Gênesis 33

Punjabi Bible (GL_PUNJABI) vs VC

Sair da comparação
VC Versão Católica
1 ਯਾਕੂਬ ਬਹਾਦਰੀ ਦਿਖਾਉਂਦਾ ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਬੱਚਿਆਂ ਨੂੰ ਲੇਆਹ, ਰਾਖੇਲ ਅਤੇ ਆਪਣੀਆਂ ਦੋ ਦਾਸੀਆਂ ਵਿੱਚਕਾਰ ਵੰਡ ਦਿੱਤਾ।"
1 Jacó, levantando os olhos, viu Esaú que avançava com quatrocentos homens. Repartiu então os filhos entre Lia, Raquel e as duas servas.
2 ਯਾਕੂਬ ਨੇ ਸਭ ਤੋਂ ਪਹਿਲਾਂ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੱਖਿਆ। ਫ਼ੇਰ ਯਾਕੂਬ ਨੇ ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਰੱਖਿਆ। ਅਤੇ ਯਾਕੂਬ ਨੇ ਰਾਖੇਲ ਅਤੇ ਯਾਕੂਬ ਨੂੰ ਸਭ ਤੋਂ ਅਖੀਰ ਵਿੱਚ ਰੱਖਿਆ।"
2 Colocou as servas com seus filhos na frente, depois Lia com os seus, e, por último Raquel com José.
3 ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।"
3 E ele, passando adiante, prostrou-se até a terra sete vezes antes de se aproximar do seu irmão.
4 ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।"
4 Mas Esaú correu-lhe ao encontro e beijou-o; ele atirou-se ao seu pescoço e beijou-o; e puseram-se a chorar.
5 ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”"
5 Levantando os olhos, Esaú viu as mulheres e as crianças: "Quem são estes que tens contigo?", perguntou ele. "São, respondeu Jacó, os filhos que aprouve a Deus dar ao teu servo."
6 ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸ ਦੇ ਸਾਹਮਣੇ ਝੁਕ ਕੇ ਸਿਜਦਾ ਕੀਤਾ।"
6 Aproximaram-se então as servas com seus filhos e prostraram-se.
7 ਲੇਆਹ ਅਤੇ ਉਸ ਦੇ ਬੱਚੇ ਏਸਾਓ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।"
7 Lia com seus filhos adiantaram-se por sua vez e prostraram-se, e, enfim, José e Raquel, que se prostraram também.
8 ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਨ ਹਨ ਜਿਨ੍ਹਾਂ ਨੂੰ ਇੱਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸੱਕੋਂ।”"
8 Esaú disse: "Que significa todo esse acampamento que encontrei?" "E, disse Jacó, para ganhar o favor de meu senhor."
9 ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸ ਨੂੰ ਰੱਖ।”"
9 Esaú disse-lhe: "Possuo muitos bens, meu irmão, guarda o que te pertence."
10 ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।"
10 "Oh, suplico-te, replicou Jacó, se ganhei teu favor, aceita este presente de minhas mãos; porque te contemplei como se contempla Deus, e me fizeste bom acolhimento.
11 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।"
11 Aceita o presente que te ofereço; pois Deus cumulou-me de seus favores, e nada me falta." E tanto insistiu que Esaú aceitou.
12 ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”"
12 Esaú disse: "Partamos, ponhamo-nos a caminho; eu te precederei."
13 ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।"
13 Jacó disse-lhe: "Tu vês, meu senhor, que os meninos são delicados; e tenho de cuidar das ovelhas e vacas que amamentam; se os fizer caminhar ainda um só dia, morrerá todo o rebanho.
14 ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸੇਈਰ ਵਿੱਚ ਮਿਲਾਂਗਾ।”"
14 Que o meu senhor vá, pois, adiante de seu servo; eu seguirei devagar, ao passo do rebanho que vai adiante de mim, e ao passo dos meninos, até que chegue à casa de meu senhor em Seir."
15 ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।” ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।”"
15 "Permita-me ao menos, disse-lhe Esaú, deixar-te uma parte de meus homens." "Não é necessário, disse Jacó; basta-me ter achado graça aos olhos do meu senhor!"
16 ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ।"
16 No mesmo dia, Esaú retomou o caminho de Seir.
17 ਪਰ ਯਾਕੂਬ ਸੁੱਕੋਥ ਨੂੰ ਚੱਲਾ ਗਿਆ। ਉਸ ਥਾਂ ਉਸ ਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁੱਕੋਥ ਰੱਖਿਆ ਗਿਆ।"
17 Jacó partiu para Socot, onde, tendo edificado uma casa, construiu também cabanas para o seu rebanho. Daí o nome de Socot dado a esse lugar.
18 ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।"
18 De volta de Padã-Arã, Jacó chegou sem contratempos à cidade de Siquém, na terra de Canaã. E acampou diante da cidade.
19 ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।"
19 Comprou por cem moedas de prata aos filhos de Hemor, pai de Siquém, o pedaço de terra onde havia levantado sua tenda.
20 ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।"
20 Levantou aí um altar, ao qual chamou El-Deus de Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 33, comparar traduções ou montar um estudo — tudo direto pelo WhatsApp.