Gênesis 50
Punjabi Bible (GL_PUNJABI) vs VC
VC Versão Católica
1 ਯਾਕੂਬ ਦਾ ਸਸੱਕਾਰ ਜਦੋਂ ਇਸਰਾਏਲ ਦਾ ਦੇਹਾਂਤ ਹੋਇਆ ਤਾਂ ਯੂਸੁਫ਼ ਬਹੁਤ ਉਦਾਸ ਹੋ ਗਿਆ। ਉਹ ਆਪਣੇ ਪਿਤਾ ਨਾਲ ਚਿਂਬੜ ਗਿਆ ਅਤੇ ਉਸ ਨਾਲ ਲੱਗ ਕੇ ਰੋ ਪਿਆ ਅਤੇ ਉਸ ਨੂੰ ਚੁੰਮਣ ਲੱਗਾ।"
1 José atirou-se então sobre o rosto de seu pai e o beijou chorando.
2 ਯੂਸੁਫ਼ ਨੇ ਹਕੀਮਾਂ ਨੂੰ ਆਪਣੇ ਪਿਤਾ ਦੀ ਲਾਸ਼ ਉੱਤੇ ਦਵਾਈਆਂ ਲਾਕੇ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ। ਇਸ ਲਈ ਉਨ੍ਹਾਂ ਨੇ ਇਸਰਾਏਲ ਦੇ ਸ਼ਰੀਰ ਨੂੰ ਸੁਰੱਖਿਅਤ ਰੱਖਣ ਲਈ ਮਿਸਰੀਆਂ ਵਾਂਗ ਖਾਸ ਤਰੀਕੇ ਨਾਲ 40 ਦਿਨਾਂ ਲਈ ਉਸ ਤੇ ਦਵਾਈਆਂ ਲਾਈਆਂ।"
2 Ordenou depois aos médicos que o serviam, que embalsamassem seu pai; e os médicos embalsamaram Israel.
3 ਜਦੋਂ ਮਿਸਰੀਆਂ ਨੇ ਇਹੋ ਜਿਹੇ ਖਾਸ ਢੰਗ ਨਾਲ ਲਾਸ਼ ਨੂੰ ਤਿਆਰ ਕੀਤਾ ਤਾਂ ਉਨ੍ਹਾਂ ਨੇ ਇਸ ਨੂੰ ਦਫ਼ਨ ਕਰਨ ਤੋਂ ਪਹਿਲਾਂ 40 ਦਿਨ ਇੰਤਜ਼ਾਰ ਕੀਤਾ। ਫ਼ੇਰ ਮਿਸਰੀਆਂ ਨੇ ਯਾਕੂਬ ਦਾ ਖਾਸ ਸਮੇਂ ਤੱਕ ਸੋਗ ਮਨਾਇਆ। ਇਹ ਸਮਾਂ 70 ਦਿਨ ਦਾ ਸੀ।"
3 Gastaram nisso quarenta dias, que é o tempo necessário ao embalsamamento. Os egípcios choraram-no durante setenta dias.
4 ਸੱਤਰ ਦਿਨਾਂ ਮਗਰੋਂ, ਸੋਗ ਦਾ ਸਮਾਂ ਖਤਮ ਹੋ ਗਿਆ। ਇਸ ਲਈ ਯੂਸੁਫ਼ ਨੇ ਫ਼ਿਰਊਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਯੂਸੁਫ਼ ਨੇ ਆਖਿਆ, “ਕਿਰਪਾ ਕਰਕੇ ਫ਼ਿਰਊਨ ਨੂੰ ਇਹ ਦੱਸੋ:"
4 Passado o tempo do pranto, José disse à casa do faraó: "Se achei graça aos vossos olhos, dizei de minha parte ao faraó
5 ‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”"
5 que meu pai me fez jurar-lhe: Eu vou morrer, disse-me ele; tu me enterrarás no túmulo que adquiri na terra de Canaã. Permite-me, pois, subir e enterrar meu pai; depois voltarei".
6 ਫ਼ਿਰਊਨ ਨੇ ਆਖਿਆ, “ਆਪਣਾ ਇਕਰਾਰ ਨਿਭਾ। ਜਾਹ ਅਤੇ ਜਾਕੇ ਆਪਣੇ ਪਿਤਾ ਨੂੰ ਦਫ਼ਨਾ।”"
6 O faraó respondeu: "Vai sepultar teu pai como ele te fez jurar".
7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨ ਕਰਨ ਲਈ ਚੱਲਾ ਗਿਆ। ਫ਼ਿਰਊਨ ਦੇ ਸਾਰੇ ਅਧਿਕਾਰੀ, ਫ਼ਿਰਊਨ ਦੇ ਬਜ਼ੁਰਗ (ਆਗੂ) ਅਤੇ ਮਿਸਰ ਦੇ ਸਾਰੇ ਬਜ਼ੁਰਗ ਯੂਸੁਫ਼ ਦੇ ਨਾਲ ਗਏ।"
7 José partiu para sepultar seu pai. Todos os servos do faraó, os anciãos de sua casa e todos os anciãos do Egito,
8 ਯੂਸੁਫ਼ ਦੇ ਪਰਿਵਾਰ ਦੇ ਸਾਰੇ ਲੋਕ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੇ ਨਾਲ ਗਏ। ਸਿਰਫ਼ ਬੱਚੇ ਅਤੇ ਜਾਨਵਰ ਹੀ ਗੋਸ਼ਨ ਦੀ ਧਰਤੀ ਉੱਤੇ ਰਹੇ।"
8 toda a casa de José, seus irmãos e a casa de seu pai o seguiram. Deixaram na terra de Gessém somente seus filhinhos, suas ovelhas e seus bois.
9 ਇਹ ਲੋਕਾਂ ਦਾ ਬਹੁਤ ਵੱਡਾ ਟੋਲਾ ਸੀ। ਇਨ੍ਹਾਂ ਨਾਲ ਸਿਪਾਹੀਆਂ ਦਾ ਵੀ ਇੱਕ ਟੋਲਾ ਸੀ ਜਿਹੜਾ ਰੱਥਾਂ ਅਤੇ ਘੋੜਿਆਂ ਉੱਤੇ ਸਵਾਰ ਸੀ।"
9 Carros e cavaleiros acompanhavam-no, de sorte que a caravana era muito grande.
10 ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ।"
10 Chegando à eira de Atad, além do Jordão, fizeram uma grande e solene lamentação, e José celebrou, em honra de seu pai, um pranto de sete dias.
11 ਕਨਾਨ ਵਿੱਚ ਰਹਿਣ ਵਾਲੇ ਲੋਕਾਂ ਨੇ ਗੋਰੇਨ-ਹਾ-ਆਤਾਦ ਵਿੱਚ ਹੋ ਰਹੀਆਂ ਇਨ੍ਹਾਂ ਸਸੱਕਾਰ ਦੀਆਂ ਰੀਤਾਂ ਨੂੰ ਦੇਖਿਆ। ਉਨ੍ਹਾਂ ਨੇ ਸੋਚਿਆ, “ਇਹ ਮਿਸਰੀਆਂ ਲਈ ਸੋਗ ਦਾ ਕੋਈ ਵੱਡਾ ਅਵਸਰ ਹੈ।” ਇਸ ਲਈ ਉਨ੍ਹਾਂ ਨੇ ਉਸ ਜਗ਼੍ਹਾ ਨੂੰ ਆਬੇਲ-ਮਿੱਸਰਾਈਮ ਬੁਲਾਇਆ, ਜੋ ਕਿ ਯਰਦਨ ਨਦੀ ਦੇ ਪਾਰ ਹੈ।"
11 Vendo esse pranto na eira de Atad, o povo daquela terra disse: "Grande pranto é esse dos egípcios!" Daí o nome de Abel-Misraim dado a esse lugar, que está situado além do Jordão.
12 ਇਸ ਲਈ ਯਾਕੂਬ ਦੇ ਪੁੱਤਰਾਂ ਨੇ ਉਵੇਂ ਹੀ ਕੀਤਾ ਜਿਵੇਂ ਉਨ੍ਹਾਂ ਦੇ ਪਿਤਾ ਨੇ ਆਖਿਆ ਸੀ।"
12 Os filhos de Jacó fizeram, pois, o que ele lhes tinha ordenado.
13 ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ।"
13 Levaram-no para Canaã e enterraram-no na caverna da terra de Macpela, que Abraão tinha comprado, juntamente com a propriedade de Efrom, o hiteu, defronte de Mambré, para ter a propriedade de uma sepultura.
14 ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦਫ਼ਨਾ ਦਿੱਤਾ ਤਾਂ ਉਹ ਅਤੇ ਉਸ ਦੇ ਟੋਲੇ ਦਾ ਹਰ ਕੋਈ ਉਸ ਦੇ ਨਾਲ ਵਾਪਸ ਮਿਸਰ ਨੂੰ ਚੱਲਾ ਗਿਆ।"
14 Depois do enterro, José voltou para o Egito com seus irmãos e todos os que o tinham acompanhado nos funerais de seu pai.
15 ਭਰਾ ਹਾਲੇ ਵੀ ਯੂਸੁਫ਼ ਤੋਂ ਭੈਭੀਤ ਹਨ ਜਦੋਂ ਯਾਕੂਬ ਮਰਿਆ, ਯੂਸੁਫ਼ ਦੇ ਭਰਾ ਫ਼ਿਕਰਮੰਦ ਹੋ ਗਏ। ਉਹ ਇਸ ਗੱਲੋਂ ਭੈਭੀਤ ਸਨ ਕਿ ਯੂਸੁਫ਼ ਹਾਲੇ ਵੀ ਉਨ੍ਹਾਂ ਨਾਲ, ਵਰ੍ਹਿਆਂ ਬਾਦ ਉਨ੍ਹਾਂ ਵੱਲੋਂ ਉਸ ਨਾਲ ਕੀਤੇ ਵਿਹਾਰ ਕਾਰਣ ਨਾਰਾਜ਼ ਹੋਵੇਗਾ। ਉਨ੍ਹਾਂ ਨੇ ਆਖਿਆ, “ਸ਼ਾਇਦ ਯੂਸੁਫ਼ ਹਾਲੇ ਵੀ ਸਾਨੂੰ ਉਸ ਕਾਰਣ ਨਫ਼ਰਤ ਕਰਦਾ ਹੈ ਜੋ ਅਸੀਂ ਕੀਤਾ ਸੀ।”"
15 Os irmãos de José, vendo que seu pai morrera, disseram entre si: "Será que José nos tomará em aversão e irá vingar-se de todo o mal que lhe fizemos?"
16 ਇਸ ਲਈ ਭਰਾਵਾਂ ਨੇ ਯੂਸੁਫ਼ ਨੂੰ ਇਹ ਸੰਦੇਸ਼ ਭੇਜਿਆ: “ਤੁਹਾਡੇ ਪਿਤਾ ਨੇ ਮਰਨ ਤੋਂ ਪਹਿਲਾਂ, ਸਾਨੂੰ ਤੈਨੂੰ ਇਹ ਸੰਦੇਸ਼ ਦੇਣ ਲਈ ਆਖਿਆ ਸੀ।"
16 Mandaram, pois, dizer-lhe: "Antes de morrer, teu pai recomendou-nos
17 ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।’ ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।” ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ।"
17 que te pedíssemos perdão do crime que teus irmãos cometeram, de seu pecado, de todo o mal que te fizeram. Perdoa, pois, agora esse crime àqueles que servem o Deus de teu pai". Ouvindo isso, José chorou.
18 ਉਸ ਦੇ ਭਰਾ ਉਸ ਦੇ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਕੇ ਸਲਾਮ ਕੀਤਾ। ਉਨ੍ਹਾਂ ਨੇ ਆਖਿਆ, “ਅਸੀਂ ਤੁਹਾਡੇ ਨੌਕਰ ਹੋਵਾਂਗੇ।”"
18 Seus irmãos vieram jogar-se aos seus pés, dizendo: "Somos teus escravos!"
19 ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਭੈਭੀਤ ਨਾ ਹੋਵੋ। ਪਰਮੇਸ਼ੁਰ ਦਾ ਕਾਰਨ ਕਰਨਾ ਮੇਰੇ ਤਾਈਂ ਸੰਭਵ ਨਹੀਂ, ਕੀ ਹੈ?"
19 José disse-lhes: "Não temais: posso eu pôr-me no lugar de Deus?
20 ਇਹ ਸੱਚ ਹੈ ਕਿ ਤੁਸੀਂ ਮੇਰੇ ਨਾਲ ਕੁਝ ਬੁਰਾ ਕਰਨ ਦੀ ਵਿਉਂਤ ਬਣਾਈ ਸੀ। ਪਰ ਅਸਲ ਵਿੱਚ ਪਰਮੇਸ਼ੁਰ ਚੰਗੀਆਂ ਗੱਲਾਂ ਦੀ ਵਿਉਂਤ ਬਣਾ ਰਿਹਾ ਸੀ। ਪਰਮੇਸ਼ੁਰ ਦੀ ਵਿਉਂਤ ਮੇਰੀ ਵਰਤੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਰਨ ਦੀ ਸੀ। ਅਤੇ ਇਹੀ ਹੈ ਜੋ ਵਾਪਰਿਆ ਹੈ!"
20 Vossa intenção era de fazer-me mal, mas Deus tirou daí um bem; era para fazer, como acontece hoje, com que se conservasse a vida a um grande povo.
21 ਇਸ ਲਈ ਭੈਭੀਤ ਨਾ ਹੋਵੋ। ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਹਾਰਾ ਦਿਆਂਗਾ।” ਜੋ ਯੂਸੁਫ਼ ਨੇ ਆਖਿਆ, ਉਸ ਨੇ ਉਸ ਦੇ ਭਰਾਵਾਂ ਨੂੰ ਸੁੱਖ ਦਿੱਤਾ।"
21 Não temais, pois: eu vos sustentarei a vós e a vossos filhos". Estas palavras, que lhes foram direito ao coração, reconfortaram-nos.
22 ਯੂਸੁਫ਼ ਨੇ ਮਿਸਰ ਵਿੱਚ ਆਪਣੇ ਪਿਤਾ ਦੇ ਪਰਿਵਾਰ ਨਾਲ ਰਹਿਣਾ ਜਾਰੀ ਰੱਖਿਆ। ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ ਤਾਂ ਉਸਦਾ ਦੇਹਾਂਤ ਹੋ ਗਿਆ।"
22 José habitou no Egito, e também a família de seu pai. Viveu cento e dez anos.
23 ਯੂਸੁਫ਼ ਦੇ ਜੀਵਨ ਕਾਲ ਵਿੱਚ ਇਫ਼ਰਾਈਮ ਦੇ ਪੁੱਤਰ ਅਤੇ ਪੋਤਰੇ ਹੋਏ। ਅਤੇ ਉਸ ਦੇ ਪੁੱਤਰ ਮਨੱਸ਼ਹ ਦਾ ਇੱਕ ਪੁੱਤਰ ਸੀ, ਮਾਕੀਰ। ਯੂਸੁਫ਼ ਮਾਕੀਰ ਦੇ ਬੱਚਿਆਂ ਨੂੰ ਦੇਖਣ ਤੱਕ ਜੀਵਿਆ।"
23 Viu os descendentes de Efraim até a terceira geração. Igualmente, os filhos de Maquir, filho de Manassés, vieram à luz sobre os joelhos de José.
24 ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”"
24 José disse a seus irmãos: "Vou morrer; mas Deus vos visitará seguramente e vos fará subir desta terra para a terra que jurou dar a Abraão, Isaac e a Jacó".
25 ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।”"
25 E José fez que os filhos de Israel jurassem: "Quando Deus vos visitar, disse ele, levareis daqui os meus ossos".
26 ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ, ਉਸਦਾ ਮਿਸਰ ਵਿੱਚ ਦੇਹਾਂਤ ਹੋ ਗਿਆ। ਹਕੀਮਾਂ ਨੇ ਉਸ ਦੇ ਸ਼ਰੀਰ ਨੂੰ ਦਫ਼ਨਾਏ ਜਾਣ, ਲਈ ਤਿਆਰ ਕੀਤਾ ਅਤੇ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖ ਦਿੱਤਾ।"
26 José morreu com a idade de cento e dez anos. Foi embalsamado e depositado num sarcófago no Egito.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 50, comparar traduções ou montar um estudo — tudo direto pelo WhatsApp.