Gênesis 40
Punjabi Bible (GL_PUNJABI) vs NVT
NVT Nova Versão Transformadora
1 ਯੂਸੁਫ਼ ਦੋ ਸੁਪਨਿਆਂ ਦੀ ਵਿਆਖਿਆ ਕਰਦਾ ਹੈ ਬਾਦ ਵਿੱਚ ਫ਼ਿਰਊਨ ਦੇ ਦੋ ਨੌਕਰਾਂ ਨੇ ਫ਼ਿਰਊਨ ਨਾਲ ਕੁਝ ਮੰਦਾ ਕੀਤਾ। ਇਹ ਦੋ ਨੌਕਰ ਸਨ ਨਾਨਬਾਈ ਅਤੇ ਉਹ ਬੰਦਾ ਜਿਹੜਾ ਫ਼ਿਰਊਨ ਨੂੰ ਮੈਅ ਵਰਤਾਉਂਦਾ ਸੀ।"
1 Algum tempo depois, o chefe dos copeiros e o chefe dos padeiros do faraó ofenderam seu senhor, o rei do Egito.
2 ਫ਼ਿਰਊਨ ਆਪਣੇ ਨਾਨਬਾਈ ਅਤੇ ਸਾਕੀ ਨਾਲ ਬਹੁਤ ਨਾਰਾਜ਼ ਹੋ ਗਿਆ।"
2 O faraó se enfureceu com os dois oficiais
3 ਇਸ ਲਈ ਉਸ ਨੇ ਉਨ੍ਹਾਂ ਨੂੰ ਉਸੇ ਕੈਦਖਾਨੇ ਵਿੱਚ ਬੰਦ ਕਰ ਦਿੱਤਾ ਜਿੱਥੇ ਯੂਸੁਫ਼ ਸੀ। ਫ਼ਿਰਊਨ ਦਾ ਗਾਰਦ ਵੀ ਕਮਾਂਡਰ ਪੋਟੀਫ਼ਰ, ਇਸ ਕੈਦਖਾਨੇ ਦਾ ਇੰਚਾਰਜ ਸੀ।"
3 e os mandou para a prisão onde José estava, no palácio do capitão da guarda.
4 ਕਮਾਂਡਰ ਨੇ ਦੋਹਾਂ ਕੈਦੀਆਂ ਨੂੰ ਯੂਸੁਫ਼ ਦੀ ਨਿਗਰਾਨੀ ਹੇਠਾਂ ਰੱਖ ਦਿੱਤਾ। ਦੋਵੇਂ ਕੈਦੀ ਕੁਝ ਸਮੇਂ ਤੱਕ ਕੈਦਖਾਨੇ ਵਿੱਚ ਹੀ ਰਹੇ।"
4 Eles ficaram presos por um bom tempo, e o capitão da guarda os colocou sob a responsabilidade de José, para que cuidasse deles.
5 ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਨਾਨਬਾਈ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।"
5 Certa noite, enquanto estavam presos, o copeiro e o padeiro tiveram, cada um, um sonho, e cada sonho tinha o seu significado.
6 ਯੂਸੁਫ਼ ਅਗਲੀ ਸਵੇਰ ਉਨ੍ਹਾਂ ਕੋਲ ਗਿਆ। ਯੂਸੁਫ਼ ਨੇ ਦੇਖਿਆ ਕਿ ਇਹ ਦੋਵੇਂ ਆਦਮੀ ਫ਼ਿਕਰਮੰਦ ਸਨ।"
6 Quando José os viu no dia seguinte, notou que os dois estavam perturbados
7 ਯੂਸੁਫ਼ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਤੁਸੀਂ ਇੰਨੇ ਫ਼ਿਕਰਮੰਦ ਕਿਉਂ ਲੱਗ ਰਹੇ ਹੋਂ?”"
7 e perguntou: “Por que vocês estão preocupados?”.
8 ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”"
8 Eles responderam: “Esta noite, nós dois tivemos sonhos, mas ninguém sabe nos dizer o que significam”. “A interpretação dos sonhos vem de Deus”, disse José. “Contem-me o que sonharam.”
9 ਸਾਕੀ ਦਾ ਸੁਪਨਾ ਇਸ ਲਈ ਸਾਕੀ ਨੇ ਆਪਣਾ ਸੁਪਨਾ ਯੂਸੁਫ਼ ਨੂੰ ਸੁਣਾਇਆ। ਸਾਕੀ ਨੇ ਆਖਿਆ, “ਮੈਨੂੰ ਸੁਪਨਾ ਆਇਆ ਕਿ ਮੈਂ ਇੱਕ ਵੇਲ ਦੇਖੀ ਹੈ।"
9 O chefe dos copeiros foi o primeiro a relatar seu sonho a José. “Em meu sonho, vi na minha frente uma videira”, disse ele.
10 ਵੇਲ ਉੱਤੇ ਤਿੰਨ ਟਹਿਣੀਆਂ ਸਨ। ਮੈਂ ਉਨ੍ਹਾਂ ਟਹਿਣੀਆਂ ਨੂੰ ਵੱਧਦਿਆਂ ਅਤੇ ਫ਼ੁੱਲ ਉੱਗਦਿਆਂ ਦੇਖਿਆ ਅਤੇ ਫ਼ੇਰ ਅੰਗੂਰ ਬਣਦਿਆਂ ਦੇਖਿਆ।"
10 “Havia três ramos que começaram a brotar e florescer e, em pouco tempo, produziram cachos de uvas.
11 ਮੈਂ ਫ਼ਿਰਊਨ ਦਾ ਪਿਆਲਾ ਫ਼ੜਿਆ ਹੋਇਆ ਸੀ। ਇਸ ਲਈ ਮੈਂ ਅੰਗੂਰ ਤੋਂੜੇ ਅਤੇ ਉਨ੍ਹਾਂ ਦਾ ਰਸ ਨਿਚੋੜਕੇ ਪਿਆਲੇ ਵਿੱਚ ਪਾ ਦਿੱਤਾ। ਫ਼ੇਰ ਮੈਂ ਪਿਆਲਾ ਫ਼ਿਰਊਨ ਨੂੰ ਦੇ ਦਿੱਤਾ।”"
11 Eu tinha na mão o copo do faraó. Tomei um dos cachos de uva, espremi o suco na taça e a coloquei na mão do faraó.”
12 ਤਾਂ ਯੂਸੁਫ਼ ਨੇ ਆਖ਼ਿਆ, “ਮੈਂ ਤੈਨੂੰ ਇਸ ਸੁਪਨੇ ਦੀ ਗੱਲ ਸਮਝਾਵਾਂਗਾ। ਤਿੰਨ ਟਹਿਣੀਆਂ ਦਾ ਅਰਥ ਹੈ ਤਿੰਨ ਦਿਨ।"
12 José disse: “Este é o significado do sonho: os três ramos representam três dias.
13 ਤਿੰਨਾ ਦਿਨਾਂ ਤੋਂ ਪਹਿਲਾਂ ਫ਼ਿਰਊਨ ਤੈਨੂੰ ਮਾਫ਼ ਕਰ ਦੇਵੇਗਾ ਅਤੇ ਤੈਨੂੰ ਕੰਮ ਉੱਤੇ ਵਾਪਸ ਬੁਲਾ ਲਵੇਗਾ। ਤੂੰ ਫ਼ਿਰਊਨ ਲਈ ਉਹੀ ਕੰਮ ਕਰੇਂਗਾ ਜਿਹੜਾ ਪਹਿਲਾਂ ਕਰਦਾ ਹੁੰਦਾ ਸੀ।"
13 Dentro de três dias, o faraó o elevará de volta ao seu cargo de chefe dos copeiros.
14 ਪਰ ਜਦੋਂ ਤੂੰ ਆਜ਼ਾਦ ਹੋਵੇਂ ਤਾਂ ਮੈਨੂੰ ਚੇਤੇ ਰੱਖੀਂ। ਮੇਰੇ ਨਾਲ ਚੰਗਾ ਵਿਹਾਰ ਕਰੀਂ ਅਤੇ ਮੇਰੀ ਸਹਾਇਤਾ ਕਰੀਂ। ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਤਾਂ ਜੋ ਮੈਂ ਇਸ ਕੈਦਖਾਨੇ ਵਿੱਚੋਂ ਨਿਕਲ ਸੱਕਾਂ।"
14 Quando a situação estiver bem para você, peço que se lembre de mim. Fale de mim ao faraó, para que ele me tire deste lugar,
15 ਮੈਨੂੰ ਆਪਣੇ ਹੀ ਘਰ ਵਿੱਚੋਂ, ਇਬਰਾਨੀਆਂ ਦੀ ਧਰਤੀ ਤੋਂ ਲਿਆਂਦਾ ਗਿਆ ਸੀ। ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸ ਲਈ ਮੈਨੂੰ ਕੈਦਖਾਨੇ ਵਿੱਚ ਨਹੀਂ ਹੋਣਾ ਚਾਹੀਦਾ।”"
15 pois fui trazido à força da minha terra natal, a terra dos hebreus, e agora estou nesta prisão, onde fui lançado sem motivo justo”.
16 ਨਾਨਬਾਈ ਦਾ ਸੁਪਨਾ ਨਾਨਬਾਈ ਨੇ ਦੇਖਿਆ ਕਿ ਦੂਸਰੇ ਨੌਕਰਾਂ ਦਾ ਸੁਪਨਾ ਚੰਗਾ ਸੀ। ਇਸ ਲਈ ਨਾਨਬਾਈ ਨੇ ਯੂਸੁਫ਼ ਨੂੰ ਆਖਿਆ, “ਮੈਂ ਵੀ ਇੱਕ ਸੁਪਨਾ ਦੇਖਿਆ ਹੈ। ਮੈਨੂੰ ਸੁਪਨਾ ਆਇਆ ਕਿ ਮੇਰੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਸਨ।"
16 Ao ouvir a interpretação favorável de José para o primeiro sonho, o chefe dos padeiros lhe disse: “Também tive um sonho. Nele, havia três cestos de pães brancos empilhados sobre a minha cabeça.
17 ਉੱਪਰਲੀ ਟੋਕਰੀ ਵਿੱਚ ਹਰ ਤਰ੍ਹਾਂ ਦਾ ਪਕਾਇਆ ਹੋਇਆ ਭੋਜਨ ਸੀ। ਇਹ ਭੋਜਨ ਰਾਜੇ ਲਈ ਚੰਗਾ ਸੀ। ਪਰ ਇਸ ਭੋਜਨ ਨੂੰ ਪੰਛੀ ਖਾ ਰਹੇ ਸਨ।”"
17 No cesto de cima, havia pães e doces de todo tipo para o faraó, mas as aves vieram e comeram do cesto que estava sobre a minha cabeça”.
18 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ ਕਿ ਇਸ ਸੁਪਨੇ ਦਾ ਕੀ ਅਰਥ ਹੈ। ਤਿੰਨ ਟੋਕਰੀਆਂ ਦਾ ਅਰਥ ਹੈ ਤਿੰਨ ਦਿਨ।"
18 José lhe disse: “Este é o significado do sonho: os três cestos também representam três dias.
19 ਤਿੰਨ ਦਿਨ ਖਤਮ ਹੋਣ ਤੋਂ ਪਹਿਲਾਂ, ਰਾਜਾ ਤੈਨੂੰ ਕੈਦਖਾਨੇ ਵਿੱਚੋਂ ਛੱਡ ਦੇਵੇਗਾ। ਫ਼ੇਰ ਰਾਜਾ ਤੇਰਾ ਸਿਰ ਕਲਮ ਕਰ ਦੇਵੇਗਾ! ਉਹ ਤੇਰੇ ਸ਼ਰੀਰ ਨੂੰ ਰੁੱਖ ਉੱਤੇ ਟੰਗ ਦੇਵੇਗਾ। ਪੰਛੀ ਤੇਰੀ ਲਾਸ਼ ਵਿੱਚੋਂ ਮਾਸ ਖਾਣਗੇ।”"
19 Dentro de três dias, o faraó pendurará sua cabeça em um poste, e as aves comerão sua carne”.
20 ਯੂਸੁਫ਼ ਨੂੰ ਭੁਲਾ ਦਿੱਤਾ ਗਿਆ ਤਿੰਨਾ ਦਿਨਾਂ ਮਗਰੋਂ, ਫ਼ਿਰਊਨ ਦਾ ਜਨਮਦਿਨ ਸੀ। ਫ਼ਿਰਊਨ ਨੇ ਆਪਣੇ ਸਾਰੇ ਨੌਕਰਾਂ ਨੂੰ ਦਾਵਤ ਦਿੱਤੀ। ਦਾਵਤ ਉੱਤੇ ਫ਼ਿਰਊਨ ਨੇ ਸਾਕੀ ਨੂੰ ਅਤੇ ਨਾਨਬਾਈ ਨੂੰ ਵੀ ਕੈਦਖਾਨੇ ਤੋਂ ਛੱਡ ਦਿੱਤਾ।"
20 Três dias depois, era o aniversário do faraó, e ele preparou um banquete para todos os seus oficiais e funcionários. Convocou o chefe dos copeiros e o chefe dos padeiros para comparecerem à festa.
21 ਫ਼ਿਰਊਨ ਨੇ ਸਾਕੀ ਨੂੰ ਰਿਹਾ ਕਰ ਦਿੱਤਾ। ਫ਼ਿਰਊਨ ਨੇ ਉਸ ਨੂੰ ਉਸਦਾ ਕੰਮ ਵਾਪਸ ਦੇ ਦਿੱਤਾ। ਅਤੇ ਸਾਕੀ ਨੇ ਮੈਅ ਦਾ ਪਿਆਲਾ ਫ਼ਿਰਊਨ ਦੇ ਹੱਥ ਫ਼ੜਾ ਦਿੱਤਾ।"
21 Elevou o chefe dos copeiros de volta a seu cargo, para que voltasse a entregar o copo ao faraó.
22 ਪਰ ਫ਼ਿਰਊਨ ਨੇ ਨਾਨਬਾਈ ਨੂੰ ਫ਼ਾਂਸੀ ਲਟਕਾ ਦਿੱਤਾ ਅਤੇ ਹਰ ਗੱਲ ਉਸੇ ਤਰ੍ਹਾਂ ਵਾਪਰੀ ਜਿਵੇਂ ਯੂਸੁਫ਼ ਨੇ ਆਖਿਆ ਸੀ।"
22 Quanto ao chefe dos padeiros, mandou enforcá-lo, como José havia previsto ao interpretar o sonho dele.
23 ਪਰ ਸਾਕੀ ਨੇ ਯੂਸੁਫ਼ ਦੀ ਸਹਾਇਤਾ ਕਰਨੀ ਚੇਤੇ ਨਹੀਂ ਰੱਖੀ। ਉਸ ਨੇ ਫ਼ਿਰਊਨ ਨੂੰ ਯੂਸੁਫ਼ ਬਾਰੇ ਕੁਝ ਨਹੀਂ ਦੱਸਿਆ। ਸਾਕੀ ਯੂਸੁਫ਼ ਬਾਰੇ ਸਭ ਕੁਝ ਭੁੱਲ ਗਿਆ।"
23 O chefe dos copeiros, porém, se esqueceu completamente de José e não pensou mais nele.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 40, comparar traduções ou montar um estudo — tudo direto pelo WhatsApp.