Gênesis 8

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਹੜਾਂ ਦੀ ਸਮਾਪਤੀ ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।"
1 Deus lembrou-se de Noé, de todos os animais e de todo o gado, que estavam com ele na arca; e Deus fez passar um vento sobre a terra, e as águas começaram a diminuir.
2 ਅਕਾਸ਼ ਵਿੱਚੋਂ ਬਾਰਿਸ਼ ਹੋਣੀ ਬੰਦ ਹੋ ਗਈ ਅਤੇ ਧਰਤੀ ਹੇਠੋਂ ਪਾਣੀ ਵਗਣਾ ਬੰਦ ਹੋ ਗਿਆ।"
2 Cerraram-se as fontes do abismo e as janelas do céu, e a chuva do céu se deteve;
3 ਜਿਸ ਪਾਣੀ ਨੇ ਧਰਤੀ ਨੂੰ ਕਜਿਆ ਹੋਇਆ ਸੀ, ਉਹ ਹੇਠਾਂ ਜਾਣਾ ਸ਼ੁਰੂ ਹੋ ਗਿਆ। 150 ਦਿਨਾਂ ਮਗਰੋਂ ਪਾਣੀ ਇੰਨਾ ਘਟ ਗਿਆ ਕਿ ਕਿਸ਼ਤੀ ਫ਼ੇਰ ਇੱਕ ਵਾਰੀ ਧਰਤੀ ਨੂੰ ਛੂਹਣ ਲਗੀ। ਕਿਸ਼ਤੀ ਅਰਾਰਾਤ ਦੇ ਪਰਬਤ ਦੀ ਇੱਕ ਚੋਟੀ ਉੱਤੇ ਰੁਕ ਗਈ। ਇਹ ਸੱਤਵੇਂ ਮਹੀਨੇ ਦਾ ਸਤਾਰਵਾਂ ਦਿਨ ਸੀ।"
3 as águas se foram retirando de sobre a terra; no fim de cento e cinqüenta dias começaram a minguar.
4 ਪਾਣੀ ਹੇਠਾਂ ਉੱਤਰਦਾ ਰਿਹਾ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਪਰਬਤਾਂ ਦੀਆਂ ਚੋਟੀਆਂ ਦਿਸਣ ਲੱਗ ਪਈਆਂ।"
4 No sétimo mês, no dia dezessete do mês, repousou a arca sobre os montes de Arará.
5 ਚਾਲੀ ਦਿਨਾਂ ਮਗਰੋਂ, ਨੂਹ ਨੇ ਉਹ ਖਿੜਕੀ ਖੋਲ੍ਹੀ, ਜਿਹੜੀ ਉਸ ਨੇ ਕਿਸ਼ਤੀ ਵਿੱਚ ਬਣਾਈ ਸੀ।"
5 E as águas foram minguando até o décimo mês; no décimo mês, no primeiro dia do mês, apareceram os cumes dos montes.
6 ਫ਼ੇਰ ਨੂਹ ਨੇ ਇੱਕ ਕਾਂ ਨੂੰ ਛੱਡਿਆ। ਪੰਛੀ ਧਰਤੀ ਦੇ ਸੁੱਕ ਜਾਣ ਅਤੇ ਪਾਣੀ ਦੇ ਚੱਲੇ ਜਾਣ ਤੀਕ ਇੱਕ ਥਾਂ ਤੋਂ ਦੂਜੀ ਥਾਂ ਤੇ ਉੱਡਦਾ ਰਿਹਾ।"
6 Ao cabo de quarenta dias, abriu Noé a janela que havia feito na arca;
7 ਨੂਹ ਨੇ ਇੱਕ ਘੁੱਗੀ ਵੀ ਛੱਡੀ। ਨੂਹ ਚਾਹੁੰਦਾ ਸੀ ਕਿ ਘੁੱਗੀ ਸੁੱਕੀ ਧਰਤੀ ਲੱਭ ਲਵੇ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਪਾਣੀ ਅਜੇ ਵੀ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਸੀ।"
7 soltou um corvo que, saindo, ia e voltava até que as águas se secaram de sobre a terra.
8 ਘੁੱਗੀ ਨੂੰ ਟਿਕਾਣੇ ਵਾਲੀ ਕੋਈ ਥਾਂ ਨਹੀਂ ਲੱਭੀ ਕਿਉਂਕਿ ਪਾਣੀ ਨੇ ਹਾਲੇ ਵੀ ਧਰਤੀ ਨੂੰ ਢੱਕਿਆ ਹੋਇਆ ਸੀ, ਇਸ ਲਈ ਘੁੱਗੀ ਕਿਸ਼ਤੀ ਵਿੱਚ ਵਾਪਸ ਪਰਤ ਆਈ। ਨੂਹ ਨੇ ਹੱਥ ਵੱਧਾਕੇ ਘੁੱਗੀ ਨੂੰ ਫ਼ੜ ਲਿਆ ਅਤੇ ਇਸ ਨੂੰ ਕਿਸ਼ਤੀ ਵਿੱਚ ਲੈ ਆਂਦਾ।"
8 Depois soltou uma pomba, para ver se as águas tinham minguado de sobre a face da terra;
9 ਸੱਤਾਂ ਦਿਨਾਂ ਬਾਦ, ਨੂਹ ਨੇ ਇੱਕ ਵਾਰ ਫ਼ੇਰ ਘੁੱਗੀ ਨੂੰ ਛੱਡਿਆ।"
9 mas a pomba não achou onde pousar a planta do pé, e voltou a ele para a arca; porque as águas ainda estavam sobre a face de toda a terra; e Noé, estendendo a mão, tomou-a e a recolheu consigo na arca.
10 ਅਤੇ ਉਸ ਸ਼ਾਮ ਨੂੰ ਘੁੱਗੀ ਨੂਹ ਕੋਲ ਵਾਪਸ ਪਰਤ ਆਈ। ਘੁੱਗੀ ਦੀ ਚੁੰਜ ਵਿੱਚ ਜੈਤੂਨ ਦਾ ਇੱਕ ਤਾਜ਼ਾ ਪੱਤਾ ਸੀ। ਇਹ ਨੂਹ ਨੂੰ ਇਹ ਦਰਸਾਉਣ ਦਾ ਸੰਕੇਤ ਸੀ ਕਿ ਧਰਤੀ ਉੱਤੇ ਸੁੱਕੀ ਜ਼ਮੀਨ ਸੀ।"
10 Esperou ainda outros sete dias, e tornou a soltar a pomba fora da arca.
11 ਉਸ ਨੇ ਸੱਤਾਂ ਦਿਨਾਂ ਮਗਰੋਂ ਘੁੱਗੀ ਨੂੰ ਫ਼ੇਰ ਛੱਡਿਆ। ਪਰ ਇਸ ਵਾਰੀ ਘੁੱਗੀ ਵਾਪਸ ਨਹੀਂ ਪਰਤੀ।"
11 À tardinha a pomba voltou para ele, e eis no seu bico uma folha verde de oliveira; assim soube Noé que as águas tinham minguado de sobre a terra.
12 ਇਸਤੋਂ ਮਗਰੋਂ, ਨੂਹ ਨੇ ਕਿਸ਼ਤੀ ਦਾ ਦਰਵਾਜ਼ਾ ਖੋਲ੍ਹ ਦਿੱਤਾ। ਨੂਹ ਨੇ ਨਜ਼ਰ ਮਾਰੀ ਅਤੇ ਦੇਖਿਆ ਕਿ ਧਰਤੀ ਸੁੱਕੀ ਸੀ। ਇਹ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ। ਨੂਹ 601 ਵਰ੍ਹਿਆਂ ਦਾ ਸੀ।"
12 Então esperou ainda outros sete dias, e soltou a pomba; e esta não tornou mais a ele.
13 ਦੂਸਰੇ ਮਹੀਨੇ ਦੇ 27ਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕੀ ਸੀ।"
13 No ano seiscentos e um, no mês primeiro, no primeiro dia do mês, secaram-se as águas de sobre a terra. Então Noé tirou a cobertura da arca: e olhou, e eis que a face a terra estava enxuta.
14 ਫ਼ੇਰ ਪਰਮੇਸ਼ੁਰ ਨੇ ਨੂਹ ਨੂੰ ਆਖਿਆ,"
14 No segundo mês, aos vinte e sete dias do mês, a terra estava seca.
15 “ਕਿਸ਼ਤੀ ਵਿੱਚੋਂ ਬਾਹਰ ਆ ਜਾ। ਤੈਨੂੰ, ਤੇਰੀ ਪਤਨੀ, ਤੇਰੇ ਪੁੱਤਰਾਂ ਅਤੇ ਤੇਰੀ ਨੂਹਾਂ ਨੂੰ ਹੁਣ ਬਾਹਰ ਆ ਜਾਣਾ ਚਾਹੀਦਾ ਹੈ।"
15 Então falou Deus a Noé, dizendo:
16 ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”"
16 Sai da arca, tu, e juntamente contigo tua mulher, teus filhos e as mulheres de teus filhos.
17 ਇਸ ਲਈ ਨੂਹ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂਹਾਂ ਨਾਲ ਬਾਹਰ ਆ ਗਿਆ।"
17 Todos os animais que estão contigo, de toda a carne, tanto aves como gado e todo réptil que se arrasta sobre a terra, traze-os para fora contigo; para que se reproduzam abundantemente na terra, frutifiquem e se multipliquem sobre a terra.
18 ਸਮੂਹ ਜਾਨਵਰ, ਰੀਂਗਣ ਵਾਲੇ ਜੀਵ ਅਤੇ ਹਰ ਪੰਛੀ ਅਤੇ ਹਰ ਜੀਵਿਤ ਪ੍ਰਾਣੀ ਜੋ ਧਰਤੀ ਉੱਤੇ ਚਲਦਾ ਕਿਸ਼ਤੀ ਵਿੱਚੋਂ ਪਰਿਵਾਰਾਂ ਨਾਲ ਬਾਹਰ ਆ ਗਏ।"
18 Então saiu Noé, e com ele seus filhos, sua mulher e as mulheres de seus filhos;
19 ਫ਼ੇਰ ਨੂਹ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਨੂਹ ਨੇ ਪਾਕ ਪੰਛੀਆਂ ਵਿੱਚੋਂ ਕੁਝ ਪੰਛੀਆਂ ਨੂੰ ਲਿਆ ਅਤੇ ਸ਼ੁੱਧ ਜਾਨਵਰਾਂ ਵਿੱਚੋਂ ਕੁਝ ਜਾਨਵਰਾਂ ਨੂੰ ਲਿਆ, ਅਤੇ ਉਨ੍ਹਾਂ ਨੂੰ ਸੁਗਾਤ ਵਜੋਂ ਪਰਮੇਸ਼ੁਰ ਨੂੰ ਚੜ੍ਹਾ ਦਿੱਤਾ।"
19 todo animal, todo réptil e toda ave, tudo o que se move sobre a terra, segundo as suas famílias, saiu da arca.
20 ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।"
20 Edificou Noé um altar ao Senhor; e tomou de todo animal limpo e de toda ave limpa, e ofereceu holocaustos sobre o altar.
21 ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”"
21 Sentiu o Senhor o suave cheiro e disse em seu coração: Não tornarei mais a amaldiçoar a terra por causa do homem; porque a imaginação do coração do homem é má desde a sua meninice; nem tornarei mais a ferir todo vivente, como acabo de fazer.
22 — ausente —
22 Enquanto a terra durar, não deixará de haver sementeira e ceifa, frio e calor, verão e inverno, dia e noite.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 8, comparar traduções ou montar um estudo — tudo direto pelo WhatsApp.