, servir-me-ás de. raça? Dize-me que salário queres."
16 ਲਾਬਾਨ ਦੀਆਂ ਦੋ ਧੀਆਂ ਸਨ। ਵੱਡੀ ਲੇਆਹ ਸੀ ਅਤੇ ਛੋਟੀ ਰਾਖੇਲ ਸੀ।"
16 Ora, Labão tinha duas filhas: a mais velha chamava-se Lia, e a mais nova Raquel.
17 ਲੇਆਹ ਜ਼ਿਆਦੇ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ।"
17 Lia tinha os olhos embaciados, e Raquel era bela de talhe e rosto.
18 ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”"
18 Jacó, que amava Raquel, disse a Labão: "Eu te servirei sete anos por Raquel tua filha mais nova."
19 ਲਾਬਾਨ ਨੇ ਆਖਿਆ, “ਉਸਦੇ ਲਈ ਵੀ ਤੇਰੇ ਨਾਲ ਸ਼ਾਦੀ ਕਰਨਾ ਹੋਰ ਕਿਸੇ ਨਾਲ ਸ਼ਾਦੀ ਕਰਨ ਨਾਲੋਂ ਬਿਹਤਰ ਹੋਵੇਗਾ। ਇਸ ਲਈ ਮੇਰੇ ਕੋਲ ਠਹਿਰ ਜਾ।”"
19 "E melhor, respondeu Labão, dá-la a ti que a outro: fica comigo."
20 ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।"
20 Assim, Jacó serviu por Raquel sete anos, que lhe pareceram dias, tão grande era o amor que lhe tinha.
21 ਸੱਤ ਵਰ੍ਹਿਆਂ ਬਾਦ ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਨੂੰ ਰਾਖੇਲ ਦਾ ਹੱਥ ਫ਼ੜਾ ਦੇ ਤਾਂ ਜੋ ਮੈਂ ਉਸ ਨਾਲ ਸ਼ਾਦੀ ਕਰ ਸੱਕਾਂ। ਮੇਰਾ ਤੇਰੇ ਲਈ ਕੰਮ ਕਰਨ ਦਾ ਸਮਾਂ ਮੁੱਕ ਗਿਆ ਹੈ।”"
21 Disse, pois, a Labão: "Dá-me minha mulher, porque está completo o meu tempo e quero desposá-la."
22 ਇਸ ਲਈ ਲਾਬਾਨ ਨੇ ਉਸ ਥਾਂ ਦੇ ਸਾਰੇ ਲੋਕਾਂ ਨੂੰ ਦਾਵਤ ਦਿੱਤੀ।"
22 Labão reuniu. todos os habitantes do lugar e deu um banquete.
23 ਉਸ ਰਾਤ ਲਾਬਾਨ ਆਪਣੀ ਧੀ ਲੇਆਹ ਨੂੰ ਯਾਕੂਬ ਕੋਲ ਲੈ ਆਇਆ। ਯਾਕੂਬ ਅਤੇ ਲੇਆਹ ਨੇ ਸੰਭੋਗ ਕੀਤਾ।"
23 Mas, à noite, conduziu, Lia a Jacó, que se uniu com ela.
24 (ਲਾਬਾਨ ਨੇ ਆਪਣੀ ਨੌਕਰਾਣੀ ਜ਼ਿਲਫ਼ਾਹ ਨੂੰ ਆਪਣੀ ਧੀ ਦੀ ਸੇਵਕਾ ਬਣਾ ਦਿੱਤਾ।)"
24 E deu à sua filha Lia, sua escrava Zelfa.
25 ਸਵੇਰ ਨੂੰ ਯਾਕੂਬ ਨੇ ਦੇਖਿਆ ਕਿ ਉਹ ਤਾਂ ਲੇਆਹ ਨਾਲ ਸੁੱਤਾ ਸੀ। ਯਾਕੂਬ ਨੇ ਲਾਬਾਨ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕੀਤਾ ਹੈ। ਮੈਂ ਤੇਰੇ ਲਈ ਸਖ਼ਤ ਮਿਹਨਤ ਕੀਤੀ ਤਾਂ ਜੋ ਰਾਖੇਲ ਨਾਲ ਸ਼ਾਦੀ ਕਰ ਸੱਕਾਂ। ਤੂੰ ਮੈਨੂੰ ਧੋਖਾ ਕਿਉਂ ਦਿੱਤਾ?”"
25 Pela manhã, viu Jacó que tinha ficado com Lia. E disse a Labão: "Que me fizeste? Não foi por Raquel que te servi? Por que me enganaste?"
26 ਲਾਬਾਨ ਨੇ ਆਖਿਆ, “ਸਾਡੇ ਦੇਸ਼ ਵਿੱਚ ਅਸੀਂ ਵੱਡੀ ਧੀ ਤੋਂ ਪਹਿਲਾਂ ਛੋਟੀ ਦਾ ਵਿਆਹ ਨਹੀਂ ਕਰਦੇ।"
26 "Aqui, respondeu Labão, não é costume casar a mais nova antes da mais velha.
27 ਪਰ ਤੂੰ ਪੂਰਾ ਹਫ਼ਤਾ ਸ਼ਾਦੀ ਦੀਆਂ ਰਸਮਾਂ ਵਿੱਚ ਸ਼ਾਮਿਲ ਰਹਿ, ਅਤੇ ਮੈਂ ਰਾਖੇਲ ਦਾ ਵੀ ਤੇਰੇ ਨਾਲ ਵਿਆਹ ਕਰ ਦਿਆਂਗਾ। ਪਰ ਤੈਨੂੰ ਮੇਰੇ ਲਈ ਸੱਤ ਵਰ੍ਹੇ ਹੋਰ ਕੰਮ ਕਰਨਾ ਪਵੇਗਾ।”"
27 Acaba a semana com esta, e depois te darei também sua irmã, na condição que me sirvas ainda sete anos."
28 ਇਸ ਲਈ ਯਾਕੂਬ ਨੇ ਇਵੇਂ ਹੀ ਕੀਤਾ ਅਤੇ ਹਫ਼ਤਾ ਖਤਮ ਹੋ ਗਿਆ। ਫ਼ੇਰ ਲਾਬਾਨ ਨੇ ਆਪਣੀ ਧੀ ਰਾਖੇਲ ਦਾ ਵਿਆਹ ਵੀ ਉਸ ਨਾਲ ਕਰ ਦਿੱਤਾ।"
28 Assim fez Jacó: acabou a semana com Lia, e depois lhe deu Labão por mulher sua filha Raquel,
29 (ਲਾਬਾਨ ਨੇ ਆਪਣੀ ਸੇਵਕਾ ਬਿਲਹਾਹ ਨੂੰ ਆਪਣੀ ਧੀ ਰਾਖੇਲ ਦੀ ਸੇਵਕਾ ਬਣਾ ਦਿੱਤਾ।)"
29 dando por serva a Raquel sua escrava Bala.
30 ਇਸ ਲਈ ਯਾਕੂਬ ਨੇ ਰਾਖੇਲ ਨਾਲ ਵੀ ਸੰਭੋਗ ਕੀਤਾ ਅਤੇ ਯਾਕੂਬ ਰਾਖੇਲ ਨੂੰ ਲੇਆਹ ਨਾਲੋਂ ਵੱਧ ਪਿਆਰ ਕਰਦਾ ਸੀ। ਯਾਕੂਬ ਸੱਤ ਵਰ੍ਹੇ ਹੋਰ ਲਾਬਾਨ ਲਈ ਕੰਮ ਕਰਦਾ ਰਿਹਾ।"
30 Jacó uniu-se também a Raquel, a quem amou mais do que a Lia. E serviu ainda por sete anos em casa de Labão.
31 ਯਾਕੂਬ ਦਾ ਪਰਿਵਾਰ ਵੱਧਦਾ ਹੈ ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।"
31 O Senhor, vendo que Lia era desprezada, tornou-a fecunda enquanto Raquel permanecia estéril.
32 ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”"
32 Lia concebeu e deu à luz um filho, ao qual chamou Rubem, "porque, dizia ela, o Senhor olhou minha aflição; agora meu marido me amará".
33 ਲੇਆਹ ਫ਼ੇਰ ਤੋਂ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਸ਼ਿਮਓਨ ਰੱਖਿਆ। ਲੇਆਹ ਨੇ ਆਖਿਆ, “ਯਹੋਵਾਹ ਜਾਣਦਾ ਕਿ ਮੇਰਾ ਪਤੀ ਮੇਰੀ ਅਣਗਹਿਲੀ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਹੈ।”"
33 Concebeu de novo e deu à luz outro filho. "O Senhor, disse ela, vendo que era desdenhada, deu-me ainda este." E pôs-lhe o nome de Simeão.
34 ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸ ਪੁੱਤਰ ਦਾ ਨਾਮ ਲੇਵੀ ਰੱਖਿਆ। ਲੇਆਹ ਨੇ ਆਖਿਆ, “ਹੁਣ ਅਵੱਸ਼ ਹੀ ਮੇਰਾ ਪਤੀ ਮੇਰੇ ਨਾਲ ਜੁੜ ਜਾਵੇਗਾ। ਮੈਂ ਉਸ ਨੂੰ ਤਿੰਨ ਪੁੱਤਰ ਦਿੱਤੇ ਹਨ।”"
34 Concebeu ainda e deu à luz mais um filho. "Desta vez, disse ela, meu marido se apegará a mim, porque já lhe dei à luz três filhos." Por isso deu-lhe o nome de Levi.
35 ਫ਼ੇਰ ਲੇਆਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸ ਨੇ ਉਸਦਾ ਨਾਮ ਯਹੂਦਾਹ ਰੱਖਿਆ। ਲੇਆਹ ਨੇ ਉਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਹੁਣ ਮੈਂ ਯਹੋਵਾਹ ਦੀ ਉਸਤਤਿ ਕਰਾਂਗੀ।” ਫ਼ੇਰ ਲੇਆਹ ਨੇ ਸੰਤਾਨ ਪੈਦਾ ਕਰਨੀ ਬੰਦ ਕਰ ਦਿੱਤੀ।"
35 Concebeu ainda e deu à luz um filho. E disse: "Desta vez, louvarei ao Senhor." E chamou-o Judá. Depois cessou de ter filhos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 29, comparar traduções ou montar um estudo — tudo direto pelo WhatsApp.