Gênesis 38
Punjabi Bible (GL_PUNJABI) vs VC
VC Versão Católica
1 ਯਹੂਦਾਹ ਅਤੇ ਤਾਮਾਰ ਤਕਰੀਬਨ ਉਸੇ ਵੇਲੇ, ਯਹੂਦਾਹ ਆਪਣੇ ਭਰਾਵਾਂ ਨੂੰ ਛੱਡ ਗਿਆ ਅਤੇ ਹੀਰਾਹ ਨਾਮ ਦੇ ਇੱਕ ਆਦਮੀ ਦੇ ਕੋਲ ਰਹਿਣ ਲਈ ਚੱਲਾ ਗਿਆ। ਹੀਰਾਹ ਅਦੂਲਾਮ ਕਸਬੇ ਦਾ ਸੀ।"
1 Naquele tempo, Judá, apartando-se dos seus irmãos, foi para a casa de um homem de Odolão, chamado Hira.
2 ਯਹੂਦਾਹ ਨੂੰ ਉੱਥੇ ਇੱਕ ਕਨਾਨੀ ਕੁੜੀ ਮਿਲ ਪਈ ਅਤੇ ਉਸ ਨੇ ਉਸ ਨਾਲ ਸ਼ਾਦੀ ਕਰ ਲਈ। ਕੁੜੀ ਦੇ ਪਿਤਾ ਦਾ ਨਾਮ ਸ਼ੂਆ ਸੀ।"
2 Judá viu ali a filha de um cananeu, de nome Sué, e desposou-a, unindo-se a ela.
3 ਕਨਾਨੀ ਕੁੜੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਏਰ ਰੱਖਿਆ।"
3 Ela concebeu e deu à luz um filho, ao qual chamou Her.
4 ਬਾਦ ਵਿੱਚ ਉਸ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸਦਾ ਨਾਮ ਉਸ ਨੇ ਓਨਾਨ ਰੱਖਿਆ।"
4 Concebeu novamente e deu ao mundo um filho, e deu-lhe o nome de Onã.
5 ਬਾਦ ਵਿੱਚ ਉਸਦਾ ਇੱਕ ਹੋਰ ਪੁੱਤਰ ਹੋਇਆ ਜਿਸਦਾ ਨਾਮ ਸ਼ੇਲਾਹ ਸੀ। ਜਦੋਂ ਇਸ ਤੀਸਰੇ ਪੁੱਤਰ ਦਾ ਜਨਮ ਹੋਇਆ ਤਾਂ ਯਹੂਦਾਹ ਕਜ਼ੀਬ ਵਿੱਚ ਰਹਿੰਦਾ ਸੀ।"
5 E teve ainda um filho, que chamou Sela. Judá estava em Achzib na ocasião desse nascimento.
6 ਯਹੂਦਾਹ ਨੇ ਆਪਣੇ ਪਹਿਲੇ ਪੁੱਤਰ ਏਰ ਲਈ ਇੱਕ ਵਹੁਟੀ ਲੱਭੀ। ਔਰਤ ਦਾ ਨਾਮ ਤਾਮਾਰ ਸੀ।"
6 Judá escolheu para Her, seu primogênito, uma mulher chamada Tamar.
7 ਪਰ ਏਰ ਨੇ ਬਹੁਤ ਸਾਰੇ ਮੰਦੇ ਕੰਮ ਕੀਤੇ। ਯਹੋਵਾਹ ਉਸ ਉੱਪਰ ਪ੍ਰਸੰਨ ਨਹੀਂ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਦਿੱਤਾ।"
7 Her, porém, o primogênito de Judá, era mau aos olhos do Senhor, e o Senhor o feriu de morte.
8 ਫ਼ੇਰ ਯਹੂਦਾਹ ਨੇ ਓਨਾਨ ਨੂੰ ਆਖਿਆ, “ਆਪਣੇ ਮ੍ਰਿਤਕ ਭਰਾ ਦੀ ਪਤਨੀ ਕੋਲ ਜਾਹ ਅਤੇ ਆਪਣੇ ਭਰਾ ਦੇ ਪਰਿਵਾਰ ਦੀ ਪੰਗਤ ਨੂੰ ਜਿਉਂਦਿਆਂ ਰੱਖਣ ਲਈ, ਉਸ ਨਾਲ ਆਪਣਾ ਫ਼ਰਜ਼ ਪੂਰਾ ਕਰ।”"
8 Então Judá disse a Onã: "Vai, toma a mulher de teu irmão, cumpre teu dever de levirato e suscita uma posteridade a teu irmão."
9 ਓਨਾਨ ਜਾਣਦਾ ਸੀ ਕਿ ਇਸ ਸੰਭੋਗ ਵਿੱਚੋਂ ਪੈਦਾ ਹੋਇਆ ਬੱਚਾ ਉਸਦਾ ਨਹੀਂ ਅਖਵਾਏਗਾ। ਓਨਾਨ ਨੇ ਤਾਮਾਰ ਨਾਲ ਜਿਨਸੀ ਰਿਸ਼ਤਾ ਜੋੜਿਆ ਪਰ ਉਸ ਨੇ ਆਪਣਾ ਵੀਰਜ ਜ਼ਮੀਨ ਉੱਤੇ ਵਗਾ ਦਿੱਤਾ। ਉਸ ਨੇ ਅਜਿਹਾ ਆਪਣੇ ਭਰਾ ਨੂੰ ਉੱਤਰਾਧਿਕਾਰੀ ਨਾ ਦੇਣ ਦੀ ਤਵਜੋ ਨਾਲ ਕੀਤਾ।"
9 Mas Onã, que sabia que essa posteridade não seria dele, maculava-se por terra cada vez que se unia à mulher do seu irmão, para não dar a ele posteridade.
10 ਇਸ ਨਾਲ ਯਹੋਵਾਹ ਨੂੰ ਗੁੱਸਾ ਆ ਗਿਆ। ਇਸ ਲਈ ਯਹੋਵਾਹ ਨੇ ਓਨਾਨ ਨੂੰ ਵੀ ਮਾਰ ਦਿੱਤਾ।"
10 Seu comportamento desagradou ao Senhor, que o feriu de morte também.
11 ਫ਼ੇਰ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, “ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਹ। ਉੱਥੇ ਠਹਿਰ ਅਤੇ ਓਨਾ ਚਿਰ ਸ਼ਾਦੀ ਨਾ ਕਰੀਂ ਜਦੋਂ ਤੱਕ ਕਿ ਮੇਰਾ ਛੋਟਾ ਪੁੱਤਰ ਸ਼ੇਲਾਹ ਜਵਾਨ ਨਹੀਂ ਹੋ ਜਾਂਦਾ।” ਯਹੂਦਾਹ ਨੂੰ ਡਰ ਸੀ ਕਿ ਸ਼ੇਲਾਹ ਵੀ ਆਪਣੇ ਭਰਾਵਾਂ ਵਾਂਗ ਨਾ ਮਾਰਿਆ ਜਾਵੇ। ਤਾਮਾਰ ਆਪਣੇ ਪਿਤਾ ਦੇ ਘਰ ਵਾਪਸ ਚਲੀ ਗਈ।"
11 E Judá disse a Tamar, sua nora: "Conserva-te viúva em casa de teu pai até que meu filho Sela se torne adulto." "Não é bom, pensava ele consigo, que também ele morra como seus irmãos." E Tamar voltou a habitar na casa paterna.
12 ਬਾਦ ਵਿੱਚ, ਯਹੂਦਾਹ ਦੀ ਪਤਨੀ, ਸ਼ੂਆ ਦੀ ਧੀ, ਮਰ ਗਈ। ਸੋਗ ਦੇ ਦਿਨਾਂ ਤੋਂ ਮਗਰੋਂ ਯਹੂਦਾਹ ਉਸ ਅਦੂਲਾਮੀ ਦੇ ਆਪਣੇ ਮਿੱਤਰ ਹੀਰਾਹ ਨਾਲ ਤਿਮਨਾਥ ਕੋਲ ਚੱਲਾ ਗਿਆ। ਯਹੂਦਾਹ ਤਿਮਨਾਥ ਨੂੰ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਗਿਆ ਸੀ।"
12 Muito tempo depois, morreu a filha de Sué, mulher de Judá. Passado o luto, subiu Judá a Tamna para a tosquia de suas ovelhas, com seu amigo Hira, o odolamita.
13 ਤਾਮਾਰ ਨੂੰ ਪਤਾ ਲੱਗਿਆ ਕਿ ਉਸਦਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਲਈ ਤਿਮਨਾਥ ਜਾ ਰਿਹਾ ਸੀ।"
13 E foi noticiado a Tamar: "Eis que o teu sogro sobe a Tamna para a tosquia de suas ovelhas."
14 ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।"
14 Depôs ela então os seus vestidos de viúva, cobriu-se de um véu, e, assim disfarçada, assentou-se à entrada de Enaim, que se encontra no caminho de Tamna, pois via que Sela tinha crescido e não lha tinham dado por mulher.
15 ਯਹੂਦਾਹ ਉਸ ਸੜਕ ਉੱਤੇ ਸਫ਼ਰ ਕਰ ਰਿਹਾ ਸੀ। ਉਸ ਨੇ ਉਸ ਨੂੰ ਦੇਖਿਆ ਪਰ ਇਹ ਸੋਚਿਆ ਕਿ ਸ਼ਾਇਦ ਇਹ ਵੇਸਵਾ ਹੈ। (ਉਸਦਾ ਚਿਹਰਾ ਵੇਸਵਾ ਵਾਂਗ ਨਕਾਬ ਨਾਲ ਕਜਿਆ ਹੋਇਆ ਸੀ।)"
15 Judá, vendo-a, julgou tratar-se de uma prostituta, porque tinha o rosto coberto.
16 ਇਸ ਲਈ ਯਹੂਦਾਹ ਉਸ ਕੋਲ ਗਿਆ ਅਤੇ ਆਖਿਆ, “ਕੀ ਮੈਂ ਤੇਰੇ ਨਾਲ ਜਿਨਸੀ ਸੰਬੰਧ ਜੋੜ ਸੱਕਦਾ ਹਾਂ।” (ਯਹੂਦਾਹ ਨੂੰ ਇਹ ਨਹੀਂ ਸੀ ਪਤਾ ਕਿ ਉਸਦੀ ਨੂੰਹ ਤਾਮਾਰ ਸੀ।) ਉਸ ਨੇ ਆਖਿਆ, “ਇਸ ਬਦਲੇ ਤੂੰ ਮੈਨੂੰ ਕੀ ਦੇਵੇਂਗਾ?”"
16 E, chegando-se a ela no caminho, disse: "Queres juntar-te comigo?" {Ignorava ele que se tratava de sua nora.} Ela respondeu: "O que me darás para juntar-me contigo?"
17 ਯਹੂਦਾਹ ਨੇ ਜਵਾਬ ਦਿੱਤਾ, “ਮੈਂ ਤੈਨੂੰ ਆਪਣੇ ਇੱਜੜ ਵਿੱਚੋਂ ਇੱਕ ਜਵਾਨ ਬੱਕਰਾ ਦੇਵਾਂਗਾ।” ਉਸ ਨੇ ਜਵਾਬ ਦਿੱਤਾ, “ਮੈਨੂੰ ਇਹ ਮੰਜ਼ੂਰ ਹੈ। ਪਰ ਇਸਤੋਂ ਪਹਿਲਾਂ ਕਿ ਤੂੰ ਮੈਨੂੰ ਬੱਕਰਾਂ ਭੇਜੇ ਤੂੰ ਮੈਨੂੰ ਰੱਖਣ ਵਾਸਤੇ ਕੋਈ ਚੀਜ਼ ਦੇ।”"
17 "Mandar-te-ei um cabrito do meu rebanho." "Está bem; mas dá-me então um penhor, até que o tenhas enviado."
18 ਯਹੂਦਾਹ ਨੇ ਪੁੱਛਿਆ, “ਤੂੰ ਮੇਰੇ ਪਾਸੋਂ ਇਸ ਗੱਲ ਦੇ ਸਬੂਤ ਵਜੋਂ ਕੀ ਚਾਹੁੰਦੀ ਹੈ ਕਿ ਮੈਂ ਤੈਨੂੰ ਬੱਕਰਾਂ ਭੇਜਾਂਗਾ?” ਤਾਮਾਰ ਨੇ ਜਵਾਬ ਦਿੱਤਾ, “ਮੈਨੂੰ ਆਪਣੀ ਮੋਹਰ ਅਤੇ ਇਸਦੀ ਰਸੀ ਦੇ ਜਿਹੜੀ ਤੂੰ ਆਪਣੀਆਂ ਚਿਠੀਆਂ ਉੱਤੇ ਇਸਤੇਮਾਲ ਕਰਦਾ ਹੈਂ ਅਤੇ ਮੈਨੂੰ ਆਪਣੀ ਚੱਲਣ ਵਾਲੀ ਸੋਟੀ ਦੇ ਦੇ।” ਯਹੂਦਾਹ ਨੇ ਉਸ ਨੂੰ ਇਹ ਚੀਜ਼ਾਂ ਦੇ ਦਿੱਤੀਆਂ। ਫ਼ੇਰ ਯਹੂਦਾਹ ਅਤੇ ਤਾਮਾਰ ਨੇ ਸੰਭੋਗ ਕੀਤਾ ਅਤੇ ਤਾਮਾਰ ਗਰਭਵਤੀ ਹੋ ਗਈ।"
18 "Que penhor queres que eu te dê?" "Teu anel, teu cordão e o bastão que tens na mão." Ele os entregou; em seguida, aproximou-se dela e ela concebeu.
19 ਤਾਮਾਰ ਘਰ ਗਈ ਅਤੇ ਆਪਣੇ ਚਿਹਰੇ ਤੋਂ ਨਕਾਬ ਉਤਾਰ ਦਿੱਤਾ। ਫ਼ੇਰ ਉਸ ਨੇ ਉਹੀ ਕੱਪੜੇ ਦੁਬਾਰਾ ਪਹਿਨ ਲਈ ਜਿਹੜੇ ਉਸ ਨੂੰ ਵਿਧਵਾ ਦਰਸ਼ਾਉਂਦੇ ਸਨ।"
19 E levantando-se, partiu; tirou o seu véu e retomou seus vestidos de viúva.
20 ਬਾਦ ਵਿੱਚ ਯਹੂਦਾਹ ਨੇ ਆਪਣੇ ਮਿੱਤਰ ਹੀਰਾਹ ਨੂੰ ਏਨਯਿਮ ਘਲਿਆ ਤਾਂ ਜੋ ਉਹ ਵੇਸਵਾ ਨੂੰ ਇਕਰਾਰ ਕੀਤਾ ਹੋਇਆ ਬੱਕਰਾ ਦੇ ਆਵੇ। ਯਹੂਦਾਹ ਨੇ ਹੀਰਾਹ ਨੂੰ ਇਹ ਵੀ ਆਖਿਆ ਕਿ ਉਸ ਪਾਸੋਂ ਖਾਸ ਮੋਹਰ ਅਤੇ ਸੋਟੀ ਵੀ ਲੈਂਦਾ ਆਵੇ। ਪਰ ਹੀਰਾਹ ਉਸ ਨੂੰ ਨਾ ਲੱਭ ਸੱਕਿਆ।"
20 E Judá mandou-lhe o cabrito por seu amigo, o odolamita, para retirar o penhor das mãos daquela mulher, mas ele, não a encontrando,
21 ਹੀਰਾਹ ਨੇ ਏਨਯਿਮ ਜਿਲ੍ਹੇ ਦੇ ਕੁਝ ਲੋਕਾਂ ਨੂੰ ਪੁੱਛਿਆ, “ਉਹ ਮੰਦਰ ਦੀ ਵੇਸਵਾ ਕਿੱਥੇ ਹੈ ਜਿਹੜੀ ਸੜਕ ਕੰਢੇ ਬੈਠੀ ਹੋਈ ਸੀ?” ਆਦਮੀਆਂ ਨੇ ਜਵਾਬ ਦਿੱਤਾ, “ਇੱਥੇ ਕਦੇ ਕੋਈ ਵੇਸਵਾ ਨਹੀਂ ਰਹੀ ਹੈ।”"
21 perguntou aos habitantes do lugar: "Onde está aquela prostituta que estava em Enaim, à beira do caminho?" Responderam-lhe: "Não há prostituta nesse lugar!"
22 ਇਸ ਲਈ ਯਹੂਦਾਹ ਦਾ ਮਿੱਤਰ ਯਹੂਦਾਹ ਕੋਲ ਵਾਪਸ ਚੱਲਾ ਗਿਆ ਅਤੇ ਕਹਿਣ ਲੱਗਾ, “ਮੈਨੂੰ ਤਾਂ ਉਹ ਔਰਤ ਲੱਭੀ ਨਹੀਂ। ਉਸ ਥਾਂ ਰਹਿਣ ਵਾਲੇ ਆਦਮੀਆਂ ਨੇ ਆਖਿਆ ਹੈ ਕਿ ਇੱਥੇ ਤਾਂ ਕੋਈ ਵੇਸਵਾ ਹੈ ਹੀ ਨਹੀਂ ਸੀ।”"
22 Ele voltou para junto de Judá: "Não a encontrei, disse ele, e os moradores daquele lugar disseram-me que não havia nenhuma prostituta ali."
23 ਇਸ ਲਈ ਯਹੂਦਾਹ ਨੇ ਆਖਿਆ, “ਉਸ ਨੂੰ ਚੀਜ਼ਾਂ ਰੱਖ ਲੈਣ ਦਿਉ। ਮੈਂ ਨਹੀਂ ਚਾਹੁੰਦਾ ਕਿ ਲੋਕ ਸਾਡੇ ਉੱਪਰ ਹੱਸਣ। ਮੈਂ ਉਸ ਨੂੰ ਬੱਕਰਾ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਅਸੀਂ ਉਸ ਨੂੰ ਲੱਭ ਨਹੀਂ ਸੱਕੇ, ਇੰਨੀ ਗੱਲ ਕਾਫ਼ੀ ਹੈ।”"
23 "Guarde ela o meu penhor, respondeu Judá, não nos tornemos ridículos! Eu mandei o cabrito; tu, porém, não a encontraste".
24 ਤਾਮਾਰ ਗਰਭਵਤੀ ਹੈ ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”"
24 Mais ou menos três meses depois, vieram dizer a Judá: "Tamar, tua nora, conduziu-se mal: vê-se que está grávida." Judá respondeu: "Tirai-a para fora, que ela seja queimada!"
25 ਫ਼ੇਰ ਆਦਮੀ ਤਾਮਾਰ ਨੂੰ ਮਾਰਨ ਲਈ ਉਸ ਵੱਲ ਗਏ। ਪਰ ਉਸ ਨੇ ਆਪਣੇ ਸੌਹਰੇ ਵੱਲ ਇੱਕ ਸੰਦੇਸ਼ ਭੇਜਿਆ। ਤਾਮਾਰ ਨੇ ਆਖਿਆ, “ਜਿਸ ਆਦਮੀ ਨੇ ਮੈਨੂੰ ਗਰਭਵਤੀ ਕੀਤਾ ਹੈ। ਉਹ ਉਹੀ ਹੈ ਜਿਸ ਦੀਆਂ ਇਹ ਚੀਜ਼ਾਂ ਹਨ। ਇਨ੍ਹਾਂ ਚੀਜ਼ਾਂ ਵੱਲ ਵੇਖ ਲਵੋ। ਇਹ ਕਿਸ ਦੀਆਂ ਹਨ? ਇਹ ਖਾਸ ਮੋਹਰ ਅਤੇ ਰੱਸੀ ਕਿਸਦੀ ਹੈ? ਇਹ ਚੱਲਣ ਵਾਲੀ ਸੋਟੀ ਕਿਸਦੀ ਹੈ?”"
25 E, enquanto era conduzida, ela mandou dizer ao seu sogro: "Concebi do homem a quem pertence isto: examine bem, ajuntou ela, de quem são este anel, este cordão e este bastão."
26 ਯਹੂਦਾਹ ਨੇ ਇਹ ਚੀਜ਼ਾਂ ਪਛਾਣ ਲਈਆਂ ਅਤੇ ਆਖਿਆ, “ਉਹ ਠੀਕ ਹੈ। ਮੈਂ ਗਲਤ ਸਾਂ। ਮੈਂ ਉਸ ਨੂੰ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਵਿਆਹਿਆ ਜਿਹਾ ਕਿ ਮੈਂ ਇਕਰਾਰ ਕੀਤਾ ਸੀ।” ਅਤੇ ਯਹੂਦਾਹ ਫ਼ੇਰ ਦੋਬਾਰਾ ਉਸ ਨਾਲ ਨਹੀਂ ਸੁੱਤਾ।"
26 Judá, reconhecendo-os, exclamou: "Ela é mais justa do que eu; pois que não a dei ao meu filho Sela." E não a conheceu mais.
27 ਤਾਮਾਰ ਦੇ ਬੱਚਾ ਜਨਣ ਦਾ ਸਮਾਂ ਆ ਗਿਆ। ਉਨ੍ਹਾਂ ਨੇ ਦੇਖਿਆ ਕਿ ਉਹ ਜੌੜੇ ਬੱਚੇ ਜਨਣ ਜਾ ਰਹੀ ਸੀ।"
27 E, na ocasião de dar à luz, eis que ela trazia dois gêmeos no seu ventre.
28 ਜਦੋਂ ਉਹ ਬਚੇ ਜਣ ਰਹੀ ਸੀ, ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ, ਦਾਈ ਨੇ ਹੱਥ ਉੱਤੇ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, “ਇਹ ਬੱਚਾ ਪਹਿਲਾਂ ਜੰਮਿਆ ਸੀ।”"
28 No parto, saindo uma mão, a parteira tomou-a e atou nela um fio vermelho, dizendo: "Este é o que saiu primeiro!"
29 ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।"
29 Mas, como ele retirasse a mão, saiu o seu irmão. "Que brecha fizeste! exclamou a parteira: Que a brecha esteja sobre ti!"
30 ਇਸਤੋਂ ਮਗਰੋਂ ਦੂਸਰਾ ਬੱਚਾ ਜਨਮਿਆ। ਇਸ ਬੱਚਾ ਉਹੀ ਸੀ ਜਿਸਦੇ ਹੱਥ ਉੱਤੇ ਲਾਲ ਧਾਗਾ ਬੰਨ੍ਹਿਆ ਹੋਇਆ ਸੀ। ਉਨ੍ਹਾਂ ਨੇ ਉਸਦਾ ਨਾਮ ਜ਼ਰਾਹ ਰੱਖ ਦਿੱਤਾ।"
30 E chamou-se-lhe Farés. Em seguida, veio o seu irmão, com o fio vermelho atado na mão. Deu-se-lhe o nome de Zara.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 38, comparar traduções ou montar um estudo — tudo direto pelo WhatsApp.