Gênesis 9
Punjabi Bible (GL_PUNJABI) vs VC
VC Versão Católica
1 ਨਵੀਂ ਸ਼ੁਰੂਆਤ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।"
1 Deus abençoou Noé e seus filhos: "Sede fecundos, disse-lhes ele, multiplicai-vos e enchei a terra.
2 ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਧਰਤੀ ਉੱਤੇ ਰੀਂਗਣ ਵਾਲਾ ਹਰ ਜੀਵ ਅਤੇ ਸਮੁੰਦਰ ਵਿੱਚਲਾ ਹਰ ਜੰਤੂ ਤੁਹਾਡੇ ਕੋਲੋਂ ਡਰੇਗਾ। ਉਹ ਸਾਰੇ ਹੀ ਤੁਹਾਡੇ ਕਾਬੂ ਵਿੱਚ ਹੋਣਗੇ।"
2 Vós sereis objeto de temor e de espanto para todo animal da terra, toda ave do céu, tudo o que se arrasta sobre o solo e todos os peixes do mar: eles vos são entregues em mão.
3 (ਅਤੀਤ ਵਿੱਚ) ਮੈਂ ਤੁਹਾਨੂੰ ਖਾਣ ਵਾਸਤੇ ਹਰੇ ਪੌਦੇ ਦਿੱਤੇ ਸਨ। ਹੁਣ ਹਰ ਜਾਨਵਰ ਹੀ ਤੁਹਾਡਾ ਭੋਜਨ ਹੋਵੇਗਾ। ਮੈਂ ਧਰਤੀ ਉਤਲੀ ਹਰ ਸ਼ੈਅ ਤੁਹਾਨੂੰ ਦੇਵਾਂਗਾ-ਇਹ ਤੁਹਾਡੀ ਹੈ।"
3 Tudo o que se move e vive vos servirá de alimento; eu vos dou tudo isto, como vos dei a erva verde.
4 ਪਰ ਮੈਂ ਤੁਹਾਨੂੰ ਇੱਕ ਆਦੇਸ਼ ਦੇਵਾਂਗਾ। ਤੁਹਾਨੂੰ ਉਹ ਮਾਸ ਕਦੇ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਜਾਨ (ਖੂਨ) ਹੋਵੇ।"
4 Somente não comereis carne com a sua alma, com seu sangue.
5 ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।"
5 Eu pedirei conta de vosso sangue, por causa de vossas almas, a todo animal; e ao homem {que matar} o seu irmão, pedirei conta da alma do homem.
6 “ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਨਕਲ ਉੱਤੇ ਸਾਜਿਆ ਸੀ। ਇਸ ਲਈ ਜਿਹੜਾ ਬੰਦਾ ਕਿਸੇ ਹੋਰ ਬੰਦੇ ਨੂੰ ਮਾਰਦਾ ਹੈ, ਉਹ ਕਿਸੇ ਹੋਰ ਬੰਦੇ ਦੇ ਹੱਥੋਂ ਮਾਰਿਆ ਜਾਵੇਗਾ।"
6 Todo aquele que derramar o sangue humano terá seu próprio sangue derramado pelo homem, porque Deus fez o homem à sua imagem.
7 “ਨੂਹ, ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨੇ ਚਾਹੀਦੇ ਹਨ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।”"
7 Sede, pois, fecundos e multiplicai-vos, e espalhai-vos sobre a terra abundantemente."
8 ਫ਼ੇਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ,"
8 Disse também Deus a Noé e as seus filhos:
9 “ਹੁਣ ਮੈਂ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਇੱਕ ਇਕਰਾਰ ਕਰਦਾ ਹਾਂ।"
9 "Vou fazer uma aliança convosco e com vossa posteridade,
10 ਮੈਂ ਸਾਰੇ ਪੰਛੀਆਂ, ਸਾਰੇ ਪਸ਼ੂਆਂ, ਅਤੇ ਉਨ੍ਹਾਂ ਸਮੂਹ ਜਾਨਵਰਾਂ ਨਾਲ ਜਿਹੜੇ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਬਾਹਰ ਆਏ ਹਨ, ਇਕਰਾਰ ਕਰਦਾ ਹਾਂ।"
10 assim como com todos os seres vivos que estão convosco: as aves, os animais domésticos, todos os animais selvagens que estão convosco, desde todos aqueles que saíram da arca até todo animal da terra.
11 ਤੁਹਾਨੂੰ ਮੇਰਾ ਇਕਰਾਰ ਇਹ ਹੈ: ਧਰਤੀ ਉੱਤੇ ਸਾਰਾ ਜੀਵਨ ਹੜ੍ਹ ਨੇ ਤਬਾਹ ਕਰ ਦਿੱਤਾ ਸੀ। ਪਰ ਅਜਿਹਾ ਫ਼ੇਰ ਕਦੇ ਨਹੀਂ ਵਾਪਰੇਗਾ। ਹੁਣ ਕਦੇ ਵੀ ਫ਼ੇਰ ਹੜ੍ਹ ਧਰਤੀ ਦੇ ਸਾਰੇ ਜੀਵਨ ਨੂੰ ਤਬਾਹ ਨਹੀਂ ਕਰੇਗਾ।”"
11 Faço esta aliança convosco: nenhuma criatura será destruída pelas águas do dilúvio, e não haverá mais dilúvio para devastar a terra."
12 ਅਤੇ ਪਰਮੇਸ਼ੁਰ ਨੇ ਆਖਿਆ, “ਅਤੇ ਇਸ ਗੱਲ ਨੂੰ ਸਾਬਤ ਕਰਨ ਵਾਸਤੇ ਵੀ ਮੈਂ ਇਹ ਇਕਰਾਰ ਦਿੱਤਾ ਹੈ, ਮੈਂ ਤੁਹਾਨੂੰ ਕੁਝ ਦਿਆਂਗਾ। ਇਹ ਸਬੂਤ ਦਰਸਾਵੇਗਾ ਕਿ ਮੈਂ ਤੁਹਾਡੇ ਨਾਲ ਅਤੇ ਧਰਤੀ ਦੇ ਸਮੂਹ ਜੀਵਾਂ ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਇਕਰਾਰਨਾਮਾ ਹਮੇਸ਼ਾ ਲਈ ਹੋਵੇਗਾ। ਸਬੂਤ ਇਹ ਹੈ:"
12 Deus disse: "Eis o sinal da aliança que eu faço convosco e com todos os seres vivos que vos cercam, por todas as gerações futuras:
13 ਮੈਂ ਬੱਦਲਾਂ ਵਿੱਚ ਇੱਕ ਧਣੁੱਖ ਬਣਾਇਆ ਹੈ। ਇਹ ਧਣੁੱਖ ਮੇਰੇ ਅਤੇ ਧਰਤੀ ਉੱਤੇ ਰਹਿਣ ਵਾਲਿਆਂ ਵਿੱਚਕਾਰ ਇਕਰਾਰਨਾਮੇ ਦਾ ਸਬੂਤ ਹੈ।"
13 Ponho o meu arco nas nuvens, para que ele seja o sinal da aliança entre mim e a terra.
14 ਜਦੋਂ ਵੀ ਮੈਂ ਧਰਤੀ ਉੱਤੇ ਬੱਦਲ ਲਿਆਵਾਂਗਾ, ਤੁਸੀਂ ਬੱਦਲਾਂ ਵਿੱਚ ਧਣੁਖ ਦੇਖੋਂਗੇ।"
14 Quando eu tiver coberto o céu de nuvens por cima da terra, o meu arco aparecerá nas nuvens,
15 ਜਦੋਂ ਮੈਂ ਇਸ ਧਣੁਖ ਨੂੰ ਦੇਖਾਂਗਾ, ਮੈਂ ਉਸ ਇਕਰਾਰਨਾਮੇ ਨੂੰ ਯਾਦ ਕਰਾਂਗਾ ਜਿਹੜਾ ਮੈਂ ਤੁਹਾਡੇ ਨਾਲ ਅਤੇ ਧਰਤੀ ਤੇ ਰਹਿਣ ਵਾਲੇ ਸਾਰੇ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ। ਇਕਰਾਰਨਾਮਾ ਆਖਦਾ ਹੈ ਕਿ ਹੜ੍ਹ ਧਰਤੀ ਉੱਤੇ ਸਾਰੇ ਜੀਵਨ ਨੂੰ ਕਦੇ ਵੀ ਤਬਾਹ ਨਹੀਂ ਕਰਨਗੇ।"
15 e me lembrarei da aliança que fiz convosco e com todo ser vivo de toda espécie, e as águas não causarão mais dilúvio que extermine toda criatura.
16 ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।”"
16 Quando eu vir o arco nas nuvens, eu me lembrarei da aliança eterna estabelecida entre Deus e todos os seres vivos de toda espécie que estão sobre a terra."
17 ਇਸ ਲਈ ਯਹੋਵਾਹ ਨੇ ਨੂਹ ਨੂੰ ਆਖਿਆ, “ਇਹ ਧਣੁੱਖ ਉਸ ਇਕਰਾਰਨਾਮੇ ਦਾ ਸਬੂਤ ਹੈ ਜਿਹੜਾ ਮੈਂ ਧਰਤੀ ਦੇ ਸਮੂਹ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ।”"
17 Dirigindo-se a Noé, Deus acrescentou: "Este é o sinal da aliança que faço entre mim e todas as criaturas que estão na terra."
18 ਮੁਸ਼ਕਿਲਾਂ ਫ਼ੇਰ ਸ਼ੁਰੂ ਹੁੰਦੀਆਂ ਹਨ ਨੂਹ ਦੇ ਪੁੱਤਰ ਉਸ ਦੇ ਨਾਲ ਕਿਸ਼ਤੀ ਵਿੱਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਮ ਸਨ: ਸ਼ੇਮ, ਹਾਮ ਅਤੇ ਯਾਫ਼ਥ। (ਹਾਮ ਕਨਾਨ ਦਾ ਪਿਤਾ ਸੀ।)"
18 Os filhos de Noé que saíram da arca eram Sem, Cam e Jafet. Cam era o pai de Canaã.
19 ਇਹ ਤਿੰਨੇ ਆਦਮੀ ਨੂਹ ਦੇ ਪੁੱਤਰ ਸਨ। ਅਤੇ ਧਰਤੀ ਦੇ ਸਾਰੇ ਲੋਕ ਉਨ੍ਹਾਂ ਤਿੰਨਾਂ ਪੁੱਤਰਾਂ ਦੀ ਉਲਾਦ ਸਨ।"
19 Estes eram os três filhos de Noé. É por eles que foi povoada toda a terra.
20 ਨੂਹ ਇੱਕ ਕਿਸਾਨ ਬਣ ਗਿਆ। ਉਸ ਨੇ ਅੰਗੂਰਾਂ ਦਾ ਬਾਗ ਲਾਇਆ।"
20 Noé, que era agricultor, plantou uma vinha.
21 ਨੂਹ ਨੇ ਮੈਅ ਬਣਾਈ ਅਤੇ ਪੀਤੀ। ਉਹ ਸ਼ਰਾਬੀ ਹੋ ਗਿਆ ਅਤੇ ਆਪਣੇ ਤੰਬੂ ਵਿੱਚ ਲੇਟ ਗਿਆ। ਨੂਹ ਨੇ ਕੱਪੜੇ ਨਹੀਂ ਪਹਿਨੇ ਹੋਏ ਸਨ।"
21 Tendo bebido vinho, embriagou-se, e apareceu nu no meio de sua tenda.
22 ਕਨਾਨ ਦੇ ਪਿਤਾ, ਹਾਮ ਨੇ ਆਪਣੇ ਨਗਨ ਪਿਤਾ ਵੱਲ ਵੇਖਿਆ। ਹਾਮ ਨੇ ਤੰਬੂ ਦੇ ਬਾਹਰ ਆਪਣੇ ਭਰਾਵਾਂ ਨੂੰ ਦੱਸਿਆ।"
22 Cam, o pai de Canaã, vendo a nudez de seu pai, saiu e foi contá-lo aos seus irmãos.
23 ਫ਼ੇਰ ਸ਼ੇਮ ਅਤੇ ਯਾਫ਼ਥ ਨੇ ਇੱਕ ਕੋਟ ਲਿਆਂਦਾ। ਉਹ ਕੋਟ ਨੂੰ ਆਪਣੀਆਂ ਪਿੱਠਾਂ ਉੱਤੇ ਚੁੱਕ ਕੇ ਤੰਬੂ ਵਿੱਚ ਗਏ। ਉਹ ਤੰਬੂ ਵਿੱਚ ਪਿੱਛਲੇ ਪੈਰੀਂ ਗਏ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿਤਾ ਦਾ ਨੰਗੇਜ਼ ਨਹੀਂ ਦੇਖਿਆ।"
23 Mas, Sem e Jafet, tomando uma capa, puseram-na sobre os seus ombros e foram cobrir a nudez de seu pai, andando de costas; e não viram a nudez de seu pai, pois que tinham os seus rostos voltados.
24 ਬਾਦ ਵਿੱਚ ਨੂਹ ਜਾਗ ਪਿਆ। (ਉਹ ਮੈਅ ਪੀਣ ਕਾਰਣ ਸੁੱਤਾ ਹੋਇਆ ਸੀ।) ਫ਼ੇਰ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਜਵਾਨ ਪੁੱਤਰ, ਹਾਮ ਨੇ ਉਸ ਨਾਲ ਕੀ ਕੀਤਾ ਸੀ।"
24 Quando Noé despertou de sua embriaguez, soube o que lhe tinha feito o seu filho mais novo.
25 ਇਸ ਲਈ ਨੂਹ ਨੇ ਆਖਿਆ, “ਕਨਾਨ ਨੂੰ ਸਰਾਪ ਲੱਗੇ! ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”"
25 "Maldito seja Canaã, disse ele; que ele seja o último dos escravos de seus irmãos!"
26 ਨੂਹ ਨੇ ਇਹ ਵੀ ਆਖਿਆ, “ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।"
26 E acrescentou : "Bendito seja o Senhor Deus de Sem, e Canaã seja seu escravo!
27 ਪਰਮੇਸ਼ੁਰ ਯਾਫ਼ਥ ਨੂੰ ਹੋਰ ਧਰਤੀ ਦੇਵੇ, ਪਰਮੇਸ਼ੁਰ ਸ਼ੇਮ ਦੇ ਤੰਬੂਆਂ ਵਿੱਚ ਰਹੇ। ਅਤੇ ਕਨਾਨ ਉਨ੍ਹਾਂ ਦਾ ਗੁਲਾਮ ਹੋਵੇ।”"
27 Que Deus dilate a Jafet; e este habite nas tendas de Sem, e Canaã seja seu escravo!"
28 ਹੜ੍ਹ ਮਗਰੋਂ ਨੂਹ 350 ਵਰ੍ਹੇ ਜੀਵਿਆ।"
28 Noé viveu ainda depois do dilúvio trezentos e cinqüenta anos.
29 ਨੂਹ ਕੁੱਲ 950 ਵਰ੍ਹੇ ਜੀਵਿਆ, ਫ਼ੇਰ ਉਹ ਮਰ ਗਿਆ।"
29 A duração total da vida de Noé foi de novecentos e cinqüenta anos; e morreu.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 9, comparar traduções ou montar um estudo — tudo direto pelo WhatsApp.