Gênesis 41

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।"
1 Passados dois anos completos, Faraó teve um sonho. Parecia-lhe achar-se ele de pé junto ao Nilo.
2 ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।"
2 Do rio subiam sete vacas formosas à vista e gordas e pastavam no carriçal.
3 ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।"
3 Após elas subiam do rio outras sete vacas, feias à vista e magras; e pararam junto às primeiras, na margem do rio.
4 ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।"
4 As vacas feias à vista e magras comiam as sete formosas à vista e gordas. Então, acordou Faraó.
5 ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ।"
5 Tornando a dormir, sonhou outra vez. De uma só haste saíam sete espigas cheias e boas.
6 ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ।"
6 E após elas nasciam sete espigas mirradas, crestadas do vento oriental.
7 ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ।"
7 As espigas mirradas devoravam as sete espigas grandes e cheias. Então, acordou Faraó. Fora isto um sonho.
8 ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।"
8 De manhã, achando-se ele de espírito perturbado, mandou chamar todos os magos do Egito e todos os seus sábios e lhes contou os sonhos; mas ninguém havia que lhos interpretasse.
9 ਨੌਕਰ ਫ਼ਿਰਊਨ ਨੂੰ ਯੂਸੁਫ਼ ਬਾਰੇ ਦੱਸਦਾ ਹੈ ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ।"
9 Então, disse a Faraó o copeiro-chefe: Lembro-me hoje das minhas ofensas.
10 ਤੁਸੀਂ ਮੇਰੇ ਨਾਲ ਅਤੇ ਨਾਨਬਾਈ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ।"
10 Estando Faraó mui indignado contra os seus servos e pondo-me sob prisão na casa do comandante da guarda, a mim e ao padeiro-chefe,
11 ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।"
11 tivemos um sonho na mesma noite, eu e ele; sonhamos, e cada sonho com a sua própria significação.
12 ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।"
12 Achava-se conosco um jovem hebreu, servo do comandante da guarda; contamos-lhe os nossos sonhos, e ele no-los interpretou, a cada um segundo o seu sonho.
13 ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਨਾਨਬਾਈ ਮਰੇਗਾ, ਅਤੇ ਇਹ ਵੀ ਵਾਪਰ ਗਿਆ!”"
13 E como nos interpretou, assim mesmo se deu: eu fui restituído ao meu cargo, o outro foi enforcado.
14 ਯੂਸੁਫ਼ ਨੂੰ ਸੁਪਨਿਆਂ ਦੀ ਵਿਆਖਿਆ ਲਈ ਸੱਦਿਆ ਗਿਆ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਈ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ।"
14 Então, Faraó mandou chamar a José, e o fizeram sair à pressa da masmorra; ele se barbeou, mudou de roupa e foi apresentar-se a Faraó.
15 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸਦੀ ਵਿਆਖਿਆ ਕਰ ਸੱਕਦਾ ਹੈ।”"
15 Este lhe disse: Tive um sonho, e não há quem o interprete. Ouvi dizer, porém, a teu respeito que, quando ouves um sonho, podes interpretá-lo.
16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”"
16 Respondeu-lhe José: Não está isso em mim; mas Deus dará resposta favorável a Faraó.
17 ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਨੀਲ ਨਦੀ ਦੇ ਕੰਢੇ ਖਲੋਤਾ ਹਾਂ।"
17 Então, contou Faraó a José: No meu sonho, estava eu de pé na margem do Nilo,
18 ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।"
18 e eis que subiam dele sete vacas gordas e formosas à vista e pastavam no carriçal.
19 ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਦੇਖਿਆ ਹੈ!"
19 Após estas subiam outras vacas, fracas, mui feias à vista e magras; nunca vi outras assim disformes, em toda a terra do Egito.
20 ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ।"
20 E as vacas magras e ruins comiam as primeiras sete gordas;
21 ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।"
21 e, depois de as terem engolido, não davam aparência de as terem devorado, pois o seu aspecto continuava ruim como no princípio. Então, acordei.
22 “ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ।"
22 Depois, vi, em meu sonho, que sete espigas saíam da mesma haste, cheias e boas;
23 ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ।"
23 após elas nasceram sete espigas secas, mirradas e crestadas do vento oriental.
24 ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ। “ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”"
24 As sete espigas mirradas devoravam as sete espigas boas. Contei-o aos magos, mas ninguém houve que mo interpretasse.
25 ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।"
25 Então, lhe respondeu José: O sonho de Faraó é apenas um; Deus manifestou a Faraó o que há de fazer.
26 ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ।"
26 As sete vacas boas serão sete anos; as sete espigas boas, também sete anos; o sonho é um só.
27 ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।"
27 As sete vacas magras e feias, que subiam após as primeiras, serão sete anos, bem como as sete espigas mirradas e crestadas do vento oriental serão sete anos de fome.
28 ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।"
28 Esta é a palavra, como acabo de dizer a Faraó, que Deus manifestou a Faraó que ele há de fazer.
29 ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ।"
29 Eis aí vêm sete anos de grande abundância por toda a terra do Egito.
30 ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।"
30 Seguir-se-ão sete anos de fome, e toda aquela abundância será esquecida na terra do Egito, e a fome consumirá a terra;
31 ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।"
31 e não será lembrada a abundância na terra, em vista da fome que seguirá, porque será gravíssima.
32 “ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!"
32 O sonho de Faraó foi dúplice, porque a coisa é estabelecida por Deus, e Deus se apressa a fazê-la.
33 ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ।"
33 Agora, pois, escolha Faraó um homem ajuizado e sábio e o ponha sobre a terra do Egito.
34 ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।"
34 Faça isso Faraó, e ponha administradores sobre a terra, e tome a quinta parte dos frutos da terra do Egito nos sete anos de fartura.
35 ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।"
35 Ajuntem os administradores toda a colheita dos bons anos que virão, recolham cereal debaixo do poder de Faraó, para mantimento nas cidades, e o guardem.
36 ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”"
36 Assim, o mantimento será para abastecer a terra nos sete anos da fome que haverá no Egito; para que a terra não pereça de fome.
37 ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।"
37 O conselho foi agradável a Faraó e a todos os seus oficiais.
38 ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”"
38 Disse Faraó aos seus oficiais: Acharíamos, porventura, homem como este, em quem há o Espírito de Deus?
39 ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।"
39 Depois, disse Faraó a José: Visto que Deus te fez saber tudo isto, ninguém há tão ajuizado e sábio como tu.
40 ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”"
40 Administrarás a minha casa, e à tua palavra obedecerá todo o meu povo; somente no trono eu serei maior do que tu.
41 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।”"
41 Disse mais Faraó a José: Vês que te faço autoridade sobre toda a terra do Egito.
42 ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।"
42 Então, tirou Faraó o seu anel de sinete da mão e o pôs na mão de José, fê-lo vestir roupas de linho fino e lhe pôs ao pescoço um colar de ouro.
43 ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।"
43 E fê-lo subir ao seu segundo carro, e clamavam diante dele: Inclinai-vos! Desse modo, o constituiu sobre toda a terra do Egito.
44 ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”"
44 Disse ainda Faraó a José: Eu sou Faraó, contudo sem a tua ordem ninguém levantará mão ou pé em toda a terra do Egito.
45 ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।"
45 E a José chamou Faraó de Zafenate-Paneia e lhe deu por mulher a Asenate, filha de Potífera, sacerdote de Om; e percorreu José toda a terra do Egito.
46 ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ।"
46 Era José da idade de trinta anos quando se apresentou a Faraó, rei do Egito, e andou por toda a terra do Egito.
47 ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ।"
47 Nos sete anos de fartura a terra produziu abundantemente.
48 ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ।"
48 E ajuntou José todo o mantimento que houve na terra do Egito durante os sete anos e o guardou nas cidades; o mantimento do campo ao redor de cada cidade foi guardado na mesma cidade.
49 ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।"
49 Assim, ajuntou José muitíssimo cereal, como a areia do mar, até perder a conta, porque ia além das medidas.
50 ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।"
50 Antes de chegar a fome, nasceram dois filhos a José, os quais lhe deu Asenate, filha de Potífera, sacerdote de Om.
51 ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”"
51 José ao primogênito chamou de Manassés, pois disse: Deus me fez esquecer de todos os meus trabalhos e de toda a casa de meu pai.
52 ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”"
52 Ao segundo, chamou-lhe Efraim, pois disse: Deus me fez próspero na terra da minha aflição.
53 ਅਕਾਲ ਦਾ ਸਮਾਂ ਸ਼ੁਰੂ ਹੁੰਦਾ ਹੈ ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ।"
53 Passados os sete anos de abundância, que houve na terra do Egito,
54 ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ।"
54 começaram a vir os sete anos de fome, como José havia predito; e havia fome em todas as terras, mas em toda a terra do Egito havia pão.
55 ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂ ਜਾਕੇ ਪੁੱਛੋ ਕਿ ਕੀ ਕਰਨਾ ਹੈ।”"
55 Sentindo toda a terra do Egito a fome, clamou o povo a Faraó por pão; e Faraó dizia a todos os egípcios: Ide a José; o que ele vos disser fazei.
56 ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ।"
56 Havendo, pois, fome sobre toda a terra, abriu José todos os celeiros e vendia aos egípcios; porque a fome prevaleceu na terra do Egito.
57 ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।"
57 E todas as terras vinham ao Egito, para comprar de José, porque a fome prevaleceu em todo o mundo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 41, comparar traduções ou montar um estudo — tudo direto pelo WhatsApp.