Hebreus 1

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰਮੇਸ਼ੁਰ ਅਪਣੇ ਪੁੱਤਰ ਰਾਹੀਂ ਬੋਲਿਆ ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।"
1 Antigamente, Deus falou, muitas vezes e de muitas maneiras, aos pais, pelos profetas,
2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।"
2 mas, nestes últimos dias, nos falou pelo Filho, a quem constituiu herdeiro de todas as coisas e pelo qual também fez o universo.
3 ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।"
3 O Filho, que é o resplendor da glória de Deus e a expressão exata do seu Ser, sustentando todas as coisas pela sua palavra poderosa, depois de ter feito a purificação dos pecados, assentou-se à direita da Majestade, nas alturas,
4 ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ।"
4 tendo-se tornado tão superior aos anjos quanto herdou mais excelente nome do que eles.
5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।”"
5 Pois a qual dos anjos Deus em algum momento disse: “Você é meu Filho, hoje eu gerei você”? E, outra vez: “Eu lhe serei Pai, e ele me será Filho”?
6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।”"
6 E, novamente, ao introduzir o Primogênito no mundo, diz: “E todos os anjos de Deus o adorem.”
7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਵਾਵਾਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।”"
7 Ainda, quanto aos anjos, diz: “Aquele que a seus anjos faz ventos, e a seus ministros, labareda de fogo.”
8 ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।"
8 Mas, a respeito do Filho, diz: “O teu trono, ó Deus, é para todo o sempre; cetro de justiça é o cetro do teu reino.
9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।”"
9 Amaste a justiça e odiaste a iniquidade; por isso, Deus, o teu Deus, te ungiu com o óleo de alegria como a nenhum dos teus companheiros.”
10 ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।"
10 Diz ainda: “No princípio, Senhor, lançaste os fundamentos da terra, e os céus são obra das tuas mãos.
11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।"
11 Eles perecerão, mas tu permaneces; todos eles envelhecerão como veste;
12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”"
12 como manto tu os enrolarás, e, como roupas, serão igualmente mudados. Tu, porém, és o mesmo, e os teus anos jamais terão fim.”
13 ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।”"
13 Ora, a qual dos anjos Deus em algum momento disse: “Sente-se à minha direita, até que eu ponha os seus inimigos por estrado dos seus pés”?
14 ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।"
14 Não são todos eles espíritos ministradores, enviados para serviço a favor dos que hão de herdar a salvação?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 1, comparar traduções ou montar um estudo — tudo direto pelo WhatsApp.