Hebreus 12
Punjabi Bible (GL_PUNJABI) vs ARIB
ARIB Almeida Revisada Imprensa Bíblica
1 ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ।"
1 Portanto, nós também, pois estamos rodeados de tão grande nuvem de testemunhas, deixemos todo embaraço, e o pecado que tão de perto nos rodeia, e corramos com perseverança a carreira que nos está proposta,
2 ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।"
2 fitando os olhos em Jesus, autor e consumador da nossa fé, o qual, pelo gozo que lhe está proposto, suportou a cruz, desprezando a ignomínia, e está assentado à direita do trono de Deus.
3 ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।"
3 Considerai, pois aquele que suportou tal contradição dos pecadores contra si mesmo, para que não vos canseis, desfalecendo em vossas almas.
4 ਪਰਮੇਸ਼ੁਰ ਇੱਕ ਪਿਤਾ ਵਾਂਗ ਹੈ ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ।"
4 Ainda não resististes até o sangue, combatendo contra o pecado;
5 ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।"
5 e já vos esquecestes da exortação que vos admoesta como a filhos: Filho meu, não desprezes a correção do Senhor, nem te desanimes quando por ele és repreendido;
6 ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।”"
6 pois o Senhor corrige ao que ama, e açoita a todo o que recebe por filho.
7 ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।"
7 É para disciplina que sofreis; Deus vos trata como a filhos; pois qual é o filho a quem o pai não corrija?
8 ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।"
8 Mas, se estais sem disciplina, da qual todos se têm tornado participantes, sois então bastardos, e não filhos.
9 ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।"
9 Além disto, tivemos nossos pais segundo a carne, para nos corrigirem, e os olhávamos com respeito; não nos sujeitaremos muito mais ao Pai dos espíritos, e viveremos?
10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।"
10 Pois aqueles por pouco tempo nos corrigiam como bem lhes parecia, mas este, para nosso proveito, para sermos participantes da sua santidade.
11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।"
11 Na verdade, nenhuma correção parece no momento ser motivo de gozo, porém de tristeza; mas depois produz um fruto pacífico de justiça nos que por ele têm sido exercitados.
12 ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।"
12 Portanto levantai as mãos cansadas, e os joelhos vacilantes,
13 ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।"
13 e fazei veredas direitas para os vossos pés, para que o que é manco não se desvie, antes seja curado.
14 ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।"
14 Segui a paz com todos, e a santificação, sem a qual ninguém verá o Senhor,
15 ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।"
15 tendo cuidado de que ninguém se prive da graça de Deus, e de que nenhuma raiz de amargura, brotando, vos perturbe, e por ela muitos se contaminem;
16 ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵੱਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸ ਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।"
16 e ninguém seja devasso, ou profano como Esaú, que por uma simples refeição vendeu o seu direito de primogenitura.
17 ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।"
17 Porque bem sabeis que, querendo ele ainda depois herdar a bênção, foi rejeitado; porque não achou lugar de arrependimento, ainda que o buscou diligentemente com lágrimas.
18 ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।"
18 Pois não tendes chegado ao monte palpável, aceso em fogo, e à escuridão, e às trevas, e à tempestade,
19 ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।"
19 e ao sonido da trombeta, e à voz das palavras, a qual os que a ouviram rogaram que não se lhes falasse mais;
20 ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”"
20 porque não podiam suportar o que se lhes mandava: Se até um animal tocar o monte, será apedrejado.
21 ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”"
21 E tão terrível era a visão, que Moisés disse: Estou todo aterrorizado e trêmulo.
22 ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।"
22 Mas tendes chegado ao Monte Sião, e à cidade do Deus vivo, à Jerusalém celestial, a miríades de anjos;
23 ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।"
23 à universal assembléia e igreja dos primogênitos inscritos nos céus, e a Deus, o juiz de todos, e aos espíritos dos justos aperfeiçoados;
24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।"
24 e a Jesus, o mediador de um novo pacto, e ao sangue da aspersão, que fala melhor do que o de Abel.
25 ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।"
25 Vede que não rejeiteis ao que fala; porque, se não escaparam aqueles quando rejeitaram o que sobre a terra os advertia, muito menos escaparemos nós, se nos desviarmos daquele que nos adverte lá dos céus;
26 ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”"
26 a voz do qual abalou então a terra; mas agora tem ele prometido, dizendo: Ainda uma vez hei de abalar não só a terra, mas também o céu.
27 ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।"
27 Ora, esta palavra-Ainda uma vez-significa a remoção das coisas abaláveis, como coisas criadas, para que permaneçam as coisas inabaláveis.
28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"
28 Pelo que, recebendo nós um reino que não pode ser abalado, retenhamos a graça, pela qual sirvamos a Deus agradavelmente, com reverência e temor;
29 ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।"
29 pois o nosso Deus é um fogo consumidor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Hebreus 12, comparar traduções ou montar um estudo — tudo direto pelo WhatsApp.