Gênesis 45

Punjabi Bible (GL_PUNJABI) vs VC

Sair da comparação
VC Versão Católica
1 ਯੂਸੁਫ਼ ਦੱਸਦਾ ਹੈ ਕਿ ਉਹ ਕੌਣ ਹੈ ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।” ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ।"
1 Então José, já não se podendo conter diante de todos os assistentes, exclamou: "Fazei sair todo o mundo." Desse modo, ninguém ficou com ele, quando se deu a conhecer aos seus irmãos.
2 ਯੂਸੁਫ਼ ਰੋਂਦਾ ਰਿਹਾ ਅਤੇ ਫ਼ਿਰਊਨ ਦੇ ਘਰ ਦੇ ਸਾਰੇ ਮਿਸਰੀ ਲੋਕਾਂ ਨੇ ਇਸ ਨੂੰ ਸੁਣਿਆ।"
2 Pôs-se a chorar tão alto que os egípcios da casa do faraó o ouviram.
3 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।"
3 E disse aos seus irmãos: "Eu sou José! Meu pai vive ainda?" Mas não lhe puderam responder, porque estavam pasmados de se encontrar diante dele.
4 ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇੱਕ ਵਾਰੀ ਫ਼ੇਰ ਆਖਿਆ, “ਆਓ ਮੇਰੇ ਕੋਲ ਆਓ। ਮੈਂ ਬੇਨਤੀ ਕਰਦਾ ਹਾਂ ਇੱਥੇ ਆਓ।” ਇਸ ਲਈ ਭਰਾ ਯੂਸੁਫ਼ ਦੇ ਨੇੜੇ ਹੋ ਗਏ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਮੈਂ ਹੀ ਹਾਂ ਜਿਸ ਨੂੰ ਤੁਸੀਂ ਗੁਲਾਮ ਵਜੋਂ ਮਿਸਰ ਨੂੰ ਵੇਚ ਦਿੱਤਾ ਸੀ।"
4 "Aproximai-vos", disse-lhes ele; e eles aproximaram-se. E ele disse-lhes: "Eu sou José, vosso irmão, que vendestes para o Egito.
5 ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ।"
5 Mas agora não vos entristeçais, nem tenhais remorsos de me ter vendido para ser conduzido aqui. É para vos conservar a vida que Deus me enviou adiante de vós.
6 ਅਕਾਲ ਦਾ ਇਹ ਭਿਆਨਕ ਸਮਾਂ ਹੁਣ ਦੋ ਸਾਲ ਤੋਂ ਜਾਰੀ ਹੈ। ਅਤੇ ਪੰਜ ਵਰ੍ਹੇ ਹੋਰ ਫ਼ਸਲਾਂ ਦੀ ਬਿਜਾਈ ਜਾਂ ਵਾਢੀ ਤੋਂ ਬਿਨਾ ਰਹਿਣਗੇ।"
6 Porque eis já dois anos que a fome assola a terra, e haverá ainda cinco anos sem amanho nem colheita.
7 ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ।"
7 Deus enviou-me adiante de vós para que subsista um resto de vossa raça na terra, e para vos conservar a vida por uma grande libertação.
8 ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”"
8 Não sois vós, pois, que me haveis mandado para aqui, mas Deus mesmo. Ele tornou-me como o pai do faraó, chefe de toda a sua casa e governador de todo o Egito.
9 ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ।"
9 Apressai-vos em voltar para junto de meu pai e dizei-lhe: Eis o que diz o teu filho José: Deus elevou-me ao cargo de chefe de todo o Egito. Vem para junto de mim sem demora.
10 ਤੁਸੀਂ ਮੇਰੇ ਨੇੜੇ ਗੋਸ਼ਨ ਦੀ ਧਰਤੀ ਉੱਤੇ ਰਹਿ ਸੱਕਦੇ ਹੋ। ਤੁਸੀਂ, ਤੁਹਾਡੇ ਬੱਚੇ, ਤੁਹਾਡੇ ਪੋਤਰੇ ਅਤੇ ਤੁਹਾਡੇ ਸਾਰੇ ਪਸ਼ੂ ਇੱਥੇ ਸਵਾਗਤ ਦੇ ਯੋਗ ਹਨ।"
10 Habitarás na terra de Gessém, bem perto de mim, com teus filhos, teus netos, tuas ovelhas, teus bois e tudo o que te pertence.
11 ਮੈਂ ਅਕਾਲ ਦੇ ਅਗਲੇ ਪੰਜ ਸਾਲ ਤੁਹਾਡੀ ਦੇਖ-ਭਾਲ ਕਰਾਂਗਾ। ਇਸ ਲਈ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ।’"
11 Eu te sustentarei, pois haverá ainda cinco anos de fome; e assim não cairás na miséria, nem tu, nem tua casa, nem nada do que te pertence.
12 “ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ, ਅਵੱਸ਼ ਹੀ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ। ਮੇਰਾ ਭਰਾ ਬਿਨਯਾਮੀਨ ਵੀ ਜਾਣਦਾ ਹੈ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ, ਤੁਹਾਡਾ ਭਰਾ, ਤੁਹਾਡੇ ਨਾਲ ਗੱਲ ਕਰ ਰਿਹਾ।"
12 Vereis com vossos olhos, e meu irmão Benjamim também, que sou bem eu quem vos fala.
13 ਇਸ ਲਈ ਮੇਰੇ ਪਿਤਾ ਨੂੰ ਉਸ ਇੱਜ਼ਤ ਬਾਰੇ ਦੱਸੋ ਜਿਹੜੀ ਇੱਥੇ ਮੈਨੂੰ ਮਿਸਰ ਵਿੱਚ ਮਿਲੀ ਹੋਈ ਹੈ। ਉਸ ਨੂੰ ਉਹ ਸਾਰਾ ਕੁਝ ਦੱਸੋ ਜੋ ਤੁਸੀਂ ਇੱਥੇ ਦੇਖਿਆ ਹੈ। ਹੁਣ ਛੇਤੀ ਕਰੋ, ਮੇਰੇ ਪਿਤਾ ਨੂੰ ਮੇਰੇ ਕੋਲ ਵਾਪਸ ਲੈ ਕੇ ਆਉ।”"
13 Contai ao meu pai as honras que recebo no Egito, e tudo o que vistes, e depois apressai-o para que venha para cá."
14 ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ।"
14 Então ele jogou-se ao pescoço de seu irmão Benjamim e pôs-se a chorar; Benjamim também chorou sobre os seus ombros.
15 ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।"
15 Beijou em seguida a todos os seus irmãos, chorando sobre eles, e puseram-se todos a conversar com ele.
16 ਫ਼ਿਰਊਨ ਨੂੰ ਪਤਾ ਲੱਗਿਆ ਕਿ ਯੂਸੁਫ਼ ਦੇ ਭਰਾ ਉਸ ਕੋਲ ਆਏ ਹਨ। ਇਹ ਖ਼ਬਰ ਫ਼ਿਰਊਨ ਦੇ ਸਾਰੇ ਘਰ ਵਿੱਚ ਫ਼ੈਲ ਗਈ। ਫ਼ਿਰਊਨ ਅਤੇ ਉਸ ਦੇ ਨੌਕਰ ਬਹੁਤ ਉੱਤੇਜ਼ਿਤ ਸਨ।"
16 A notícia da chegada dos irmãos de José espalhou-se logo na casa do faraó, e foi bem acolhida pelo faraó e por todo o seu pessoal.
17 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ ਕਿ ਉਹ ਸਾਰਾ ਲੋੜੀਂਦਾ ਅਨਾਜ ਕਨਾਨ ਦੀ ਧਰਤੀ ਉੱਤੇ ਲੈ ਜਾਣ।"
17 Ele disse a José: "Dize a teus irmãos: Eis o que ides fazer: carregai vossos animais e voltai à terra de Canaã.
18 ਉਨ੍ਹਾਂ ਨੂੰ ਆਖ ਕਿ ਉਹ ਤੇਰੇ ਪਿਤਾ ਨੂੰ ਆਪਣੇ ਪਰਿਵਾਰਾਂ ਨੂੰ ਇੱਥੇ ਮੇਰੇ ਕੋਲ ਵਾਪਸ ਲੈ ਕੇ ਆਉਣ। ਮੈਂ ਤੁਹਾਨੂੰ ਰਹਿਣ ਵਾਸਤੇ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਦੇਵਾਂਗਾ। ਅਤੇ ਤੁਹਾਡਾ ਪਰਿਵਾਰ ਇੱਥੋਂ ਦਾ ਬਿਹਤਰੀਨ ਭੋਜਨ ਖਾ ਸੱਕਦਾ ਹੈ।”"
18 Tomai vosso pai e vossas famílias e vinde para junto de mim. Dar-vos-ei o que há de melhor no Egito e vos alimentarei com a gordura da terra.
19 ਫ਼ੇਰ ਫ਼ਿਰਊਨ ਨੇ ਆਖਿਆ, “ਆਪਣੇ ਭਰਾਵਾਂ ਨੂੰ ਸਾਡੀਆਂ ਕੁਝ ਵੱਧੀਆਂ ਗੱਡੀਆਂ ਵੀ ਦਿਉ। ਉਨ੍ਹਾਂ ਨੂੰ ਆਖੋ ਕਿ ਕਨਾਨ ਜਾਣ ਅਤੇ ਤੁਹਾਡੇ ਪਿਤਾ, ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਗੱਡੀਆਂ ਵਿੱਚ ਬਿਠਾਕੇ ਵਾਪਸ ਆ ਜਾਣ।"
19 Encarrego-te de dizer-lhes: Eis o que ides fazer: Tomai carros no Egito para vossos filhos e vossas mulheres, trazei vosso pai e vinde!
20 ਉਹ ਆਪਣੇ ਸਾਰੇ ਸਮਾਨ ਨੂੰ ਇੱਥੇ ਲਿਆਉਣ ਦੀ ਚਿੰਤਾ ਨਾ ਕਰਨ। ਅਸੀਂ ਉਨ੍ਹਾਂ ਨੂੰ ਮਿਸਰ ਦੀਆਂ ਸਭ ਤੋਂ ਵੱਧੀਆਂ ਚੀਜ਼ਾਂ ਦੇਵਾਂਗੇ।”"
20 Não façais caso do que tereis de deixar, porque o que há de melhor em todo o Egito é vosso."
21 ਇਸ ਲਈ ਇਸਰਾਏਲ ਦੇ ਪੁੱਤਰਾਂ ਨੇ ਇਹੀ ਗੱਲ ਕੀਤੀ। ਯੂਸੁਫ਼ ਨੇ ਉਨ੍ਹਾਂ ਨੂੰ ਚੰਗੀਆਂ ਗੱਡੀਆਂ ਦੇ ਦਿੱਤੀਆਂ ਜਿਹਾ ਕਿ ਫ਼ਿਰਊਨ ਨੇ ਇਕਰਾਰ ਕੀਤਾ ਸੀ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਕਾਫ਼ੀ ਭੋਜਨ ਦੇ ਦਿੱਤਾ।"
21 Assim fizeram os filhos de Israel. Seguindo a ordem do faraó, José deu-lhes carros e provisões para o caminho.
22 ਯੂਸੁਫ਼ ਨੇ ਹਰੇਕ ਭਰਾ ਨੂੰ ਚੰਗੇ ਕੱਪੜੇ ਦਾ ਸੂਟ ਦਿੱਤਾ। ਪਰ ਯੂਸੁਫ਼ ਨੇ ਬਿਨਯਾਮੀਨ ਨੂੰ ਸੁੰਦਰ ਕੱਪੜੇ ਦੇ ਪੰਜ ਸੂਟ ਦਿੱਤੇ। ਅਤੇ ਯੂਸੁਫ਼ ਨੇ ਬਿਨਯਾਮੀਨ ਨੂੰ ਚਾਂਦੀ ਦੇ 300 ਸਿੱਕੇ ਵੀ ਦਿੱਤੇ।"
22 Deu-lhes também a todos mudas de roupas; a Benjamim, porém, deu trezentas moedas de prata e cinco mudas de roupas.
23 ਯੂਸੁਫ਼ ਨੇ ਆਪਣੇ ਪਿਤਾ ਨੂੰ ਵੀ ਸੁਗਾਤਾਂ ਭੇਜੀਆਂ। ਉਸ ਨੇ ਮਿਸਰ ਦੀਆਂ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਥੈਲੇ ਦਸ ਖੋਤਿਆਂ ਉੱਤੇ ਲੱਦ ਦਿੱਤੇ। ਅਤੇ ਉਸ ਨੇ ਆਪਣੇ ਪਿਤਾ ਦੇ ਵਾਪਸੀ ਸਫ਼ਰ ਲਈ ਦਸ ਖੋਤੇ ਅਨਾਜ ਰੋਟੀ ਅਤੇ ਹੋਰ ਭੋਜਨ ਨਾਲ ਲੱਦ ਹੋਏ ਵੀ ਭੇਜੇ।"
23 Mandou, igualmente, ao seu pai dez jumentos carregados dos melhores produtos do Egito e dez jumentas carregadas de trigo, pão e provisões para sua viagem.
24 ਫ਼ੇਰ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵਿਦਾ ਕਰ ਦਿੱਤਾ। ਅਤੇ ਜਦੋਂ ਉਹ ਜਾਣ ਲੱਗੇ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਸਿੱਧੇ ਘਰ ਜਾਇਓ। ਅਤੇ ਰਸਤੇ ਵਿੱਚ ਲੜਿਓ ਨਾ।”"
24 E, despedindo seus irmãos que partiam, disse-lhes: "Não alterqueis pelo caminho."
25 ਇਸ ਲਈ ਭਰਾ ਮਿਸਰ ਤੋਂ ਤੁਰ ਪਏ ਅਤੇ ਕਨਾਨ ਦੀ ਧਰਤੀ ਉੱਤੇ ਆਪਣੇ ਪਿਤਾ ਯਾਕੂਬ ਕੋਲ ਚੱਲੇ ਗਏ।"
25 Partiram do Egito e chegaram junto de Jacó, seu pai, na terra de Canaã.
26 ਭਰਾਵਾਂ ਨੇ ਉਸ ਨੂੰ ਦੱਸਿਆ, “ਪਿਤਾ ਜੀ, ਯੂਸੁਫ਼ ਹਾਲੇ ਜਿਉਂਦਾ ਹੈ! ਅਤੇ ਉਹ ਸਾਰੇ ਮਿਸਰ ਦੇਸ਼ ਦਾ ਰਾਜਪਾਲ ਹੈ।” ਉਸ ਦੇ ਪਿਤਾ ਨੂੰ ਸਮਝ ਨਾ ਆਵੇ ਕਿ ਕੀ ਸੋਚੇ। ਪਹਿਲਾਂ ਤਾਂ ਉਸ ਨੂੰ ਉਨ੍ਹਾਂ ਉੱਤੇ ਵਿਸ਼ਵਾਸ ਨਹੀਂ ਆਇਆ।"
26 E anunciaram-lhe a boa nova: "José vive ainda, disseram-lhe eles; e é mesmo ele quem governa todo o Egito." Mas o coração de Jacó permaneceu frio, porque não acreditava no que ouvia.
27 ਪਰ ਫ਼ੇਰ ਉਨ੍ਹਾਂ ਨੇ ਉਸ ਨੂੰ ਹਰ ਉਹ ਗੱਲ ਦੱਸੀ ਜਿਹੜੀ ਯੂਸੁਫ਼ ਨੇ ਆਖੀ ਸੀ। ਅਤੇ ਯਾਕੂਬ ਨੇ ਉਹ ਗੱਡੀਆਂ ਵੀ ਦੇਖੀਆਂ ਜਿਹੜੀਆਂ ਯੂਸੁਫ਼ ਨੇ ਉਸ ਨੂੰ ਮਿਸਰ ਵਾਪਸ ਲਿਜਾਣ ਲਈ ਭੇਜੀਆਂ ਸਨ। ਫ਼ੇਰ ਯਾਕੂਬ ਬਹੁਤ ਉੱਤੇਜਿਤ ਹੋ ਗਿਆ। ਅਤੇ ਬਹੁਤ ਖੁਸ਼ ਹੋ ਗਿਆ।"
27 Entretanto, quando lhe disseram todas as palavras que José lhes havia dito, e viu os carros que José tinha enviado para o transportar, seu espírito se reanimou.
28 ਇਸਰਾਏਲ ਨੇ ਆਖਿਆ, “ਹੁਣ ਮੈਨੂੰ ਤੁਹਾਡੇ ਉਤੇ ਵਿਸ਼ਵਾਸ ਹੋ ਗਿਆ ਹੈ। ਮੇਰਾ ਪੁੱਤਰ ਯੂਸੁਫ਼ ਅਜੇ ਜਿਉਂਦਾ ਹੈ! ਮੈਂ ਉਸ ਨੂੰ ਮਰਨ ਤੋਂ ਪਹਿਲਾਂ ਦੇਖਣ ਲਈ ਜਾ ਰਿਹਾ ਹਾਂ।”"
28 "Basta! disse ele; José, meu filho, vive ainda. Irei e o verei antes de morrer."

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 45, comparar traduções ou montar um estudo — tudo direto pelo WhatsApp.