Gênesis 47

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇਸਰਾਏਲ ਗੋਸ਼ਨ ਵਿੱਚ ਟਿਕ ਜਾਂਦਾ ਹੈ ਯੂਸੂਫ਼ ਫ਼ਿਰਊਨ ਕੋਲ ਗਿਆ ਅਤੇ ਆਖਿਆ, “ਮੇਰਾ ਪਿਤਾ ਅਤੇ ਮੇਰੇ ਭਰਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਇੱਥੇ ਆ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰਾ ਮਾਲ ਧਨ ਵੀ ਹੈ ਜਿਹੜਾ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀ ਮਲਕੀਅਤ ਸੀ। ਉਹ ਹੁਣ ਗੋਸ਼ਨ ਦੀ ਧਰਤੀ ਉੱਤੇ ਹਨ।”"
1 Então José foi dar a notícia ao rei. Ele disse: — O meu pai e os meus irmãos vieram da terra de Canaã e estão na região de Gosém com as suas ovelhas e cabras, o seu gado e tudo o que têm.
2 ਯੂਸੁਫ਼ ਨੇ ਫ਼ਿਰਊਨ ਦੇ ਸਾਹਮਣੇ ਆਪਣੇ ਭਰਾਵਾਂ ਵਿੱਚੋਂ ਪੰਜਾਂ ਦੀ ਚੋਣ ਕੀਤੀ ਕਿ ਉਹ ਉਸ ਦੇ ਨਾਲ ਰਹਿਣ।"
2 Depois levou cinco dos seus irmãos e os apresentou ao rei.
3 ਫ਼ਿਰਊਨ ਨੇ ਭਰਾਵਾਂ ਨੂੰ ਆਖਿਆ, “ਤੁਸੀਂ ਕੀ ਕੰਮ ਕਰਦੇ ਹੋ?” ਭਰਾਵਾਂ ਨੇ ਆਖਿਆ, “ਹਜ਼ੂਰ, ਅਸੀਂ ਆਜੜੀ ਹਾਂ। ਅਤੇ ਸਾਡੇ ਪੁਰਖੇ ਵੀ ਸਾਡੇ ਤੋਂ ਪਹਿਲਾਂ ਆਜੜੀ ਹੀ ਸਨ।”"
3 O rei perguntou: — Qual é o trabalho de vocês? Eles responderam: — Senhor, nós somos criadores de ovelhas, como foram os nossos antepassados.
4 ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, “ਅਕਾਲ ਦੀ ਹਾਲਤ ਕਨਾਣ ਵਿੱਚ ਬਹੁਤ ਭੈੜੀ ਹੈ। ਸਾਡੇ ਪਸ਼ੂਆਂ ਲਈ ਘਾਹ ਵਾਲੇ ਕੋਈ ਵੀ ਖੇਤ ਨਹੀਂ ਬਚੇ। ਇਸ ਲਈ ਅਸੀਂ ਇਸ ਧਰਤੀ ਉੱਤੇ ਰਹਿਣ ਲਈ ਆ ਗਏ ਹਾਂ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਗੋਸ਼ਨ ਵਿੱਚ ਰਹਿਣ ਦਿਉ।”"
4 Viemos morar neste país porque na terra de Canaã não há pastos para os animais, e a fome lá está terrível. Por favor, deixe que a gente fique morando na região de Gosém.
5 ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।"
5 O rei disse a José: — Agora que o seu pai e os seus irmãos vieram ficar com você,
6 ਤੂੰ ਉਨ੍ਹਾਂ ਲਈ ਮਿਸਰ ਵਿੱਚ ਰਹਿਣ ਵਾਲੀ ਕੋਈ ਵੀ ਥਾਂ ਚੁਣ ਸੱਕਦਾ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਦੇ ਦੇ, ਉਨ੍ਹਾਂ ਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੇ, ਅਤੇ ਜੇ ਉਹ ਮਾਹਰ ਆਜੜੀ ਹਨ ਤਾਂ ਉਹ ਮੇਰੇ ਪਸ਼ੂਆਂ ਦੀ ਦੇਖ-ਭਾਲ ਵੀ ਕਰ ਸੱਕਦੇ ਹਨ।”"
6 a terra do Egito está às ordens deles. Dê a eles a região de Gosém, que é a melhor do país, para que fiquem morando lá. E, se na sua opinião houver entre eles homens capazes, ponha-os como chefes dos que cuidam do meu gado.
7 ਤਾਂ ਯੂਸਫ਼ ਨੇ ਆਪਣੇ ਪਿਤਾ ਯਾਕੂਬ ਨੂੰ ਫ਼ਿਰਊਨ ਨਾਲ ਆਕੇ ਮਿਲਣ ਲਈ ਸੱਦਿਆ। ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ।"
7 Depois José levou Jacó, o seu pai, e o apresentou ao rei. Jacó deu a sua bênção ao rei,
8 ਅਤੇ ਫ਼ਿਰਊਨ ਨੇ ਉਸ ਨੂੰ ਆਖਿਆ, “ਤੁਹਾਡੀ ਕਿੰਨੀ ਉਮਰ ਹੈ?”"
8 e este perguntou: — Qual é a sua idade?
9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”"
9 Jacó respondeu: — Já estou com cento e trinta anos de idade e sempre tenho andado de um lado para outro. A minha vida tem passado rapidamente, e muitos anos foram difíceis. E eu não tenho conseguido viver tanto quanto os meus antepassados, que tiveram uma vida tão dura como a que eu tive.
10 ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ। ਫ਼ੇਰ ਯਾਕੂਬ ਫ਼ਿਰਊਨ ਨਾਲ ਹੋਈ ਇਸ ਮੁਲਾਕਾਤ ਤੋਂ ਮਗਰੋਂ ਚੱਲਾ ਗਿਆ।"
10 Jacó deu a sua bênção ao rei e foi embora.
11 ਯੂਸੁਫ਼ ਨੇ ਉਹੀ ਕੀਤਾ ਜੋ ਫ਼ਿਰਊਨ ਨੇ ਆਖਿਆ ਸੀ ਅਤੇ ਉਸ ਨੇ ਆਪਣੇ ਪਿਤਾ ਅਤੇ ਭਰਾਵਾਂ ਨੂੰ ਮਿਸਰ ਵਿੱਚ ਜ਼ਮੀਨ ਦੇ ਦਿੱਤੀ। ਇਹ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਸੀ, ਦੇਸ਼ ਦੇ ਪੂਰਬੀ ਹਿੱਸੇ ਵੱਲ ਰਾਮਸੇਸ ਦੀ ਧਰਤੀ ਵਿੱਚ।"
11 E José deu ao pai e aos irmãos terras na melhor região do Egito, perto da cidade de Ramessés, como o rei havia ordenado. Essas terras se tornaram propriedade deles, e eles ficaram morando ali.
12 ਯੂਸੁਫ਼ ਨੇ ਆਪਣੇ ਪਿਤਾ, ਆਪਣੇ ਭਰਾਵਾਂ ਅਤੇ ਉਨ੍ਹਾਂ ਦੇ ਸਾਰੇ ਲੋਕਾਂ ਨੂੰ ਲੋੜੀਦਾ ਅਨਾਜ ਵੀ ਦੇ ਦਿੱਤਾ।"
12 José dava mantimentos ao pai, aos irmãos e aos parentes, conforme as necessidades de cada família.
13 ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ।"
13 Não havia alimento em lugar nenhum, e a fome aumentava cada vez mais. Os moradores do Egito e de Canaã ficaram fracos de tanto passar fome.
14 ਦੇਸ਼ ਦੇ ਲੋਕਾਂ ਨੇ ਹੋਰ ਅਨਾਜ ਖਰੀਦਿਆ। ਯੂਸੁਫ਼ ਨੇ ਪੈਸਾ ਬਚਾਇਆ ਅਤੇ ਇਸ ਨੂੰ ਫ਼ਿਰਊਨ ਦੇ ਘਰ ਲੈ ਆਇਆ।"
14 O povo comprava mantimentos, e José ajuntava todo o dinheiro e o levava para o palácio.
15 ਕੁਝ ਸਮੇਂ ਬਾਦ, ਮਿਸਰ ਅਤੇ ਕਨਾਨ ਦੇ ਲੋਕਾਂ ਕੋਲ ਕੋਈ ਪੈਸਾ ਨਹੀਂ ਬਚਿਆ। ਉਨ੍ਹਾਂ ਨੇ ਸਾਰਾ ਪੈਸਾ ਅਨਾਜ ਖਰੀਦਣ ਉੱਤੇ ਖਰਚ ਕਰ ਦਿੱਤਾ ਸੀ। ਇਸ ਲਈ ਮਿਸਰ ਦੇ ਲੋਕ ਯੂਸੁਫ਼ ਕੋਲ ਗਏ ਅਤੇ ਆਖਣ ਲੱਗੇ, “ਕਿਰਪਾ ਕਰਕੇ ਸਾਨੂੰ ਅਨਾਜ ਦਿਉ। ਸਾਡਾ ਪੈਸਾ ਮੁੱਕ ਗਿਆ ਹੈ। ਜੇ ਅਸੀਂ ਖਾਵਾਂਗੇ ਨਹੀਂ ਤਾਂ ਤੁਹਾਡੇ ਦੇਖਦਿਆਂ-ਦੇਖਦਿਆਂ ਅਸੀਂ ਮਰ ਜਾਵਾਂਗੇ।”"
15 Quando acabou todo o dinheiro do Egito e de Canaã, os egípcios foram falar com José. Eles disseram: — Por favor, nos dê comida! Não nos deixe morrer só porque o nosso dinheiro acabou!
16 ਪਰ ਯੂਸੁਫ਼ ਨੇ ਆਖਿਆ, “ਮੈਨੂੰ ਆਪਣੇ ਪਸ਼ੂ ਦੇ ਦਿਉ ਅਤੇ ਮੈਂ ਤੁਹਾਨੂੰ ਅਨਾਜ ਦੇ ਦੇਵਾਂਗਾ।”"
16 José respondeu: — Se vocês não têm mais dinheiro, tragam o seu gado, que eu trocarei por mantimento.
17 ਇਸ ਲਈ ਲੋਕਾਂ ਨੇ ਆਪਣੇ ਪਸ਼ੂਆਂ ਅਤੇ ਘੋੜਿਆਂ ਅਤੇ ਹੋਰ ਸਾਰੇ ਜਾਨਵਰਾਂ ਬਦਲੇ ਅਨਾਜ ਖਰੀਦ ਲਿਆ। ਅਤੇ ਉਸ ਸਾਲ, ਯੂਸੁਫ਼ ਨੇ ਉਨ੍ਹਾਂ ਦੇ ਪਸ਼ੂ ਲੈ ਲਈ ਅਤੇ ਉਨ੍ਹਾਂ ਨੂੰ ਅਨਾਜ ਦੇ ਦਿੱਤਾ।"
17 Os egípcios levaram a José cavalos, ovelhas, cabras, bois e jumentos, e em troca ele lhes deu mantimento durante todo aquele ano.
18 ਪਰ ਅਗਲੇ ਵਰ੍ਹੇ, ਲੋਕਾਂ ਕੋਲ ਅਨਾਜ ਖਰੀਦਣ ਲਈ ਨਾ ਤਾਂ ਕੋਈ ਪਸ਼ੂ ਬੱਚਿਆਂ ਅਤੇ ਨਾ ਹੀ ਕੁਝ ਹੋਰ। ਇਸ ਲਈ ਲੋਕ ਯੂਸੁਫ਼ ਕੋਲ ਗਏ ਅਤੇ ਆਖਿਆ, “ਤੁਹਾਨੂੰ ਪਤਾ ਹੈ ਕਿ ਸਾਡੇ ਕੋਲ ਕੋਈ ਪੈਸਾ ਨਹੀਂ ਬਚਿਆ। ਅਤੇ ਸਾਡੇ ਸਾਰੇ ਪਸ਼ੂ ਵੀ ਹੁਣ ਤੁਹਾਡੇ ਹਨ। ਇਸ ਲਈ ਸਾਡੇ ਕੋਲ ਹੁਣ ਕੁਝ ਨਹੀਂ ਬੱਚਿਆਂ-ਸਿਰਫ਼ ਉਹੀ ਹੈ ਜੋ ਤੁਸੀਂ ਦੇਖਦੇ ਹੋ-ਸਾਡੇ ਸ਼ਰੀਰ ਅਤੇ ਸਾਡੀ ਜ਼ਮੀਨ।"
18 O ano passou, e no ano seguinte foram dizer a José:
19 ਅਵਸ਼ ਹੀ ਅਸੀਂ ਤੁਹਾਡੇ ਦੇਖਦਿਆਂ-ਦੇਖਦਿਆਂ ਮਰ ਜਾਵਾਂਗੇ। ਪਰ ਜੇ ਤੁਸੀਂ ਸਾਨੂੰ ਅਨਾਜ ਦੇ ਦੇਵੋਂਗੇ, ਤਾਂ ਅਸੀਂ ਫ਼ਿਰਊਨ ਨੂੰ ਜ਼ਮੀਨ ਦੇ ਦਿਆਂਗੇ ਅਤੇ ਅਸੀਂ ਉਸ ਦੇ ਗੁਲਾਮ ਬਣ ਜਾਵਾਂਗੇ। ਸਾਨੂੰ ਬੀਜ ਦੇਵੋ ਤਾਂ ਜੋ ਅਸੀਂ ਪੌਦੇ ਲਾ ਸੱਕੀਏ। ਫ਼ੇਰ ਅਸੀਂ ਜਿਉਂਦੇ ਰਹਾਂਗੇ, ਮਰਾਂਗੇ ਨਹੀਂ। ਅਤੇ ਅਸੀਂ ਆਪਣੇ ਲਈ ਫ਼ੇਰ ਅਨਾਜ ਉਗਾਵਾਂਗੇ।”"
19 — Senhor, não podemos esconder o fato de que o nosso dinheiro acabou e que os nossos animais agora são seus. Não temos mais nada para entregar a não ser os nossos corpos e as nossas terras. Não deixe a gente morrer. Compre a nós e as nossas terras em troca de alimentos. Seremos escravos do rei, e ele será dono das nossas terras. Dê-nos mantimento para que possamos viver e também sementes para plantarmos, e assim a terra não se tornará um deserto.
20 ਇਸ ਲਈ ਯੂਸੁਫ਼ ਨੇ ਫ਼ਿਰਊਨ ਲਈ ਮਿਸਰ ਦੀ ਸਾਰੀ ਜ਼ਮੀਨ ਖਰੀਦ ਲਈ। ਮਿਸਰ ਦੇ ਸਾਰੇ ਲੋਕਾਂ ਨੇ ਯੂਸੁਫ਼ ਨੂੰ ਆਪਣੇ ਸਾਰੇ ਖੇਤ ਵੇਚ ਦਿੱਤੇ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂ ਜੋ ਉਹ ਬਹੁਤ ਭੁੱਖੇ ਸਨ।"
20 Então José comprou todas as terras do Egito para o rei. Todos os egípcios tiveram de vender as suas terras, pois a fome era terrível. Assim, a terra ficou sendo do rei,
21 ਅਤੇ ਸਾਰੇ ਲੋਕ ਫ਼ਿਰਊਨ ਦੇ ਗੁਲਾਮ ਹੋ ਗਏ। ਮਿਸਰ ਵਿੱਚ ਹਰ ਥਾਂ ਲੋਕ ਫ਼ਿਰਊਨ ਦੇ ਗੁਲਾਮ ਸਨ।"
21 e José fez dos egípcios escravos no país inteiro.
22 ਸਿਰਫ਼ ਉਹੀ ਜ਼ਮੀਨ ਜਿਹੜੀ ਯੂਸੁਫ਼ ਨੇ ਨਹੀਂ ਖਰੀਦੀ ਸੀ ਉਹ ਜਾਜਕਾਂ ਦੀ ਜ਼ਮੀਨ ਸੀ। ਜਾਜਕਾਂ ਨੂੰ ਆਪਣੀ ਜ਼ਮੀਨ ਵੇਚਣ ਦੀ ਲੋੜ ਨਹੀਂ ਸੀ ਕਿਉਂਕਿ ਫ਼ਿਰਊਨ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੀ ਉਜਰਤ ਦਿੰਦਾ ਸੀ। ਇਸ ਲਈ ਉਹ ਇਸ ਪੈਸੇ ਨਾਲ ਖਾਣ ਲਈ ਅਨਾਜ ਖਰੀਦਦੇ ਸਨ।"
22 José só não comprou as terras dos sacerdotes. Eles não tiveram de vendê-las, pois o rei lhes dava certa quantidade de alimentos; e assim eles tinham o que comer.
23 ਯੂਸੁਫ਼ ਨੇ ਲੋਕਾਂ ਨੂੰ ਆਖਿਆ, “ਹੁਣ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਫ਼ਿਰਊਨ ਲਈ ਖਰੀਦ ਲਿਆ ਹੈ। ਇਸ ਲਈ ਮੈਂ ਤੁਹਾਨੂੰ ਬੀਜ਼ ਦਿਆਂਗਾ, ਅਤੇ ਤੁਸੀਂ ਆਪਣੇ ਖੇਤਾਂ ਵਿੱਚ ਬਿਜਾਈ ਕਰ ਸੱਕਦੇ ਹੋ।"
23 Então José disse ao povo: — Agora vocês e as suas terras são do rei, pois eu os comprei para ele. Peguem aqui sementes para semearem nos campos.
24 ਵਾਢੀਆਂ ਵੇਲੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਪੰਜਵਾਂ ਹਿੱਸਾ ਫ਼ਿਰਊਨ ਨੂੰ ਦੇਣਾ ਪਵੇਗਾ। ਪੰਜਾਂ ਵਿੱਚੋਂ ਚਾਰ ਹਿੱਸੇ ਤੁਸੀਂ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਬੀਜਾਂ ਨੂੰ ਅਨਾਜ ਲਈ ਅਤੇ ਅਗਲੇ ਵਰ੍ਹੇ ਦੀ ਬਿਜਾਈ ਲਈ ਰੱਖ ਸੱਕਦੇ ਹੋ। ਹੁਣ ਤੁਸੀਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੀ ਪਰਵਰਿਸ਼ ਕਰ ਸੱਕਦੇ ਹੋ।”"
24 Do que colherem, deem a quinta parte ao rei; usem as outras quatro partes para semear e para alimentar vocês, os seus filhos e as pessoas que moram com vocês.
25 ਲੋਕਾਂ ਨੇ ਆਖ਼ਿਆ, “ਤੁਸੀਂ ਸਾਡੀਆਂ ਜਾਨਾ ਬਚਾਈਆਂ ਹਨ। ਜੇਕਰ ਇਹ ਤੁਹਾਨੂੰ ਮੰਜ਼ੂਰ ਹੋਵੇ, ਅਸੀਂ ਫ਼ਿਰਊਨ ਦੇ ਗੁਲਾਮ ਰਹਾਂਗੇ।”"
25 Eles responderam: — O senhor salvou a nossa vida e tem sido bom para nós. Seremos escravos do rei.
26 ਇਸ ਲਈ ਯੂਸੁਫ਼ ਨੇ ਦੇਸ਼ ਵਿੱਚ ਇੱਕ ਕਾਨੂੰਨ ਬਣਾ ਦਿੱਤਾ। ਅਤੇ ਉਹ ਕਾਨੂੰਨ ਅੱਜ ਵੀ ਜਾਰੀ ਹੈ। ਕਾਨੂੰਨ ਆਖਦਾ ਹੈ ਕਿ ਧਰਤੀ ਦੀ ਉਪਜ ਦਾ ਪੰਜਵਾਂ ਹਿੱਸਾ ਫ਼ਿਰਊਨ ਦਾ ਹੈ। ਸਾਰੀ ਜ਼ਮੀਨ ਫ਼ਿਰਊਨ ਦੀ ਹੈ। ਉਹੀ ਜ਼ਮੀਨ ਜਿਹੜੀ ਉਸਦੀ ਨਹੀਂ ਹੈ ਉਹ ਜਾਜਕਾਂ ਦੀ ਜ਼ਮੀਨ ਹੈ।"
26 Assim, José fez uma lei que existe até hoje . A lei é a seguinte: em todo o Egito a quinta parte das colheitas pertence ao rei. Só as terras dos sacerdotes não ficaram para o rei.
27 “ਮੈਨੂੰ ਮਿਸਰ ਵਿੱਚ ਨਾ ਦਫ਼ਨਾਉਣਾ” ਇਸਰਾਏਲ ਮਿਸਰ ਵਿੱਚ ਠਹਿਰ ਗਿਆ। ਉਹ ਗੋਸ਼ਨ ਦੀ ਧਰਤੀ ਉੱਤੇ ਰਹਿ ਗਿਆ। ਉਸਦਾ ਪਰਿਵਾਰ ਵੱਧ ਫ਼ੁੱਲ ਕੇ ਬਹੁਤ ਵੱਡਾ ਹੋ ਗਿਆ। ਉਨ੍ਹਾਂ ਨੂੰ ਮਿਸਰ ਵਿੱਚ ਉਹ ਧਰਤੀ ਮਿਲੀ।"
27 Os israelitas ficaram vivendo no Egito, na região de Gosém, onde compraram terras e tiveram muitos filhos.
28 ਯਾਕੂਬ ਮਿਸਰ ਵਿੱਚ 17 ਵਰ੍ਹੇ ਜੀਵਿਆ। ਇਸ ਲਈ ਯਾਕੂਬ 147 ਵਰ੍ਹਿਆ ਦਾ ਸੀ।"
28 Jacó viveu dezessete anos no Egito, chegando à idade de cento e quarenta e sete anos.
29 ਹੁਣ ਸਮਾਂ ਆ ਗਿਆ ਜਦੋਂ ਇਸਰਾਏਲ ਜਾਣਦਾ ਸੀ ਕਿ ਛੇਤੀ ਹੀ ਉਸਦਾ ਦੇਹਾਂਤ ਹੋ ਜਾਵੇਗਾ, ਇਸ ਲਈ ਉਸ ਨੇ ਆਪਣੇ ਪੁੱਤਰ ਯੂਸੁਫ਼ ਨੂੰ ਆਪਣੇ ਕੋਲ ਸੱਦਿਆ। ਉਸ ਨੇ ਆਖਿਆ, “ਜੇ ਤੂੰ ਮੈਨੂੰ ਪਿਆਰ ਕਰਦਾ ਹੈ, ਤਾਂ ਆਪਣਾ ਹੱਥ ਮੇਰੀ ਲੱਤ ਹੇਠਾਂ ਰੱਖ ਅਤੇ ਇਕਰਾਰ ਕਰ। ਇਕਰਾਰ ਕਰ ਕਿ ਤੂੰ ਉਹੀ ਕਰੇਂਗਾ ਜੋ ਮੈਂ ਆਖਾਂਗਾ ਅਤੇ ਤੂੰ ਮੇਰੇ ਪ੍ਰਤੀ ਵਫ਼ਾਦਾਰ ਰਹੇਂਗਾ। ਜਦੋਂ ਮੈਂ ਮਰਾ, ਤਾਂ ਮੈਨੂੰ ਮਿਸਰ ਵਿੱਚ ਨਹੀਂ ਦਫ਼ਨਾਉਣਾ।"
29 Quando sentiu que ia morrer, Jacó mandou chamar o seu filho José e disse: — Se lhe posso pedir um favor, ponha a mão por baixo da minha coxa e jure que será fiel e honesto comigo nisto que vou pedir: não me sepulte no Egito.
30 ਮੈਨੂੰ ਉਸੇ ਥਾਂ ਦਫ਼ਨਾਉਣਾ ਜਿੱਥੇ ਮੇਰੇ ਪੁਰਖੇ ਦਫ਼ਨ ਹਨ। ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਮੈਨੂੰ ਪਰਿਵਾਰ ਦੇ ਕਬਰਸਤਾਨ ਵਿੱਚ ਦਫ਼ਨਾ ਦੇਵੀਂ।” ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਇਕਰਾਰ ਕਰਦਾ ਹਾਂ ਕਿ ਜਿਵੇਂ ਤੁਸੀਂ ਆਖਦੇ ਹੋ ਉਵੇਂ ਹੀ ਕਰਾਂਗਾ।”"
30 Quando eu morrer, tire o meu corpo do Egito e me coloque na sepultura dos meus antepassados, a fim de que eu descanse com eles. José respondeu: — Eu farei o que o senhor está pedindo.
31 ਫ਼ੇਰ ਯਾਕੂਬ ਨੇ ਆਖਿਆ, “ਮੇਰੇ ਨਾਲ ਇਕਰਾਰ ਕਰ।” ਯੂਸੁਫ਼ ਨੇ ਉਹੀ ਕਰਨ ਦੀ ਕਸਮ ਖਾਧੀ। ਫ਼ੇਰ ਇਸਰਾਏਲ ਆਪਣੇ ਬਿਸਤਰੇ ਦੇ ਸਰਾਹਣੇ ਤੇ ਝੁਕ ਗਿਆ।"
31 — Então jure — disse Jacó. José jurou, e aí Jacó se inclinou sobre a cabeceira da cama e orou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 47, comparar traduções ou montar um estudo — tudo direto pelo WhatsApp.