Gênesis 49

Punjabi Bible (GL_PUNJABI) vs VC

Sair da comparação
VC Versão Católica
1 ਯਾਕੂਬ ਆਪਣੇ ਪੁੱਤਰਾਂ ਨੂੰ ਅਸੀਸ ਦਿੰਦਾ ਹੈ ਫ਼ੇਰ ਯਾਕੂਬ ਨੇ ਆਪਣੇ ਸਾਰੇ ਪੁੱਤਰਾਂ ਨੂੰ ਕੋਲ ਸੱਦਿਆ। ਉਸ ਨੇ ਆਖਿਆ, “ਮੇਰੇ ਸਾਰੇ ਪੁੱਤਰੋ, ਮੇਰੇ ਕੋਲ ਇੱਥੇ ਆਓ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਵਿੱਖ ਵਿੱਚ ਕੀ ਵਾਪਰੇਗਾ।"
1 Jacó chamou seus filhos e lhes disse: "Reuni-vos, porque eu quero anunciar-vos o que vos há de acontecer nos dias vindouros:
2 “ਸਾਰੇ ਇਕੱਠੇ ਹੋਕੇ ਆਓ ਅਤੇ ਸੁਣੋ, ਯਾਕੂਬ ਦਿਉ ਪੁੱਤਰੋ। ਆਪਣੇ ਪਿਤਾ, ਇਸਰਾਏਲ ਦੀ ਗੱਲ ਸੁਣੋ।"
2 Ajuntai-vos e ouvi, filhos de Jacó. Escutai Israel, vosso pai.
3 ਰਊਬੇਨ “ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ।"
3 Rubem, tu és o meu primogênito, minha força, primícias do meu vigor. Notável em dignidade e notável em poder.
4 ਪਰ ਤੇਰਾ ਜਜ਼ਬਾ ਹੜ੍ਹ ਵਰਗਾ ਸੀ, ਤੇਰਾ ਇਸ ਉੱਤੇ ਕਾਬੂ ਨਹੀਂ ਸੀ। ਇਸ ਲਈ ਤੂੰ ਮੇਰਾ ਸਭ ਤੋਂ ਵੱਧ ਇੱਜ਼ਤਦਾਰ ਪੁੱਤਰ ਨਹੀਂ ਰਹੇਂਗਾ। ਤੂੰ ਆਪਣੇ ਪਿਤਾ ਦੇ ਪਲੰਘ ਉੱਤੇ ਜਾ ਚੜ੍ਹਿਆ ਸੀ ਅਤੇ ਉਸਦੀ ਇੱਕ ਪਤਨੀ ਨਾਲ ਜਾ ਸੁੱਤਾ ਸੀ। ਤੂੰ ਮੇਰੇ ਬਿਸਤਰ ਨੂੰ ਸ਼ਰਮਸਾਰ ਕੀਤਾ ਸੀ ਜਿਸ ਬਿਸਤਰ ਉੱਤੇ ਤੂੰ ਲੇਟਿਆ ਸੀ।"
4 Transbordante como a água, não terás o primeiro lugar, porque subiste ao leito de teu pai, e desse modo maculaste o meu leito.
5 ਸਿਮਓਨ ਅਤੇ ਲੇਵੀ “ਸਿਮਓਨ ਅਤੇ ਲੇਵੀ ਦੋਵੇਂ ਭਰਾ ਹਨ। ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਲੜਨਾ ਪਸੰਦ ਹੈ।"
5 Simeão e Levi são irmãos; suas espadas são instrumentos de violência.
6 ਉਨ੍ਹਾਂ ਨੇ ਗੁਪਤ ਯੋਜਨਾਵਾਂ ਬਣਾਈਆਂ। ਮੇਰੀ ਰੂਹ ਉਨ੍ਹਾਂ ਦੀਆਂ ਵਿਉਂਤਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੀ ਸੀ। ਮੈਂ ਉਨ੍ਹਾਂ ਦੀਆਂ ਗੁਪਤ ਸਭਾਵਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਜਦੋਂ ਉਹ ਕਰੋਧਵਾਨ ਸਨ ਉਨ੍ਹਾਂ ਨੇ ਬੰਦੇ ਮਾਰ ਦਿੱਤੇ ਅਤੇ ਦਿਲ ਪ੍ਰਚਾਵੇ ਲਈ ਉਨ੍ਹਾਂ ਨੇ ਜਾਨਵਰਾਂ ਨੂੰ ਸਤਾਇਆ ਸੀ।"
6 Minha alma não participe de suas maquinações, meu coração jamais se associe às suas reuniões! Porque em sua cólera mataram homens e em seu furor enervaram touros.
7 ਉਨ੍ਹਾਂ ਦਾ ਗੁੱਸਾ ਸਰਾਪ ਹੈ ਇਹ ਬਹੁਤ ਸਖ਼ਤ ਹੈ, ਉਹ ਬਹੁਤ ਜ਼ਾਲਮ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਰੋਹ ਚੜ੍ਹਦਾ ਹੈ। ਉਨ੍ਹਾਂ ਨੂੰ ਯਾਕੂਬ ਦੀ ਧਰਤੀ ਅੰਦਰ ਆਪਣੀ ਧਰਤੀ ਨਹੀਂ ਮਿਲੇਗੀ। ਉਹ ਸਾਰੇ ਇਸਰਾਏਲ ਅੰਦਰ ਫ਼ੈਲ ਜਾਣਗੇ।"
7 Maldita cólera que os levou à violência, maldito furor que os induziu à crueldade! Hei de dispersá-los em Jacó, hei de espalhá-los em Israel.
8 ਯਹੂਦਾਹ “ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।"
8 Judá, teus irmãos te louvarão. Pegarás pela nuca os inimigos; os filhos de teu pai se prostrarão em tua presença.
9 ਯਹੂਦਾਹ ਤੂੰ ਬੱਬਰ ਸ਼ੇਰ ਵਰਗਾ ਹੈ। ਮੇਰੇ ਪੁੱਤਰ, ਤੂੰ ਆਪਣੇ ਸ਼ਿਕਾਰ ਉੱਤੇ ਖਲੋਤਾ ਹੋਇਆ ਬੱਬਰ ਸ਼ੇਰ ਵਰਗਾ ਹੈ। ਯਹੂਦਾਹ ਬੱਬਰ ਸ਼ੇਰ ਵਰਗਾ ਹੈ। ਉਹ ਅਰਾਮ ਕਰਨ ਲਈ ਲੇਟਿਆ ਹੋਇਆ ਹੈ, ਅਤੇ ਕੋਈ ਇੰਨਾ ਬਹਾਦੁਰ ਨਹੀਂ ਕਿ ਜਿਹੜਾ ਉਸ ਨੂੰ ਤੰਗ ਕਰੇ।"
9 Filhote de leão, Judá: voltas trazendo a caça, meu filho. Dobra-se, deita-se como um leão; como uma leoa: quem o despertará?
10 ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸਦਾ ਪਾਲਣ ਕਰਨਗੀਆਂ।"
10 Não se apartará o cetro de Judá, nem o bastão de comando dentre seus pés, até que venha aquele a quem pertence por direito, e a quem devem obediência os povos.
11 ਉਹ ਆਪਣੇ ਖੋਤੇ ਨੂੰ ਅੰਗੂਰਾਂ ਦੀ ਵੇਲ ਨਾਲ ਬੰਨ੍ਹੇਗਾ। ਉਹ ਆਪਣੇ ਜਵਾਨ ਖੋਤੇ ਨੂੰ ਸਭਾ ਤੋਂ ਚੰਗੀ ਅੰਗੂਰੀ ਵੇਲ ਨਾਲ ਬੰਨ੍ਹੇਗਾ। ਉਹ ਸਭ ਤੋਂ ਚੰਗੀ ਮੈਅ ਨੂੰ ਆਪਣੇ ਕੱਪੜੇ ਧੋਣ ਲਈ ਵਰਤੇਗਾ।"
11 Amarra à videira o jumentinho, à cepa o filho da jumenta. Lava com o vinho suas vestes, com o sangue das uvas o seu manto.
12 ਮੈਅ ਪੀਣ ਕਾਰਣ ਉਸ ਦੀਆਂ ਅੱਖਾਂ ਲਾਲ ਹਨ। ਦੁੱਧ ਪੀਣ ਕਾਰਣ ਉਸ ਦੇ ਦੰਦ ਚਿੱਟੇ ਹਨ।"
12 O vinho aumenta o brilho de seus olhos, seus dentes são brancos como o leite.
13 ਜ਼ਬੂਲੁਨ “ਜ਼ਬੂਲੁਨ ਸਾਗਰ ਕੰਢੇ ਰਹੇਗਾ। ਉਸਦਾ ਸਮੁੰਦਰੀ ਤੱਟ ਜਹਾਜ਼ਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਉਸਦੀ ਧਰਤੀ ਦੂਰ ਸੀਦੋਨ ਸ਼ਹਿਰ ਤੀਕ ਫ਼ੈਲੀ ਹੋਵੇਗੀ।"
13 Zabulon habita à beira do mar, no litoral, onde aportam os navios, e seu flanco se estende por Sidon.
14 ਯਿੱਸਾਕਾਰ “ਯਿੱਸਾਕਾਰ ਉਸ ਖੋਤੇ ਵਰਗਾ ਹੈ ਜਿਸਨੇ ਸਖ਼ਤ ਮਿਹਨਤ ਕੀਤੀ ਹੈ। ਉਹ ਭਾਰਾ ਬੋਝ ਚੁੱਕਣ ਤੋਂ ਬਾਦ ਲੇਟ ਜਾਵੇਗਾ।"
14 Issacar é um jumento forte, deitado nos currais.
15 ਉਹ ਦੇਖੇਗਾ ਕਿ ਉਸਦੀ ਆਰਾਮਗਾਹ ਚੰਗੀ ਹੈ। ਉਹ ਆਪਣੀ ਧਰਤੀ ਨੂੰ ਸੁਹਾਵਣੀ ਦੇਖੇਗਾ। ਫ਼ੇਰ ਉਹ ਭਾਰੇ ਬੋਝ ਚੁੱਕਣ ਲਈ ਮੰਨ ਜਾਵੇਗਾ। ਉਹ ਗੁਲਾਮ ਵਾਂਗ ਕੰਮ ਕਰਨ ਲਈ ਮੰਨ ਜਾਵੇਗਾ।"
15 Vê que é bom o descanso e a terra agradável: curva os ombros sob a carga, sujeita-se ao tributo.
16 ਦਾਨ “ਦਾਨ, ਇਸਰਾਏਲ ਦੇ ਹੋਰ ਪਰਿਵਾਰਾਂ ਵਾਂਗ ਆਪਣੇ ਹੀ ਲੋਕਾਂ ਦਾ ਨਿਆਂ ਕਰੇਗਾ।"
16 Dã julgará seu povo, como uma das tribos de Israel.
17 ਦਾਨ ਸੜਕ ਦੇ ਕੰਢੇ ਸੱਪ ਵਰਗਾ ਹੋਵੇਗਾ। ਉਹ ਖਤਰਨਾਕ ਸੱਪ ਵਰਗਾ ਹੋਵੇਗਾ ਜੋ ਰਸਤੇ ਵਿੱਚ ਪਿਆ ਹੁੰਦਾ ਹੈ। ਉਹ ਸੱਪ ਘੋੜੇ ਦਾ ਪੈਰ ਡੱਸ ਲੈਂਦਾ ਹੈ, ਅਤੇ ਸਵਾਰ ਜ਼ਮੀਨ ਉੱਤੇ ਡਿੱਗ ਪੈਂਦਾ ਹੈ।"
17 Dã será uma serpente no caminho, uma cobra na estrada, que morde a pata do cavalo e derruba o cavaleiro.
18 “ਯਹੋਵਾਹ, ਮੈਂ ਤੇਰੀ ਮੁਕਤੀ ਲਈ ਉਡੀਕ ਰਿਹਾ ਹਾਂ।"
18 Espero em vosso socorro, Senhor!
19 ਗਾਦ “ਲੁਟੇਰਿਆਂ ਦਾ ਇੱਕ ਟੋਲਾ, ਗਾਦ ਉੱਤੇ ਹਮਲਾ ਕਰੇਗਾ। ਪਰ ਉਹ ਉਨ੍ਹਾਂ ਉੱਤੇ ਬਾਦ ਵਿੱਚ ਛਾਪਾ ਮਾਰੇਗਾ।"
19 Gad será saqueado por quadrilhas de assaltantes, mas também os assaltará e perseguirá.
20 ਆਸੇਰ “ਆਸੇਰ ਦੀ ਧਰਤੀ ਬਹੁਤ ਸਾਰਾ ਚੰਗਾ ਅਨਾਜ ਉਗਾਵੇਗੀ, ਉਸ ਕੋਲ ਉਹ ਭੋਜਨ ਹੋਵੇਗਾ ਜੋ ਰਾਜੇ ਦੇ ਲਾਈਕ ਹੋਵੇਗਾ।"
20 Aser tem um pão saboroso, que constitui as delícias dos reis.
21 ਨਫ਼ਤਾਲੀ “ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।"
21 Neftali é uma gazela solta, que tem lindos filhotes.
22 ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।"
22 José é broto de uma árvore fértil, broto de uma árvore fértil junto à nascente: seus ramos crescem acima do muro.
23 ਬਹੁਤ ਸਾਰੇ ਲੋਕੀਂ ਉਸ ਦੇ ਖਿਲਾਫ਼ ਬਹੁਤ ਜ਼ਿਆਦਾ ਲੜੇ। ਤੀਰਾਂ ਵਾਲੇ ਲੋਕ ਉਸੇ ਵੈਰੀ ਹੋ ਗਏ।"
23 Provocam-no, atiram contra ele, atacam-no os flecheiros,
24 ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ। ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,"
24 mas, seu arco permanece firme, seus braços e mãos desembaraçados pelas mãos do Poderoso de Jacó, pelo nome do Pastor, que é a pedra de Israel,
25 ਤੁਹਾਡੇ ਪਿਤਾ ਦੇ ਪਰਮੇਸ਼ੁਰ ਪਾਸੋਂ, ਤਾਕਤ ਹਾਸਿਲ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ। “ਸਰਬ-ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਉੱਪਰੋਂ ਆਕਾਸ਼ ਤੋਂ ਅਸੀਸਾਂ ਦੇਵੇ, ਅਤੇ ਹੇਠਾਂ ਡੂੰਘ ਵਿੱਚੋਂ ਅਸੀਸਾਂ ਦੇਵੇ। ਉਹ ਤੈਨੂੰ ਛਾਤੀ ਅਤੇ ਕੁੱਖ ਤੋਂ ਅਸੀਸਾਂ ਦੇਵੇ।"
25 graças ao Deus de teu pai, que te ajuda, graças ao todo-poderoso, que te abençoa com as bênçãos do céu altíssimo, com as bênçãos do profundo abismo, com as bênçãos dos peitos e do seio.
26 ਮੇਰੇ ਮਾਪਿਆਂ ਨਾਲ ਬਹੁਤ ਹੀ ਚੰਗੀਆਂ ਗੱਲਾਂ ਵਾਪਰੀਆਂ ਸਨ। ਅਤੇ ਮੈਂ, ਤੁਹਾਡਾ ਪਿਤਾ, ਹੋਰ ਵੀ ਸੁਭਾਗਾ ਸਾਂ। ਤੇਰਿਆਂ ਭਰਾਵਾ ਨੇ ਤੇਰੇ ਲਈ ਕੁਝ ਵੀ ਨਹੀਂ ਛੱਡਿਆ। ਪਰ ਹੁਣ ਮੈਂ ਤੇਰੇ ਉੱਤੇ ਆਪਣੀਆਂ ਅਸੀਸਾਂ ਇਕੱਠੀਆਂ ਕਰਦਾ ਹਾਂ ਜੋ ਪਹਾੜ ਵਾਂਗ ਉੱਚੀਆਂ ਹਨ।"
26 As bênçãos de teu pai sobrepujam as bênçãos das antigas montanhas, as aspirações das colinas eternas. Que elas desçam sobre a cabeça de José, sobre a fronte do príncipe de seus irmãos!
27 ਬਿਨਯਾਮੀਨ “ਬਿਨਯਾਮੀਨ ਭੁੱਖੇ ਬਘਿਆੜ ਵਾਂਗ ਹੈ। ਉਹ ਸਵੇਰੇ-ਸਵੇਰੇ ਮਾਰਦਾ ਅਤੇ ਖਾਂਦਾ ਹੈ। ਉਹ ਸ਼ਾਮ ਨੂੰ ਬੱਚਿਆਂ ਹੋਇਆ ਸਾਂਝਾ ਕਰਦਾ ਹੈ।”"
27 Benjamim, lobo voraz, de manhã devora a presa e à tarde reparte o despojo."
28 ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।"
28 São estes todos que formam as doze tribos de Israel. Foi isso que lhes disse seu pai ao abençoá-los. A cada um deu uma bênção particular.
29 ਫ਼ੇਰ ਇਸਰਾਏਲ ਨੇ ਉਨ੍ਹਾਂ ਨੂੰ ਇੱਕ ਆਦੇਸ਼ ਦਿੱਤਾ। ਉਸ ਨੇ ਆਖਿਆ, “ਜਦੋਂ ਮੈਂ ਮਰ ਜਾਵਾਂ ਮੈਂ ਆਪਣੇ ਲੋਕਾਂ ਨਾਲ ਹੋਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪੁਰਖਿਆਂ ਨਾਲ ਹਿੱਤੀ ਅਫ਼ਰੋਨ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਇਆ ਜਾਵੇ।"
29 Em seguida, fez-lhes esta recomendação: "Eis que vou ser reunido aos meus. Enterrai-me junto de meus pais na caverna da terra de Efrom, o hiteu,
30 ਉਹ ਗੁਫ਼ਾ ਮਮਰੇ ਦੇ ਨੇੜੇ ਮਕਫ਼ੇਲਾਹ ਦੇ ਖੇਤ ਵਿੱਚ ਹੈ। ਇਹ ਕਨਾਨ ਦੀ ਧਰਤੀ ਵਿੱਚ ਹੈ। ਅਬਰਾਹਾਮ ਨੇ ਉਹ ਖੇਤ ਅਫ਼ਰੋਨ ਤੋਂ ਇਸ ਵਾਸਤੇ ਖਰੀਦਿਆ ਸੀ ਤਾਂ ਜੋ ਉਸ ਕੋਲ ਇੱਕ ਕਬਰਸਤਾਨ ਹੋ ਜਾਵੇ।"
30 na caverna da terra de Macpela, defronte de Mambré, na terra de Canaã, essa caverna que Abraão havia comprado a Efrom, o hiteu, ao mesmo tempo que a terra, para ter a propriedade de uma sepultura.
31 ਅਬਰਾਹਾਮ ਅਤੇ ਉਸਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ।"
31 Foi aí que enterraram Abraão e Sara, sua mulher; foi aí que enterraram Isaac e Rebeca, sua mulher; e foi aí que enterrei Lia".
32 ਇਹ ਗੁਫ਼ਾ ਉਸ ਖੇਤ ਵਿੱਚ ਹੈ ਜਿਹੜਾ ਹਿੱਤੀ ਲੋਕਾਂ ਪਾਸੋਂ ਖਰੀਦਿਆ ਗਿਆ ਸੀ।”"
32 {Essa propriedade, bem como a caverna que nela se encontra, foram compradas aos filhos de Het.}
33 ਜਦੋਂ ਯਾਕੂਬ ਆਪਣੇ ਪੁੱਤਰਾਂ ਨਾਲ ਗੱਲਾਂ ਕਰ ਹਟਿਆ, ਉਹ ਲੇਟ ਗਿਆ, ਆਪਣੇ ਪੈਰ ਬਿਸਤਰ ਉੱਤੇ ਟਿਕਾ ਦਿੱਤੇ ਅਤੇ ਮਰ ਗਿਆ।"
33 E, tendo Jacó dado aos seus filhos esta última recomendação, recolheu os pés em sua cama, e expirou. E foi reunido aos seus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 49, comparar traduções ou montar um estudo — tudo direto pelo WhatsApp.