Gênesis 34
Punjabi Bible (GL_PUNJABI) vs ACF
ACF Almeida Corrigida Fiel
1 ਦੀਨਾਹ ਦਾ ਬਲਾਤਕਾਰ ਦੀਨਾਹ ਲੇਆਹ ਅਤੇ ਯਾਕੂਬ ਦੀ ਧੀ ਸੀ। ਇੱਕ ਦਿਨ ਦੀਨਾਹ ਉਸ ਥਾਂ ਦੀਆਂ ਔਰਤਾਂ ਨੂੰ ਮਿਲਣ ਗਈ।"
1 E saiu Diná, filha de Lia, que esta dera a Jacó, para ver as filhas da terra.
2 ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।"
2 E Siquém, filho de Hamor, heveu, príncipe daquela terra, viu-a, e tomou-a, e deitou-se com ela, e humilhou-a.
3 ਫ਼ੇਰ ਸ਼ਕਮ ਦਾ ਦੀਨਾਹ ਨਾਲ ਪਿਆਰ ਪੈ ਗਿਆ ਅਤੇ ਉਸ ਨਾਲ ਨਮਰਤਾ ਨਾਲ ਗੱਲ ਕੀਤੀ।"
3 E apegou-se a sua alma com Diná, filha de Jacó, e amou a moça e falou afetuosamente à moça.
4 ਸ਼ਕਮ ਨੇ ਆਪਣੇ ਪਿਤਾ ਨੂੰ ਆਖਿਆ, “ਮਿਹਰਬਾਨੀ ਕਰਕੇ ਮੇਰੇ ਲਈ ਇਹ ਕੁੜੀ ਲੈ ਆਉ ਤਾਂ ਜੋ ਮੈਂ ਇਸ ਨਾਲ ਸ਼ਾਦੀ ਕਰ ਸੱਕਾਂ।”"
4 Falou também Siquém a Hamor, seu pai, dizendo: Toma-me esta moça por mulher.
5 ਯਾਕੂਬ ਨੂੰ ਪਤਾ ਲੱਗਿਆ ਕਿ ਮੁੰਡੇ ਨੇ ਉਸਦੀ ਧੀ ਨੂੰ ਕਲੰਕਤ ਕਰ ਦਿੱਤਾ ਸੀ। ਪਰ ਯਾਕੂਬ ਦੇ ਸਾਰੇ ਪੁੱਤਰ ਖੇਤਾਂ ਵਿੱਚ ਆਪਣੇ ਜਾਨਵਰ ਚਾਰਨ ਲਈ ਗਏ ਹੋਏ ਸਨ। ਇਸ ਲਈ ਉਨ੍ਹਾਂ ਦੇ ਵਾਪਸ ਆਉਣ ਤੋਂ ਪਹਿਲਾਂ ਯਾਕੂਬ ਨੇ ਕੁਝ ਨਹੀਂ ਕੀਤਾ।"
5 Quando Jacó ouviu que Diná, sua filha, fora violada, estavam os seus filhos no campo com o gado; e calou-se Jacó até que viessem.
6 ਉਸ ਸਮੇਂ ਸ਼ਕਮ ਦਾ ਪਿਤਾ ਹਮੋਰ ਯਾਕੂਬ ਨਾਲ ਗੱਲ ਕਰਨ ਲਈ ਗਿਆ।"
6 E saiu Hamor, pai de Siquém, a Jacó, para falar com ele.
7 ਜਿਉਂ ਹੀ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਉਹ ਖੇਤਾਂ ਵਿੱਚੋਂ ਆ ਗਏ। ਉਹ ਇਸ ਭਿਆਨਕ ਹਾਦਸੇ ਕਾਰਣ ਗੁੱਸੇ ਨਾਲ ਭਰ ਗਏ ਜੋ ਸ਼ਕਮ ਨੇ ਯਕੂਬ ਦੀ ਧੀ ਨਾਲ ਜਿਨਸੀ ਸੰਬੰਧ ਬਣਾ ਕੇ ਕੀਤਾ ਸੀ। ਇਸਰਾਏਲੀਆਂ ਦਰਮਿਆਨ ਅਜਿਹਾ ਅਮਲ ਮੰਜ਼ੂਰ ਨਹੀਂ ਹੈ।"
7 E vieram os filhos de Jacó do campo, ouvindo isso, e entristeceram-se os homens, e iraram-se muito, porquanto Siquém cometera uma insensatez em Israel, deitando-se com a filha de Jacó; o que não se devia fazer assim.
8 ਪਰ ਹਮੋਰ ਨੇ ਭਰਾਵਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਮੇਰਾ ਪੁੱਤਰ ਸ਼ਕਮ ਦੀਨਾਹ ਨੂੰ ਬਹੁਤ ਚਾਹੁੰਦਾ ਹੈ। ਕਿਰਪਾ ਕਰਕੇ ਉਸ ਨੂੰ ਉਸ ਦੇ ਨਾਲ ਵਿਆਹ ਕਰ ਲੈਣ ਦਿਉ।"
8 Então falou Hamor com eles, dizendo: A alma de Siquém, meu filho, está enamorada da vossa filha; dai-lha, peço-vos, por mulher;
9 ਇਸ ਸ਼ਾਦੀ ਤੋਂ ਇਹ ਲੱਗੇ ਕਿ ਸਾਡਾ ਖਾਸ ਇਕਰਾਰਨਾਮਾ ਹੈ। ਫ਼ੇਰ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ, ਅਤੇ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ।"
9 E aparentai-vos conosco, dai-nos as vossas filhas, e tomai as nossas filhas para vós;
10 ਤੁਸੀਂ ਇੱਕੋ ਧਰਤੀ ਉੱਤੇ ਸਾਡੇ ਨਾਲ ਰਹਿ ਸੱਕੋਂਗੇ। ਤੁਸੀਂ ਜ਼ਮੀਨ ਰੱਖਣ ਵਿੱਚ ਅਤੇ ਇੱਥੇ ਵਪਾਰ ਕਰਨ ਵਿੱਚ ਆਜ਼ਾਦ ਹੋਵੋਂਗ਼ੇ।”"
10 E habitareis conosco; e a terra estará diante de vós; habitai e negociai nela, e tomai possessão nela.
11 ਸ਼ਕਮ ਨੇ ਵੀ ਯਾਕੂਬ ਅਤੇ ਭਰਾਵਾਂ ਨਾਲ ਗੱਲ ਕੀਤੀ। ਸ਼ਕਮ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਪ੍ਰਵਾਨ ਕਰੋ। ਮੈਂ ਹਰ ਉਹ ਗੱਲ ਕਰਾਗਾ ਜਿਹੜੀ ਤੁਸੀਂ ਮੈਨੂੰ ਕਰਨ ਲਈ ਆਖੋਂਗੇ।"
11 E disse Siquém ao pai dela, e aos irmãos dela: Ache eu graça em vossos olhos, e darei o que me disserdes;
12 ਮੈਂ ਤੁਹਾਨੂੰ ਕੋਈ ਵੀ ਸੁਗਾਤ ਦੇ ਦੇਵਾਂਗਾ ਜਿਹੜੀ ਤੁਸੀਂ ਚਾਹੁੰਦੇ ਹੋ, ਜੇ ਤੁਸੀਂ ਸਿਰਫ਼ ਮੈਨੂੰ ਦੀਨਾਹ ਨਾਲ ਸ਼ਾਦੀ ਕਰਨ ਦਿਉ। ਤੁਸੀਂ ਜੋ ਮਂਗੋਗੇ, ਮੈਂ ਦੇਵਾਂਗਾ, ਪਰ ਮੈਨੂੰ ਦੀਨਾਹ ਨਾਲ ਸ਼ਾਦੀ ਕਰਨ ਦਿਉ।”"
12 Aumentai muito sobre mim o dote e a dádiva e darei o que me disserdes; dai-me somente a moça por mulher.
13 ਯਾਕੂਬ ਦੇ ਪੁੱਤਰਾਂ ਨੇ ਸ਼ਕਮ, ਜਿਸਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ ਅਤੇ ਉਸ ਦੇ ਪਿਤਾ ਹਮੋਰੇ ਨੂੰ ਗੁਮਰਾਹ ਕਰਨ ਦਾ ਫ਼ੈਸਲਾ ਕੀਤਾ।"
13 Então responderam os filhos de Jacó a Siquém e a Hamor, seu pai, enganosamente, e falaram, porquanto havia violado a Diná, sua irmã.
14 ਇਸ ਲਈ ਭਰਾਵਾਂ ਨੇ ਉਸ ਨੂੰ ਆਖਿਆ, “ਅਸੀਂ ਤੈਨੂੰ ਆਪਣੀ ਭੈਣ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ ਕਿਉਂਕਿ ਹਾਲੇ ਤੀਕ ਤੇਰੀ ਸੁੰਨਤ ਨਹੀਂ ਹੋਈ। ਸਾਡੀ ਭੈਣ ਦਾ ਤੇਰੇ ਨਾਲ ਸ਼ਾਦੀ ਕਰਨਾ ਗਲਤ ਗੱਲ ਹੋਵੇਗੀ।"
14 E disseram-lhe: Não podemos fazer isso, dar a nossa irmã a um homem não circuncidado; porque isso seria uma vergonha para nós;
15 ਪਰ ਅਸੀਂ ਤੈਨੂੰ ਉਸ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਸੱਕਦੇ ਹਾਂ ਜੇ ਤੂੰ ਇੱਕ ਗੱਲ ਕਰੇਂ: ਤੇਰੇ ਕਸਬੇ ਦੇ ਹਰ ਆਦਮੀ ਦੀ ਸਾਡੇ ਵਾਂਗ ਸੁੰਨਤ ਹੋਣੀ ਚਾਹੀਦੀ ਹੈ।"
15 Nisso, porém, consentiremos a vós: se fordes como nós; que se circuncide todo o homem entre vós;
16 ਫ਼ੇਰ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰਨਗੇ, ਅਤੇ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ। ਫ਼ੇਰ ਅਸੀਂ ਇੱਕੋ ਜਿਹੇ ਲੋਕ ਹੋ ਜਾਵਾਂਗੇ।"
16 Então dar-vos-emos as nossas filhas, e tomaremos nós as vossas filhas, e habitaremos convosco, e seremos um povo;
17 ਜੇ ਤੂੰ ਸੁੰਨਤ ਕਰਨ ਤੋਂ ਇਨਕਾਰ ਕਰੇਂਗਾ ਤਾਂ ਅਸੀਂ ਦੀਨਾਹ ਨੂੰ ਦੂਰ ਲੈ ਜਾਵਾਂਗੇ।”"
17 Mas se não nos ouvirdes, e não vos circuncidardes, tomaremos a nossa filha e ir-nos-emos.
18 ਇਸ ਇਕਰਾਰਨਾਮੇ ਨਾਲ ਹਮੋਰੇ ਅਤੇ ਸ਼ਕਮ ਨੂੰ ਬਹੁਤ ਖੁਸ਼ੀ ਹੋਈ।"
18 E suas palavras foram boas aos olhos de Hamor, e aos olhos de Siquém, filho de Hamor.
19 ਸ਼ਕਮ ਦੀਨਾਹ ਦੇ ਭਰਾਵਾਂ ਦੇ ਆਖੇ ਅਨੁਸਾਰ ਕਰਨ ਲਈ ਬੜੀ ਜਲਦੀ ਵਿੱਚ ਸੀ, ਕਿਉਂਕਿ ਉਹ ਉਸ ਨਾਲ ਪਿਆਰ ਕਰਦਾ ਸੀ। ਸ਼ਕਮ ਆਪਣੇ ਪਰਿਵਾਰ ਦਾ ਸਭ ਤੋਂ ਇੱਜ਼ਤਦਾਰ ਆਦਮੀ ਸੀ।"
19 E não tardou o jovem em fazer isto; porque a filha de Jacó lhe contentava; e ele era o mais honrado de toda a casa de seu pai.
20 ਹਮੋਰੇ ਅਤੇ ਸ਼ਕਮ ਆਪਣੇ ਸ਼ਹਿਰ ਦੀ ਸਭਾ ਵਾਲੀ ਥਾਂ ਉੱਤੇ ਗਏ। ਉਨ੍ਹਾਂ ਨੇ ਸ਼ਹਿਰ ਦੇ ਆਦਮੀਆਂ ਨਾਲ ਗੱਲ ਕੀਤੀ ਅਤੇ ਆਖਿਆ,"
20 Veio, pois, Hamor e Siquém, seu filho, à porta da sua cidade, e falaram aos homens da sua cidade, dizendo:
21 “ਇਸਰਾਏਲ ਦੇ ਇਹ ਲੋਕ ਸਾਡੇ ਨਾਲ ਦੋਸਤੀ ਪਾਉਣਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਆਪਣੀ ਧਰਤੀ ਉੱਤੇ ਰਹਿਣ ਦੇਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਨਾਲ ਸ਼ਾਂਤੀ ਕਾਇਮ ਕਰਨਾ ਚਾਹੁੰਦੇ ਹਾਂ। ਸਾਡੇ ਕੋਲ ਸਾਰਿਆ ਲਈ ਕਾਫ਼ੀ ਥਾਂ ਹੈ। ਅਸੀਂ ਉਨ੍ਹਾਂ ਦੀਆਂ ਔਰਤਾਂ ਨਾਲ ਸ਼ਾਦੀ ਕਰਨ ਲਈ ਸੁਤੰਤਰ ਹਾਂ। ਅਤੇ ਅਸੀਂ ਉਨ੍ਹਾਂ ਨਾਲ ਆਪਣੀਆਂ ਔਰਤਾਂ ਦੀ ਸ਼ਾਦੀ ਕਰਨ ਵਿੱਚ ਖੁਸ਼ੀ ਹਾਸਿਲ ਕਰਾਂਗੇ।"
21 Estes homens são pacíficos conosco; portanto habitarão nesta terra, e negociarão nela; eis que a terra é larga de espaço para eles; tomaremos nós as suas filhas por mulheres, e lhes daremos as nossas filhas.
22 ਪਰ ਉਹ ਸਾਡੇ ਨਾਲ ਰਹਿਣ ਅਤੇ ਇੱਕ ਹੋਣ ਲਈ ਤਾਂ ਹੀ ਰਾਜ਼ੀ ਹੋਣਗੇ ਜੇ ਸਾਡੇ ਆਦਮੀ ਉਨ੍ਹਾਂ ਵਾਂਗ ਸੁੰਨਤ ਕਰਾਉਣ ਲਈ ਰਾਜ਼ੀ ਹੋ ਜਾਣ।"
22 Nisto, porém, consentirão aqueles homens, em habitar conosco, para que sejamos um povo, se todo o homem entre nós se circuncidar, como eles são circuncidados.
23 ਜੇ ਅਸੀਂ ਅਜਿਹਾ ਕਰਾਂਗੇ, ਤਾਂ ਅਸੀਂ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਜਾਨਵਰਾਂ ਨਾਲ ਮਾਲਾਮਾਲ ਹੋ ਜਾਵਾਂਗੇ। ਇਸ ਲਈ ਸਾਨੂੰ ਉਨ੍ਹਾਂ ਨਾਲ ਇਹ ਇਕਰਾਰਨਾਮਾ ਕਰ ਲੈਣਾ ਚਾਹੀਦਾ ਹੈ ਅਤੇ ਉਹ ਇੱਥੇ ਸਾਡੇ ਨਾਲ ਰਹਿ ਪੈਣਗੇ।”"
23 E seu gado, as suas possessões, e todos os seus animais não serão nossos? Consintamos somente com eles e habitarão conosco.
24 ਇਸ ਸਭਾ ਸਥਾਨ ਉੱਤੇ ਹਾਜ਼ਰ ਜਿਨ੍ਹਾਂ ਲੋਕਾਂ ਨੇ ਇਹ ਗੱਲ ਸੁਣੀ ਉਹ ਹਮੋਰ ਅਤੇ ਸ਼ਕਮ ਨਾਲ ਸਹਿਮਤ ਹੋਏ। ਅਤੇ ਉਸੇ ਵੇਲੇ ਹਰ ਆਦਮੀ ਨੇ ਸੁੰਨਤ ਕਰਾ ਲਈ।"
24 E deram ouvidos a Hamor e a Siquém, seu filho, todos os que saíam da porta da cidade; e foi circuncidado todo o homem, de todos os que saíam pela porta da sua cidade.
25 ਤਿੰਨਾ ਦਿਨਾ ਮਗਰੋਂ, ਜਿਨ੍ਹਾਂ ਆਦਮੀਆਂ ਦੀ ਸੁੰਨਤ ਕੀਤੀ ਗਈ ਸੀ ਜਦੋਂ ਹਾਲੇ ਉਹ ਦਰਦ ਵਿੱਚ ਸਨ, ਯਾਕੂਬ ਦੇ ਪੁੱਤਰਾਂ, ਸ਼ਿਮਓਨ, ਅਤੇ ਲੇਵੀ ਨੂੰ ਪਤਾ ਸੀ ਕਿ ਇਸ ਵੇਲੇ ਆਦਮੀ ਕਮਜ਼ੋਰ ਹੋਣਗੇ। ਇਸ ਲਈ ਉਨ੍ਹਾ ਨੇ ਆਪਣੀਆਂ ਤਲਵਾਰਾਂ ਲਈਆਂ ਅਤੇ ਅਚਾਨਕ ਹੀ ਨਗਰ ਵਿੱਚ ਆ ਵੜੇ ਅਤੇ ਉੱਥੋਂ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।"
25 E aconteceu que, ao terceiro dia, quando estavam com a mais violenta dor, os dois filhos de Jacó, Simeão e Levi, irmãos de Diná, tomaram cada um a sua espada, e entraram afoitamente na cidade, e mataram todos os homens.
26 ਦੀਨਾਹ ਦੇ ਭਰਾਵਾਂ, ਸ਼ਿਮਓਨ ਅਤੇ ਲੇਵੀ ਨੇ ਹਮੋਰੇ ਅਤੇ ਉਸ ਦੇ ਪੁੱਤਰ ਸ਼ਕਮ ਨੂੰ ਮਾਰ ਦਿੱਤਾ। ਉਨ੍ਹਾਂ ਨੇ ਦੀਨਾਹ ਨੂੰ ਸ਼ਕਮ ਦੇ ਘਰੋਂ ਬਾਹਰ ਲਿਆਂਦਾ ਅਤੇ ਚੱਲੇ ਗਏ।"
26 Mataram também ao fio da espada a Hamor, e a seu filho Siquém; e tomaram a Diná da casa de Siquém, e saíram.
27 ਯਾਕੂਬ ਦੇ ਪੁੱਤਰ ਨਗਰ ਵਿੱਚ ਗਏ ਅਤੇ ਉੱਥੋਂ ਦੀ ਹਰ ਸ਼ੈਅ ਲੁੱਟ ਲਈ। ਉਹ ਹਾਲੇ ਵੀ ਗੁੱਸੇ ਵਿੱਚ ਸਨ ਕਿਉਂਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ।"
27 Vieram os filhos de Jacó aos mortos e saquearam a cidade; porquanto violaram a sua irmã.
28 ਇਸ ਲਈ ਭਰਾਵਾਂ ਨੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ। ਉਨ੍ਹਾਂ ਨੇ ਉਨ੍ਹਾਂ ਦੇ ਸਾਰੇ ਖੋਤੇ ਅਤੇ ਸ਼ਹਿਰ ਦੇ ਖੇਤਾਂ ਦੀ ਹਰ ਸ਼ੈਅ ਲੁੱਟ ਲਈ।"
28 As suas ovelhas, e as suas vacas, e os seus jumentos, e o que havia na cidade e no campo, tomaram.
29 ਭਰਾਵਾਂ ਨੇ ਉਨ੍ਹਾਂ ਲੋਕਾਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਆਪਣੇ ਕਾਬੂ ਵਿੱਚ ਲੈ ਲਿਆ।"
29 E todos os seus bens, e todos os seus meninos, e as suas mulheres, levaram presos, e saquearam tudo o que havia em casa.
30 ਪਰ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, “ਤੁਸੀਂ ਮੇਰੇ ਲਈ ਕਈ ਦੁੱਖਾਂ ਦੇ ਕਾਰਣ ਬਣੇ ਹੋ ਇਸ ਥਾਂ ਦੇ ਸਾਰੇ ਲੋਕ ਮੈਨੂੰ ਨਫ਼ਰਤ ਕਰਨਗੇ। ਸਾਰੇ ਕਨਾਨੀ ਲੋਕ ਅਤੇ ਪਰਿਜ਼ੀ ਲੋਕ ਮੇਰੇ ਵਿਰੁੱਧ ਹੋ ਜਾਣਗੇ। ਅਸੀਂ ਗਿਣਤੀ ਵਿੱਚ ਬਹੁਤ ਘੱਟ ਹਾਂ। ਜੇ ਇਸ ਥਾਂ ਦੇ ਸਾਰੇ ਲੋਕ ਇਕੱਠੇ ਹੋਕੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ, ਮੈਂ ਤਬਾਹ ਹੋ ਜਾਵਾਂਗਾ, ਅਤੇ ਮੇਰੇ ਨਾਲ ਮੇਰੇ ਸਾਰੇ ਲੋਕ ਵੀ ਤਬਾਹ ਹੋ ਜਾਣਗੇ।”"
30 Então disse Jacó a Simeão e a Levi: Tendes-me turbado, fazendo-me cheirar mal entre os moradores desta terra, entre os cananeus e perizeus; tendo eu pouco povo em número, eles ajuntar-se-ão, e serei destruído, eu e minha casa.
31 ਪਰ ਭਰਾਵਾਂ ਨੇ ਆਖਿਆ, “ਕੀ ਸਾਨੂੰ ਉਨ੍ਹਾਂ ਲੋਕਾਂ ਨੂੰ ਆਪਣੀ ਭੈਣ ਨਾਲ ਵੇਸਵਾ ਵਰਗਾ ਵਿਹਾਰ ਕਰਨ ਦੇਣਾ ਚਾਹੀਦਾ ਹੈ? ਨਹੀਂ!”"
31 E eles disseram: Devia ele tratar a nossa irmã como a uma prostituta?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 34, comparar traduções ou montar um estudo — tudo direto pelo WhatsApp.