Gênesis 48

Punjabi Bible (GL_PUNJABI) vs VC

Sair da comparação
VC Versão Católica
1 ਮਨੱਸ਼ਹ ਅਤੇ ਇਫ਼ਰਾਈਮ ਲਈ ਅਸੀਸਾਂ ਕੁਝ ਸਮੇਂ ਬਾਦ, ਯੂਸੁਫ਼ ਨੂੰ ਪਤਾ ਲੱਗਿਆ ਕਿ ਉਸਦਾ ਪਿਤਾ ਬਹੁਤ ਬਿਮਾਰ ਸੀ। ਇਸ ਲਈ ਯੂਸੁਫ਼ ਨੇ ਆਪਣੇ ਦੋਹਾਂ ਪੁੱਤਰਾਂ, ਮਨੱਸ਼ਹ ਅਤੇ ਇਫ਼ਰਾਈਮ ਨੂੰ ਨਾਲ ਲਿਆ ਅਤੇ ਆਪਣੇ ਪਿਤਾ ਵੱਲ ਗਿਆ।"
1 Depois disso, vieram anunciar a José: "Teu pai está doente." Tomou então com ele seus dois filhos, Manassés e Efraim.
2 ਜਦੋਂ ਯੂਸੁਫ਼ ਆਇਆ, ਕਿਸੇ ਨੇ ਯਾਕੂਬ ਨੂੰ ਆਖਿਆ “ਤੇਰਾ ਪੁੱਤਰ ਯੂਸੁਫ਼ ਤੈਨੂੰ ਮਿਲਣ ਆਇਆ ਹੈ।” ਇਸਰਾਏਲ ਉਨ੍ਹਾਂ ਨੂੰ ਵੇਖਕੇ ਬਹੁਤ ਜ਼ਿਆਦੇ ਪ੍ਰਸੰਨ ਹੋਇਆ ਅਤੇ ਬਿਸਤਰੇ ਤੋਂ ਉੱਠ ਕੇ ਬੈਠ ਗਿਆ।"
2 Jacó foi avisado disso: "Eis, disseram-lhe, que o teu filho José vem te ver". Israel, reunindo suas forças, assentou-se no seu leito.
3 ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਕਨਾਨ ਦੀ ਧਰਤੀ ਉੱਤੇ ਲੂਜ਼ ਵਿਖੇ, ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਪ੍ਰਗਟਿਆ। ਪਰਮੇਸ਼ੁਰ ਨੇ ਮੈਨੂੰ ਉੱਥੇ ਅਸੀਸ ਦਿੱਤੀ ਸੀ।"
3 E disse a José: "O Deus todo-poderoso apareceu-me em Luz, na terra de Canaã, e abençoou-me.
4 ਪਰਮੇਸ਼ੁਰ ਨੇ ਮੈਨੂੰ ਆਖਿਆ, ‘ਮੈਂ ਤੈਨੂੰ ਵੱਡਾ ਪਰਿਵਾਰ ਬਣਾ ਦਿਆਂਗਾ। ਮੈਂ ਤੈਨੂੰ ਬਹੁਤ ਔਲਾਦ ਦੇਵਾਂਗਾ ਅਤੇ ਤੁਸੀਂ ਮਹਾਨ ਲੋਕ ਬਣੋਂਗੇ। ਇਹ ਧਰਤੀ ਸਦਾ ਤੁਹਾਡੇ ਪਰਿਵਾਰ ਦੀ ਹੋਵੇਗੀ।’"
4 Disse-me: Eu te tornarei fecundo e te multiplicarei até fazer de ti uma assembléia de povos, e darei esta terra à tua posteridade em possessão eterna.
5 ਅਤੇ ਹੁਣ ਤੇਰੇ ਦੋ ਪੁੱਤਰ ਹਨ। ਇਨ੍ਹਾਂ ਪੁੱਤਰਾਂ ਦਾ ਜਨਮ ਮੇਰੇ ਆਉਣ ਤੋਂ ਪਹਿਲਾਂ ਇੱਥੇ ਮਿਸਰ ਦੇਸ਼ ਵਿੱਚ ਹੋਇਆ ਸੀ। ਤੇਰੇ ਦੋਵੇਂ ਪੁੱਤਰ, ਇਫ਼ਰਾਈਮ ਅਤੇ ਮਨੱਸ਼ਹ ਮੇਰੇ ਆਪਣੇ ਪੁੱਤਰਾਂ ਵਰਗੇ ਹੋਣਗੇ। ਉਹ ਮੇਰੇ ਲਈ ਰਊਬੇਨ ਅਤੇ ਸਿਮਓਨ ਵਰਗੇ ਹੋਣਗੇ।"
5 Agora, os dois filhos que te nasceram no Egito antes que eu viesse para junto de ti, são meus filhos: Efraim e Manassés são meus, com o mesmo título que Rubem e Simeão.
6 ਇਸ ਲਈ ਇਹ ਦੋਵੇਂ ਮੁੰਡੇ ਮੇਰੇ ਪੁੱਤਰ ਹੋਣਗੇ। ਮੇਰੀ ਹਰ ਚੀਜ਼ ਵਿੱਚ ਇਨ੍ਹਾਂ ਦਾ ਹਿੱਸਾ ਹੋਵੇਗਾ। ਪਰ ਜੇ ਤੇਰੇ ਹੋਰ ਪੁੱਤਰ ਹੋਏ ਤਾਂ ਉਹ ਤੇਰੇ ਪੁੱਤਰ ਹੋਣਗੇ। ਪਰ ਉਹ ਇਫ਼ਰਾਈਮ ਅਤੇ ਮਨੱਸ਼ਹ ਲਈ ਪੁੱਤਰਾਂ ਵਰਗੇ ਹੋਣਗੇ-ਅਰਥਾਤ, ਭਵਿੱਖ ਵਿੱਚ ਉਹ ਇਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਜਾਇਦਾਦ ਦਾ ਹਿੱਸਾ ਵੰਡਾਉਣਗੇ।"
6 Os filhos, porém, que tiveste depois deles, são teus: é conforme o nome de seus irmãos que eles terão parte na repartição da herança.
7 ਪਦਨ ਅਰਾਮ ਤੋਂ ਸਫ਼ਰ ਕਰਦੇ ਹੋਏ ਰਾਖੇਲ ਦਾ ਦੇਹਾਂਤ ਹੋ ਗਿਆ ਸੀ। ਇਸਨੇ ਮੈਨੂੰ ਬਹੁਤ ਉਦਾਸ ਕੀਤਾ। ਉਹ ਕਨਾਨ ਦੀ ਧਰਤੀ ਉੱਤੇ ਮਰੀ ਸੀ। ਅਸੀਂ ਹਾਲੇ ਅਫ਼ਰਾਤ ਵੱਲ ਸਫ਼ਰ ਕਰ ਰਹੇ ਸਾਂ। ਮੈਂ ਉਸ ਨੂੰ ਉਸੇ ਅਫ਼ਰਾਤ ਦੇ ਰਸਤੇ ਉੱਤੇ ਦਫ਼ਨ ਕਰ ਦਿੱਤਾ ਸੀ।” (ਅਫ਼ਰਾਤ ਬੇਤਲਹਮ ਹੈ।)"
7 Quando eu voltava de Padã, tua mãe Raquel morreu em caminho, perto de mim, na terra de Canaã, a alguma distância de Efrata; foi ali que a enterrei, no caminho de Efrata, hoje Belém."
8 ਫ਼ੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਵੱਲ ਵੇਖਿਆ। ਇਸਰਾਏਲ ਨੇ ਆਖਿਆ, “ਇਹ ਮੁੰਡੇ ਕੌਣ ਹਨ?”"
8 Israel viu os filhos de José e disse: "Quem são estes?"
9 ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਇਹ ਮੇਰੇ ਪੁੱਤਰ ਹਨ। ਇਹ ਉਹ ਮੁੰਡੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ।” ਇਸਰਾਏਲ ਨੇ ਆਖਿਆ, “ਆਪਣੇ ਪੁੱਤਰਾਂ ਨੂੰ ਮੇਰੇ ਕੋਲ ਲਿਆ। ਮੈਂ ਇਨ੍ਹਾਂ ਨੂੰ ਅਸੀਸ ਦੇਵਾਂਗਾ।”"
9 "São, respondeu José, os filhos que Deus me deu aqui". "Faze-os aproximarem-se, para que eu os abençoe".
10 ਇਸਰਾਏਲ ਬਹੁਤ ਬਿਰਧ ਸੀ ਅਤੇ ਉਸਦੀ ਨਜ਼ਰ ਕਮਜ਼ੋਰ ਸੀ। ਇਸ ਲਈ ਯੂਸੁਫ਼ ਮੁੰਡਿਆਂ ਨੂੰ ਆਪਣੇ ਪਿਤਾ ਦੇ ਬਹੁਤ ਨੇੜੇ ਲੈ ਗਿਆ। ਇਸਰਾਏਲ ਨੇ ਮੁੰਡਿਆਂ ਨੂੰ ਚੁੰਮਿਆ ਅਤੇ ਆਪਣੇ ਨਾਲ ਘੁੱਟਿਆ।"
10 Os olhos de Israel tinham-se enfraquecido tanto pela idade, que já não podia ver. José fê-los aproximarem-se dele e Israel, tomando-os em seus braços, beijou-os.
11 ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਮੈਂ ਕਦੇ ਨਹੀਂ ਸੀ ਸੋਚਿਆ ਕਿ ਮੈਂ ਮੁੜ ਕੇ ਤੇਰਾ ਚਿਹਰਾ ਦੇਖਾਂਗਾ। ਪਰ ਦੇਖੋ; ਪਰਮੇਸ਼ੁਰ ਨੇ ਮੈਨੂੰ ਤੂੰ ਅਤੇ ਤੇਰੇ ਬੱਚੇ ਦਿਖਾ ਦਿੱਤੇ ਹਨ।”"
11 Depois disse a José: "Não esperava mais rever-te, e eis que Deus me fez ver teus filhos".
12 ਫ਼ੇਰ ਯੂਸੁਫ਼ ਨੇ ਮੁੰਡਿਆਂ ਨੂੰ ਇਸਰਾਏਲ ਦੀ ਗੋਦੀ ਵਿੱਚੋਂ ਚੁੱਕ ਲਿਆ ਅਤੇ ਉਹ ਉਸ ਦੇ ਪਿਤਾ ਅੱਗੇ ਧਰਤੀ ਉੱਤੇ ਝੁਕ ਗਏ।"
12 José tirou-os dos joelhos de seu pai e prostrou-se com o rosto por terra.
13 ਯੂਸੁਫ਼ ਨੇ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਅਤੇ ਮਨੱਸ਼ਹ ਨੂੰ ਆਪਣੇ ਖੱਬੇ ਪਾਸੇ ਬਿਠਾਇਆ। (ਇਸ ਤਰ੍ਹਾਂ, ਇਫ਼ਰਾਈਮ ਇਸਰਾਏਲ ਦੇ ਖੱਬੇ ਪਾਸੇ ਸੀ ਅਤੇ ਮਨੱਸ਼ਹ ਇਸਰਾਏਲ ਦੇ ਸੱਜੇ ਪਾਸੇ ਸੀ।)"
13 Tomou depois os dois, Efraim pela mão direita, para colocá-lo à esquerda de Israel, e Manassés pela mão esquerda, para colocá-lo à direita de Israel, e fê-los aproximarem-se.
14 ਪਰ ਇਸਰਾਏਲ ਨੇ ਆਪਣੇ ਹੱਥ ਵੱਧਾ ਕੇ ਆਪਣਾ ਸੱਜਾ ਹੱਥ ਛੋਟੇ ਮੁੰਡੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ। ਫ਼ੇਰ ਇਸਰਾਏਲ ਨੇ ਆਪਣਾ ਖੱਬਾ ਹੱਥ ਵੱਡੇ ਮੁੰਡੇ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਆਪਣਾ ਹੱਥ ਮਨੱਸ਼ਹ ਉੱਤੇ ਰੱਖਿਆ ਭਾਵੇਂ ਮਨੱਸ਼ਹ ਪਹਿਲੋਠਾ ਸੀ।"
14 Mas Israel estendeu a mão direita e pô-la sobre a cabeça de Efraim, o caçula, e a mão esquerda sobre a cabeça de Manassés. Cruzou assim as mãos {porque Manassés era o primogênito}.
15 ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।"
15 Israel abençoou José, dizendo: "O Deus em cujo caminho andaram meus pais Abraão e Isaac, o Deus que tem sido o meu pastor durante toda a minha vida até este dia,
16 ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”"
16 o anjo que me guardou de todo o mal, abençoe estes meninos! Seja perpetuado neles o meu nome e o de meus pais Abraão e Isaac, e multipliquem-se abundantemente nesta terra!"
17 ਯੂਸੁਫ਼ ਨੇ ਦੇਖਿਆ ਕਿ ਉਸ ਦੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਸੀ। ਇਸ ਨਾਲ ਯੂਸੁਫ਼ ਨੂੰ ਖੁਸ਼ੀ ਨਹੀਂ ਹੋਈ। ਯੂਸੁਫ਼ ਨੇ ਆਪਣੇ ਪਿਤਾ ਦਾ ਹੱਥ ਫ਼ੜ ਲਿਆ। ਉਹ ਇਸ ਨੂੰ ਇਫ਼ਰਾਈਮ ਦੇ ਸਿਰ ਤੋਂ ਹਟਾਕੇ ਮਨੱਸ਼ਹ ਦੇ ਸਿਰ ਉੱਤੇ ਰੱਖਣਾ ਚਾਹੁੰਦਾ ਸੀ।"
17 Vendo José que seu pai tinha colocado a mão direita sobre a cabeça de Efraim, contrariou-se e tomou a mão de seu pai para removê-la da cabeça de Efraim para a cabeça de Manassés.
18 ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਤੁਸੀਂ ਆਪਣਾ ਸੱਜਾ ਹੱਥ ਗਲਤ ਮੁੰਡੇ ਦੇ ਸਿਰ ਉੱਤੇ ਰੱਖਿਆ ਹੈ। ਮਨੱਸ਼ਹ ਪਹਿਲੋਠਾ ਹੈ। ਆਪਣਾ ਸੱਜਾ ਹੱਥ ਉਸ ਉੱਤੇ ਰੱਖੋ।”"
18 E disse-lhe: "Não assim, meu pai; é este aqui o primogênito; põe tua mão direita sobre sua cabeça".
19 ਪਰ ਉਸ ਦੇ ਪਿਤਾ ਨੇ ਦਲੀਲ ਦਿੱਤੀ ਅਤੇ ਆਖਿਆ, “ਮੈਂ ਜਾਣਦਾ ਹਾਂ, ਪੁੱਤਰ। ਮੈਂ ਜਾਣਦਾ ਹਾਂ ਮਨੱਸ਼ਹ ਪਹਿਲੋਠਾ ਹੈ ਅਤੇ ਉਹ ਮਹਾਨ ਬਣੇਗਾ। ਉਹ ਬਹੁਤ ਸਾਰੇ ਲੋਕਾਂ ਦਾ ਪਿਤਾਮਾ ਹੋਵੇਗਾ। ਪਰ ਛੋਟਾ ਭਰਾ ਵੱਡੇ ਨਾਲੋਂ ਵੱਧੇਰੇ ਮਹਾਨ ਹੋਵੇਗਾ। ਅਤੇ ਛੋਟੇ ਭਰਾ ਦਾ ਪਰਿਵਾਰ ਬਹੁਤ ਵੱਡੇਰਾ ਹੋਵੇਗਾ।”"
19 Seu pai, porém, recusou: "Eu sei, meu filho, disse ele, eu sei. Ele também se tornará um povo e será grande; mas seu irmão mais novo crescerá mais do que ele e sua posteridade tornar-se-á uma multidão de nações".
20 ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਉਸ ਦਿਨ ਅਸੀਸ ਦਿੱਤੀ। ਉਸ ਨੇ ਆਖਿਆ, “ਇਸਰਾਏਲ ਦੇ ਲੋਕ, ਜਦੋਂ ਵੀ ਕਿਸੇ ਨੂੰ ਅਸੀਸ ਦੇਣਗੇ ਤੁਹਾਡਾ ਨਾਮ ਲੈਣਗੇ। ਉਹ ਆਖਣਗੇ, ‘ਪਰਮੇਸ਼ੁਰ ਤੁਹਾਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ।’” ਇਸ ਤਰ੍ਹਾਂ, ਇਸਰਾਏਲ ਨੇ ਇਫ਼ਰਾਈਮ ਨੂੰ ਮਨੱਸ਼ਹ ਤੋਂ ਉੱਚਾ ਰੁਤਬਾ ਦਿੱਤਾ।"
20 Abençoou-os, pois, naquele dia, e disse: "Israel vos nomeará em suas bênçãos; dir-se-á: Deus te torne semelhante a Efraim e a Manassés". Foi assim que ele pôs Efraim na frente de Manassés.
21 ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਦੇਖ, ਮੇਰੇ ਦੇਹਾਂਤ ਦਾ ਸਮਾਂ ਤਕਰੀਬਨ ਆ ਚੁੱਕਾ ਹੈ। ਪਰ ਪਰਮੇਸ਼ੁਰ ਹਾਲੇ ਵੀ ਤੁਹਾਡੇ ਨਾਲ ਹੋਵੇਗਾ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਦੀ ਧਰਤੀ ਉੱਤੇ ਜਾਣ ਵਿੱਚ ਅਗਵਾਈ ਦੇਵੇਗਾ।"
21 Israel disse a José: "Vou morrer. Mas Deus estará convosco e vos reconduzirá à terra de vossos pais.
22 “ਮੈਂ ਤੈਨੂੰ ਤੇਰੇ ਭਰਾਵਾਂ ਨੂੰ ਦਿੱਤੇ ਨਾਲੋਂ, ਇੱਕ ਭਾਗ ਵੱਧ ਦਿੱਤਾ ਹੈ। ਮੈਂ ਤੈਨੂੰ ਉਹ ਪਰਬਤ ਦਿੱਤਾ ਜਿਹੜਾ ਮੈਂ ਅਮੋਰੀ ਲੋਕਾਂ ਤੋਂ ਮੇਰੀ ਤਲਵਾਰ ਅਤੇ ਮੇਰੇ ਧਨੁੱਖ ਨਾਲ ਲਿਆ ਸੀ। ਮੈਂ ਧਰਤੀ ਦੇ ਉਸ ਭਾਗ ਲਈ ਲੜਨ ਦੀ ਖਾਤਰ ਆਪਣੀ ਤਲਵਾਰ ਆਪਣੇ ਧਨੁਖ ਦੀ ਵਰਤੋਂ ਕੀਤੀ ਸੀ ਅਤੇ ਮੈਂ ਜਿੱਤ ਗਿਆ ਸੀ।”"
22 Dou-te a mais que teus irmãos, uma porção que conquistei aos amorreus com minha espada e meu arco".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 48, comparar traduções ou montar um estudo — tudo direto pelo WhatsApp.