Gênesis 46

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਇਸਰਾਏਲ ਨੂੰ ਤਸੱਲੀ ਦਿੰਦਾ ਹੈ ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸ ਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉੱਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸ ਨੇ ਬਲੀਆਂ ਚੜ੍ਹਾਈਆਂ।"
1 Jacó partiu com tudo o que tinha e foi até Berseba, onde ofereceu sacrifícios ao Deus de Isaque, o seu pai.
2 ਰਾਤ ਵੇਲੇ, ਪਰਮੇਸ਼ੁਰ ਨੇ ਇਸਰਾਏਲ ਨਾਲ ਸੁਪਨੇ ਵਿੱਚ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਯਾਕੂਬ, ਯਾਕੂਬ।” ਅਤੇ ਇਸਰਾਏਲ ਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”"
2 Naquela noite Deus falou com ele numa visão e o chamou assim: — Jacó, Jacó! — Eu estou aqui — respondeu ele.
3 ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।"
3 Deus disse: — Eu sou Deus, o Deus do seu pai. Não tenha medo de ir para o Egito, pois ali eu farei com que os seus descendentes se tornem uma grande nação.
4 ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕੱਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।”"
4 Eu irei para o Egito com você e trarei os seus descendentes de volta para esta terra. E, quando você morrer, José estará ao seu lado.
5 ਇਸਰਾਏਲ ਮਿਸਰ ਨੂੰ ਜਾਂਦਾ ਹੈ ਫ਼ੇਰ ਯਾਕੂਬ ਬਏਰਸਬਾ ਤੋਂ ਚੱਲ ਪਿਆ ਅਤੇ ਮਿਸਰ ਵੱਲ ਨੂੰ ਸਫ਼ਰ ਕੀਤਾ। ਇਸਰਾਏਲ ਦੇ ਪੁੱਤਰ, ਆਪਣੇ ਪਿਤਾ, ਆਪਣੀਆਂ ਪਤਨੀਆਂ ਅਤੇ ਆਪਣੇ ਸਾਰੇ ਬੱਚਿਆਂ ਨੂੰ ਮਿਸਰ ਲੈ ਆਏ। ਉਨ੍ਹਾਂ ਨੇ ਉਨ੍ਹਾਂ ਗੱਡੀਆਂ ਵਿੱਚ ਸਫ਼ਰ ਕੀਤਾ ਜਿਹੜੀਆਂ ਫ਼ਿਰਊਨ ਨੇ ਭੇਜੀਆਂ ਸਨ।"
5 Então Jacó partiu de Berseba. Nas carretas que o rei do Egito havia mandado, os filhos de Jacó levaram o pai, as esposas deles e os seus filhos pequenos.
6 ਉਨ੍ਹਾਂ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰੀਆਂ ਚੀਜ਼ਾਂ ਵੀ ਸਨ ਜਿਹੜੀਆਂ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀਆਂ ਸਨ। ਇਸ ਲਈ ਇਸਰਾਏਲ ਆਪਣੇ ਸਾਰੇ ਬੱਚਿਆਂ ਅਤੇ ਆਪਣੇ ਪਰਿਵਾਰ ਨਾਲ ਮਿਸਰ ਚੱਲਾ ਗਿਆ।"
6 Jacó e todos os seus foram para o Egito, levando o seu gado e todas as coisas que haviam conseguido em Canaã.
7 ਉਸ ਦੇ ਨਾਲ ਉਸ ਦੇ ਪੁੱਤਰ ਅਤੇ ਪੋਤਰੇ, ਉਸ ਦੀਆਂ ਧੀਆਂ ਅਤੇ ਪੋਤਰੀਆਂ ਸਨ। ਉਸਦਾ ਸਾਰਾ ਪਰਿਵਾਰ ਉਸ ਦੇ ਨਾਲ ਮਿਸਰ ਚੱਲਾ ਗਿਆ।"
7 Jacó levou consigo todos os seus descendentes, isto é, filhos e filhas, netos e netas.
8 ਯਾਕੂਬ ਦਾ ਪਰਿਵਾਰ ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।"
8 Os israelitas que foram para o Egito, isto é, Jacó e os seus descendentes, são os seguintes: Rúben, o filho mais velho de Jacó,
9 ਰਊਬੇਨ ਦੇ ਪੁੱਤਰ ਸਨ ਹਨੋਕ, ਫ਼ੱਲੂ, ਹੇਸਰੋਨ ਅਤੇ ਕਰਮੀ।"
9 e os filhos de Rúben: Enoque, Palu, Hezrom e Carmi.
10 ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)"
10 Simeão e os seus filhos Jemuel, Jamim, Oade, Jaquim, Zoar e Saul, que era filho de uma mulher de Canaã.
11 ਲੇਵੀ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।"
11 Levi e os seus filhos Gérson, Coate e Merari.
12 ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।"
12 Judá e os seus filhos Selá, Peres e Zera (Os outros dois filhos, Er e Onã, haviam morrido em Canaã.). Os filhos de Peres foram Hezrom e Hamul.
13 ਯਿੱਸਾਕਾਰ ਦੇ ਪੁੱਤਰ ਸਨ ਤੋਂਲਾ, ਪੁੱਵਾਹ ਯੋਬ ਅਤੇ ਸਿਮਰੋਨ।"
13 Issacar e os seus filhos Tolá, Puá, Jasube e Sinrom.
14 ਜ਼ਬੁਲੂਨ ਦੇ ਪੁੱਤਰ ਸਨ ਸਰਦ, ਏਲੋਨ ਅਤੇ ਯਹਲਏਲ।"
14 Zebulom e os seus filhos Serede, Elom e Jaleel.
15 ਰਊਬੇਨ, ਸਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੁਲੂਨ ਯਾਕੂਬ ਦੇ ਉਸਦੀ ਪਤਨੀ ਲੇਆਹ ਤੋਂ, ਪੁੱਤਰ ਸਨ। ਲੇਆਹ ਨੇ ਉਨ੍ਹਾਂ ਪੁੱਤਰਾਂ ਨੂੰ ਪਦਨ ਅਰਾਮ ਵਿੱਚ ਜਨਮ ਦਿੱਤਾ ਸੀ। ਉਸਦੀ ਇੱਕ ਧੀ ਸੀ ਜਿਸਦਾ ਨਾਮ ਦੀਨਾਹ ਸੀ। ਉਸ ਦੇ ਪਰਿਵਾਰ ਵਿੱਚ 33 ਸਦੱਸ ਸਨ।"
15 Esses foram os filhos que Leia deu a Jacó na Mesopotâmia, além da sua filha Dina. Os descendentes de Jacó e Leia eram trinta e três.
16 ਗਾਦ ਦੇ ਪੁੱਤਰ ਸਨ ਸਿਫ਼ਯੋਨ, ਹੱਗੀ, ਸ਼ੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ।"
16 Gade e os seus filhos Zifião, Hagui, Suni, Esbom, Eri, Arodi e Areli.
17 ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਉਨ੍ਹਾਂ ਦੀ ਭੈਣ ਸਰਹ ਸੀ। ਬਰੀਆਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ।"
17 Aser e os seus filhos Imna, Isva, Isvi e Berias e a irmã deles, que se chamava Sera. Os filhos de Berias eram Héber e Malquiel.
18 ਇਹ ਸਾਰੇ ਉੱਤਰਾਧਿਕਾਰੀ ਯਾਕੂਬ ਦੇ ਉਸਦੀ ਪਤਨੀ ਦੀ ਦਾਸੀ, ਜ਼ਿਲਫ਼ਾਹ ਤੋਂ ਸਨ। (ਜ਼ਿਲਫ਼ਾਹ ਉਹ ਦਾਸੀ ਸੀ ਜੋ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤੀ ਸੀ। ਇਸ ਪਰਿਵਾਰ ਵਿੱਚ 16 ਸਦੱਸ ਸਨ।)"
18 Esses dezesseis foram os descendentes de Jacó e Zilpa, a escrava que Labão deu à sua filha Leia.
19 ਬਿਨਯਾਮੀਨ ਵੀ ਯਾਕੂਬ ਦੇ ਨਾਲ ਸੀ। ਬਿਨਯਾਮੀਨ ਯਾਕੂਬ ਦਾ ਰਾਖੇਲ ਤੋਂ, ਪੁੱਤਰ ਸੀ (ਯੂਸੁਫ਼ ਵੀ ਰਾਖੇਲ ਦਾ ਪੁੱਤਰ ਸੀ, ਪਰ ਯੂਸੁਫ਼ ਪਹਿਲਾਂ ਹੀ ਮਿਸਰ ਵਿੱਚ ਸੀ।)"
19 Raquel, mulher de Jacó, lhe tinha dado dois filhos: José e Benjamim.
20 ਮਿਸਰ ਵਿੱਚ, ਯੂਸੁਫ਼ ਦੇ ਦੋ ਪੁੱਤਰ ਸਨ, ਮਨੱਸ਼ਹ ਅਤੇ ਇਫ਼ਰਾਈਮ। (ਯੂਸੁਫ਼ ਦੀ ਪਤਨੀ ਓਨ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ, ਆਸਨਥ ਸੀ।)"
20 Os filhos de José com Asenate foram Manassés e Efraim, que nasceram no Egito. Asenate era filha de Potífera, sacerdote da cidade de Heliópolis.
21 ਬਿਨਯਾਮੀਨ ਦੇ ਪੁੱਤਰ ਸਨ ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾ, ਏਹੀ, ਰੋਸ਼, ਮੁੱਫ਼ੀਮ, ਹੁੱਫ਼ੀਮ ਅਤੇ ਆਰਦ।"
21 Os filhos de Benjamim foram Belá, Bequer, Asbel, Gera, Naamã, Eí, Rôs, Mupim, Hupim e Arde.
22 ਉਹ ਯਾਕੂਬ ਦੇ ਪੁੱਤਰ, ਉਸਦੀ ਪਤਨੀ ਰੱਖੇਲ ਦੀ ਕੁੱਖੋਂ, ਇਸ ਪਰਿਵਾਰ ਵਿੱਚ 14 ਸਦੱਸ ਸਨ।"
22 Esses catorze foram os descendentes de Jacó e Raquel.
23 ਦਾਨ ਦਾ ਪੁੱਤਰ ਹੁਸ਼ੀਮ ਸੀ।"
23 Dã e o seu filho Husim.
24 ਨਫ਼ਤਾਲੀ ਦੇ ਪੁੱਤਰ ਸਨ ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ।"
24 Naftali e os seus filhos Jazeel, Guni, Jezer e Silém.
25 ਇਹ ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ। (ਬਿਲਹਾਹ ਉਹ ਦਾਸੀ ਸੀ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ।) ਇਸ ਪਰਿਵਾਰ ਵਿੱਚ 7 ਸਦੱਸ ਸਨ।"
25 Esses sete foram os descendentes de Jacó e Bila, a escrava que Labão deu à sua filha Raquel.
26 ਯਾਕੂਬ ਦੇ ਸਿੱਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸ ਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)"
26 Ao todo foram para o Egito sessenta e seis descendentes diretos de Jacó, sem contar as mulheres dos seus filhos.
27 ਇਨ੍ਹਾਂ ਤੋਂ ਇਲਾਵਾ, ਯੂਸੁਫ਼ ਦੇ ਦੋ ਪੁੱਤਰ ਸਨ। ਉਹ ਮਿਸਰ ਵਿੱਚ ਜਨਮੇ ਸਨ। ਇਸ ਤਰ੍ਹਾਂ ਮਿਸਰ ਵਿੱਚ ਯਾਕੂਬ ਦੇ ਪਰਿਵਾਰ ਵਾਲੇ ਲੋਕਾਂ ਦੀ ਕੁਲ ਗਿਣਤੀ 70 ਸੀ।"
27 Os dois filhos de José nasceram no Egito. Assim, foi de setenta o total de pessoas da família de Jacó que foram para o Egito.
28 ਇਸਰਾਏਲ ਮਿਸਰ ਵਿੱਚ ਪਹੁੰਚਦਾ ਹੈ ਯਾਕੂਬ ਨੇ ਯੂਸੁਫ਼ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਯਹੂਦਾਹ ਨੂੰ ਭੇਜਿਆ। ਯਹੂਦਾਹ ਗੋਸ਼ਨ ਦੀ ਧਰਤੀ ਉੱਤੇ ਯੂਸੁਫ਼ ਕੋਲ ਗਿਆ। ਫ਼ੇਰ ਯਾਕੂਬ ਅਤੇ ਉਸ ਦੇ ਆਦਮੀ ਉਸ ਧਰਤੀ ਉੱਤੇ ਗਏ।"
28 Jacó mandou que Judá fosse na frente para pedir a José que viesse encontrá-los em Gosém. Quando eles chegaram,
29 ਯੂਸੁਫ਼ ਨੂੰ ਪਤਾ ਲੱਗਿਆ ਕਿ ਉਸਦਾ ਪਿਤਾ ਆ ਰਿਹਾ ਹੈ। ਇਸ ਲਈ ਯੂਸੁਫ਼ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਚੱਲਾ ਗਿਆ। ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੇਖਿਆ ਉਹ ਉਸ ਦੇ ਗਲ ਨਾਲ ਚਿਂਬੜ ਗਿਆ ਅਤੇ ਕਾਫ਼ੀ ਚਿਰ ਰੋਂਦਾ ਰਿਹਾ।"
29 José mandou aprontar o seu carro e foi para Gosém a fim de se encontrar com o pai. Quando se encontraram, José o abraçou e chorou abraçado com ele por muito tempo.
30 ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਸ਼ਾਂਤੀ ਨਾਲ ਮਰ ਸੱਕਾਂਗਾ। ਮੈਂ ਤੇਰਾ ਚਿਹਰਾ ਦੇਖ ਲਿਆ ਹੈ ਅਤੇ ਮੈਂ ਜਾਣਦਾ ਹਾਂ ਕਿ ਤੂੰ ਹਾਲੇ ਜਿਉਂਦਾ ਹੈ।”"
30 Então Jacó disse: — Já posso morrer, agora que já vi você e sei que está vivo!
31 ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਹੋਰ ਸਾਰੇ ਪਰਿਵਾਰਾਂ ਨੂੰ ਆਖਿਆ, “ਮੈਂ ਫ਼ਿਰਊਨ ਨੂੰ ਜਾਕੇ ਖ਼ਬਰ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਗਏ ਹੋ। ਮੈਂ ਫ਼ਿਰਊਨ ਨੂੰ ਆਖਾਂਗਾ, ‘ਮੇਰੇ ਭਰਾਵਾਂ ਨੇ ਅਤੇ ਮੇਰੇ ਪਿਤਾ ਦੇ ਬਾਕੀ ਦੇ ਪਰਿਵਾਰਾਂ ਨੇ ਕਨਾਨ ਦੀ ਧਰਤੀ ਛੱਡ ਦਿੱਤੀ ਹੈ ਅਤੇ ਇੱਥੇ ਮੇਰੇ ਕੋਲ ਆ ਗਏ ਹਨ।"
31 Depois José disse aos irmãos e à família do pai: — Eu vou falar com o rei do Egito e vou lhe dar a notícia de que os meus irmãos e os parentes do meu pai, que moravam em Canaã, vieram para ficar comigo.
32 ਉਹ ਆਜੜੀਆਂ ਦਾ ਪਰਿਵਾਰ ਹਨ। ਉਨ੍ਹਾਂ ਨੇ ਹਮੇਸ਼ਾ ਭੇਡਾਂ ਅਤੇ ਪਸ਼ੂ ਰੱਖੇ ਹਨ। ਅਤੇ ਉਨ੍ਹਾਂ ਨੇ ਆਪਣੇ ਸਾਰੇ ਪਸ਼ੂ ਅਤੇ ਹੋਰ ਚੀਜ਼ਾਂ ਆਪਣੇ ਨਾਲ ਲੈ ਆਂਦੀਆਂ ਹਨ।’"
32 Vou dizer ao rei que vocês são criadores de ovelhas e cabras e cuidam de gado. Direi que trouxeram as suas ovelhas, o gado e tudo o que têm.
33 ਜਦੋਂ ਫ਼ਿਰਊਨ ਤੁਹਾਨੂੰ ਸੱਦੇਗਾ, ਉਹ ਤੁਹਾਨੂੰ ਪੁੱਛੇਗਾ, ‘ਤੁਸੀਂ ਕੀ ਕੰਮ ਕਰਦੇ ਹੋ?’"
33 Quando o rei lhes perguntar qual é a profissão de vocês,
34 ਤੁਸੀਂ ਉਸ ਨੂੰ ਦੱਸਣਾ, ‘ਅਸੀਂ ਆਜੜੀ ਹਾਂ। ਅਸੀਂ ਆਪਣੀ ਸਾਰੀ ਉਮਰ ਆਜੜੀ ਹੀ ਰਹੇ ਹਾਂ ਬਿਲਕੁਲ ਸਾਡੇ ਪੁਰਖਿਆਂ ਵਾਂਗ।’ ਫ਼ੇਰ ਫ਼ਿਰਊਨ ਤੁਹਾਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੀ ਆਗਿਆ ਦੇ ਦੇਵੇਗਾ। ਮਿਸਰੀ ਲੋਕ ਆਜੜੀਆਂ ਨੂੰ ਪਸੰਦ ਨਹੀਂ ਕਰਦੇ, ਇਸ ਲਈ ਬਿਹਤਰ ਹੈ ਕਿ ਤੁਸੀਂ ਗੋਸ਼ਨ ਵਿਖੇ ਰਹੋ।”"
34 digam que a vida inteira vocês têm sido criadores de ovelhas, como foram os seus antepassados. Assim, vocês poderão ficar morando na região de Gosém, pois os egípcios detestam os pastores de ovelhas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 46, comparar traduções ou montar um estudo — tudo direto pelo WhatsApp.