Gênesis 37
Punjabi Bible (GL_PUNJABI) vs VC
VC Versão Católica
1 ਸੁਪਨੇਬਾਜ਼ ਯੂਸੁਫ਼ ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸਦਾ ਪਿਤਾ ਰਹਿੰਦਾ ਸੀ।"
1 Jacó habitou na região onde seu pai havia morado, na terra de Canaã.
2 ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ।"
2 Eis a história da descendência de Jacó: José, ainda jovem, com a idade de dezessete anos, apascentava o rebanho com seus irmãos, os filhos de Bala e os filhos de Zelfa, mulheres de seu pai; e ele contou ao seu pai as más conversas dos irmãos.
3 ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।"
3 Israel amava José mais do que todos os outros filhos, porque ele era o filho de sua velhice; e mandara-lhe fazer uma túnica de várias cores.
4 ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ।"
4 Seus irmãos, vendo que seu pai o preferia a eles, conceberam ódio contra ele e não podiam mais tratá-lo com bons modos.
5 ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।"
5 Ora, José teve um sonho, e o contou aos seus irmãos, que o detestaram ainda mais:
6 ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ।"
6 "Ouvi, disse-lhes ele, o sonho que tive:
7 ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੇ ਵਾਲੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”"
7 estávamos ligando feixes no campo, e eis que o meu feixe se levantou e se pôs de pé, enquanto os vossos o cercavam e se prostravam diante dele."
8 ਉਸ ਦੇ ਭਰਾਵਾਂ ਨੇ ਆਖਿਆ, “ਕੀ ਤੂੰ ਸੋਚਦਾ ਹੈਂ ਕਿ ਇਸ ਦਾ ਅਰਥ ਇਹ ਹੈ ਕਿ ਤੂੰ ਰਾਜਾ ਬਣੇਂਗਾ ਅਤੇ ਸਾਡੇ ਉੱਤੇ ਰਾਜ ਕਰੇਂਗਾ?” ਉਸ ਦੇ ਭਰਾ ਯੂਸੁਫ਼ ਨੂੰ ਹੁਣ ਹੋਰ ਵੀ ਨਫ਼ਰਤ ਕਰਦੇ ਸਨ ਕਿਉਂਕਿ ਉਹ ਉਨ੍ਹਾਂ ਬਾਰੇ ਇਹੋ ਜਿਹੇ ਸੁਪਨੇ ਲੈਂਦਾ ਸੀ।"
8 Seus irmãos disseram-lhe: "Quererias, porventura, reinar sobre nós e tornar-te nosso senhor?" E odiaram-no ainda mais por causa de seus sonhos e de suas palavras.
9 ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”"
9 José teve ainda outro sonho, que contou aos seus irmãos. "Tive, disse ele, ainda um sonho: o sol, a lua e onze estrelas prostravam-se diante de mim."
10 ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”"
10 Ele contou isso ao seu pai e aos seus irmãos, mas foi repreendido por seu pai: "Que significa, disse-lhe ele, este sonho que tiveste? Viremos, porventura, eu, tua mãe e teus irmãos, a nos prostrar por terra diante de ti?"
11 ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।"
11 Seus irmãos ficaram, pois, com inveja dele, mas seu pai guardou a lembrança desse acontecimento.
12 ਇੱਕ ਦਿਨ ਯੂਸੁਫ਼ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਸ਼ਕਮ ਵੱਲ ਚੱਲੇ ਗਏ।"
12 Os irmãos de José foram apascentar os rebanhos de seu pai em Siquém.
13 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਸ਼ਕਮ ਨੂੰ ਚੱਲਾ ਜਾਹ। ਉੱਥੇ ਤੇਰੇ ਭਰਾ ਮੇਰੀਆਂ ਭੇਡਾਂ ਸਾਂਭ ਰਹੇ ਹਨ।” ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਚੱਲਾ ਜਾਵਾਂਗਾ।”"
13 Israel disse a José: "Teus irmãos guardam os rebanhos em Siquém. Vem: vou mandar-te a eles." "Eis-me aqui", respondeu José.
14 ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।"
14 "Vai, pois, ver se tudo corre bem a teus irmãos e ao rebanho, e traze-me notícias deles." Enviou-o do vale de Hebron, e José foi a Siquém.
15 ਸ਼ਕਮ ਜਾਕੇ ਯੂਸੁਫ਼ ਰਾਹ ਭੁੱਲ ਗਿਆ। ਇੱਕ ਆਦਮੀ ਨੇ ਉਸ ਨੂੰ ਖੇਤਾਂ ਵਿੱਚ ਭਟਕਦਿਆਂ ਹੋਇਆ ਦੇਖਿਆ। ਉਸ ਆਦਮੀ ਨੇ ਆਖਿਆ, “ਤੂੰ ਕੀ ਭਾਲ ਰਿਹਾ ਹੈਂ?”"
15 Um homem encontrou-o errando pelo campo: "Que buscas?" perguntou ele.
16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਆਪਣੇ ਭਰਾਵਾਂ ਨੂੰ ਲੱਭ ਰਿਹਾ ਹਾਂ। ਕੀ ਤੂੰ ਮੈਨੂੰ ਦੱਸ ਸੱਕਦਾ ਹੈਂ ਕਿ ਉਹ ਆਪਣੀਆਂ ਭੇਡਾਂ ਨਾਲ ਕਿੱਥੇ ਹਨ?”"
16 "Busco meus irmãos, respondeu ele. Dize-me onde apascentam os rebanhos."
17 ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।"
17 E o homem respondeu: "Partiram daqui e ouvi-os dizer: Vamos a Dotain." Partiu então José em busca dos seus irmãos e encontrou-os em Dotain.
18 ਯੂਸੁਫ਼ ਦਾ ਗੁਲਾਮੀ ਲਈ ਵੇਚਿਆ ਜਾਣਾ ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ।"
18 Eles o viram de longe. Antes que José se aproximasse, combinaram entre si como o haveriam de matar;
19 ਭਰਾਵਾਂ ਨੇ ਇੱਕ ਦੂਸਰੇ ਨੂੰ ਆਖਿਆ, “ਉਹ ਆਉਂਦਾ ਹੈ ਯੂਸੁਫ਼, ਸੁਪਨੇ ਲੈਣ ਵਾਲਾ।"
19 e disseram: "Eis o sonhador que chega.
20 ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”"
20 Vamos, matemo-lo e atiremo-lo numa cisterna; diremos depois que uma fera o devorou; e então veremos de que lhe aproveitaram os seus sonhos."
21 ਪਰ ਰਊਬੇਨ ਯੂਸੁਫ਼ ਨੂੰ ਬਚਾਉਣ ਚਾਹੁੰਦਾ ਸੀ। ਰਊਬੇਨ ਨੇ ਆਖਿਆ, “ਅਸੀਂ ਉਸ ਨੂੰ ਮਾਰੀਏ ਨਾ।” ਰਊਬੇਨ ਨੇ ਯੂਸੁਫ਼ ਨੂੰ ਬਚਾਉਣ ਅਤੇ ਉਸ ਨੂੰ ਆਪਣੇ ਪਿਤਾ ਕੋਲ ਭੇਜਣ ਦੀ ਵਿਉਂਤ ਬਣਾਈ ਸੀ।"
21 Ouvindo-o, porém, Rubem, quis livra-lo de suas mãos: "Não lhe tiremos a vida, disse ele.
22 ਯੂਸੁਫ਼ ਆਪਣੇ ਭਰਾਵਾਂ ਕੋਲ ਗਿਆ। ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸਦਾ ਲੰਮਾ ਖੂਬਸੂਰਤ ਕੋਟ ਪਾੜ ਦਿੱਤਾ।"
22 Não derrameis sangue. Jogai-o naquela cisterna, no deserto, mas não levanteis vossa mão contra ele." Pois Rubem pensava livrá-lo de suas mãos para o reconduzir ao pai.
23 ਫ਼ੇਰ ਉਨ੍ਹਾਂ ਨੇ ਉਸ ਨੂੰ ਫ਼ੜਕੇ ਇੱਕ ਸੁੱਕੇ ਖੂਹ ਵਿੱਚ ਸੁੱਟ ਦਿੱਤਾ।"
23 Quando José se aproximou de seus irmãos, eles o despojaram de sua túnica, daquela bela túnica de várias cores que trazia,
24 ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।"
24 e jogaram-no numa cisterna velha, que não tinha água.
25 ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?"
25 E, sentando-se para comer, eis que, levantando os olhos, viram surgir no horizonte uma caravana de ismaelitas vinda de Galaad. Seus camelos estavam carregados de resina, de bálsamo e de ládano, que transportavam para o Egito.
26 ਜੇ ਅਸੀਂ ਉਸ ਨੂੰ ਇਨ੍ਹਾਂ ਵਪਾਰੀਆਂ ਹੱਥ ਵੇਚ ਦੇਈਏ ਤਾਂ ਸਾਨੂੰ ਵੱਧੇਰੇ ਲਾਭ ਹੋਵੇਗਾ। ਫ਼ੇਰ ਸਾਨੂੰ ਆਪਣੇ ਭਰਾ ਨੂੰ ਮਾਰਨ ਦਾ ਪਾਪ ਵੀ ਨਹੀਂ ਲੱਗੇਗਾ।” ਦੂਸਰੇ ਭਰਾ ਮੰਨ ਗਏ।"
26 Então Judá disse aos seus irmãos: "Que nos aproveita matar nosso irmão e ocultar o seu sangue?
27 ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 20 ਸਿੱਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸ ਨੂੰ ਮਿਸਰ ਲੈ ਗਏ।"
27 Vinde e vendamo-lo aos ismaelitas. Não levantemos nossas mãos contra ele, pois, afinal, é nosso irmão, nossa carne." Seus irmãos concordaram.
28 ਇਸ ਸਾਰੇ ਸਮੇਂ ਦੌਰਾਨ ਰਊਬੇਨ ਆਪਣੇ ਭਰਾਵਾਂ ਦੇ ਨਾਲ ਨਹੀਂ ਸੀ। ਉਸ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਯੂਸੁਫ਼ ਨੂੰ ਵੇਚ ਦਿੱਤਾ ਹੈ। ਜਦੋਂ ਰਊਬੇਨ ਖੂਹ ਉੱਤੇ ਵਾਪਸ ਆਇਆ, ਉਸ ਨੇ ਦੇਖਿਆ ਕਿ ਯੂਸੁਫ਼ ਉੱਥੇ ਨਹੀਂ ਸੀ। ਰਊਬੇਨ ਨੇ ਗਮ ਦਾ ਪ੍ਰਗਟਾਵਾ ਕਰਨ ਲਈ ਆਪਣੇ ਕੱਪੜੇ ਪਾੜ ਦਿੱਤੇ।"
28 E, quando passaram os negociantes madianitas, tiraram José da cisterna e venderam-no por vinte moedas de prata aos ismaelitas, que o levaram para o Egito.
29 ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?”"
29 Rubem voltou à cisterna, e eis que José já não estava ali.
30 ਭਰਾਵਾਂ ਨੇ ਇੱਕ ਬੱਕਰੇ ਨੂੰ ਮਾਰਿਆ ਅਤੇ ਯੂਸੁਫ਼ ਦੇ ਖੂਬਸੂਰਤ ਕੋਟ ਉੱਤੇ ਬੱਕਰੇ ਦਾ ਖੂਨ ਮਲ ਦਿੱਤਾ।"
30 Rasgou então suas vestes e voltou para junto dos seus irmãos: "O menino desapareceu, disse ele. E eu, para onde irei?"
31 ਫ਼ੇਰ ਉਨ੍ਹਾਂ ਭਰਾਵਾਂ ਨੇ ਉਸ ਕੋਟ ਨੂੰ ਸੰਦੇਸ਼ ਦੇ ਨਾਲ ਆਪਣੇ ਪਿਤਾ ਕੋਲ ਵਾਪਸ ਭੇਜ ਦਿੱਤਾ, “ਸਾਨੂੰ ਇੱਕ ਕੋਟ ਲੱਭਿਆ ਹੈ। ਕੀ ਇਹ ਯੂਸੁਫ਼ ਦਾ ਕੋਟ ਹੈ?”"
31 Tomaram então a túnica de José, mataram um cabrito e a mergulharam no seu sangue.
32 ਪਿਤਾ ਨੇ ਕੋਟ ਵੇਖਿਆ ਅਤੇ ਉਸ ਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸ ਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!”"
32 E mandaram-na levar ao seu pai com esta mensagem: "Eis o que encontramos: vê se não é, porventura, a túnica do teu filho."
33 ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।"
33 Jacó reconheceu-a e exclamou: "É a túnica de meu filho! Uma fera o devorou! José foi estraçalhado!"
34 ਯਾਕੂਬ ਦੇ ਸਾਰੇ ਪੁੱਤਰਾਂ, ਧੀਆਂ ਨੇ ਉਸ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਯਾਕੂਬ ਨੇ ਦਿਲ ਨਾ ਧਰਿਆ। ਯਾਕੂਬ ਨੇ ਆਖਿਆ, “ਮੈਂ ਆਪਣੇ ਪੁੱਤਰ ਦਾ ਉਸ ਦਿਨ ਤੱਕ ਸੋਗ ਮਨਾਉਂਦਾ ਰਹਾਂਗਾ ਜਦੋਂ ਤੱਕ ਕਿ ਮੈਂ ਮਰ ਨਹੀਂ ਜਾਂਦਾ।” ਇਸ ਲਈ ਯਾਕੂਬ ਆਪਣੇ ਪੁੱਤਰ ਯੂਸੁਫ਼ ਦਾ ਸੋਗ ਮਨਾਉਂਦਾ ਰਿਹਾ।"
34 E, rasgando as vestes, cobriu-se de um saco, e chorou o seu filho por muito tempo.
35 ਮਿਦਿਯਾਨੀ ਵਪਾਰੀਆਂ ਨੇ ਬਾਦ ਵਿੱਚ ਯੂਸੁਫ਼ ਨੂੰ ਮਿਸਰ ਵਿੱਚ ਵੇਚ ਦਿੱਤਾ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੇ ਸੁਰੱਖਿਆ ਗਾਰਦਾਂ ਦੇ ਕਪਤਾਨ ਪੋਟੀਫ਼ਰ ਨੂੰ ਵੇਚ ਦਿੱਤਾ।"
35 Todos os seus filhos e filhas vieram consolá-lo, mas ele não aceitou nenhuma condolência: "É chorando, disse ele, que descerei para junto de meu filho na habitação dos mortos." Foi assim que o seu pai o chorou.
36 — ausente —
36 Os madianitas venderam-no a Putifar, no Egito, eunuco do faraó e chefe da guarda.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 37, comparar traduções ou montar um estudo — tudo direto pelo WhatsApp.