Gênesis 42

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸੁਪਨੇ ਸੱਚ ਹੋਏ ਅਕਾਲ ਕਨਾਨ ਵਿੱਚ ਵੀ ਸਖ਼ਤ ਸੀ। ਪਰ ਯਾਕੂਬ ਨੂੰ ਪਤਾ ਲੱਗਿਆ ਕਿ ਮਿਸਰ ਵਿੱਚ ਅਨਾਜ ਹੈ। ਇਸ ਲਈ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, “ਅਸੀਂ ਇੱਥੇ ਨਿਕੰਮੇ ਕਿਉਂ ਬੈਠੇ ਹਾਂ?"
1 Sabedor Jacó de que havia mantimento no Egito, disse a seus filhos: Por que estais aí a olhar uns para os outros?
2 ਮੈਂ ਸੁਣਿਆ ਹੈ ਕਿ ਮਿਸਰ ਕੋਲ ਵੇਚਣ ਲਈ ਅਨਾਜ ਹੈ। ਇਸ ਲਈ ਆਉ ਅਨਾਜ ਖਰੀਦਣ ਲਈ ਉੱਥੇ ਚੱਲੀਏ। ਫ਼ੇਰ ਅਸੀਂ ਆਪਣੇ-ਆਪ ਨੂੰ ਮਰਦਿਆਂ ਦੇਖਣ ਦੀ ਬਜਾਇ ਜਿਉਂ ਸੱਕਦੇ ਹਾਂ।”"
2 E ajuntou: Tenho ouvido que há cereais no Egito; descei até lá e comprai-nos deles, para que vivamos e não morramos.
3 ਇਸ ਲਈ ਯੂਸੁਫ਼ ਦੇ ਦਸ ਭਰਾ ਅਨਾਜ ਖਰੀਦਣ ਲਈ ਮਿਸਰ ਗਏ।"
3 Então, desceram dez dos irmãos de José, para comprar cereal do Egito.
4 ਯਾਕੂਬ ਨੇ ਬਿਨਯਾਮੀਨ ਨੂੰ ਉਸ ਦੇ ਭਰਾਵਾਂ ਨਾਲ ਨਹੀਂ ਭੇਜਿਆ। (ਬਿਨਯਾਮੀਨ ਹੀ ਯੂਸੁਫ਼ ਦਾ ਇੱਕ ਸੱਕਾ ਭਰਾ ਸੀ।) ਯਾਕੂਬ ਡਰਦਾ ਸੀ ਕਿ ਬਿਨਯਾਮੀਨ ਨਾਲ ਕੁਝ ਮਾੜਾ ਨਾ ਵਾਪਰ ਜਾਵੇ।"
4 A Benjamim, porém, irmão de José, não enviou Jacó na companhia dos irmãos, porque dizia: Para que não lhe suceda, acaso, algum desastre.
5 ਕਨਾਨ ਵਿੱਚ ਅਕਾਲ ਬਹੁਤ ਸਖ਼ਤ ਸੀ, ਇਸ ਲਈ ਕਨਾਨ ਦੇ ਬਹੁਤ ਸਾਰੇ ਲੋਕ ਸਨ ਜਿਹੜੇ ਅਨਾਜ ਖਰੀਦਣ ਲਈ ਮਿਸਰ ਗਏ ਸਨ। ਉਨ੍ਹਾਂ ਵਿੱਚ ਇਸਰਾਏਲ ਦੇ ਪੁੱਤਰ ਵੀ ਸਨ।"
5 Entre os que iam, pois, para lá, foram também os filhos de Israel; porque havia fome na terra de Canaã.
6 ਉਸ ਸਮੇਂ, ਯੂਸੁਫ਼ ਮਿਸਰ ਦਾ ਰਾਜਪਾਲ ਸੀ ਅਤੇ ਯੂਸੁਫ਼ ਹੀ ਸੀ ਜਿਹੜਾ ਉਨ੍ਹਾਂ ਲੋਕਾਂ ਲਈ ਅਨਾਜ ਦੀ ਵਿਕਰੀ ਕਰਾਉਣ ਦਾ ਅਧਿਕਾਰੀ ਸੀ ਜਿਹੜੇ ਮਿਸਰ ਨੂੰ ਆਉਂਦੇ ਸਨ। ਇਸ ਲਈ ਯੂਸੁਫ਼ ਦੇ ਭਰਾ ਉਸ ਕੋਲ ਆਏ ਅਤੇ ਉਸ ਅੱਗੇ ਝੁਕ ਗਏ।"
6 José era governador daquela terra; era ele quem vendia a todos os povos da terra; e os irmãos de José vieram e se prostraram rosto em terra, perante ele.
7 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੇਖਿਆ। ਯੂਸੁਫ਼ ਨੇ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਜਿਵੇਂ ਉਨ੍ਹਾਂ ਨੂੰ ਜਾਣਦਾ ਹੀ ਨਾ ਹੋਵੇ। ਉਨ੍ਹਾ ਨਾਲ ਗੱਲ ਕਰਦਿਆਂ ਉਹ ਬੜਾ ਕੁਰੱਖਤ ਸੀ। ਉਸ ਨੇ ਆਖਿਆ, “ਤੁਸੀਂ ਕਿੱਥੋਂ ਆਏ ਹੋ?” ਭਰਾਵਾਂ ਨੇ ਜਵਾਬ ਦਿੱਤਾ, “ਅਸੀਂ ਕਨਾਨ ਦੀ ਧਰਤੀ ਤੋਂ ਆਏ ਹਾਂ। ਅਸੀਂ ਇੱਥੇ ਅਨਾਜ ਖਰੀਦਣ ਆਏ ਹਾਂ।”"
7 Vendo José a seus irmãos, reconheceu-os, porém não se deu a conhecer, e lhes falou asperamente, e lhes perguntou: Donde vindes? Responderam: Da terra de Canaã, para comprar mantimento.
8 ਯੂਸੁਫ਼ ਜਾਣਦਾ ਸੀ ਕਿ ਇਹ ਆਦਮੀ ਉਸ ਦੇ ਭਰਾ ਹਨ। ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਕੌਣ ਸੀ।"
8 José reconheceu os irmãos; porém eles não o reconheceram.
9 ਅਤੇ ਯੂਸੁਫ਼ ਨੂੰ ਉਹ ਸੁਪਨੇ ਚੇਤੇ ਆ ਗਏ ਜਿਹੜੇ ਉਸ ਨੇ ਆਪਣੇ ਭਰਾਵਾਂ ਬਾਰੇ ਲਈ ਸਨ। ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਤੁਸੀਂ ਅਨਾਜ ਖਰੀਦਣ ਨਹੀਂ ਆਏ! ਤੁਸੀਂ ਜਾਸੂਸ ਹੋ। ਤੁਸੀਂ ਸਾਡੀਆਂ ਕਮਜ਼ੋਰੀਆਂ ਦਾ ਪਤਾ ਲਾਉਣ ਆਏ ਹੋ।”"
9 Então, se lembrou José dos sonhos que tivera a respeito deles e lhes disse: Vós sois espiões e viestes para ver os pontos fracos da terra.
10 ਪਰ ਭਰਾਵਾਂ ਨੇ ਉਸ ਨੂੰ ਆਖਿਆ, “ਨਹੀਂ ਜਨਾਬ! ਅਸੀਂ ਤਾਂ ਤੁਹਾਡੇ ਨੌਕਰ ਹਾਂ। ਅਸੀਂ ਤਾਂ ਸਿਰਫ਼ ਅਨਾਜ ਖਰੀਦਣ ਲਈ ਆਏ ਹਾਂ।"
10 Responderam-lhe: Não, senhor meu; mas vieram os teus servos para comprar mantimento.
11 ਅਸੀਂ ਸਾਰੇ ਭਰਾ ਹਾਂ-ਸਾਡਾ ਸਾਰਿਆਂ ਦਾ ਇੱਕੋ ਪਿਤਾ ਹੈ। ਅਸੀਂ ਇਮਾਨਦਾਰ ਲੋਕ ਹਾਂ। ਅਸੀਂ ਜਾਸੂਸ ਨਹੀਂ ਹਾਂ।”"
11 Somos todos filhos de um mesmo homem; somos homens honestos; os teus servos não são espiões.
12 ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ: “ਨਹੀਂ! ਤੁਸੀਂ ਸਾਡੀਆਂ ਕਮਜ਼ੋਰੀਆਂ ਲੱਭਣ ਆਏ ਹੋਂ।”"
12 Ele, porém, lhes respondeu: Nada disso; pelo contrário, viestes para ver os pontos fracos da terra.
13 ਅਤੇ ਭਰਾਵਾਂ ਨੇ ਆਖਿਆ, “ਨਹੀਂ! ਅਸੀਂ ਸਾਰੇ ਭਰਾ ਹਾਂ। ਸਾਡੇ ਪਰਿਵਾਰ ਵਿੱਚ 12 ਭਰਾ ਹਨ। ਸਾਡੇ ਸਾਰਿਆਂ ਦਾ ਇੱਕ ਪਿਤਾ ਹੈ। ਸਾਡਾ ਸਾਰਿਆਂ ਤੋਂ ਛੋਟਾ ਭਰਾ ਹਲੇ ਵੀ ਸਾਡੇ ਪਿਤਾ ਨਾਲ ਘਰ ਵਿੱਚ ਹੈ। ਅਤੇ ਦੂਸਰਾ ਭਰਾ ਬਹੁਤ ਸਮਾਂ ਪਹਿਲਾਂ ਮਰ ਗਿਆ ਸੀ। ਤੁਹਾਡੇ ਸਾਹਮਣੇ ਅਸੀਂ ਨੌਕਰਾਂ ਵਾਂਗ ਹਾਂ। ਅਸੀਂ ਕਨਾਨ ਦੀ ਧਰਤੀ ਤੋਂ ਹਾਂ।”"
13 Eles disseram: Nós, teus servos, somos doze irmãos, filhos de um homem na terra de Canaã; o mais novo está hoje com nosso pai, outro já não existe.
14 ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਮੈਂ ਸਹੀ ਹਾਂ। ਤੁਸੀਂ ਜਾਸੂਸ ਹੋ।"
14 Então, lhes falou José: É como já vos disse: sois espiões.
15 ਪਰ ਮੈਂ ਤੁਹਾਨੂੰ ਇਹ ਸਾਬਤ ਕਰਨ ਦਾ ਮੌਕਾ ਦਿਆਂਗਾ ਕਿ ਤੁਸੀਂ ਸੱਚ ਬੋਲ ਰਹੇ ਹੋ। ਮੈਂ ਫ਼ਿਰਊਨ ਦਾ ਨਾਮ ਲੈ ਕੇ ਸੌਂਹ ਖਾਂਦਾ ਹਾਂ ਕਿ ਮੈਂ ਤੁਹਾਨੂੰ ਓਨਾ ਚਿਰ ਨਹੀਂ ਜਾਣ ਦਿਆਂਗਾ ਜਦੋਂ ਤੱਕ ਕਿ ਤੁਹਾਡਾ ਸਭ ਤੋਂ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ।"
15 Nisto sereis provados: pela vida de Faraó, daqui não saireis, sem que primeiro venha o vosso irmão mais novo.
16 ਮੈਂ ਤੁਹਾਡੇ ਵਿੱਚੋਂ ਇੱਕ ਨੂੰ ਵਾਪਸ ਜਾਣ ਦੇਵਾਂਗਾ ਅਤੇ ਤੁਹਾਡੇ ਸਭ ਤੋਂ ਛੋਟੇ ਭਰਾ ਨੂੰ ਇੱਥੇ ਲਿਆਉਣ ਦਿਆਂਗਾ, ਜਦ ਕਿ ਹੋਰ ਸਾਰੇ ਕੈਦਖਾਨੇ ਵਿੱਚ ਰਹਿਣਗੇ। ਅਸੀਂ ਦੇਖਾਂਗੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਪਰ ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਮੈਂ ਫ਼ਿਰਊਨ ਦੀ ਜਾਨ ਦੀ ਸੌਂਹ ਖਾਂਦਾ ਹਾਂ ਕਿ ਮੈਂ ਜਾਣ ਜਾਵਾਂਗਾ ਕਿ ਤੁਸੀਂ ਜਾਸੂਸ ਹੋ।”"
16 Enviai um dentre vós, que traga vosso irmão; vós ficareis detidos para que sejam provadas as vossas palavras, se há verdade no que dizeis; ou se não, pela vida de Faraó, sois espiões.
17 ਫ਼ੇਰ ਯੂਸੁਫ਼ ਨੇ ਉਨ੍ਹਾਂ ਸਾਰਿਆਂ ਨੂੰ ਤਿੰਨਾ ਦਿਨਾ ਲਈ ਕੈਦਖਾਨੇ ਵਿੱਚ ਪਾ ਦਿੱਤਾ।"
17 E os meteu juntos em prisão três dias.
18 ਸ਼ਿਮਓਨ ਨੂੰ ਬਂਧਕ ਵਜੋਂ ਰੱਖਿਆ ਗਿਆ ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ।"
18 Ao terceiro dia, disse-lhes José: Fazei o seguinte e vivereis, pois temo a Deus.
19 ਜੇ ਤੁਸੀਂ ਸੱਚਮੁੱਚ ਸੱਚੇ ਬੰਦੇ ਹੋ, ਤਾਂ ਤੁਹਾਡੇ ਵਿੱਚੋਂ ਇੱਕ ਭਰਾ ਇੱਥੇ ਕੈਦਖਾਨੇ ਵਿੱਚ ਰਹਿ ਸੱਕਦਾ ਹੈ। ਅਤੇ ਦੂਸਰੇ ਤੁਹਾਡੇ ਲੋਕਾਂ ਕੋਲ ਅਨਾਜ ਲੈ ਕੇ ਜਾ ਸੱਕਦੇ ਹਨ।"
19 Se sois homens honestos, fique detido um de vós na casa da vossa prisão; vós outros ide, levai cereal para suprir a fome das vossas casas.
20 ਪਰ ਫ਼ੇਰ ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਇੱਥੇ ਮੇਰੇ ਕੋਲ ਲੈ ਕੇ ਆਉਣਾ ਪਵੇਗਾ। ਫ਼ੇਰ ਮੈਨੂੰ ਪਤਾ ਲੱਗੇਗਾ ਕਿ ਤੁਸੀਂ ਸੱਚ ਬੋਲ ਰਹੇ ਹੋ ਅਤੇ ਤੁਹਾਨੂੰ ਮਰਨ ਦੀ ਲੋੜ ਨਹੀਂ।” ਭਰਾਵਾਂ ਨੇ ਇਹ ਗੱਲ ਮੰਨ ਲਈ।"
20 E trazei-me vosso irmão mais novo, com o que serão verificadas as vossas palavras, e não morrereis. E eles se dispuseram a fazê-lo.
21 ਉਨ੍ਹਾਂ ਨੇ ਇੱਕ-ਦੂਜੇ ਨੂੰ ਆਖਿਆ, “ਸਾਨੂੰ ਸਾਡੇ ਉਸ ਮੰਦੇ ਕਾਰੇ ਦੀ ਸਜ਼ਾ ਮਿਲ ਰਹੀ ਹੈ ਜਿਹੜਾ ਅਸੀਂ ਆਪਣੇ ਛੋਟੇ ਭਰਾ ਯੂਸੁਫ਼ ਨਾਲ ਕੀਤਾ ਸੀ। ਅਸੀਂ ਉਸ ਨੂੰ ਮੁਸੀਬਤ ਵਿੱਚ ਦੇਖਿਆ। ਉਸ ਨੇ ਸਾਡੇ ਕੋਲੋਂ ਆਪਣੀ ਜਾਨ ਦੀ ਭਿਖਿਆ ਮੰਗੀ। ਪਰ ਅਸੀਂ ਉਸਦੀ ਗੱਲ ਨਹੀਂ ਸੁਣੀ। ਇਸ ਲਈ ਹੁਣ ਅਸੀਂ ਮੁਸੀਬਤ ਵਿੱਚ ਹਾਂ।”"
21 Então, disseram uns aos outros: Na verdade, somos culpados, no tocante a nosso irmão, pois lhe vimos a angústia da alma, quando nos rogava, e não lhe acudimos; por isso, nos vem esta ansiedade.
22 ਫ਼ੇਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਆਖਿਆ ਸੀ ਕਿ ਮੁੰਡੇ ਨਾਲ ਮੰਦਾ ਨਾ ਕਰੋ। ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ। ਇਸ ਲਈ ਹੁਣ ਸਾਨੂੰ ਉਸਦੀ ਮੌਤ ਦੀ ਸਜ਼ਾ ਮਿਲ ਰਹੀ ਹੈ।”"
22 Respondeu-lhes Rúben: Não vos disse eu: Não pequeis contra o jovem? E não me quisestes ouvir. Pois vedes aí que se requer de nós o seu sangue.
23 ਯੂਸੁਫ਼ ਉਨ੍ਹਾਂ ਨਾਲ ਗੱਲ ਕਰਨ ਲਈ ਇੱਕ ਦੋ-ਭਾਸ਼ੀਏ ਦੀ ਵਰਤੋਂ ਕਰ ਰਿਹਾ ਸੀ। ਇਸ ਲਈ ਭਰਾਵਾਂ ਨੂੰ ਪਤਾ ਨਹੀਂ ਲੱਗਿਆ ਕਿ ਯੂਸੁਫ਼ ਉਨ੍ਹਾਂ ਦੀ ਬੋਲੀ ਸਮਝਦਾ ਸੀ। ਪਰ ਯੂਸੁਫ਼ ਨੇ ਉਨ੍ਹਾਂ ਦੀ ਆਖੀ ਹਰ ਗੱਲ ਸੁਣੀ ਅਤੇ ਸਮਝ ਲਈ।"
23 Eles, porém, não sabiam que José os entendia, porque lhes falava por intérprete.
24 ਉਨ੍ਹਾਂ ਦੇ ਸ਼ਬਦਾਂ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯੂਸੁਫ਼ ਉਨ੍ਹਾਂ ਨੂੰ ਛੱਡ ਕੇ ਚੱਲਾ ਗਿਆ ਅਤੇ ਰੋਣ ਲੱਗਾ। ਕੁਝ ਸਮੇਂ ਬਾਦ ਯੂਸੁਫ਼ ਫ਼ੇਰ ਉਨ੍ਹਾਂ ਕੋਲ ਗਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭਰਾ, ਸਿਮਓਨ ਨੂੰ ਲਿਆ ਅਤੇ ਬੰਨ੍ਹ ਦਿੱਤਾ ਜਦੋਂ ਕਿ ਦੂਸਰੇ ਦੇਖਦੇ ਰਹੇ।"
24 E, retirando-se deles, chorou; depois, tornando, lhes falou; tomou a Simeão dentre eles e o algemou na presença deles.
25 ਯੂਸੁਫ਼ ਨੇ ਕੁਝ ਨੌਕਰਾਂ ਨੂੰ ਉਨ੍ਹਾਂ ਦੀਆਂ ਬੋਰੀਆਂ ਵਿੱਚ ਅਨਾਜ ਭਰਨ ਲਈ ਆਖਿਆ। ਭਰਾਵਾਂ ਨੇ ਇਸ ਅਨਾਜ ਦੇ ਬਦਲੇ ਪੈਸੇ ਦਿੱਤੇ। ਪਰ ਯੂਸੁਫ਼ ਨੇ ਪੈਸੇ ਨਹੀਂ ਰੱਖੇ। ਉਸ ਨੇ ਪੈਸੇ ਉਨ੍ਹਾਂ ਦੀਆਂ ਅਨਾਜ ਦੀਆਂ ਬੋਰੀਆਂ ਵਿੱਚ ਪਾ ਦਿੱਤੇ। ਉਸ ਨੇ ਉਨ੍ਹਾਂ ਨੂੰ ਵਾਪਸ ਘਰ ਜਾਂਦੇ ਵਕਤ ਸਫ਼ਰ ਵਾਸਤੇ ਖਾਣ ਲਈ ਭੋਜਨ ਵੀ ਦਿੱਤਾ।"
25 Ordenou José que lhes enchessem de cereal os sacos, e lhes restituíssem o dinheiro, a cada um no saco de cereal, e os suprissem de comida para o caminho; e assim lhes foi feito.
26 ਇਸ ਲਈ ਭਰਾਵਾਂ ਨੇ ਅਨਾਜ ਆਪਣੇ ਖੋਤਿਆਂ ਉੱਪਰ ਲੱਦਿਆ ਅਤੇ ਚੱਲੇ ਗਏ।"
26 E carregaram o cereal sobre os seus jumentos e partiram dali.
27 ਉਸ ਰਾਤ ਭਰਾ ਰਾਤ ਕੱਟਣ ਲਈ ਇੱਕ ਥਾਂ ਠਹਿਰ ਗਏ। ਭਰਾਵਾਂ ਵਿੱਚੋਂ ਇੱਕ ਨੇ ਆਪਣੇ ਖੋਤੇ ਨੂੰ ਕੁਝ ਅਨਾਜ ਦੇਣ ਲਈ ਆਪਣੀ ਬੋਰੀ ਦਾ ਮੂੰਹ ਖੋਲ੍ਹਿਆ। ਅਤੇ ਉੱਥੇ ਬੋਰੀ ਵਿੱਚ ਉਸ ਨੂੰ ਆਪਣਾ ਪੈਸਾ ਦਿਖਾਈ ਦਿੱਤਾ।"
27 Abrindo um deles o saco de cereal, para dar de comer ao seu jumento na estalagem, deu com o dinheiro na boca do saco de cereal.
28 ਉਸ ਨੇ ਹੋਰਨਾਂ ਭਰਾਵਾਂ ਨੂੰ ਆਖਿਆ, “ਦੇਖੋ, ਇਹ ਉਹ ਪੈਸਾ ਹੈ ਜਿਹੜਾ ਮੈਂ ਅਨਾਜ ਬਦਲੇ ਦਿੱਤਾ ਸੀ। ਕਿਸੇ ਨੇ ਪੈਸੇ ਫ਼ੇਰ ਮੇਰੀ ਬੋਰੀ ਵਿੱਚ ਰੱਖ ਦਿੱਤੇ ਹਨ।” ਭਰਾ ਬਹੁਤ ਡਰ ਗਏ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਸਾਡੇ ਨਾਲ ਪਰਮੇਸ਼ੁਰ ਕੀ ਕਰ ਰਿਹਾ ਹੈ?”"
28 Então, disse aos irmãos: Devolveram o meu dinheiro; aqui está na boca do saco de cereal. Desfaleceu-lhes o coração, e, atemorizados, entreolhavam-se, dizendo: Que é isto que Deus nos fez?
29 ਭਰਾਵਾਂ ਦਾ ਯਾਕੂਬ ਨੂੰ ਖ਼ਬਰ ਦੇਣਾ ਭਰਾ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੀ ਧਰਤੀ ਉੱਤੇ ਵਾਪਸ ਚੱਲੇ ਗਏ। ਉਨ੍ਹਾਂ ਨੇ ਯਾਕੂਬ ਨੂੰ ਉਹ ਸਾਰਾ ਕੁਝ ਦੱਸ ਦਿੱਤਾ ਜੋ ਵਾਪਰਿਆ ਸੀ।"
29 E vieram para Jacó, seu pai, na terra de Canaã, e lhe contaram tudo o que lhes acontecera, dizendo:
30 ਉਨ੍ਹਾਂ ਨੇ ਆਖਿਆ, “ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਬਹੁਤ ਰੁੱਖਾ ਬੋਲਿਆ। ਉਸਦਾ ਖਿਆਲ ਸੀ ਕਿ ਅਸੀਂ ਜਾਸੂਸ ਹਾਂ!"
30 O homem, o senhor da terra, falou conosco asperamente e nos tratou como espiões da terra.
31 ਪਰ ਅਸੀਂ ਉਸ ਨੂੰ ਦੱਸਿਆ ਕਿ ਅਸੀਂ ਜਾਸੂਸ ਨਹੀਂ ਹਾਂ, ਅਸੀਂ ਇਮਾਨਦਾਰ ਆਦਮੀ ਹਾਂ!"
31 Dissemos-lhe: Somos homens honestos; não somos espiões;
32 ਅਸੀਂ ਉਸ ਨੂੰ ਦੱਸਿਆ ਕਿ ਅਸੀਂ 12 ਭਰਾ ਸਾਂ। ਅਸੀਂ ਉਸ ਨੂੰ ਦੱਸਿਆ ਕਿ ਸਾਡਾ ਸਭ ਦਾ ਇੱਕ ਪਿਤਾ ਹੈ। ਅਸੀਂ ਉਸ ਨੂੰ ਆਪਣੇ ਭਰਾ ਬਾਰੇ ਦੱਸਿਆ ਜੋ ਮਰ ਚੁੱਕਿਆ ਹੈ, ਅਤੇ ਅਸੀਂ ਉਸ ਨੂੰ ਆਪਣੇ ਸਭ ਤੋਂ ਛੋਟੇ ਭਰਾ ਬਾਰੇ ਵੀ ਦੱਸਿਆ, ਜੋ ਹਾਲੇ ਸਾਡੇ ਪਿਉ ਨਾਲ ਕਨਾਨ ਦੀ ਧਰਤੀ ਵਿੱਚ ਰਹਿ ਰਿਹਾ ਸੀ।"
32 somos doze irmãos, filhos de um mesmo pai; um já não existe, e o mais novo está hoje com nosso pai na terra de Canaã.
33 “ਤਾਂ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਇਹ ਆਖਿਆ, ‘ਇਹ ਸਾਬਤ ਕਰਨ ਦਾ ਇੱਕ ਤਰੀਕਾ ਹੈ ਕਿ ਤੁਸੀਂ ਇਮਾਨਦਾਰ ਆਦਮੀ ਹੋ: ਆਪਣੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਮੇਰੇ ਕੋਲ ਛੱਡ ਜਾਉ। ਆਪਣਾ ਅਨਾਜ ਆਪਣੇ ਪਰਿਵਾਰ ਕੋਲ ਵਾਪਸ ਲੈ ਜਾਉ।"
33 Respondeu-nos o homem, o senhor da terra: Nisto conhecerei que sois homens honestos: deixai comigo um de vossos irmãos, tomai o cereal para remediar a fome de vossas casas e parti;
34 ਫ਼ੇਰ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਉ। ਫ਼ੇਰ ਮੈਨੂੰ ਪਤਾ ਲੱਗ ਜਾਵੇਗਾ ਕਿ ਤੁਸੀਂ ਇਮਾਨਦਾਰ ਆਦਮੀ ਹੋ ਜਾਂ ਜਾਸੂਸ। ਜੇ ਤੁਸੀਂ ਸੱਚ ਬੋਲ ਰਹੇ ਹੋਵੋਂਗੇ, ਮੈਂ ਤੁਹਾਨੂੰ ਤੁਹਾਡਾ ਭਰਾ ਵਾਪਸ ਕਰ ਦਿਆਂਗਾ ਅਤੇ ਤੁਸੀਂ ਸਾਡੇ ਦੇਸ਼ ਵਿੱਚੋਂ ਅਨਾਜ ਖਰੀਦ ਸੱਕੋਂਗੇ।’”"
34 trazei-me vosso irmão mais novo; assim saberei que não sois espiões, mas homens honestos. Então, vos entregarei vosso irmão, e negociareis na terra.
35 ਫ਼ੇਰ ਭਰਾਵਾਂ ਨੇ ਆਪੋ-ਆਪਣੀਆਂ ਬੋਰੀਆਂ ਵਿੱਚੋਂ ਅਨਾਜ ਕੱਢਣਾ ਸ਼ੁਰੂ ਕਰ ਦਿੱਤਾ। ਅਤੇ ਹਰ ਭਰਾ ਨੂੰ ਆਪਣੀ ਬੋਰੀ ਵਿੱਚ ਪੈਸਿਆਂ ਦੀ ਥੈਲੀ ਮਿਲੀ। ਭਰਾਵਾਂ ਨੇ ਅਤੇ ਪਿਤਾ ਨੇ ਪੈਸੇ ਦੇਖੇ ਅਤੇ ਉਹ ਭੈਭੀਤ ਹੋ ਗਏ।"
35 Aconteceu que, despejando eles os sacos de cereal, eis cada um tinha a sua trouxinha de dinheiro no saco de cereal; e viram as trouxinhas com o dinheiro, eles e seu pai, e temeram.
36 ਯਾਕੂਬ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੇ ਸਾਰੇ ਬੱਚੇ ਗੁਆ ਲਵਾਂ? ਯੂਸੁਫ਼ ਚੱਲਾ ਗਿਆ। ਸਿਮਓਨ ਚੱਲਾ ਗਿਆ। ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਵੀ ਲੈ ਜਾਣਾ ਚਾਹੁੰਦੇ ਹੋ?”"
36 Então, lhes disse Jacó, seu pai: Tendes-me privado de filhos: José já não existe, Simeão não está aqui, e ides levar a Benjamim! Todas estas coisas me sobrevêm.
37 ਪਰ ਰਊਬੇਨ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਜੇ ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਨਾ ਲੈ ਕੇ ਆਇਆ ਤਾਂ ਤੁਸੀਂ ਭਾਵੇਂ ਮੇਰੇ ਦੋਵੇਂ ਪੁੱਤਰਾਂ ਨੂੰ ਮਾਰ ਦਿਉ। ਮੇਰੇ ਉੱਤੇ ਭਰੋਸਾ ਕਰੋ। ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਵਾਪਸ ਲੈ ਕੇ ਆਵਾਂਗਾ।”"
37 Mas Rúben disse a seu pai: Mata os meus dois filhos, se to não tornar a trazer; entrega-mo, e eu to restituirei.
38 ਪਰ ਯਾਕੂਬ ਨੇ ਆਖਿਆ, “ਮੈਂ ਬਿਨਯਾਮੀਨ ਨੂੰ ਤੁਹਾਡੇ ਨਾਲ ਨਹੀਂ ਜਾਣ ਦਿਆਂਗਾ। ਉਸਦਾ ਭਰਾ ਮਰ ਚੁੱਕਿਆ ਹੈ ਅਤੇ ਉਹ ਮੇਰੀ ਪਤਨੀ ਦਾ ਇੱਕੋ-ਇੱਕ ਪੁੱਤਰ ਬੱਚਿਆਂ ਹੈ। ਜੇ ਉਸ ਨਾਲ ਮਿਸਰ ਦੀ ਯਾਤਰਾ ਦੌਰਾਨ ਕੁਝ ਵਾਪਰਿਆ ਤਾਂ ਮੈਂ ਮਾਰਿਆ ਜਾਵਾਂਗਾ। ਤੁਸੀਂ ਮੈਨੂੰ ਇੱਕ ਸੋਗੀ, ਬੁੱਢੇ ਬੰਦੇ ਨੂੰ ਕਬਰ ਵਿੱਚ ਸੁੱਟ ਦਿਉਂਗੇ।”"
38 Ele, porém, disse: Meu filho não descerá convosco; seu irmão é morto, e ele ficou só; se lhe sucede algum desastre no caminho por onde fordes, fareis descer minhas cãs com tristeza à sepultura.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 42, comparar traduções ou montar um estudo — tudo direto pelo WhatsApp.