Gênesis 2

Punjabi Bible (GL_PUNJABI) vs NVT

Sair da comparação
NVT Nova Versão Transformadora
1 ਸੱਤਵਾਂ ਦਿਨ-ਅਰਾਮ ਇਸ ਤਰ੍ਹਾਂ ਧਰਤੀ ਅਕਾਸ਼ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਦੀ ਸਾਜਨਾ ਸੰਪੂਰਨ ਹੋ ਗਈ।"
1 Desse modo, completou-se a criação dos céus e da terra e de tudo que neles há.
2 ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।"
2 No sétimo dia, Deus havia terminado sua obra de criação e descansou de todo o seu trabalho.
3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।"
3 Deus abençoou o sétimo dia e o declarou santo, pois foi o dia em que ele descansou de toda a sua obra de criação.
4 ਮਨੁੱਖ਼ਤਾ ਦੀ ਸ਼ੁਰੂਆਤ ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ।"
4 Esse é o relato da criação dos céus e da terra. Quando o S
5 ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।"
5 nenhuma planta silvestre nem grãos haviam brotado na terra, pois o S enhor Deus ainda não tinha mandado chuva para regar a terra, e não havia quem a cultivasse.
6 ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ।"
6 Mas do solo brotava água, que regava toda a terra.
7 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।"
7 Então o S enhor Deus formou o homem do pó da terra. Soprou o fôlego da vida em suas narinas, e o homem se tornou ser vivo.
8 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ।"
8 O S enhor Deus plantou um jardim no Éden, para os lados do leste, e ali colocou o homem que havia criado.
9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ।"
9 O S enhor Deus fez brotar do solo árvores de todas as espécies, árvores lindas que produziam frutos deliciosos. No meio do jardim, colocou a árvore da vida e a árvore do conhecimento do bem e do mal.
10 ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ।"
10 Da terra do Éden nascia um rio que regava o jardim e depois se dividia em quatro braços.
11 ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ।"
11 O primeiro braço, chamado Pisom, rodeava toda a terra de Havilá, onde existe ouro.
12 (ਹਵੀਲਾਹ ਵਿੱਚਲਾ ਸੋਨਾ ਚੰਗਾ ਹੈ। ਉਸ ਦੇਸ਼ ਵਿੱਚ ਮੋਤੀ ਅਤੇ ਸੁਲੇਮਾਨੀ ਵੀ ਹਨ।)"
12 O ouro dessa terra é de grande pureza; lá também há resina aromática e pedra de ônix.
13 ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ।"
13 O segundo braço, chamado Giom, rodeava toda a terra de Cuxe.
14 ਤੀਸਰੀ ਨਦੀ ਦਾ ਨਾਮ ਹਿੱਦਕਾਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।"
14 O terceiro braço, chamado Tigre, corria para o leste da terra da Assíria. O quarto braço era chamado de Eufrates.
15 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ ਵਿੱਚ ਜ਼ਮੀਨ ਉੱਤੇ ਕੰਮ ਕਰਨ ਅਤੇ ਬਾਗ਼ ਦੀ ਦੇਖ-ਭਾਲ ਲਈ ਰੱਖਿਆ।"
15 O S enhor Deus colocou o homem no jardim do Éden para cultivá-lo e tomar conta dele,
16 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਇਹ ਆਦੇਸ਼ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਆਖਿਆ, “ਤੂੰ ਬਾਗ ਵਿੱਚਲੇ ਹਰ ਰੁੱਖ ਦਾ ਫ਼ਲ ਖਾ ਸੱਕਦਾ ਹੈਂ।"
16 mas o S enhor Deus lhe ordenou: “Coma à vontade dos frutos de todas as árvores do jardim,
17 ਪਰ ਤੈਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਗਿਆਨ ਦਿੰਦਾ, ਕਿ ਕੀ ਚੰਗਾ ਤੇ ਕੀ ਬੁਰਾ। ਜੇ ਤੂੰ ਉਸ ਰੁੱਖ ਦਾ ਫ਼ਲ ਖਾਵੇਂਗਾ ਤਾਂ ਤੂੰ ਮਰ ਜਾਵੇਂਗਾ।”"
17 exceto da árvore do conhecimento do bem e do mal. Se você comer desse fruto, com certeza morrerá”.
18 ਪਹਿਲੀ ਔਰਤ ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”"
18 O S enhor Deus disse: “Não é bom que o homem esteja sozinho. Farei alguém que o ajude e o complete”.
19 ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।"
19 O S enhor Deus formou da terra todos os animais selvagens e todas as aves do céu. Trouxe-os ao homem para ver como os chamaria, e o homem escolheu um nome para cada um deles.
20 ਆਦਮੀ ਨੇ ਪਾਲਤੂ ਜਾਨਵਰਾਂ, ਅਕਾਸ਼ ਦੇ ਸਾਰੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਵੀ ਧਰੇ। ਆਦਮੀ ਨੇ ਅਨੇਕਾਂ ਜਾਨਵਰ ਅਤੇ ਪੰਛੀ ਵੇਖੇ, ਪਰ ਉਸ ਨੂੰ ਕੋਈ ਵੀ ਅਜਿਹਾ ਸਹਾਇਕ ਨਹੀਂ ਲੱਭਿਆ ਜੋ ਉਸ ਲਈ ਜੱਚਦਾ ਹੋਵੇ।"
20 Deu nome a todos os animais domésticos, a todas as aves do céu e a todos os animais selvagens. O homem, porém, continuava sem alguém que o ajudasse e o completasse.
21 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਗਹਿਰੀ ਨੀਂਦ ਵਿੱਚ ਸੁਲਾ ਦਿੱਤਾ। ਜਦੋਂ ਆਦਮੀ ਸੁੱਤਾ ਹੋਇਆ ਸੀ, ਯਹੋਵਾਹ ਪਰਮੇਸ਼ੁਰ ਨੇ ਆਦਮੀ ਦੇ ਸ਼ਰੀਰ ਦੀ ਇੱਕ ਪੱਸਲੀ ਲਈ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਦੀ ਚਮੜੀ ਦੀ ਉਹ ਥਾਂ ਬੰਦ ਕਰ ਦਿੱਤੀ ਜਿੱਥੇ ਉਸ ਨੇ ਪੱਸਲੀ ਕੱਢੀ ਸੀ।"
21 Então o S enhor Deus o fez cair num sono profundo. Enquanto o homem dormia, tirou dele uma das costelas e fechou o espaço que ela ocupava.
22 ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸ ਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ।"
22 Dessa costela o S enhor Deus fez uma mulher e a trouxe ao homem.
23 ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”"
23 “Finalmente!”, exclamou o homem. “Esta é osso dos meus ossos, e carne da minha carne! Será chamada ‘mulher’, porque foi tirada do ‘homem’”.
24 ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।"
24 Por isso o homem deixa pai e mãe e se une à sua mulher, e os dois se tornam um só.
25 ਆਦਮੀ ਅਤੇ ਉਸਦੀ ਪਤਨੀ ਨੰਗੇ ਸਨ। ਪਰ ਉਹ ਸ਼ਰਮਿੰਦਾ ਨਹੀਂ ਸਨ।"
25 O homem e a mulher estavam nus, mas não sentiam vergonha.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 2, comparar traduções ou montar um estudo — tudo direto pelo WhatsApp.