Gênesis 31

Punjabi Bible (GL_PUNJABI) vs VC

Sair da comparação
VC Versão Católica
1 ਜਾਣ ਦਾ ਸਮਾਂ-ਯਾਕੂਬ ਭੱਜ ਜਾਂਦਾ ਇੱਕ ਦਿਨ, ਯਾਕੂਬ ਨੇ ਲਾਬਾਨ ਦੇ ਪੁੱਤਰਾਂ ਨੂੰ ਗੱਲਾਂ ਕਰਦਿਆਂ ਸੁਣ ਲਿਆ। ਉਨ੍ਹਾਂ ਆਖਿਆ, “ਯਾਕੂਬ ਨੇ ਸਾਡੇ ਪਿਤਾ ਦੀ ਹਰ ਸ਼ੈਅ ਹਥਿਆ ਲਈ ਹੈ। ਯਾਕੂਬ ਅਮੀਰ ਹੋ ਗਿਆ ਹੈ, ਅਤੇ ਉਸ ਨੇ ਇਹ ਸਾਰੀ ਦੌਲਤ ਸਾਡੇ ਪਿਉ ਕੋਲੋਂ ਹਥਿਆਈ ਹੈ।”"
1 Jacó ouviu as palavras dos filhos de Labão, que diziam: "Jacó tomou tudo o que é de nosso pai, e é às suas custas que ele se tornou de tal forma rico."
2 ਫ਼ੇਰ ਯਾਕੂਬ ਨੇ ਦੇਖਿਆ ਕਿ ਲਾਬਾਨ ਦਾ ਵਿਵਹਾਰ ਵੀ ਹੁਣ ਪਹਿਲਾਂ ਵਾਂਗ ਦੋਸਤਾਨਾ ਨਹੀਂ ਸੀ।"
2 Observou também, pela fisionomia de Labão, que este não tinha mais para com ele os sentimentos de antes.
3 ਯਹੋਵਾਹ ਨੇ ਯਾਕੂਬ ਨੂੰ ਆਖਿਆ, “ਆਪਣੀ ਧਰਤੀ ਉੱਤੇ ਵਾਪਸ ਚੱਲਿਆ ਜਾ ਜਿੱਥੇ ਤੇਰੇ ਪੁਰਖੇ ਰਹਿੰਦੇ ਸਨ। ਮੈਂ ਤੇਰੇ ਨਾਲ ਹੋਵਾਂਗਾ।”"
3 O Senhor disse a Jacó: "Volta para a terra dos teus pais, para a tua parentela, e eu estarei contigo."
4 ਇਸ ਲਈ ਯਾਕੂਬ ਨੇ ਰਾਖੇਲ ਅਤੇ ਲੇਆਹ ਨੂੰ ਆਖਿਆ ਕਿ ਉਹ ਉਸ ਨੂੰ ਖੇਤਾਂ ਵਿੱਚ ਆਕੇ ਮਿਲਣ ਜਿੱਥੇ ਉਹ ਆਪਣੀਆਂ ਬੱਕਰੀਆਂ ਅਤੇ ਭੇਡਾਂ ਦੇ ਇੱਜੜ ਰੱਖਦਾ ਸੀ।"
4 Então Jacó mandou Raquel e Lia vir ao campo junto dos seus rebanhos:
5 ਯਾਕੂਬ ਨੇ ਰਾਖੇਲ ਅਤੇ ਲੇਆਹ ਨੂੰ ਆਖਿਆ, “ਮੈਂ ਦੇਖ ਲਿਆ ਹੈ ਕਿ ਤੁਹਾਡਾ ਪਿਤਾ ਮੇਰੇ ਨਾਲ ਨਾਰਾਜ਼ ਹੈ। ਪਹਿਲਾਂ ਉਹ ਮੇਰੇ ਨਾਲ ਹਮੇਸ਼ਾ ਦੋਸਤਾਨਾ ਰਿਹਾ ਹੈ, ਪਰ ਹੁਣ ਅਜਿਹਾ ਨਹੀਂ ਹੈ। ਪਰ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਨਾਲ ਹੈ।"
5 "Vejo, disse-lhes ele, pelo semblante de vosso pai, que ele não é mais para comigo o mesmo que antes. Mas o Deus de meu pai está comigo.
6 ਤੁਸੀਂ ਦੋਵੇਂ ਜਾਣਦੀਆਂ ਹੋ ਕਿ ਮੈਂ ਜਿੰਨਾ ਹੋ ਸੱਕਿਆ ਹੈ ਤੁਹਾਡੇ ਪਿਤਾ ਲਈ ਸਖ਼ਤ ਮਿਹਨਤ ਕੀਤੀ ਹੈ।"
6 Sabeis que servi a vosso pai o melhor que pude,
7 ਪਰ ਤੁਹਾਡੇ ਪਿਤਾ ਨੇ ਮੈਨੂੰ ਧੋਖਾ ਦਿੱਤਾ। ਤੁਹਾਡੇ ਪਿਤਾ ਨੇ ਦਸ ਵਾਰੀ ਮੇਰੀ ਤਨਖਾਹ ਬਦਲੀ ਹੈ। ਪਰ ਇਸ ਸਾਰੇ ਸਮੇਂ ਦੌਰਾਨ ਪਰਮੇਸ਼ੁਰ ਨੇ ਮੈਨੂੰ ਲਾਬਾਨ ਦੀਆਂ ਸਾਰੀਆਂ ਚਾਲਾਕੀਆਂ ਤੋਂ ਬਚਾਈ ਰੱਖਿਆ ਹੈ।"
7 enquanto ele zombou de mim, mudando dez vezes o meu salário; mas Deus não lhe permitiu causar-me prejuízo.
8 “ਜੇਕਰ ਲਾਬਾਨ ਨੇ ਆਖਿਆ, ‘ਤੂੰ ਆਪਣੀ ਤਨਖਾਹ ਵਜੋਂ ਧਾਰੀਆਂ ਵਾਲੀਆਂ ਸਾਰੀਆਂ ਬੱਕਰੀਆਂ ਰੱਖ ਸੱਕਦੈਂ,’ ਤਾਂ ਸਾਰੇ ਜਾਨਵਰਾਂ ਦੇ ਬੱਚੇ ਧਾਰੀਆਂ ਵਾਲੇ ਸਨ।"
8 Quando ele dizia: os animais malhados serão o teu salário, todas as ovelhas davam à luz cordeiros malhados, e se dizia: os animais riscados serão o teu salário, todas as ovelhas davam à luz cordeiros riscados.
9 ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ।"
9 Foi Deus mesmo que tomou o rebanho de vosso pai para me dar.
10 “ਜਦੋਂ ਜਾਨਵਰ ਮਿਲਾਪ ਕਰ ਰਹੇ ਸਨ ਤਾਂ ਮੈਨੂੰ ਇੱਕ ਸੁਪਨਾ ਆਇਆ ਕਿ ਮਿਲਾਪ ਕਰਨ ਵਾਲੇ ਬੱਕਰੇ ਸਿਰਫ਼ ਉਹੀ ਸਨ ਜਿਨ੍ਹਾਂ ਦੇ ਧੱਬੇ ਜਾਂ ਧਾਰੀਆਂ ਸਨ।"
10 No tempo em que os animais deviam conceber, eu levantava os olhos e via em sonhos que os bodes que cobriam as cabras eram listados, malhados e manchados.
11 ਪਰਮੇਸ਼ੁਰ ਦੇ ਦੂਤ ਨੇ ਉਸ ਸੁਪਨੇ ਵਿੱਚ ਮੇਰੇ ਨਾਲ ਗੱਲ ਕੀਤੀ। ਦੂਤ ਨੇ ਆਖਿਆ, ‘ਯਾਕੂਬ!’ “ਮੈਂ ਜਵਾਬ ਦਿੱਤਾ, ‘ਹਾਂ ਜੀ!’"
11 Um anjo de Deus disse-me em sonhos: Jacó! Eis-me aqui, respondi.
12 “ਦੂਤ ਨੇ ਆਖਿਆ, ‘ਦੇਖ, ਸਿਰਫ਼ ਧਾਰੀਆਂ ਅਤੇ ਧੱਬਿਆਂ ਵਾਲੇ ਬੱਕਰੇ ਹੀ ਮਿਲਾਪ ਕਰ ਰਹੇ ਹਨ। ਇਹ ਮੇਰੇ ਕਾਰਣ ਹੋ ਰਿਹਾ ਹੈ। ਮੈਂ ਉਹ ਸਾਰੀਆਂ ਮੰਦੀਆਂ ਗੱਲਾਂ ਦੇਖ ਲਈਆਂ ਹਨ ਜਿਹੜੀਆਂ ਲਾਬਾਨ ਤੇਰੇ ਨਾਲ ਕਰ ਰਿਹਾ ਹੈ। ਮੈਂ ਅਜਿਹਾ ਇਸ ਵਾਸਤੇ ਕਰ ਰਿਹਾ ਹਾਂ ਤਾਂ ਜੋ ਬੱਕਰੀਆਂ ਦੇ ਸਾਰੇ ਨਵੇਂ ਜਨਮੇ ਬੱਚੇ ਤੂੰ ਰੱਖ ਸੱਕੇਂ।"
12 Levanta os olhos e vê: todos os bodes que cobrem as cabras são listados, malhados e manchados, porque eu vi tudo o que te fez Labão.
13 ਮੈਂ ਉਹੀ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਬੈਤਏਲ ਵਿਖੇ ਮਿਲਿਆ ਸੀ। ਉਸ ਥਾਂ ਉੱਤੇ ਤੂੰ ਇੱਕ ਯਾਦਗਾਰੀ ਪੱਥਰ ਧਰਿਆ ਸੀ। ਤੂੰ ਯਾਦਗਾਰੀ ਪੱਥਰ ਉੱਤੇ ਜੈਤੂਨ ਦਾ ਤੇਲ ਚੋਇਆ ਸੀ ਅਤੇ ਮੇਰੇ ਨਾਲ ਇੱਕ ਇਕਰਾਰ ਕੀਤਾ ਸੀ। ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਉਸ ਦੇਸ਼ ਵਿੱਚ ਜਾਣ ਲਈ ਤਿਆਰ ਹੋ ਜਾਵੇਂ ਜਿੱਥੇ ਤੂੰ ਜਨਮਿਆ ਸੀ।’”"
13 Eu sou o Deus de Betel, onde tu me consagraste uma estela e me fizeste um voto. Agora, vamos, sai daqui e volta para a terra de tua família."
14 ਰਾਖੇਲ ਅਤੇ ਲੇਆਹ ਨੇ ਯਾਕੂਬ ਨੂੰ ਜਵਾਬ ਦਿੱਤਾ, “ਜਦੋਂ ਸਾਡਾ ਪਿਉ ਮਰੇਗਾ, ਤਾਂ ਉਸ ਦੇ ਕੋਲ ਸਾਨੂੰ ਦੇਣ ਲਈ ਕੁਝ ਵੀ ਨਹੀਂ ਹੋਵੇਗਾ।"
14 Raquel e Lia responderam: "Resta-nos porventura ainda alguma parte de herança na casa de nosso pai?
15 ਉਸ ਨੇ ਸਾਡੇ ਨਾਲ ਓਪਰਿਆਂ ਵਰਗਾ ਵਿਆਰ ਕੀਤਾ ਹੈ। ਉਸ ਨੇ ਸਾਨੂੰ ਤੈਨੂੰ ਵੇਚ ਦਿੱਤਾ, ਅਤੇ ਫ਼ੇਰ ਉਸ ਨੇ ਉਹ ਸਾਰਾ ਪੈਸਾ ਖਰਚ ਲਿਆ ਜਿਹੜਾ ਸਾਡਾ ਹੋਣਾ ਸੀ!"
15 Não nos tratou ele como estrangeiras, vendendo-nos e devorando o nosso dinheiro?
16 ਪਰਮੇਸ਼ੁਰ ਨੇ ਸਾਡੇ ਪਿਤਾ ਦੀ ਸਾਰੀ ਦੌਲਤ ਖੋਹ ਲਈ ਹੈ ਅਤੇ ਹੁਣ ਇਹ ਸਾਡੀ ਅਤੇ ਸਾਡੇ ਬੱਚਿਆਂ ਦੀ ਹੈ। ਇਸ ਲਈ ਤੈਨੂੰ ਉਹੀ ਕਰਨਾ ਚਾਹੀਦਾ ਹੈ ਜੋ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ।”"
16 Toda a riqueza, que Deus tomou de nosso pai, é para nós e para nossos filhos. Faze, pois, o que Deus te disse."
17 ਇਸ ਤਰ੍ਹਾਂ ਯਾਕੂਬ ਨੇ ਆਪਣੇ ਸਫ਼ਰ ਦੀ ਤਿਆਰੀ ਕੀਤੀ। ਉਸ ਨੇ ਆਪਣੇ ਬੱਚਿਆਂ ਅਤੇ ਪਤਨੀਆਂ ਨੂੰ ਊਠਾਂ ਉੱਤੇ ਬਿਠਾਇਆ।"
17 Levantou-se, pois, Jacó, e fez montar seus filhos e suas mulheres nos camelos.
18 ਫ਼ੇਰ ਉਹ ਕਨਾਨ ਦੀ ਉਸ ਧਰਤੀ ਵੱਲ ਵਾਪਸ ਸਫ਼ਰ ਕਰਨ ਲੱਗੇ ਜਿੱਥੇ ਉਸਦਾ ਪਿਤਾ ਇਸਹਾਕ ਰਿਹਾ ਸੀ। ਜਾਨਵਰਾਂ ਦੇ ਸਾਰੇ ਇੱਜੜ ਜਿਹੜੇ ਯਾਕੂਬ ਦੇ ਸਨ, ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਹੇ ਸਨ। ਉਸ ਨੇ ਹਰ ਉਹ ਚੀਜ਼ ਚੁੱਕ ਲਈ ਜਿਹੜੀ ਉਸ ਨੇ ਉਦੋਂ ਹਾਸਿਲ ਕੀਤੀ ਸੀ ਜਦੋਂ ਉਹ ਪਦਨ ਅਰਾਮ ਵਿੱਚ ਰਹਿੰਦਾ ਸੀ।"
18 Levou consigo todos os seus rebanhos, todos os bens que tinha ajuntado, o rebanho que lhe pertencia, adquirido em Padã-Arã, e partiu para junto de seu pai Isaac, na terra de Canaã.
19 ਇਸ ਸਮੇਂ, ਲਾਬਾਨ ਆਪਣੀਆਂ ਭੇਡਾਂ ਤੋਂ ਉੱਨ ਲਾਹੁਣ ਗਿਆ ਹੋਇਆ ਸੀ। ਜਦੋਂ ਉਹ ਚੱਲਿਆ ਗਿਆ, ਰਾਖੇਲ ਉਸ ਦੇ ਘਰ ਅੰਦਰ ਗਈ ਅਤੇ ਉਨ੍ਹਾਂ ਦੇਵਤਿਆਂ ਦੀਆਂ ਮੂਰਤਾਂ ਨੂੰ ਚੁਰਾ ਲਿਆ ਜਿਹੜੀਆਂ ਉਸ ਦੇ ਪਿਤਾ ਦੀਆਂ ਸਨ।"
19 Raquel, aproveitando um momento em que seu pai fora tosquiar suas ovelhas, roubou os terafim de seu pai;
20 ਯਾਕੂਬ ਨੇ ਲਾਬਾਨ ਅਰਾਮੀ ਨੂੰ ਧੋਖਾ ਦਿੱਤਾ। ਉਸ ਨੇ ਲਾਬਾਨ ਨੂੰ ਇਹ ਨਹੀਂ ਦੱਸਿਆ ਕਿ ਉਹ ਜਾ ਰਿਹਾ ਸੀ।"
20 e Jacó enganou Labão, o arameu, ocultando-lhe sua fuga.
21 ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।"
21 Fugindo, pois, com tudo o que era seu, atravessou o rio e dirigiu-se para a montanha de Galaad.
22 ਤਿੰਨਾਂ ਦਿਨਾਂ ਮਗਰੋਂ ਲਾਬਾਨ ਨੂੰ ਪਤਾ ਲੱਗਿਆ ਕਿ ਯਾਕੂਬ ਭੱਜ ਗਿਆ ਸੀ।"
22 Três dias depois, soube Labão da fuga de Jacó.
23 ਇਸ ਲਈ ਲਾਬਾਨ ਨੇ ਆਪਣੇ ਆਦਮੀ ਇਕੱਠੇ ਕੀਤੇ ਅਤੇ ਯਾਕੂਬ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸੱਤਾਂ ਦਿਨਾਂ ਮਗਰੋਂ ਲਾਬਾਨ ਨੂੰ ਯਾਕੂਬ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਮਿਲ ਗਿਆ।"
23 E, tomando consigo seus irmãos, perseguiu-o durante sete dias de marcha, e alcançou-o na montanha de Galaad.
24 ਉਸ ਰਾਤ, ਪਰਮੇਸ਼ੁਰ ਲਾਬਾਨ ਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਪਰਮੇਸ਼ੁਰ ਨੇ ਆਖਿਆ, “ਹੋਸ਼ਿਆਰ ਰਹੀ! ਯਾਕੂਬ ਨੂੰ ਉਸਦਾ ਮਨ ਬਦਲਣ ਲਈ ਮਨਾਉਣ ਦੀ ਕੋਸ਼ਿਸ਼ ਨਾ ਕਰੀਂ।”"
24 Deus, porém, apareceu num sonho noturno a Labão, o arameu, e disse-lhe: "Guarda-te de dizer algo a Jacó."
25 ਚੋਰੀ ਕੀਤੇ ਦੇਵਤਿਆਂ ਦੀ ਤਲਾਸ਼ ਅਗਲੀ ਸਵੇਰ ਲਾਬਾਨ ਨੇ ਯਾਕੂਬ ਨੂੰ ਫ਼ੜ ਲਿਆ। ਯਾਕੂਬ ਨੇ ਪਹਾੜ ਉੱਤੇ ਆਪਣਾ ਡੇਰਾ ਲਾਇਆ ਹੋਇਆ ਸੀ। ਇਸ ਲਈ ਲਾਬਾਨ ਅਤੇ ਉਸ ਦੇ ਸਾਰੇ ਆਦਮੀਆਂ ਨੇ ਵੀ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਡੇਰਾ ਲਾ ਲਿਆ।"
25 Labão alcançou, pois, Jacó. Este havia levantado sua tenda na montanha, enquanto Labão e seus irmãos tinham plantado a sua na montanha de Galaad.
26 ਲਾਬਾਨ ਨੇ ਯਾਕੂਬ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਹੈ? ਤੂੰ ਮੇਰੀਆਂ ਧੀਆਂ ਨੂੰ ਇਸ ਤਰ੍ਹਾਂ ਕਿਉਂ ਲੈ ਆਇਆ ਹੈਂ ਜਿਵੇਂ ਤੂੰ ਉਨ੍ਹਾਂ ਨੂੰ ਜੰਗ ਵਿੱਚ ਜਿੱਤਿਆ ਹੋਵੇ।"
26 Labão disse a Jacó: "Que fizeste? Tu me enganaste, e conduziste minhas filhas como prisioneiras de guerra!
27 ਤੂੰ ਮੈਨੂੰ ਦੱਸੇ ਬਿਨਾ ਕਿਉਂ ਭੱਜ ਆਇਆ ਹੈਂ? ਜੇ ਤੂੰ ਮੈਨੂੰ ਦੱਸਿਆ ਹੁੰਦਾ ਮੈਂ ਤੈਨੂੰ ਦਾਵਤ ਦਿੰਦਾ। ਗੀਤ ਸੰਗੀਤ ਅਤੇ ਨਾਚ-ਗਾਣੇ ਦੀ ਮਹਿਫ਼ਿਲ ਲੱਗਦੀ।"
27 Por que fugiste dessa forma, e me lograste em lugar de me avisar? Eu te teria despedido com manifestações de júbilo e com cânticos, ao som do tamborim e da harpa.
28 ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।"
28 Não me deixaste beijar meus filhos e minhas filhas! Procedeste como um insensato.
29 ਮੇਰੇ ਕੋਲ ਤੈਨੂੰ ਨੁਕਸਾਨ ਪਹੁੰਚਾਉਣ ਦੀ ਸੱਚਮੁੱਚ ਤਾਕਤ ਹੈ। ਪਰ ਕੱਹ ਰਾਤ ਤੇਰੇ ਪਿਤਾ ਦਾ ਪਰਮੇਸ਼ੁਰ ਮੈਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਉਸ ਨੇ ਮੈਨੂੰ ਚਿਤਾਵਨੀ ਦਿੱਤੀ ਹੈ ਕਿ ਮੈਂ ਤੈਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਾ ਪਹੁੰਚਾਵਾ।"
29 Eu poderia agora fazer-vos mal, mas o Deus de teu pai disse-me na última noite: Guarda-te de dizer algo a Jacó.
30 ਮੈਂ ਜਾਣਦਾ ਹਾਂ ਕਿ ਤੂੰ ਆਪਣੇ ਘਰ ਵਾਪਸ ਜਾਣਾ ਚਾਹੁੰਦਾ ਹੈ। ਇਸੇ ਲਈ ਤੂੰ ਤੁਰ ਆਇਆ ਹੈਂ। ਪਰ ਤੂੰ ਮੇਰੇ ਘਰੋਂ ਦੇਵਤੇ ਕਿਉਂ ਚੁਰਾਏ?”"
30 E, se partiste somente porque tinhas saudade da casa paterna, então por que roubaste os meus deuses?"
31 ਯਾਕੂਬ ਨੇ ਜਵਾਬ ਦਿੱਤਾ, “ਮੈਂ ਇਸ ਲਈ ਤੈਨੂੰ ਬਿਨਾ ਦੱਸੇ ਤੁਰ ਆਇਆ ਕਿਉਂਕਿ ਮੈਂ ਤੇਰੇ ਕੋਲੋਂ ਡਰਦਾ ਸਾਂ! ਮੇਰਾ ਖਿਆਲ ਸੀ ਕਿ ਤੂੰ ਮੇਰੇ ਕੋਲੋਂ ਆਪਣੀਆਂ ਧੀਆਂ ਖੋਹ ਲਵੇਂਗਾ।"
31 Jacó respondeu-lhe: "Tive medo, ao pensar que poderias tirar-me tuas filhas;
32 ਪਰ ਮੈਂ ਤੇਰੇ ਦੇਵਤੇ ਨਹੀਂ ਚੁਰਾਏ। ਜੇ ਤੈਨੂੰ ਤੇਰੇ ਦੇਵਤੇ ਇੱਥੇ ਲੱਭ ਜਾਣ, ਜਿਸ ਕਿਸੇ ਕੋਲ ਵੀ ਉਹ ਹੋਣ ਮਾਰਿਆ ਜਾਵੇ। ਤੇਰੇ ਆਦਮੀ ਮੇਰੇ ਗਵਾਹ ਹੋਣਗੇ। ਤੂੰ ਆਪਣੀ ਕਿਸੇ ਵੀ ਚੀਜ਼ ਦੀ ਤਲਾਸ਼ ਕਰ ਸੱਕਦਾ ਹੈਂ। ਜਿਹੜੀ ਚੀਜ਼ ਤੇਰੀ ਹੈ ਉਹ ਲੈ ਜਾ।” (ਯਾਕੂਬ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਰਾਖੇਲ ਨੇ ਲਾਬਾਨ ਦੇ ਦੇਵਤੇ ਚੁਰਾਏ ਸਨ।)"
32 quanto aos teus deuses, porém, seja morto aquele que os tiver consigo! Examina o que está comigo, em presença de nossos parentes, e retoma o que é teu." Ora, Jacó ignorava o roubo de Raquel.
33 ਇਸ ਲਈ ਲਾਬਾਨ ਨੇ ਜਾਕੇ ਯਾਕੂਬ ਦੇ ਡੇਰੇ ਦੀ ਤਲਾਸ਼ੀ ਲਈ। ਉਸ ਨੇ ਯਾਕੂਬ ਦੇ ਤੰਬੂ ਵਿੱਚ ਦੇਖਿਆ ਅਤੇ ਫ਼ੇਰ ਲੇਆਹ ਦੇ ਤੰਬੂ ਵਿੱਚ। ਫ਼ੇਰ ਉਸ ਨੇ ਉਸ ਤੰਬੂ ਦੀ ਤਲਾਸ਼ੀ ਲਈ ਜਿੱਥੇ ਦੋਵੇਂ ਦਾਸੀਆਂ ਠਹਿਰੀਆਂ ਹੋਈਆਂ ਸਨ। ਪਰ ਉਸ ਨੂੰ ਆਪਣੇ ਦੇਵਤੇ ਨਹੀਂ ਮਿਲੇ। ਫ਼ੇਰ ਲਾਬਾਨ ਰਾਖੇਲ ਦੇ ਤੰਬੂ ਵਿੱਚ ਗਿਆ।"
33 Labão entrou na tenda de Jacó, na de Lia e na das duas escravas, mas nada encontrou. Saindo da tenda de Lia, entrou na de Raquel.
34 ਰਾਖੇਲ ਨੇ ਦੇਵਤਿਆਂ ਨੂੰ ਆਪਣੇ ਊਠ ਦੀ ਗੱਦੀ ਹੇਠਾਂ ਛੁਪਾਇਆ ਹੋਇਆ ਸੀ ਅਤੇ ਉਹ ਉਨ੍ਹਾਂ ਉੱਤੇ ਬੈਠੀ ਹੋਈ ਸੀ। ਲਾਬਾਨ ਨੇ ਸਾਰਾ ਤੰਬੂ ਫ਼ਰੋਲ ਦਿੱਤਾ ਪਰ ਉਸ ਨੂੰ ਦੇਵਤੇ ਨਹੀਂ ਮਿਲੇ।"
34 Esta havia tomado os terafim e, colocando-os na sela do camelo, sentou-se em cima. Labão revistou toda a tenda, sem nada encontrar.
35 ਅਤੇ ਰਾਖੇਲ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਤੁਹਾਡੇ ਸਾਹਮਣੇ ਖਲੋ ਨਹੀਂ ਸੱਕਦੀ। ਮੈਨੂੰ ਮਾਹਵਾਰੀ ਆਈ ਹੋਈ ਹੈ।” ਇਸ ਲਈ ਲਾਬਾਨ ਨੇ ਡੇਰੇ ਦੀ ਤਲਾਸ਼ੀ ਲਈ ਪਰ ਉਸ ਨੂੰ ਆਪਣੇ ਕੁਲ ਦੇਵਤੇ ਨਹੀਂ ਮਿਲੇ।"
35 Raquel disse ao seu pai: "Não se irrite o meu senhor, se não posso levantar-me em sua presença, pois acho-me agora com a indisposição que costuma vir às mulheres." Revistou, pois, mas não encontrou os terafim.
36 ਫ਼ੇਰ ਯਾਕੂਬ ਬਹੁਤ ਗੁੱਸੇ ਹੋ ਗਿਆ ਅਤੇ ਲਾਬਾਨ ਨਾਲ ਦਲੀਲਬਾਜ਼ੀ ਕੀਤੀ। ਯਾਕੂਬ ਨੇ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਕਿਹੜੀ ਬਿਧੀ ਤੋੜੀ ਹੈ? ਤੈਨੂੰ ਮੇਰਾ ਪਿੱਛਾ ਕਰਨ ਅਤੇ ਰੋਕਣ ਦਾ ਹੱਕ ਕਿਸਨੇ ਦਿੱਤਾ?"
36 Jacó encolerizou-se então contra Labão, e acabrunhou-o de censuras: "Qual é o meu crime?, disse-lhe ele. Qual é o meu pecado, para que te irrites desse modo contra mim?
37 ਤੂੰ ਮੇਰੇ ਸਾਰੇ ਸਮਾਨ ਦੀ ਤਲਾਸ਼ੀ ਲੈ ਲਈ ਹੈ। ਤੈਨੂੰ ਆਪਣੀ ਕੋਈ ਵੀ ਚੀਜ਼ ਨਹੀਂ ਮਿਲੀ। ਜੇ ਤੈਨੂੰ ਕੋਈ ਚੀਜ਼ ਮਿਲੀ ਹੈ ਤਾਂ ਦਿਖਾ। ਇਸ ਨੂੰ ਇੱਥੇ ਰੱਖ ਤਾਂ ਜੋ ਸਾਡੇ ਬੰਦੇ ਇਸ ਨੂੰ ਦੇਖ ਸੱਕਣ। ਸਾਡੇ ਬੰਦਿਆਂ ਨੂੰ ਇਹ ਨਿਆਂ ਕਰਨ ਦੇ ਕਿ ਸਾਡੇ ਵਿੱਚੋਂ ਕਿਹੜਾ ਠੀਕ ਹੈ।"
37 Revistaste todas as minhas bagagens: que encontraste do que é teu? Mostra-me aqui em presença de meus parentes e dos teus, e sejam eles juízes entre nós dois.
38 ਮੈਂ ਤੇਰੇ ਲਾਈ 20 ਵਰ੍ਹੇ ਕੰਮ ਕੀਤਾ ਹੈ। ਇਸ ਸਮੇਂ ਦੌਰਾਨ ਕੋਈ ਵੀ ਭੇਡ ਜਾਂ ਬੱਕਰੀ ਦਾ ਬੱਚਾ ਜਨਮ ਸਮੇਂ ਨਹੀਂ ਮਰਿਆ। ਅਤੇ ਮੈਂ ਤੇਰੇ ਇੱਜੜ ਦੇ ਕਿਸੇ ਭੇਡੂ ਨੂੰ ਨਹੀਂ ਖਾਧਾ।"
38 Há vinte anos que estou em tua casa: tuas ovelhas e tuas cabras não abortaram, não comi os carneiros do teu rebanho.
39 ਜਦੋਂ ਵੀ ਕੋਈ ਭੇਡ ਜੰਗਲੀ ਜਾਨਵਰਾਂ ਵੱਲੋਂ ਮਾਰੀ ਗਈ ਤਾਂ ਮੈਂ ਹਮੇਸ਼ਾ ਹੀ ਉਸਦੀ ਕੀਮਤ ਦਿੱਤੀ। ਮੈਂ ਕਦੇ ਵੀ ਮੁਰਦਾ ਜਾਨਵਰ ਨੂੰ ਤੇਰੇ ਕੋਲ ਲੈ ਕੇ ਨਹੀਂ ਆਇਆ ਅਤੇ ਇਹ ਨਹੀਂ ਆਖਿਆ ਕਿ ਇਸ ਵਿੱਚ ਮੇਰਾ ਕੋਈ ਕਸੂਰ ਨਹੀਂ। ਪਰ ਮੈਨੂੰ ਦਿਨ-ਰਾਤ ਲੁੱਟਿਆ ਗਿਆ।"
39 Nunca te trouxe os animais estraçalhados pelas feras. Eu os repunha, pois tu o exigias, quer fossem roubados de dia, quer de noite.
40 ਦਿਨ ਵੇਲੇ, ਸੂਰਜ ਮੇਰੀ ਸ਼ਕਤੀ ਨੂੰ ਨਸ਼ਟ ਕਰ ਦਿੰਦਾ ਸੀ ਅਤੇ ਰਾਤ ਵੇਲੇ ਠਂਡ ਨਾਮ ਮੇਰੀ ਨੀਂਦ ਉੱਡ ਜਾਂਦੀ ਸੀ।"
40 Eu era queimado de dia pelo calor, e de noite pelo frio, e o sono fugia dos meus olhos.
41 ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ।"
41 Eis já vinte anos que estou em tua casa; servi-te catorze anos por tuas duas filhas, seis anos pelos teus rebanhos, e dez vezes modificaste o meu salário.
42 ਪਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਭੈ ਮੇਰੇ ਨਾਲ ਸੀ। ਜੇ ਪਰਮੇਸ਼ੁਰ ਮੇਰੇ ਨਾਲ ਨਾ ਹੁੰਦਾ, ਤੂੰ ਮੈਨੂੰ ਖਾਲੀ ਹੱਥ ਭੇਜ ਦਿੱਤਾ ਹੋਣਾ ਸੀ। ਪਰ ਪਰਮੇਸ਼ੁਰ ਨੇ ਮੇਰੀਆਂ ਮੁਸ਼ਕਿਲਾਂ ਅਤੇ ਮੇਰਾ ਕੰਮ ਦੇਖਿਆ, ਅਤੇ ਕੱਲ੍ਹ ਰਾਤ ਪਰਮੇਸ਼ੁਰ ਨੇ ਸਾਬਤ ਕਰ ਦਿੱਤਾ ਕਿ ਮੈਂ ਠੀਕ ਹਾਂ।”"
42 Se o Deus de meu pai, o Deus de Abraão, o Deus terrível de Isaac não se tivesse posto de meu lado, tu me terias hoje despedido com as mãos vazias. Deus viu minhas penas e meus trabalhos, e na última noite ele pronunciou-se.
43 ਯਾਕੂਬ ਅਤੇ ਲਾਬਾਨ ਦਾ ਸਮਝੌਤਾ ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਔਰਤਾਂ ਮੇਰੀਆਂ ਧੀਆਂ ਹਨ। ਅਤੇ ਇਹ ਬੱਚੇ ਮੇਰੇ ਹਨ। ਅਤੇ ਇਹ ਜਾਨਵਰ ਮੇਰੇ ਹਨ। ਜੋ ਵੀ ਚੀਜ਼ ਤੈਨੂੰ ਇੱਥੇ ਨਜ਼ਰ ਆਉਂਦੀ ਹੈ ਮੇਰੀ ਹੈ। ਪਰ ਮੈਂ ਆਪਣੀਆਂ ਧੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਕੋਲ ਰੱਖਣ ਲਈ ਕੁਝ ਨਹੀਂ ਕਰ ਸੱਕਦਾ।"
43 Labão respondeu a Jacó: "Estas filhas são minhas filhas, estes filhos, meus filhos, e estes rebanhos, meus rebanhos: tudo o que vês é meu. Que farei eu agora contra minhas filhas, ou contra os filhos que elas deram ao mundo?
44 ਇਸ ਲਈ ਮੈਂ ਤੇਰੇ ਨਾਲ ਇਕਰਾਰਨਾਮਾ ਕਰਨ ਲਈ ਤਿਆਰ ਹਾਂ। ਇਹ ਇਕਰਾਰਨਾਮਾ ਸਾਨੂੰ ਚੇਤੇ ਕਰਾਵੇਗਾ ਕਿ ਅਸੀਂ ਇੱਕ-ਦੂਜੇ ਨਾਲ ਕਿੰਝ ਵਿਹਾਰ ਕਰਨ ਦਾ ਫ਼ੈਸਲਾ ਕੀਤਾ ਹੈ।”"
44 Vamos, façamos juntos um pacto que nos sirva de testemunho a nós dois."
45 ਇਸ ਲਈ ਯਾਕੂਬ ਨੇ ਇੱਕ ਵੱਡਾ ਪੱਥਰ ਲੱਭਿਆ ਅਤੇ ਇਸ ਨੂੰ ਯਾਦਗਾਰੀ ਪੱਥਰ ਵਜੋਂ ਰੱਖ ਦਿੱਤਾ।"
45 Jacó tomou uma pedra e erigiu-a em estela,
46 ਉਸ ਨੇ ਆਪਣੇ ਆਦਮੀਆਂ ਨੂੰ ਕੁਝ ਹੋਰ ਪੱਥਰ ਜਮ੍ਹਾਂ ਕਰਕੇ ਅਤੇ ਉਨ੍ਹਾਂ ਦੀ ਢੇਰੀ ਲਾਉਣ ਲਈ ਆਖਿਆ। ਫ਼ੇਰ ਉਨ੍ਹਾਂ ਨੇ ਪੱਥਰਾਂ ਦੀ ਢੇਰੀ ਕੋਲ ਭੋਜਨ ਕੀਤਾ।"
46 e disse aos seus parentes: "Trazei pedras." E, tendo juntado muitas, fizeram um monte, sobre o qual comeram.
47 ਲਾਬਾਨ ਨੇ ਉਸ ਥਾਂ ਦਾ ਨਾਮ ਯਗਰ ਸਾਹਦੂਥਾ ਰੱਖਿਆ। ਪਰ ਯਾਕੂਬ ਨੇ ਉਸ ਥਾਂ ਦਾ ਨਾਂ ਗਲੇਦ ਰੱਖਿਆ।"
47 Labão chamou-o Yegar-Saaduta, e Jacó, Galaad.
48 ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਪੱਥਰਾਂ ਦੀ ਢੇਰੀ ਸਾਨੂੰ ਆਪਣੇ ਇਕਰਾਰਨਾਮੇ ਦੀ ਯਾਦ ਕਰਾਵੇਗੀ।” ਇਹੀ ਕਾਰਣ ਹੈ ਯਾਕੂਬ ਨੇ ਉਸ ਥਾਂ ਦਾ ਨਾਂ ਗਲੇਦ ਆਖਿਆ।"
48 Labão disse: "Este monte é hoje testemunha entre mim e ti",e por isso deu-se-lhe o nome de Galaad,
49 ਫ਼ੇਰ ਲਾਬਾਨ ਨੇ ਆਖਿਆ, “ਜਦੋਂ ਅਸੀਂ ਵਿੱਛੜੀਏ ਤਾਂ ਯਹੋਵਾਹ ਸਾਡੇ ਅੰਗ਼-ਸੰਗ ਰਹੇ।” ਇਸ ਲਈ ਉਸ ਥਾਂ ਦਾ ਨਾਮ ਮਿਸਪਾਹ ਵੀ ਸੀ।"
49 e também Mitspa, porque Labão disse ainda: "Que o Senhor nos vigie a nós ambos, quando nós nos tivermos despedido um do outro.
50 ਫ਼ੇਰ ਲਾਬਾਨ ਨੇ ਆਖਿਆ, “ਜੇ ਤੂੰ ਮੇਰੀਆਂ ਧੀਆਂ ਨੂੰ ਦੁੱਖ ਦਿੱਤਾ ਤਾਂ ਚੇਤੇ ਰੱਖੀਂ ਕਿ ਪਰਮੇਸ਼ੁਰ ਤੈਨੂੰ ਸਜ਼ਾ ਦੇਵੇਗਾ। ਜੇ ਤੂੰ ਕਿਸੇ ਹੋਰ ਔਰਤ ਨਾਲ ਸ਼ਾਦੀ ਕੀਤੀ ਤਾਂ ਯਾਦ ਰੱਖੀਂ ਕਿ ਪਰਮੇਸ਼ੁਰ ਤੈਨੂੰ ਦੇਖ ਰਿਹਾ ਹੈ।"
50 Se maltratares minhas filhas, e se tomares outras mulheres além delas, não é um homem que estará conosco. Mas toma cuidado, pois é Deus que será testemunha entre nós."
51 ਇਹ ਉਹ ਪੱਥਰ ਸਨ ਜਿਹੜੇ ਮੈਂ ਤੇਰੇ ਅਤੇ ਮੇਰੇ ਦਰਮਿਆਨ ਰੱਖ ਦਿੱਤੇ ਹਨ। ਅਤੇ ਇਹ ਖਾਸ ਪੱਥਰ ਇਹ ਦਰਸਾਉਣ ਲਈ ਹੈ ਕਿ ਅਸੀਂ ਇੱਕ ਇਕਰਾਰਨਾਮਾ ਕੀਤਾ ਹੈ।"
51 Labão disse ainda a Jacó: "Vês este monte de pedras e esta estela que levantei entre mim e ti.
52 ਪਥਰਾਂ ਦੀ ਇਹ ਢੇਰੀ ਅਤੇ ਇਹ ਖਾਸ ਪੱਥਰ ਸਾਨੂੰ ਆਪਣੇ ਇਕਰਾਰਨਾਮੇ ਦੀ ਯਾਦ ਕਰਾਵੇਗਾ। ਮੈਂ ਕਦੇ ਵੀ ਇਨ੍ਹਾਂ ਪੱਥਰਾਂ ਤੋਂ ਪਾਰ ਆਕੇ ਤੈਨੂੰ ਨੁਕਸਾਨ ਨਹੀਂ ਪਹੁੰਚਾਵਾਂਗਾ। ਤੈਨੂੰ ਵੀ ਮੈਨੂੰ ਨੁਕਸਾਨ ਪਹੁੰਚਾਉਣ ਲਈ ਪੱਥਰਾਂ ਦੇ ਇਸ ਪਾਸੇ ਨਹੀਂ ਆਉਣਾ ਚਾਹੀਦਾ।"
52 Este monte é testemunho, e igualmente esta estela, de que eu não ultrapassarei este monte para o teu lado, e que tu não ultrapassarás este monte e esta estela para o meu lado para nos fazer mal.
53 ਅਬਰਾਹਾਮ ਦਾ ਪਰਮੇਸ਼ੁਰ, ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪੁਰਖਿਆਂ ਦਾ ਪਰਮੇਸ਼ੁਰ ਸਾਡੇ ਦੋਸ਼ੀ ਹੋਣ ਦਾ ਨਿਆਂ ਕਰੇ ਜੇ ਕਦੇ ਅਸੀਂ ਇਸ ਇਕਰਾਰਨਾਮੇ ਨੂੰ ਤੋੜੀਏ।” ਯਾਕੂਬ ਦਾ ਪਿਤਾ ਇਸਹਾਕ ਪਰਮੇਸ਼ੁਰ ਨੂੰ “ਭੈ” ਬੁਲਾਉਂਦਾ ਸੀ। ਇਸ ਲਈ ਯਾਕੂਬ ਨੇ ਵਚਨ ਦੇਣ ਲਈ ਉਹੀ ਨਾਮ ਵਰਤਿਆ।"
53 O Deus de Abraão, o Deus de Nacor, o Deus de seus pais seja juiz entre nós!" E Jacó jurou pelo Deus terrível de Isaac.
54 ਫ਼ੇਰ ਯਾਕੂਬ ਨੇ ਇੱਕ ਜਾਨਵਰ ਮਾਰਿਆ ਅਤੇ ਇਸ ਨੂੰ ਪਰਬਤ ਉੱਤੇ ਬਲੀ ਵਜੋਂ ਚੜ੍ਹਾਇਆ। ਅਤੇ ਉਸ ਨੇ ਆਪਣੇ ਆਦਮੀਆਂ ਨੂੰ ਭੋਜਨ ਸਾਂਝਾ ਕਰਨ ਦਾ ਸੱਦਾ ਦਿੱਤਾ। ਜਦੋਂ ਉਹ ਭੋਜਨ ਕਰ ਹਟੇ ਤਾਂ ਉਨ੍ਹਾਂ ਨੇ ਆਪਣੇ ਦੋਹਤਿਆਂ"
54 Ofereceu um sacrifício sobre a montanha e convidou seus parentes para comer. Comeram e passaram a noite na montanha.
55 ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।"
55 No dia seguinte pela manhã, Labão beijou seus filhos e suas filhas; abençoou-os e retomou o caminho de sua casa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 31, comparar traduções ou montar um estudo — tudo direto pelo WhatsApp.