Gênesis 39
Punjabi Bible (GL_PUNJABI) vs VC
VC Versão Católica
1 ਯੂਸੁਫ਼ ਮਿਸਰ ਵਿੱਚ ਪੋਟੀਫ਼ਰ ਨੂੰ ਵੇਚਿਆ ਗਿਆ ਜਿਨ੍ਹਾਂ ਵਪਾਰੀਆਂ ਨੇ ਯੂਸੁਫ਼ ਨੂੰ ਖਰੀਦਿਆ ਸੀ ਉਹ ਉਸ ਨੂੰ ਮਿਸਰ ਲੈ ਗਏ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੀ ਸੁਰੱਖਿਆ ਗਾਰਦ ਦੇ ਕਪਤਾਨ ਪੋਟੀਫ਼ਰ ਹੱਥ ਵੇਚ ਦਿੱਤਾ।"
1 José foi conduzido ao Egito, e Putifar, um oficial egípcio do faraó, chefe da guarda, comprou-o aos ismaelitas que o levavam.
2 ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।"
2 O Senhor estava com José, e tudo lhe prosperava. Morava na casa do seu senhor, o egípcio.
3 ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ!"
3 Seu senhor viu que o Senhor estava com ele e lhe fazia prosperar tudo o que empreendia.
4 ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ।"
4 José conquistou a simpatia do seu senhor, que o empregou ao seu serviço, pondo-o à testa de sua casa e confiando-lhe todos os seus bens.
5 ਜਦੋਂ ਯੂਸੁਫ਼ ਨੂੰ ਘਰ ਦਾ ਮੁਖਤਾਰ ਬਣਾਇਆ ਗਿਆ ਯਹੋਵਾਹ ਨੇ ਘਰ ਨੂੰ ਅਤੇ ਪੋਟੀਫ਼ਰ ਦੀ ਹਰ ਸ਼ੈਅ ਨੂੰ ਅਸੀਸ ਦਿੱਤੀ। ਯਹੋਵਾਹ ਨੇ ਇਹ ਸਭ ਯੂਸੁਫ਼ ਕਾਰਣ ਕੀਤਾ। ਅਤੇ ਯਹੋਵਾਹ ਨੇ ਪੋਟੀਫ਼ਰ ਦੇ ਖੇਤਾਂ ਵਿੱਚ ਪੈਦਾ ਹੋਣ ਵਾਲੀ ਹਰ ਸ਼ੈਅ ਨੂੰ ਅਸੀਸ ਦਿੱਤੀ।"
5 Desde o momento em que José tomou o governo de sua casa e de todos os seus bens, o Senhor abençoou a casa do egípcio, por causa de José: a bênção do Senhor desceu sobre tudo o que lhe pertencia, na casa como nos campos.
6 ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ। ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ।"
6 Ele entregou todos os seus negócios a José, sem mais se preocupar de coisa alguma, exceto do que se alimentava. Ora, José era belo de corpo e de rosto.
7 ਕੁਝ ਸਮੇਂ ਬਾਦ, ਯੂਸੁਫ਼ ਦੇ ਸੁਆਮੀ ਦੀ ਪਤਨੀ ਯੂਸੁਫ਼ ਨੂੰ ਪਸੰਦ ਕਰਨ ਲਗੀ। ਇੱਕ ਦਿਨ ਉਸ ਨੂੰ ਆਖਿਆ, “ਮੇਰੇ ਕੋਲ ਸੌਂ।”"
7 E aconteceu, depois de tudo isto, que a mulher de seu senhor lançou seus olhos em José e disse-lhe: "Dorme comigo."
8 ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।"
8 Mas ele recusou: "Meu senhor, disse-lhe ele, não me pede conta alguma do que se faz na casa, e confiou-me todos os seus bens.
9 ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”"
9 Não há maior do que eu nesta casa; ele nada me interdisse, exceto tu, que és sua mulher. Como poderia eu cometer um tão grande crime e pecar contra Deus?"
10 ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ।"
10 Em vão se esforçava ela todos os dias, falando a José; ele não consentia em dormir com ela e unir-se a ela.
11 ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ।"
11 Certo dia, tendo ele entrado na casa para fazer seus serviços, e não se encontrando ali ninguém da casa,
12 ਉਸ ਦੇ ਸੁਆਮੀ ਦੀ ਪਨਤੀ ਨੇ ਉਸਦਾ ਕੋਟ ਫ਼ੜ ਲਿਆ ਅਤੇ ਉਸ ਨੂੰ ਆਖਿਆ, “ਆ ਮੇਰੇ ਨਾਲ ਬਿਸਤਰੇ ਉੱਤੇ ਚੱਲ।” ਪਰ ਯੂਸੁਫ਼ ਘਰ ਤੋਂ ਇੰਨੀ ਤੇਜ਼ੀ ਨਾਲ ਬਾਹਰ ਭਜਿਆ ਕਿ ਉਸਦਾ ਕੋਟ ਉਸ ਦੇ ਮਾਲਕ ਦੀ ਪਤਨੀ ਦੇ ਹੱਥ ਵਿੱਚ ਹੀ ਰਹਿ ਗਿਆ।"
12 ela segurou-o pelo manto, dizendo: "Dorme comigo!" Mas José, largando-lhe o manto nas mãos, fugiu.
13 ਔਰਤ ਨੇ ਦੇਖਿਆ ਕਿ ਯੂਸੁਫ਼ ਨੇ ਆਪਣਾ ਕੋਟ ਉਸ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਸੀ ਅਤੇ ਘਰ ਤੋਂ ਬਾਹਰ ਦੌੜ ਗਿਆ ਸੀ। ਇਸ ਲਈ ਉਸ ਨੇ ਜੋ ਕੁਝ ਵਾਪਰਿਆ ਸੀ ਉਸ ਦੇ ਬਾਰੇ ਝੂਠ ਬੋਲਣ ਦਾ ਨਿਆਂ ਕਰ ਲਿਆ।"
13 Vendo a mulher que ele lhe tinha deixado o manto nas mãos e fugido,
14 ਉਸ ਨੇ ਬਾਹਰ ਬੰਦਿਆਂ ਨੂੰ ਬੁਲਾਇਆ। ਉਸ ਨੇ ਆਖਿਆ, “ਦੇਖੋ, ਇਸ ਇਬਰਾਨੀ ਗੁਲਾਮ ਨੂੰ ਇੱਥੇ ਸਾਡਾ ਮਜ਼ਾਕ ਉਡਾਉਣ ਲਈ ਲਿਆਂਦਾ ਗਿਆ ਸੀ। ਉਹ ਅੰਦਰ ਆਇਆ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਚੀਕਾਂ ਮਾਰੀਆਂ।"
14 chamou a gente de sua casa e disse-lhes: "Vede: trouxeram-nos este hebreu para a casa a fim de que ele abuse de nós. Este homem veio-me procurar para dormir comigo, mas eu gritei.
15 ਮੇਰੀਆਂ ਚੀਕਾਂ ਨੇ ਉਸ ਨੂੰ ਭੈਭੀਤ ਕਰ ਦਿੱਤਾ ਅਤੇ ਉਹ ਭੱਜ ਗਿਆ। ਪਰ ਉਹ ਆਪਣਾ ਕੋਟ ਮੇਰੇ ਕੋਲ ਛੱਡ ਗਿਆ।”"
15 E vendo que eu me punha a gritar, deixou seu manto ao meu lado e fugiu."
16 ਫ਼ੇਰ ਉਸ ਨੇ ਕੋਟ ਨੂੰ ਉਸ ਦੇ ਪਤੀ, ਯੂਸੁਫ਼ ਦੇ ਸੁਆਮੀ ਦੇ ਘਰ ਵਾਪਸ ਆ ਜਾਣ ਤੀਕ ਰੱਖਿਆ।"
16 E guardou junto de si as vestes de José até a volta de seu senhor.
17 ਉਸ ਨੇ ਆਪਣੇ ਪਤੀ ਨੂੰ ਵੀ ਉਹੀ ਕਹਾਣੀ ਦੱਸੀ ਅਤੇ ਆਖਿਆ, “ਇਸ ਇਬਰਾਨੀ ਗੁਲਾਮ ਨੇ ਜਿਹੜਾ ਤੁਸੀਂ ਲਿਆਂਦਾ ਹੈ, ਮੇਰੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।"
17 E fez-lhe a mesma narrativa: "O escravo hebreu, disse ela, que nos trouxeste, veio à minha procura para abusar de mim.
18 ਪਰ ਜਦੋਂ ਉਹ ਮੇਰੇ ਕੋਲ ਆਇਆ ਤਾਂ ਮੈਂ ਚੀਕਾਂ ਮਾਰੀਆਂ। ਉਹ ਭੱਜ ਗਿਆ, ਪਰ ਉਹ ਆਪਣਾ ਕੋਟ ਛੱਡ ਗਿਆ।”"
18 Mas, pondo-me a gritar, deixou o seu manto ao meu lado e fugiu."
19 ਯੂਸੁਫ਼ ਦੇ ਸੁਆਮੀ ਨੇ ਆਪਣੀ ਪਤਨੀ ਦੀ ਗੱਲ ਸੁਣੀ। ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।"
19 Ao ouvir isto de sua mulher, contando-lhe como se tinha comportado com ela o seu servo, ele enfureceu-se,
20 ਉੱਥੇ ਇੱਕ ਕੈਦਖਾਨਾ ਸੀ ਜਿੱਥੇ ਰਾਜੇ ਦੇ ਦੁਸ਼ਮਣਾ ਨੂੰ ਰੱਖਿਆ ਜਾਂਦਾ ਸੀ। ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਕੈਦਖਾਨੇ ਵਿੱਚ ਕੈਦ ਕਰ ਦਿੱਤਾ। ਅਤੇ ਯੂਸੁਫ਼ ਉੱਥੇ ਹੀ ਰਿਹਾ।"
20 e lançou José na prisão, onde se encontravam detidos os prisioneiros do rei. E José foi encarcerado.
21 ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।"
21 O Senhor estava com ele. Mostrou-lhe sua bondade e fez que ele conquistasse a simpatia do chefe da prisão.
22 ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਸਾਰੇ ਕੈਦੀਆਂ ਦਾ ਇੰਚਾਰਜ ਬਣਾ ਦਿੱਤਾ। ਯੂਸੁਫ਼ ਉਨ੍ਹਾਂ ਦਾ ਆਗੂ ਸੀ, ਪਰ ਤਾਂ ਵੀ ਉਹ ਉਹੀ ਕੰਮ ਕਰਦਾ ਸੀ ਜਿਹੜਾ ਉਹ ਕਰਦੇ ਸਨ।"
22 Este confiou a José todos o presos que ali se encontravam, e nada se fazia sem sua ordem.
23 ਪਹਿਰੇਦਾਰਾਂ ਦੇ ਕਮਾਂਡਰ ਨੂੰ ਯੂਸੁਫ਼ ਦੇ ਇੰਚਾਰਜ ਹੁੰਦਿਆਂ ਹੋਇਆ ਕੈਦਖਾਨੇ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਦੇ ਕੀਤੇ ਹਰ ਕੰਮ ਵਿੱਚ ਸਫ਼ਲ ਹੋਣ ਲਈ ਉਸਦੀ ਸਹਾਇਤਾ ਕੀਤੀ।"
23 O chefe da prisão não fiscalizava nada do que fazia José, porque o Senhor estava com ele e fazia-lhe prosperar tudo o que empreendia.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 39, comparar traduções ou montar um estudo — tudo direto pelo WhatsApp.