Hebreus 13
Punjabi Bible (GL_PUNJABI) vs ACF
ACF Almeida Corrigida Fiel
1 ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।"
1 Permaneça o amor fraternal.
2 ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।"
2 Não vos esqueçais da hospitalidade, porque por ela alguns, não o sabendo, hospedaram anjos.
3 ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।"
3 Lembrai-vos dos presos, como se estivésseis presos com eles, e dos maltratados, como sendo-o vós mesmos também no corpo.
4 ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।"
4 Venerado seja entre todos o matrimônio e o leito sem mácula; porém, aos que se dão à prostituição, e aos adúlteros, Deus os julgará.
5 ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”"
5 Sejam vossos costumes sem avareza, contentando-vos com o que tendes; porque ele disse: Não te deixarei, nem te desampararei.
6 ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”"
6 E assim com confiança ousemos dizer: O Senhor é o meu ajudador, e não temerei O que me possa fazer o homem.
7 ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।"
7 Lembrai-vos dos vossos pastores, que vos falaram a palavra de Deus, a fé dos quais imitai, atentando para a sua maneira de viver.
8 ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।"
8 Jesus Cristo é o mesmo, ontem, e hoje, e eternamente.
9 ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।"
9 Não vos deixeis levar em redor por doutrinas várias e estranhas, porque bom é que o coração se fortifique com graça, e não com alimentos que de nada aproveitaram aos que a eles se entregaram.
10 ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।"
10 Temos um altar, de que não têm direito de comer os que servem ao tabernáculo.
11 ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।"
11 Porque os corpos dos animais, cujo sangue é, pelo pecado, trazido pelo sumo sacerdote para o santuário, são queimados fora do arraial.
12 ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।"
12 E por isso também Jesus, para santificar o povo pelo seu próprio sangue, padeceu fora da porta.
13 ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।"
13 Saiamos, pois, a ele fora do arraial, levando o seu vitupério.
14 ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।"
14 Porque não temos aqui cidade permanente, mas buscamos a futura.
15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।"
15 Portanto, ofereçamos sempre por ele a Deus sacrifício de louvor, isto é, o fruto dos lábios que confessam o seu nome.
16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।"
16 E não vos esqueçais da beneficência e comunicação, porque com tais sacrifícios Deus se agrada.
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।"
17 Obedecei a vossos pastores, e sujeitai-vos a eles; porque velam por vossas almas, como aqueles que hão de dar conta delas; para que o façam com alegria e não gemendo, porque isso não vos seria útil.
18 ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।"
18 Orai por nós, porque confiamos que temos boa consciência, como aqueles que em tudo querem portar-se honestamente.
19 ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।"
19 E rogo-vos com instância que assim o façais, para que eu mais depressa vos seja restituído.
20 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।"
20 Ora, o Deus de paz, que pelo sangue da aliança eterna tornou a trazer dos mortos a nosso Senhor Jesus Cristo, grande pastor das ovelhas,
21 ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।"
21 Vos aperfeiçoe em toda a boa obra, para fazerdes a sua vontade, operando em vós o que perante ele é agradável por Cristo Jesus, ao qual seja glória para todo o sempre. Amém.
22 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।"
22 Rogo-vos, porém, irmãos, que suporteis a palavra desta exortação; porque abreviadamente vos escrevi.
23 ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।"
23 Sabei que já está solto o irmão Timóteo, com o qual, se ele vier depressa, vos verei.
24 ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"
24 Saudai a todos os vossos chefes e a todos os santos. Os da Itália vos saúdam.
25 — ausente —
25 A graça seja com todos vós. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Hebreus 13, comparar traduções ou montar um estudo — tudo direto pelo WhatsApp.