Gênesis 4

Punjabi Bible (GL_PUNJABI) vs VC

Sair da comparação
VC Versão Católica
1 ਪਹਿਲਾ ਪਰਿਵਾਰ ਆਦਮ ਅਤੇ ਉਸਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।”"
1 Adão conheceu Eva, sua mulher, e ela concebeu e deu à luz Caim, e disse: "Possuí um homem com a ajuda do Senhor."
2 ਇਸਤੋਂ ਮਗਰੋਂ ਹੱਵਾਹ ਨੇ ਇੱਕ ਹੋਰ ਬੱਚੇ ਨੂੰ ਜਨਮ ਦਿੱਤਾ। ਇਹ ਬੱਚਾ ਕਇਨ ਦਾ ਭਰਾ ਹਾਬਲ ਸੀ। ਹਾਬਲ ਇੱਕ ਆਜੜੀ ਬਣ ਗਿਆ। ਕਇਨ ਇੱਕ ਕਿਸਾਨ ਬਣ ਗਿਆ।"
2 E deu em seguida à luz Abel, irmão de Caim. Abel tornou-se pastor e Caim lavrador.
3 ਪਹਿਲਾ ਕਤਲ ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ।"
3 Passado algum tempo, ofereceu Caim frutos da terra em oblação ao Senhor.
4 ਪਰ ਹਾਬਲ ਆਪਣੇ ਇੱਜੜ ਵਿੱਚੋਂ ਪਹਿਲੋਠੇ ਜਨਮੇ ਜਾਨਵਰਾਂ ਨੂੰ ਲਿਆਇਆ ਅਤੇ ਉਸ ਨੇ ਆਪਣੀਆਂ ਸਭ ਤੋਂ ਚੰਗੀਆਂ ਭੇਡਾਂ ਦਾ ਸਭ ਤੋਂ ਚੰਗਾ ਹਿੱਸਾ ਭੇਂਟ ਕੀਤਾ। ਇਸ ਲਈ ਯਹੋਵਾਹ ਨੇ ਹਾਬਲ ਅਤੇ ਉਸਦੀ ਸੁਗਾਤ ਤੇ ਕਿਰਪਾ ਦ੍ਰਿਸ਼ਟੀ ਨਾਲ ਵੇਖਿਆ।"
4 Abel, de seu lado, ofereceu dos primogênitos do seu rebanho e das gorduras dele; e o Senhor olhou com agrado para Abel e para sua oblação,
5 ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।"
5 mas não olhou para Caim, nem para os seus dons. Caim ficou extremamente irritado com isso, e o seu semblante tornou-se abatido.
6 ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੂੰ ਗੁੱਸੇ ਵਿੱਚ ਕਿਉਂ ਹੈਂ? ਤੇਰੇ ਚਿਹਰੇ ਉੱਤੇ ਉਦਾਸੀ ਕਿਉਂ ਝਲਕਦੀ ਹੈ?"
6 O Senhor disse-lhe: "Por que estás irado? E por que está abatido o teu semblante?
7 ਜੇ ਤੂੰ ਚੰਗੇ ਕੰਮ ਕਰੇਂਗਾ ਤਾਂ ਮੇਰੇ ਨਾਲ ਤੇਰਾ ਸੰਬੰਧ ਠੀਕ ਹੋ ਜਾਵੇਗਾ। ਫ਼ੇਰ ਮੈਂ ਤੈਨੂੰ ਪ੍ਰਵਾਨ ਕਰ ਲਵਾਂਗਾ। ਪਰ ਜੇ ਤੂੰ ਮੰਦੇ ਕੰਮ ਕੀਤੇ ਤਾਂ ਉਹ ਪਾਪ ਤੇਰੇ ਜੀਵਨ ਵਿੱਚ ਹੈ। ਤੇਰਾ ਪਾਪ ਤੇਰੇ ਉੱਤੇ ਕਾਬੂ ਪਾਉਣਾ ਚਾਹੇਗਾ ਪਰ ਤੈਨੂੰ ਆਪਣੇ ਪਾਪ ਉੱਤੇ ਕਾਬੂ ਪਾਉਣਾ ਪਵੇਗਾ।”"
7 Se praticares o bem, sem dúvida alguma poderás reabilitar-te. Mas se precederes mal, o pecado estará à tua porta, espreitando-te; mas, tu deverás dominá-lo."
8 ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।"
8 Caim disse então a Abel, seu irmão: "Vamos ao campo." Logo que chegaram ao campo, Caim atirou-se sobre seu irmão e matou-o.
9 ਬਾਅਦ ਵਿੱਚ, ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੇਰਾ ਭਰਾ, ਹਾਬਲ, ਕਿੱਥੇ ਹੈ?” ਕਇਨ ਨੇ ਜਵਾਬ ਦਿੱਤਾ, “ਮੈਨੂੰ ਨਹੀਂ ਪਤਾ। ਕੀ ਮੇਰਾ ਕੰਮ ਆਪਣੇ ਭਰਾ ਦੀ ਦੇਖ-ਭਾਲ ਕਰਨਾ ਹੈ?”"
9 O senhor disse a Caim: "Onde está seu irmão Abel?" - Caim respondeu: "Não sei! Sou porventura eu o guarda do meu irmão?"
10 ਤਾਂ ਯਹੋਵਾਹ ਨੇ ਆਖਿਆ, “ਤੂੰ ਕੀ ਕਰ ਦਿੱਤਾ ਹੈ? ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਹੈ! ਉਸਦਾ ਖੂਨ ਉਸ ਆਵਾਜ਼ ਵਰਗਾ ਹੈ ਜਿਹੜੀ ਧਰਤੀ ਤੋਂ ਮੈਨੂੰ ਪੁਕਾਰ ਰਹੀ ਹੈ।"
10 O Senhor disse-lhe: "Que fizeste! Eis que a voz do sangue do teu irmão clama por mim desde a terra.
11 ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਅਤੇ ਧਰਤੀ ਤੇਰੇ ਹੱਥਾਂ ਵਿੱਚੋਂ ਉਸਦਾ ਖੂਨ ਲੈਣ ਲਈ ਖੁਲ੍ਹ ਗਈ। ਇਸ ਲਈ ਹੁਣ, ਮੈਂ ਉਸ ਧਰਤੀ ਉੱਤੇ ਆਫ਼ਤਾਂ ਘੱਲਾਂਗਾ।"
11 De ora em diante, serás maldito e expulso da terra, que abriu sua boca para beber de tua mão o sangue do teu irmão.
12 ਅਤੀਤ ਵਿੱਚ, ਤੂੰ ਬੀਜਦਾ ਸੀ ਅਤੇ ਤੇਰੇ ਪੌਦੇ ਚੰਗੇ ਉਗਦੇ ਸਨ। ਪਰ ਹੁਣ ਜਦੋਂ ਤੂੰ ਬੀਜੇਂਗਾ ਧਰਤੀ ਤੇਰੇ ਪੌਦਿਆਂ ਨੂੰ ਉੱਗਣ ਵਿੱਚ ਸਹਾਇਤਾ ਨਹੀਂ ਕਰੇਗੀ। ਧਰਤੀ ਉੱਤੇ ਤੇਰਾ ਘਰ ਨਹੀਂ ਹੋਵੇਗਾ। ਤੂੰ ਥਾਂ-ਥਾਂ ਭਟਕੇਂਗਾ।”"
12 Quando a cultivares, ela te negará os seus frutos. E tu serás peregrino e errante sobre a terra."
13 ਤਾਂ ਕਇਨ ਨੇ ਆਖਿਆ, “ਇਹ ਸਜ਼ਾ ਮੇਰੇ ਸਹਿਣ ਤੋਂ ਵੱਧੇਰੇ ਹੈ!"
13 Caim disse ao Senhor: "Meu castigo é grande demais para que eu o possa suportar.
14 ਦੇਖੋ, ਤੁਸੀਂ ਮੈਂਨੂੰ ਮੇਰੀ ਧਰਤੀ ਤੋਂ ਬਾਹਰ ਕੱਢ ਰਹੇ ਹੋਂ ਮੈਂ ਤੁਹਾਨੂੰ ਦੇਖ ਨਹੀਂ ਸੱਕਾਂਗਾ ਅਤੇ ਤੁਹਾਡੇ ਨੇੜੇ ਨਹੀਂ ਹੋ ਸੱਕਾਂਗਾ! ਮੇਰਾ ਘਰ ਨਹੀਂ ਹੋਵੇਗਾ! ਮੈਨੂੰ ਧਰਤੀ ਉੱਤੇ ਥਾਂ-ਥਾਂ ਭਟਕਣਾ ਪਵੇਗਾ ਅਤੇ ਜੋ ਕੋਈ ਵੀ ਮੈਨੂੰ ਲੱਭ ਲਵੇਗਾ, ਮੈਨੂੰ ਮਾਰ ਦੇਵੇਗਾ।”"
14 Eis que me expulsais agora deste lugar, e eu devo ocultar-me longe de vossa face, tornando-me um peregrino errante sobre a terra. O primeiro que me encontrar, matar-me-á."
15 ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, “ਮੈਂ ਅਜਿਹਾ ਨਹੀਂ ਹੋਣ ਦੇਵਾਂਗਾ! ਕਇਨ, ਜੇ ਕੋਈ ਤੈਨੂੰ ਮਾਰੇਗਾ, ਤਾਂ ਮੈਂ ਉਸ ਬੰਦੇ ਨੂੰ ਸਖ਼ਤ ਸਜ਼ਾ ਦੇਵਾਂਗਾ।” ਤਾਂ ਯਹੋਵਾਹ ਨੇ ਕਇਨ ਉੱਤੇ ਇੱਕ ਨਿਸ਼ਾਨ ਲਾ ਦਿੱਤਾ। ਇਹ ਨਿਸ਼ਾਨ ਦਰਸਾਉਂਦਾ ਸੀ ਕਿ ਕਿਸੇ ਬੰਦੇ ਨੂੰ ਉਸ ਨੂੰ ਨਹੀਂ ਮਾਰਨਾ ਚਾਹੀਦਾ।"
15 E o Senhor respondeu-lhe: "Não! Mas aquele que matar Caim será punido sete vezes." O Senhor pôs em Caim um sinal, para que, se alguém o encontrasse, não o matasse.
16 ਕਇਨ ਦਾ ਪਰਿਵਾਰ ਕਇਨ ਯਹੋਵਾਹ ਕੋਲੋਂ ਦੂਰ ਚੱਲਿਆ ਗਿਆ। ਕਇਨ ਨੋਦ ਦੀ ਧਰਤੀ ਉੱਤੇ ਰਹਿੰਦਾ ਸੀ।"
16 Caim retirou-se da presença do Senhor, e foi habitar na região de Nod, ao oriente do Éden.
17 ਕਇਨ ਨੇ ਆਪਣੀ ਪਤਨੀ ਨਾਲ ਜਿਨਸੀ ਰਿਸ਼ਤਾ ਜੋੜਿਆ। ਉਹ ਗਰਭਵਤੀ ਹੋ ਗਈ ਅਤੇ ਉਸ ਨੇ ਹਨੋਕ ਨਾਮ ਦੇ ਇੱਕ ਪੁੱਤਰ ਨੂੰ ਜਨਮ ਦਿੱਤਾ। ਕਇਨ ਨੇ ਇੱਕ ਸ਼ਹਿਰ ਉਸਾਰਿਆ ਅਤੇ ਉਸ ਸ਼ਹਿਰ ਨੂੰ ਆਪਣੇ ਪੁੱਤਰ ਹਨੋਕ ਦਾ ਨਾਮ ਦਿੱਤਾ।"
17 Caim conheceu sua mulher. Ela concebeu e deu à luz Henoc. E construiu uma cidade, à qual pôs o nome de seu filho Henoc.
18 ਹਨੋਕ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਈਰਾਦ ਸੀ। ਈਰਾਦ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਲਾਮਕ ਸੀ।"
18 Henoc gerou Irad, Irad gerou Maviael; Maviael gerou Matusael, Matusael gerou Lamec.
19 ਲਾਮਕ ਨੇ ਦੋ ਔਰਤਾਂ ਨਾਲ ਸ਼ਾਦੀ ਕੀਤੀ। ਉਸਦੀ ਇੱਕ ਪਤਨੀ ਦਾ ਨਾਮ ਆਦਾਹ ਅਤੇ ਦੂਸਰੀ ਪਤਨੀ ਦਾ ਨਾਮ ਜ਼ਿੱਲਾਹ ਸੀ।"
19 Lamec tomou duas mulheres, uma chamada Ada e outra Sela.
20 ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ।"
20 Ada deu à luz Jabel, que foi pai daqueles que moram em tendas, entre os rebanhos.
21 ਆਦਾਹ ਦਾ ਇੱਕ ਹੋਰ ਪੁੱਤਰ ਵੀ ਸੀ ਜੂਬਲ। (ਜੂਬਲ, ਯਾਬਲ ਦਾ ਭਰਾ ਸੀ) ਜੂਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਸਰੰਗੀ ਤੇ ਬੰਸਰੀ ਬਜਾਉਂਦੇ ਸਨ।"
21 O nome de seu irmão era Jubal, que foi o pai de todos aqueles que tocam a cítara e os instrumentos de sopro.
22 ਜ਼ਿੱਲਾਹ ਨੇ ਤੂਬਲ ਕਇਨ ਨੂੰ ਜਨਮ ਦਿੱਤਾ। ਤੂਬਲ ਕਇਨ ਉਨ੍ਹਾਂ ਲੋਕਾਂ ਦਾ ਪਿਤਾ ਸੀ। ਜਿਹੜੇ ਤਾਂਬੇ ਅਤੇ ਲੋਹੇ ਦਾ ਕੰਮ ਕਰਦੇ ਸਨ। ਤੂਬਲ ਕਇਨ ਦੀ ਭੈਣ ਦਾ ਨਾਮ ਨਾਮਾਹ ਸੀ।"
22 Sela, de seu lado, deu à luz Tubal-Caim, o pai de todos que trabalham o cobre e o ferro. A irmã de Tubal-Caim era Noema.
23 ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ: “ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ! ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ! ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।"
23 Lamec disse às suas mulheres: "Ada e Sela, ouvi a minha voz: mulheres de Lamec, escutai as minhas palavras: Por uma ferida matei um homem, e por uma contusão um menino.
24 ਕਇਨ ਨੂੰ ਮਾਰਨ ਦੀ ਸਜ਼ਾ ਬਹੁਤ ਵੱਡੀ ਸੀ! ਇਸ ਲਈ ਮੈਨੂੰ ਮਾਰਨ ਦੀ ਸਜ਼ਾ ਹੋਰ ਵੀ ਵਡੇਰੀ ਹੋਵੇਗੀ!”"
24 Se Caim será vingado sete vezes, Lamec o será setenta e sete vezes."
25 ਆਦਮ ਤੇ ਹੱਵਾਹ ਦਾ ਇੱਕ ਹੋਰ ਪੁੱਤਰ ਆਦਮ ਨੇ ਫ਼ੇਰ ਹੱਵਾਹ ਨਾਲ ਜਿਨਸੀ ਰਿਸ਼ਤਾ ਜੋੜਿਆ। ਅਤੇ ਹੱਵਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਇਸਦਾ ਨਾਮ ਸੇਥ ਰੱਖਿਆ। ਹੱਵਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਪੁੱਤਰ ਦਿੱਤਾ ਹੈ। ਕਇਨ ਨੇ ਹਾਬਲ ਨੂੰ ਮਾਰ ਦਿੱਤਾ ਸੀ, ਪਰ ਹੁਣ ਮੇਰੇ ਕੋਲ ਸੇਥ ਹੈ।”"
25 Adão conheceu outra vez sua mulher, e esta deu à luz um filho, ao qual pôs o nome de Set, dizendo: "Deus deu-me uma posteridade para substituir Abel, que Caim matou."
26 ਸੇਥ ਦੇ ਵੀ ਇੱਕ ਪੁੱਤਰ ਹੋਇਆ। ਉਸ ਨੇ ਉਸਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ, ਲੋਕ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਲੱਗੇ।"
26 Set teve também um filho, que chamou Enos. E o nome do Senhor começou a ser invocado a partir de então.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 4, comparar traduções ou montar um estudo — tudo direto pelo WhatsApp.