Gênesis 35
Punjabi Bible (GL_PUNJABI) vs ARC
ARC Almeida Revista e Corrigida 2009
1 ਯਾਕੂਬ ਬੈਤਏਲ ਵਿੱਚ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।”"
1 Depois, disse Deus a Jacó: Levanta-te, sobe a Betel e habita ali; faze ali um altar ao Deus que te apareceu quando fugiste diante da face de Esaú, teu irmão.
2 ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ।"
2 Então, disse Jacó à sua família e a todos os que com ele estavam: Tirai os deuses estranhos que há no meio de vós, e purificai-vos, e mudai as vossas vestes.
3 ਅਸੀਂ ਇਹ ਥਾਂ ਛੱਡ ਦਿਆਂਗੇ ਅਤੇ ਬੈਤਏਲ ਨੂੰ ਚੱਲੇ ਜਾਵਾਂਗੇ। ਉਸ ਥਾਂ ਮੈਂ ਉਸ ਪਰਮੇਸ਼ੁਰ ਲਈ ਜਗਵੇਦੀ ਉਸਾਰਾਂਗਾ ਜਿਸਨੇ ਮੁਸ਼ਕਿਲ ਵੇਲੇ ਮੇਰੀ ਸਹਾਇਤਾ ਕੀਤੀ ਸੀ। ਅਤੇ ਜਿੱਥੇ ਵੀ ਮੈਂ ਗਿਆ ਹਾਂ ਉਹ ਪਰਮੇਸ਼ੁਰ ਹਮੇਸ਼ਾ ਮੇਰੇ ਅੰਗ-ਸੰਗ ਰਿਹਾ ਹੈ।”"
3 E levantemo-nos e subamos a Betel; e ali farei um altar ao Deus que me respondeu no dia da minha angústia e que foi comigo no caminho que tenho andado.
4 ਇਸ ਲਈ ਲੋਕਾਂ ਨੇ ਆਪਣੇ ਕੋਲ ਰੱਖੇ ਹੋਏ ਸਾਰੇ ਵਿਦੇਸ਼ੀ ਦੇਵਤੇ ਯਾਕੂਬ ਦੇ ਹਵਾਲੇ ਕਰ ਦਿੱਤੇ। ਅਤੇ ਉਨ੍ਹਾਂ ਨੇ ਆਪਣੇ ਕੰਨਾਂ ਵਿੱਚ ਪਾਈਆਂ ਹੋਈਆਂ ਸਾਰੀਆਂ ਮੁੰਦਰਾਂ ਵੀ ਦੇ ਦਿੱਤੀਆਂ। ਯਾਕੂਬ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸ਼ਕਮ ਨਾਮ ਦੇ ਕਸਬੇ ਦੇ ਨੇੜੇ ਇੱਕ ਓਕ ਦੇ ਰੁੱਖ ਹੇਠਾਂ ਦੱਬ ਦਿੱਤਾ।"
4 Então, deram a Jacó todos os deuses estranhos que tinham em suas mãos e as arrecadas que estavam em suas orelhas; e Jacó os escondeu debaixo do carvalho que está junto a Siquém.
5 ਯਾਕੂਬ ਅਤੇ ਉਸ ਦੇ ਪੁੱਤਰ ਉਸ ਥਾਂ ਤੋਂ ਚੱਲੇ ਗਏ। ਉਸ ਇਲਾਕੇ ਦੇ ਲੋਕ ਉਨ੍ਹਾਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਮਾਰ ਦੇਣ ਚਾਹੁੰਦੇ ਸਨ। ਪਰ ਉਹ ਬਹੁਤ ਡਰ ਗਏ ਅਤੇ ਉਨ੍ਹਾਂ ਨੇ ਯਾਕੂਬ ਦਾ ਪਿੱਛਾ ਨਹੀਂ ਕੀਤਾ।"
5 E partiram; e o terror de Deus foi sobre as cidades que estavam ao redor deles, e não seguiram após os filhos de Jacó.
6 ਇਸ ਲਈ ਯਾਕੂਬ ਅਤੇ ਉਸ ਦੇ ਬੰਦੇ ਲੂਜ਼ ਵਿਖੇ ਚੱਲੇ ਗਏ। ਲੂਜ਼ ਦਾ ਨਾਮ ਹੁਣ ਬੈਤਏਲ ਹੈ। ਇਹ ਕਨਾਨ ਦੀ ਧਰਤੀ ਉੱਤੇ ਹੈ।"
6 Assim, chegou Jacó a Luz, que está na terra de Canaã (esta é Betel), ele e todo o povo que com ele havia.
7 ਯਾਕੂਬ ਨੇ ਉੱਥੇ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ ਬੈਤਏਲ” ਰੱਖਿਆ। ਯਾਕੂਬ ਨੇ ਇਹ ਨਾਮ ਇਸ ਲਈ ਚੁਣਿਆ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਸ ਨੂੰ ਪਰਮੇਸ਼ੁਰ ਉਸ ਵੇਲੇ ਦਿਖਾਈ ਦਿੱਤਾ ਸੀ ਜਦੋਂ ਉਹ ਆਪਣੇ ਭਰਾ ਕੋਲੋਂ ਭੱਜ ਰਿਹਾ ਸੀ।"
7 E edificou ali um altar e chamou aquele lugar El-Betel, porquanto Deus ali se lhe tinha manifestado quando fugia diante da face de seu irmão.
8 ਦੋਬਰਾਹ, ਰਿਬਕਾਹ ਦੀ ਦਾਸੀ, ਉੱਥੇ ਹੀ ਮਰੀ। ਉਨ੍ਹਾਂ ਨੇ ਉਸ ਨੂੰ ਉੱਥੇ ਬੈਤਏਲ ਵਿਖੇ ਇੱਕ ਓਕ ਦੇ ਰੁੱਖ ਹੇਠਾਂ ਦਫ਼ਨਾ ਦਿੱਤਾ। ਉਨ੍ਹਾਂ ਨੇ ਇਸ ਥਾਂ ਦਾ ਨਾਮ ਅੱਲੋਨ ਬਾਕੂਥ ਰੱਖਿਆ।"
8 E morreu Débora, a ama de Rebeca, e foi sepultada ao pé de Betel, debaixo do carvalho cujo nome chamou Alom-Bacute.
9 ਯਾਕੂਬ ਦਾ ਨਵਾਂ ਨਾਮ ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ।"
9 E apareceu Deus outra vez a Jacó, vindo de Padã-Arã, e abençoou-o.
10 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਤੇਰਾ ਨਾਮ ਯਾਕੂਬ ਹੈ। ਪਰ ਮੈਂ ਇਸ ਨਾਮ ਨੂੰ ਬਦਲ ਦਿਆਂਗਾ। ਹੁਣ ਤੇਰਾ ਨਾਮ ਯਾਕੂਬ ਨਹੀਂ ਹੋਵੇਗਾ। ਤੇਰਾ ਨਵਾਂ ਨਾਮ ਇਸਰਾਏਲ ਹੋਵੇਗਾ।” ਇਸ ਲਈ ਪਰਮੇਸ਼ੁਰ ਨੇ ਉਸ ਦਾ ਨਵਾਂ ਨਾਮ ਇਸਰਾਏਲ ਰੱਖ ਦਿੱਤਾ।"
10 E disse-lhe Deus: O teu nome é Jacó; não se chamará mais o teu nome Jacó, mas Israel será o teu nome. E chamou o seu nome Israel.
11 ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ।"
11 Disse-lhe mais Deus: Eu sou o Deus Todo-Poderoso; frutifica e multiplica-te; uma nação e multidão de nações sairão de ti, e reis procederão de ti.
12 ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।”"
12 E te darei a ti a terra que tenho dado a Abraão e a Isaque e à tua semente depois de ti darei a terra.
13 ਫ਼ੇਰ ਪਰਮੇਸ਼ੁਰ ਉਸ ਥਾਂ ਤੋਂ ਚੱਲਿਆ ਗਿਆ।"
13 E Deus subiu dele, do lugar onde falara com ele.
14 ਯਾਕੂਬ ਨੇ ਉਸ ਥਾਂ ਉੱਤੇ ਯਾਦਗਾਰੀ ਪੱਥਰ ਸਥਾਪਿਤ ਕੀਤਾ। ਯਾਕੂਬ ਨੇ ਪੱਥਰ ਨੂੰ ਮੈਅ ਅਤੇ ਤੇਲ ਛਿੜਕ ਕੇ ਪਵਿੱਤਰ ਬਣਾਇਆ। ਇਹ ਥਾਂ ਇਸ ਲਈ ਖਾਸ ਹੈ ਕਿਉਂਕਿ ਇੱਥੇ ਪਰਮੇਸ਼ੁਰ ਨੇ ਯਾਕੂਬ ਨਾਲ ਗੱਲ ਕੀਤੀ ਸੀ। ਯਾਕੂਬ ਨੇ ਉਸ ਥਾਂ ਦਾ ਨਾਮ ਬੈਤਏਲ ਰੱਖਿਆ।"
14 E Jacó pôs uma coluna no lugar onde falara com ele, uma coluna de pedra; e derramou sobre ela uma libação e deitou sobre ela azeite.
15 ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।"
15 E chamou Jacó o nome daquele lugar, onde Deus falara com ele, Betel.
16 ਜਦੋਂ ਰਾਖੇਲ ਨੂੰ ਇਹ ਬੱਚਾ ਜਨਣ ਵਿੱਚ ਇੰਨੀ ਤਕਲੀਫ਼ ਹੋ ਰਹੀ ਸੀ ਦਾਈ ਨੇ ਇਹ ਵੇਖਕੇ ਆਖਿਆ, “ਰਾਖੇਲ ਡਰ ਨਹੀਂ। ਤੂੰ ਇੱਕ ਹੋਰ ਪੁੱਤਰ ਨੂੰ ਜਨਮ ਦੇ ਰਹੀਂ ਹੈਂ।”"
16 Partiram de Betel, e, havendo ainda um pequeno espaço de terra para chegar a Efrata, teve um filho Raquel e teve trabalho em seu parto.
17 ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।"
17 E aconteceu que, tendo ela trabalho em seu parto, lhe disse a parteira: Não temas, porque também este filho terás.
18 ਅਫ਼ਰਾਥ ਦੇ ਰਸਤੇ ਉੱਤੇ ਰਾਖੇਲ ਨੂੰ ਦਫ਼ਨਾ ਦਿੱਤਾ ਗਿਆ। (ਅਫ਼ਰਾਥ ਬੈਤਲਹਮ ਹੈ।)"
18 E aconteceu que, saindo-se-lhe a alma (porque morreu), chamou o seu nome Benoni; mas seu pai o chamou Benjamim.
19 ਅਤੇ ਯਾਕੂਬ ਨੇ ਰਾਖੇਲ ਦੀ ਕਬਰ ਦਾ ਆਦਰ ਕਰਦਿਆਂ ਉੱਥੇ ਖਾਸ ਪੱਥਰ ਰੱਖ ਦਿੱਤਾ। ਇਹ ਖਾਸ ਪੱਥਰ ਅੱਜ ਵੀ ਉੱਥੇ ਹੈ।"
19 Assim, morreu Raquel e foi sepultada no caminho de Efrata; esta é Belém.
20 ਫ਼ੇਰ ਇਸਰਾਏਲ (ਯਾਕੂਬ) ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਸ ਨੇ ਏਦਰ ਮੀਨਾਰ ਦੇ ਦੱਖਣ ਵੱਲ ਡੇਰਾ ਲਾ ਲਿਆ।"
20 E Jacó pôs uma coluna sobre a sua sepultura; esta é a coluna da sepultura de Raquel até o dia de hoje.
21 ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ। ਇਸਰਾਏਲ ਦਾ ਪਰਿਵਾਰ ਯਾਕੂਬ ਦੇ 12 ਪੁੱਤਰ ਸਨ।"
21 Então, partiu Israel e estendeu a sua tenda além de Migdal-Éder.
22 ਯਾਕੂਬ ਅਤੇ ਲੇਆਹ ਦੇ ਪੁੱਤਰ ਸਨ: ਯਾਕੂਬ ਦਾ ਪਹਿਲੋਠਾ ਪੁੱਤਰ ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।"
22 E aconteceu que, habitando Israel naquela terra, foi Rúben e deitou-se com Bila, concubina de seu pai; e Israel soube-o. E eram doze os filhos de Jacó:
23 ਯਾਕੂਬ ਅਤੇ ਰਾਖੇਲ ਦੇ ਪੁੱਤਰ ਸਨ ਯੂਸੁਫ਼ ਅਤੇ ਬਿਨਯਾਮੀਨ।"
23 os filhos de Leia: Rúben, o primogênito de Jacó, depois Simeão e Levi, Judá, Issacar e Zebulom;
24 ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।"
24 os filhos de Raquel: José e Benjamim;
25 ਜ਼ਿਲਪਾਹ ਲੇਆਹ ਦੀ ਦਾਸੀ ਸੀ। ਯਾਕੂਬ ਅਤੇ ਜ਼ਲਪਾਹ ਦੇ ਪੁੱਤਰ ਸਨ ਗਾਦ ਅਤੇ ਆਸ਼ੇਰ। ਇਹ ਯਾਕੂਬ ਦੇ ਪੁੱਤਰ ਸਨ ਜਿਹੜੇ ਪਦਨ ਅਰਾਮ ਵਿਖੇ ਜਨਮੇ ਸਨ।"
25 os filhos de Bila, serva de Raquel: Dã e Naftali;
26 ਯਾਕੂਬ ਕਿਰਿਯਥ ਅਰਬਾ (ਹਬਰੋਨ) ਵਿੱਚ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿਖੇ ਚੱਲਾ ਗਿਆ। ਇਹੀ ਉਹ ਥਾਂ ਹੈ ਜਿੱਥੇ ਅਬਰਾਹਾਮ ਅਤੇ ਇਸਹਾਕ ਰਹਿ ਚੁੱਕੇ ਸਨ।"
26 os filhos de Zilpa, serva de Leia: Gade e Aser. Estes são os filhos de Jacó, que lhe nasceram em Padã-Arã.
27 ਇਸਹਾਕ 180 ਵਰ੍ਹੇ ਜੀਵਿਆ।"
27 E Jacó veio a Isaque, seu pai, a Manre, a Quiriate-Arba (que é Hebrom), onde peregrinaram Abraão e Isaque.
28 ਫ਼ੇਰ ਇਸਹਾਕ ਕਮਜ਼ੋਰ ਹੋ ਗਿਆ ਅਤੇ ਉਸਦੀ ਮੌਤ ਹੋ ਗਈ। ਇਸਹਾਕ ਨੇ ਲੰਮੀ ਭਰਪੂਰ ਜ਼ਿੰਦਗੀ ਜੀਵੀ ਸੀ। ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਉਸ ਦੇ ਪਿਤਾ ਵਾਲੀ ਥਾਵੇਂ ਹੀ ਦਫ਼ਨਾ ਦਿੱਤਾ।"
28 E foram os dias de Isaque cento e oitenta anos.
29 — ausente —
29 E Isaque expirou, e morreu, e foi recolhido aos seus povos, velho e farto de dias; e Esaú e Jacó, seus filhos, o sepultaram.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 35, comparar traduções ou montar um estudo — tudo direto pelo WhatsApp.