Gênesis 3

Punjabi Bible (GL_PUNJABI) vs BKJ

Sair da comparação
1 ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”"
1 Ora, a serpente era mais sutil do que qualquer animal do campo que o SENHOR Deus havia feito. E ela disse à mulher: Sim, Deus tem dito: Não comereis de toda árvore do jardim?
2 ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ।"
2 E a mulher disse à serpente: Nós podemos comer do fruto das árvores do jardim;
3 ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”"
3 mas do fruto da árvore que está no meio do jardim, Deus disse: Não comereis dele, nem o tocareis, para que não morrais.
4 ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ।"
4 E a serpente disse à mulher: Certamente não morrereis.
5 ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”"
5 Porque Deus sabe que no dia em que dele comerdes, então vossos olhos serão abertos, e vós sereis como deuses, conhecendo o bem e o mal.
6 ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।"
6 E quando a mulher viu que a árvore era boa para alimento, e que era agradável aos olhos, e uma árvore a ser desejada para fazer alguém sábio, ela tomou do seu fruto, e o comeu, e deu também a seu marido, e ele o comeu com ela.
7 ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸੱਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈ ਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ।"
7 E os olhos de ambos foram abertos, e eles souberam que estavam nus; e coseram folhas de figos, e fizeram para si aventais.
8 ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।"
8 E eles ouviram a voz do SENHOR Deus andando pelo jardim no frescor do dia. E Adão e sua mulher se esconderam da presença do SENHOR Deus entre as árvores do jardim.
9 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?”"
9 E o SENHOR Deus chamou a Adão, e lhe disse: Onde tu estás?
10 ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।”"
10 E ele disse: Eu ouvi a tua voz no jardim e tive medo, porque eu estava nu, e me escondi.
11 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!”"
11 E ele disse: Quem te contou que estavas nu? Tu comeste da árvore da qual eu te ordenei que não comesses?
12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।”"
12 E o homem disse: A mulher que tu me deste para estar comigo, ela me deu da árvore e eu comi.
13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”"
13 E o SENHOR Deus disse à mulher: O que é isto que tu fizeste? E a mulher disse: A serpente me enganou, e eu comi.
14 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, “ਤੂੰ ਇਹ ਬਹੁਤ ਮੰਦੀ ਗੱਲ ਕੀਤੀ, ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ। ਤੇਰੇ ਨਾਲ ਹੋਰ ਕਿਸੇ ਵੀ ਜਾਨਵਰ ਨਾਲੋਂ ਮੰਦਾ ਹੋਵੇਗਾ। ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾ ਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।"
14 E o SENHOR Deus disse à serpente: Porque tu fizeste isso, tu és amaldiçoada acima de todo gado, e acima de todo animal do campo; sobre o teu ventre tu andarás, e pó comerás todos os dias da tua vida.
15 ਮੈਂ ਤੈਨੂੰ ਅਤੇ ਔਰਤ ਨੂੰ ਇੱਕ ਦੂਜੇ ਦੇ ਦੁਸ਼ਮਣ ਬਣਾ ਦਿਆਂਗਾ। ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ ਦੂਜੇ ਦੇ ਦੁਸ਼ਮਣ ਹੋਣਗੇ। ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ, ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।”"
15 E eu colocarei inimizade entre ti e a mulher, e entre a tua semente e a sua semente; ela ferirá a tua cabeça, e tu lhe ferirás o calcanhar.
16 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾ ਜਦੋਂ ਤੂੰ ਗਰਭਵਤੀ ਹੋਵੇਂਗੀ, ਅਤੇ ਜਦੋਂ ਤੂੰ ਬੱਚੇ ਜਣੇਂਗੀ, ਤੈਨੂੰ ਬਹੁਤ ਦਰਦ ਹੋਵੇਗਾ। ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀ ਪਰ ਉਹ ਤੇਰੇ ਉੱਤੇ ਰਾਜ ਕਰੇਗਾ।”"
16 À mulher ele disse: Eu multiplicarei grandemente o teu sofrimento e a tua concepção. Com sofrimento terás filhos; e o teu desejo será para o teu marido, e ele governará sobre ti.
17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।"
17 E a Adão ele disse: Porque tu escutaste a voz de tua mulher, e comeste da árvore, da qual eu te ordenei dizendo: Tu não comerás dela, amaldiçoada é a terra por tua causa; com sofrimento tu comerás dela todos os dias da tua vida.
18 ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ। ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ।"
18 Espinhos e cardos também produzirá para ti; e comerás a erva do campo;
19 ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”"
19 no suor da tua face comerás o pão, até que retornes à terra, pois dela tu foste tirado; porque pó tu és, e ao pó tu retornarás.
20 ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।"
20 E Adão chamou o nome de sua mulher Eva, porque ela foi a mãe de todos os viventes.
21 ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸ ਨੇ ਉਨ੍ਹਾਂ ਉੱਪਰ ਪਾ ਦਿੱਤੇ।"
21 Para Adão e também para sua mulher o SENHOR Deus fez vestes de pele, e os vestiu.
22 ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”"
22 E o SENHOR Deus disse: Eis que o homem se tornou como um de nós, para conhecer o bem e o mal; e agora, para que ele não estenda sua mão, e tome também da árvore da vida, e coma, e viva para sempre;
23 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਧਰਤੀ ਨੂੰ ਵਾਹੁਣ ਲਈ ਮਜਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।"
23 o SENHOR Deus, portanto, o lançou fora do jardim do Éden, para cultivar a terra da qual fora tomado.
24 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਬਿਰੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।"
24 Assim ele expulsou o homem, e colocou no leste do jardim do Éden querubins, e uma espada flamejante, que se voltava a todos os lados para guardar o caminho para a árvore da vida.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 3, comparar traduções ou montar um estudo — tudo direto pelo WhatsApp.