Gênesis 44
Punjabi Bible (GL_PUNJABI) vs ARC
ARC Almeida Revista e Corrigida 2009
1 ਯੂਸੁਫ਼ ਇੱਕ ਜਾਲ ਸੁੱਟਦਾ ਹੈ ਫ਼ੇਰ ਯੂਸੁਫ਼ ਨੇ ਆਪਣੇ ਨੌਕਰ ਨੂੰ ਇੱਕ ਆਦੇਸ਼ ਦਿੱਤਾ। ਯੂਸੁਫ਼ ਨੇ ਆਖਿਆ, “ਆਦਮੀਆਂ ਦੇ ਬੋਰੇ ਓਨੇ ਅਨਾਜ ਨਾਲ ਭਰ ਦਿਉ ਜਿੰਨਾ ਇਹ ਚੁੱਕ ਸੱਕਣ। ਅਤੇ ਹਰੇਕ ਆਦਮੀ ਦੇ ਪੈਸੇ ਅਨਾਜ ਦੇ ਨਾਲ ਹੀ ਉਸ ਦੇ ਬੋਰੇ ਵਿੱਚ ਰੱਖ ਦਿਉ।"
1 E deu ordem ao que estava sobre a sua casa, dizendo: Enche de mantimento os sacos destes varões, quanto puderem levar, e põe o dinheiro de cada varão na boca do seu saco.
2 ਸਭ ਤੋਂ ਛੋਟੇ ਭਰਾ ਦੇ ਪੈਸੇ ਵੀ ਉਸ ਦੇ ਬੋਰੇ ਵਿੱਚ ਰੱਖ ਦਿਉ। ਪਰ ਉਸ ਦੇ ਬੋਰੇ ਵਿੱਚ ਮੇਰਾ ਖਾਸ ਚਾਂਦੀ ਦਾ ਪਿਆਲਾ ਵੀ ਰੱਖ ਦਿਉ।” ਇਸ ਲਈ ਨੌਕਰ ਨੇ ਯੂਸੁਫ਼ ਦਾ ਹੁਕਮ ਮੰਨਿਆ।"
2 E o meu copo, o copo de prata, porás na boca do saco do mais novo, com o dinheiro do seu trigo. E fez conforme a palavra de José, que tinha dito.
3 ਅਗਲੀ ਸਵੇਰ ਸੁਵਖਤੇ ਹੀ, ਭਰਾਵਾਂ ਨੂੰ ਅਤੇ ਉਨ੍ਹਾਂ ਦੇ ਖੋਤਿਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਘੱਲ ਦਿੱਤਾ ਗਿਆ।"
3 Vinda a luz da manhã, despediram-se estes varões, eles com os seus jumentos.
4 ਉਨ੍ਹਾਂ ਦੇ ਦੂਰ ਜਾਣ ਤੋਂ ਪਹਿਲਾਂ, ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਜਾ ਅਤੇ ਉਨ੍ਹਾਂ ਦਾ ਪਿੱਛਾ ਕਰ। ਉਨ੍ਹਾਂ ਨੂੰ ਰੋਕ ਅਤੇ ਆਖ, ‘ਅਸੀਂ ਤੁਹਾਡਾ ਭਲਾ ਕੀਤਾ! ਪਰ ਤੁਸੀਂ ਸਾਡਾ ਬੁਰਾ ਕਿਉਂ ਕੀਤਾ ਹੈ? ਤੁਸੀਂ ਮੇਰੇ ਸੁਆਮੀ ਦਾ ਚਾਂਦੀ ਦਾ ਪਿਆਲਾ ਕਿਉਂ ਚੋਰੀ ਕੀਤਾ ਹੈ?"
4 Saindo eles da cidade e não se havendo ainda distanciado, disse José ao que estava sobre a sua casa: Levanta-te e persegue aqueles varões; e, alcançando-os, lhes dirás: Por que pagastes mal por bem?
5 ਮੇਰਾ ਸੁਆਮੀ ਉਸ ਪਿਆਲੇ ਵਿੱਚ ਮੈਅ ਪੀਂਦਾ ਹੈ ਅਤੇ ਇਸਦੀ ਵਰਤੋਂ ਗੁਪਤ ਗੱਲਾਂ ਜਾਨਣ ਲਈ ਕਰਦਾ ਹੈ। ਜੋ ਕੁਝ ਤੁਸੀਂ ਕੀਤਾ ਹੈ ਉਹ ਗਲਤ ਹੈ।’”"
5 Não é este o copo por que bebe meu senhor? E em que ele bem adivinha? Fizestes mal no que fizestes.
6 ਇਸ ਲਈ ਨੌਕਰ ਨੇ ਹੁਕਮ ਮੰਨਿਆ ਉਹ ਜਾਕੇ ਉਨ੍ਹਾਂ ਦੇ ਨਾਲ ਰਲ ਗਿਆ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਕੁਝ ਯੂਸੁਫ਼ ਨੇ ਉਸ ਨੂੰ ਆਖਣ ਲਈ ਕਿਹਾ ਸੀ।"
6 E alcançou-os e falou-lhes as mesmas palavras.
7 ਪਰ ਭਰਾਵਾਂ ਨੇ ਨੌਕਰ ਨੂੰ ਆਖਿਆ, “ਰਾਜਪਾਲ ਇਹ ਗੱਲਾਂ ਕਿਉਂ ਆਖਦਾ ਹੈ? ਅਸੀਂ ਅਜਿਹੀ ਕੋਈ ਗੱਲ ਨਹੀਂ ਕੀਤੀ!"
7 E eles disseram-lhe: Por que diz meu senhor tais palavras? Longe estejam teus servos de fazerem semelhante coisa.
8 ਅਸੀਂ ਉਹ ਪੈਸੇ ਵਾਪਸ ਲੈ ਕੇ ਆਏ ਸੀ ਜਿਹੜੇ ਸਾਨੂੰ ਪਹਿਲਾਂ ਆਪਣੇ ਬੋਰਿਆਂ ਵਿੱਚੋਂ ਮਿਲੇ ਸਨ। ਇਸ ਲਈ ਅਸੀਂ ਅਵੱਸ਼ ਹੀ ਤੁਹਾਡੇ ਸੁਆਮੀ ਦੇ ਘਰ ਤੋਂ ਚਾਂਦੀ ਜਾਂ ਸੋਨਾ ਚੋਰੀ ਨਹੀਂ ਕੀਤਾ।"
8 Eis que o dinheiro que temos achado na boca dos nossos sacos te tornamos a trazer desde a terra de Canaã; como, pois, furtaríamos da casa do teu senhor prata ou ouro?
9 ਜੇ ਤੁਹਾਨੂੰ ਸਾਡੇ ਕਿਸੇ ਵੀ ਬੋਰੇ ਵਿੱਚੋਂ ਉਹ ਚਾਂਦੀ ਦਾ ਪਿਆਲਾ ਮਿਲ ਜਾਵੇ ਤਾਂ ਉਹ ਬੰਦਾ ਮਾਰ ਦਿੱਤਾ ਜਾਵੇ। ਤੁਸੀਂ ਉਸ ਨੂੰ ਮਾਰ ਸੱਕਦੇ ਹੋਂ, ਅਤੇ ਅਸੀਂ ਤੁਹਾਡੇ ਗੁਲਾਮ ਬਣ ਜਾਵਾਂਗੇ।”"
9 Aquele dos teus servos, com quem for achado, morra; e ainda nós seremos escravos do meu senhor.
10 ਨੌਕਰ ਨੇ ਆਖਿਆ, “ਅਸੀਂ ਉਵੇਂ ਹੀ ਕਰਾਂਗੇ ਜਿਵੇਂ ਤੁਸੀਂ ਆਖਦੇ ਹੋ। ਪਰ ਮੈਂ ਉਸ ਬੰਦੇ ਨੂੰ ਮਾਰਾਂਗਾ ਨਹੀਂ। ਜੇ ਮੈਨੂੰ ਚਾਂਦੀ ਦਾ ਪਿਆਲਾ ਮਿਲ ਗਿਆ ਤਾਂ ਉਹ ਆਦਮੀ ਮੇਰਾ ਗੁਲਾਮ ਹੋਵੇਗਾ। ਦੂਸਰੇ ਆਜ਼ਾਦ ਹੋਣਗੇ।”"
10 E ele disse: Ora, seja também assim conforme as vossas palavras; aquele com quem se achar será meu escravo, porém vós sereis desculpados.
11 ਜਾਲ ਸੁੱਟਿਆ ਜਾਂਦਾ ਹੈ; ਬਿਨਯਾਮੀਨ ਫ਼ੜਿਆ ਜਾਂਦਾ ਹੈ ਫ਼ੇਰ ਹਰੇਕ ਭਰਾ ਨੇ ਛੇਤੀ ਨਾਲ ਆਪਣੀ ਬੋਰੀ ਧਰਤੀ ਉੱਤੇ ਢੇਰੀ ਕਰ ਦਿੱਤੀ।"
11 E eles apressaram-se, e cada um pôs em terra o seu saco, e cada um abriu o seu saco.
12 ਨੌਕਰ ਨੇ ਬੋਰੀਆਂ ਦੇਖਣੀਆਂ ਸ਼ੁਰੂ ਕਰ ਦਿੱਤੀਆਂ ਉਸ ਨੇ ਸਭ ਤੋਂ ਵੱਡੇ ਭਰਾ ਤੋਂ ਤਲਾਸ਼ੀ ਸ਼ੁਰੂ ਕੀਤੀ ਅਤੇ ਸਭ ਤੋਂ ਛੋਟੇ ਅਤੇ ਖਤਮ ਕੀਤੀ। ਉਸ ਨੇ ਬਿਨਯਾਮੀਨ ਦੀ ਬੋਰੀ ਵਿੱਚ ਪਿਆਲਾ ਲੱਭ ਲਿਆ।"
12 E buscou, começando no maior e acabando no mais novo; e achou-se o copo no saco de Benjamim.
13 ਭਰਾ ਬਹੁਤ ਉਦਾਸ ਹੋ ਗਏ। ਉਨ੍ਹਾਂ ਨੇ ਦੁੱਖ ਨਾਲ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਉਨ੍ਹਾਂ ਨੇ ਬੋਰੀਆਂ ਵਾਪਸ ਖੋਤਿਆਂ ਉੱਤੇ ਲੱਦ ਲਈਆਂ ਅਤੇ ਸ਼ਹਿਰ ਵਾਪਸ ਚੱਲੇ ਗਏ।"
13 Então, rasgaram as suas vestes, e carregou cada um o seu jumento, e tornaram à cidade.
14 ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਵੱਲ ਵਾਪਸ ਚੱਲੇ ਗਏ। ਯੂਸੁਫ਼ ਹਾਲੇ ਵੀ ਉੱਥੇ ਹੀ ਸੀ। ਭਰਾ ਉਸ ਦੇ ਸਾਹਮਣੇ ਧਰਤੀ ਉੱਤੇ ਡਿੱਗ ਪਏ।"
14 E veio Judá com os seus irmãos à casa de José, porque ele ainda estava ali; e prostraram-se diante dele em terra.
15 ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਹ ਗੱਲ ਕਿਉਂ ਕੀਤੀ? ਕੀ ਤੁਹਾਨੂੰ ਇਸ ਗੱਲ ਦਾ ਪਤਾ ਨਹੀਂ ਕਿ ਮੇਰੇ ਕੋਲ ਗੁਪਤ ਗੱਲਾਂ ਜਾਨਣ ਦਾ ਖਾਸ ਤਰੀਕਾ ਹੈ। ਕੋਈ ਵੀ ਬੰਦਾ ਇਹ ਗੱਲ ਮੇਰੇ ਨਾਲੋਂ ਬਿਹਤਰ ਨਹੀਂ ਕਰ ਸੱਕਦਾ।”"
15 E disse-lhes José: Que é isto que fizestes? Não sabeis vós que tal homem como eu bem adivinha?
16 ਯਹੂਦਾਹ ਨੇ ਆਖਿਆ, “ਜਨਾਬ, ਸਾਡੇ ਕਹਿਣ ਲਈ ਕੁਝ ਨਹੀਂ ਬੱਚਿਆਂ! ਇਸ ਨੂੰ ਸਮਝਾਉਣ ਦਾ ਕੋਈ ਰਸਤਾ ਨਹੀਂ। ਅਜਿਹਾ ਕੋਈ ਤਰੀਕਾ ਨਹੀਂ ਜਿਸ ਨਾਲ ਅਸੀਂ ਇਹ ਸਾਬਤ ਕਰ ਸੱਕੀਏ ਕਿ ਅਸੀਂ ਦੋਸ਼ੀ ਨਹੀਂ ਹਾਂ। ਪਰਮੇਸ਼ੁਰ ਨੇ ਸਾਡੀ ਕਿਸੇ ਹੋਰ ਕਰਨੀ ਲਈ ਸਾਡਾ ਨਿਆਂ ਕੀਤਾ ਹੈ। ਇਸ ਲਈ ਅਸੀਂ ਉਸ ਦੇ ਸਮੇਤ, ਤੁਹਾਡੇ ਗੁਲਾਮ ਹੋਵਾਂਗੇ ਜਿਸਦੇ ਬੋਰੇ ਵਿੱਚ ਤੁਹਾਡਾ ਪਿਆਲਾ ਮਿਲਿਆ ਸੀ।”"
16 Então, disse Judá: Que diremos a meu senhor? Que falaremos? E como nos justificaremos? Achou Deus a iniquidade de teus servos; eis que somos escravos de meu senhor, tanto nós como aquele em cuja mão foi achado o copo.
17 ਪਰ ਯੂਸੁਫ਼ ਨੇ ਆਖਿਆ, “ਮੈਂ ਤੁਹਾਨੂੰ ਬਾਕੀ ਸਾਰਿਆਂ ਨੂੰ ਗੁਲਾਮ ਨਹੀਂ ਬਣਾਵਾਂਗਾ! ਸਿਰਫ਼ ਉਹੀ ਬੰਦਾ ਜਿਸਨੇ ਮੇਰਾ ਪਿਆਲਾ ਚੁਰਾਇਆ ਸੀ, ਮੇਰਾ ਗੁਲਾਮ ਹੋਵੇਗਾ। ਤੁਸੀਂ ਬਾਕੀ ਸਾਰੇ ਜਣੇ ਸ਼ਾਂਤੀ ਨਾਲ ਆਪਣੇ ਪਿਤਾ ਕੋਲ ਜਾ ਸੱਕਦੇ ਹੋ।”"
17 Mas ele disse: Longe de mim que eu tal faça; o varão em cuja mão o copo foi achado, aquele será meu servo; porém vós subi em paz para vosso pai.
18 ਯਹੂਦਾਹ ਬਿਨਯਾਮੀਨ ਦੀ ਵਕਾਲਤ ਕਰਦਾ ਹੈ ਫ਼ੇਰ ਯਹੂਦਾਹ ਯੂਸੁਫ਼ ਕੋਲ ਗਿਆ ਅਤੇ ਆਖਿਆ, “ਸ਼੍ਰੀਮਾਨ ਜੀ, ਕਿਰਪਾ ਕਰਕੇ ਮੈਨੂੰ ਆਪਣੇ ਨਾਲ ਸਾਫ਼-ਸਾਫ਼ ਗੱਲ ਕਰਨ ਦਿਉ। ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਜਾਣਦਾ ਹਾਂ ਕਿ ਤੁਸੀਂ ਖੁਦ ਫ਼ਿਰਊਨ ਵਾਂਗ ਹੋ।"
18 Então, Judá se chegou a ele e disse: Ai! Senhor meu, deixa, peço-te, o teu servo dizer uma palavra aos ouvidos de meu senhor, e não se acenda a tua ira contra o teu servo; porque tu és como Faraó.
19 ਜਦੋਂ ਅਸੀਂ ਇੱਥੇ ਤੁਹਾਡੇ ਸਾਹਮਣੇ ਸੀ, ਤੁਸੀਂ ਸਾਨੂੰ ਪੁੱਛਿਆ ਸੀ, ‘ਕਿ ਤੁਹਾਡਾ ਪਿਤਾ ਜਾਂ ਭਰਾ ਹੈ?’"
19 Meu senhor perguntou a seus servos, dizendo: Tendes vós pai ou irmão?
20 ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।’"
20 E dissemos a meu senhor: Temos um velho pai e um moço da sua velhice, o mais novo, cujo irmão é morto; e só ele ficou de sua mãe, e seu pai o ama.
21 ਫ਼ੇਰ ਤੁਸੀਂ ਸਾਨੂੰ ਆਖਿਆ, ‘ਉਸ ਭਰਾ ਨੂੰ ਮੇਰੇ ਕੋਲ ਲਿਆਉ। ਮੈਂ ਉਸ ਨੂੰ ਦੇਖਣਾ ਚਾਹੁੰਦਾ ਹਾਂ।’"
21 Então, tu disseste a teus servos: Trazei-mo a mim, e porei os meus olhos sobre ele.
22 ਅਤੇ ਅਸੀਂ ਤੁਹਾਨੂੰ ਆਖਿਆ ਸੀ, ‘ਉਹ ਛੋਟਾ ਮੁੰਡਾ ਨਹੀਂ ਆ ਸੱਕਦਾ। ਉਹ ਆਪਣੇ ਪਿਤਾ ਕੋਲੋਂ ਵੱਖ ਨਹੀਂ ਹੋ ਸੱਕਦਾ। ਜੇ ਉਸ ਦੇ ਪਿਤਾ ਨੇ ਉਸ ਨੂੰ ਗਵਾ ਲਿਆ, ਤਾਂ ਉਸਦਾ ਪਿਤਾ ਇੰਨਾ ਉਦਾਸ ਹੋ ਜਾਵੇਗਾ ਕਿ ਉਹ ਮਰ ਜਾਵੇਗਾ।’"
22 E nós dissemos a meu senhor: Aquele moço não poderá deixar a seu pai; se deixar a seu pai, este morrerá.
23 ਪਰ ਤੁਸੀਂ ਸਾਨੂੰ ਆਖਿਆ ਸੀ, ‘ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਲਿਆਉਣਾ ਪਵੇਗਾ ਨਹੀਂ ਤਾਂ ਮੈਂ ਤੁਹਾਨੂੰ ਦੋਬਾਰਾ ਨਹੀਂ ਮਿਲਾਂਗਾ।’"
23 Então, tu disseste a teus servos: Se vosso irmão mais novo não descer convosco, nunca mais vereis a minha face.
24 ਇਸ ਲਈ ਅਸੀਂ ਵਾਪਸ ਆਪਣੇ ਪਿਤਾ ਕੋਲ ਗਏ ਅਤੇ ਜੋ ਕੁਝ ਤੁਸੀਂ ਆਖਿਆ ਸੀ ਉਸ ਨੂੰ ਦੱਸਿਆ।"
24 E aconteceu que, subindo nós a teu servo, meu pai, e contando-lhe as palavras de meu senhor,
25 “ਬਾਦ ਵਿੱਚ ਸਾਡੇ ਪਿਤਾ ਨੇ ਆਖਿਆ, ‘ਵਾਪਸ ਜਾਓ ਅਤੇ ਸਾਡੇ ਲਈ ਹੋਰ ਅਨਾਜ ਖਰੀਦ ਕੇ ਲਿਆਉ।’"
25 disse nosso pai: Tornai, comprai-nos um pouco de mantimento.
26 ਅਸੀਂ ਆਪਣੇ ਪਿਤਾ ਨੂੰ ਆਖਿਆ, ‘ਅਸੀਂ ਆਪਣੇ ਸਭ ਤੋਂ ਛੋਟੇ ਭਰਾ ਤੋਂ ਬਗੈਰ ਨਹੀਂ ਜਾ ਸੱਕਦੇ। ਰਾਜਪਾਲ ਨੇ ਆਖਿਆ ਸੀ ਕਿ ਉਹ ਸਾਨੂੰ ਓਨਾ ਚਿਰ ਨਹੀਂ ਮਿਲੇਗਾ ਜਦੋਂ ਤੱਕ ਉਹ ਸਾਡੇ ਸਭ ਤੋਂ ਛੋਟੇ ਭਰਾ ਨੂੰ ਦੇਖ ਨਹੀਂ ਲੈਂਦਾ।’"
26 E nós dissemos: Não poderemos descer; mas, se nosso irmão menor for conosco, desceremos; pois não poderemos ver a face do varão, se este nosso irmão menor não estiver conosco.
27 ਫ਼ੇਰ ਮੇਰੇ ਪਿਤਾ ਨੇ ਮੈਨੂੰ ਆਖਿਆ, ‘ਤੂੰ ਜਾਣਦਾ ਹੈਂ ਕਿ ਮੇਰੀ ਪਤਨੀ ਰਾਖੇਲ ਤੋਂ ਮੇਰੇ ਦੋ ਪੁੱਤਰ ਸਨ।"
27 Então, disse-nos teu servo, meu pai: Vós sabeis que minha mulher me deu dois filhos;
28 ਮੈਂ ਇੱਕ ਪੁੱਤਰ ਨੂੰ ਜਾਣ ਦਿੱਤਾ ਅਤੇ ਉਹ ਕਿਸੇ ਜੰਗਲੀ ਜਾਨਵਰ ਹੱਥੋਂ ਮਾਰਿਆ ਗਿਆ। ਅਤੇ ਮੈਂ ਉਸ ਨੂੰ ਉਸਤੋਂ ਮਗਰੋਂ ਨਹੀਂ ਦੇਖਿਆ।"
28 um ausentou-se de mim, e eu disse: Certamente foi despedaçado, e não o tenho visto até agora;
29 ਜੇ ਤੁਸੀਂ ਮੇਰੇ ਦੂਸਰੇ ਪੁੱਤਰ ਨੂੰ ਵੀ ਮੇਰੇ ਕੋਲੋਂ ਲੈ ਜਾਵੋਂਗੇ, ਅਤੇ ਜੇ ਉਸ ਨੂੰ ਕੁਝ ਹੋ ਗਿਆ ਤਾਂ ਮੈਂ ਬੁੱਢਾ ਅਤੇ ਉਦਾਸ ਹੀ ਮਰ ਜਾਵਾਂਗਾ।’"
29 se agora também tirardes a este da minha face, e lhe acontecer algum desastre, fareis descer as minhas cãs com dor à sepultura.
30 ਹੁਣ, ਜ਼ਰਾ ਸੋਚੋ ਕਿ ਜੇ ਅਸੀਂ ਆਪਣੇ ਸਭ ਤੋਂ ਛੋਟੇ ਭਰਾ ਤੋਂ ਬਗੈਰ ਘਰ ਜਾਂਦੇ ਹਾਂ ਤਾਂ ਕੀ ਹੋਵੇਗਾ ਇਹ ਮੁੰਡਾ ਸਾਡੇ ਪਿਤਾ ਦੀ ਜ਼ਿੰਦਗੀ ਲਈ ਸਭ ਤੋਂ ਮਹੱਤਵਪੂਰਣ ਹੈ।"
30 Agora, pois, indo eu a teu servo, meu pai, e o moço não indo conosco, como a sua alma está atada com a alma dele,
31 ਸਾਡਾ ਪਿਤਾ ਇਸ ਮੁੰਡੇ ਨੂੰ ਸਾਡੇ ਨਾਲ ਨਾ ਦੇਖਕੇ ਮਰ ਜਾਵੇਗਾ, ਅਤੇ ਇਹ ਦੋਸ਼ ਸਾਡਾ ਹੋਵੇਗਾ। ਅਸੀਂ ਆਪਣੇ ਪਿਤਾ ਨੂੰ ਬਹੁਤ ਸੋਗੀ ਮਨੁੱਖ ਵਾਂਗ ਕਬਰ ਵਿੱਚ ਪਹੁੰਚਾ ਦਿਆਂਗੇ।"
31 acontecerá que, vendo ele que o moço ali não está, morrerá; e teus servos farão descer as cãs de teu servo, nosso pai, com tristeza à sepultura.
32 “ਮੈਂ ਇਸ ਮੁੰਡੇ ਦੀ ਜੁੰਮੇਵਾਰੀ ਚੁੱਕੀ ਸੀ। ਮੈਂ ਆਪਣੇ ਪਿਤਾ ਨੂੰ ਆਖਿਆ ਸੀ, ‘ਜੇ ਮੈਂ ਇਸ ਨੂੰ ਤੁਹਾਡੇ ਕੋਲ ਵਾਪਸ ਨਾ ਲੈ ਕੇ ਆਇਆ ਤਾਂ ਤੁਸੀਂ ਮੈਨੂੰ ਉਮਰ ਭਰ ਲਈ ਦੋਸ਼ੀ ਠਹਿਰਾ ਸੱਕਦੇ ਹੋ।’"
32 Porque teu servo se deu por fiador por este moço para com meu pai, dizendo: Se não to tornar, eu serei culpado a meu pai todos os dias.
33 ਇਸ ਲਈ ਹੁਣ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਕਿਰਪਾ ਕਰਕੇ ਇਸ ਮੁੰਡੇ ਨੂੰ ਆਪਣੇ ਭਰਾਵਾਂ ਨਾਲ ਵਾਪਸ ਜਾਣ ਦਿਉ। ਅਤੇ ਮੈਂ ਇੱਥੇ ਠਹਿਰਾਂਗਾ ਅਤੇ ਤੁਹਾਡਾ ਗੁਲਾਮ ਬਣਾਂਗਾ।"
33 Agora, pois, fique teu servo em lugar deste moço por escravo de meu senhor, e que suba o moço com os seus irmãos.
34 ਜੇ ਇਹ ਮੁੰਡਾ ਮੇਰੇ ਨਾਲ ਨਹੀਂ ਹੋਵੇਗਾ ਤਾਂ ਮੈਂ ਆਪਣੇ ਪਿਤਾ ਦਾ ਸਾਹਮਣਾ ਨਹੀਂ ਕਰ ਸੱਕਦਾ। ਮੈਂ ਇਸ ਗੱਲੋਂ ਬਹੁਤ ਭੈਭੀਤ ਹਾਂ ਕਿ ਮੇਰੇ ਪਿਤਾ ਦਾ ਕੀ ਹੋਵੇਗਾ।”"
34 Porque como subirei eu a meu pai, se o moço não for comigo? Para que não veja eu o mal que sobrevirá a meu pai.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 44, comparar traduções ou montar um estudo — tudo direto pelo WhatsApp.