Hebreus 2

Punjabi Bible (GL_PUNJABI) vs NVI

Sair da comparação
NVI Nova Versão Internacional
1 ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।"
1 Por isso é preciso que prestemos maior atenção ao que temos ouvido, para que jamais nos desviemos.
2 ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ।"
2 Porque se a mensagem transmitida por anjos provou a sua firmeza, e toda transgressão e desobediência recebeu a devida punição,
3 ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।"
3 como escaparemos nós, se negligenciarmos tão grande salvação? Esta salvação, primeiramente anunciada pelo Senhor, foi-nos confirmada pelos que a ouviram.
4 ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।"
4 Deus também deu testemunho dela por meio de sinais, maravilhas, diversos milagres e dons do Espírito Santo distribuídos de acordo com a sua vontade.
5 ਮਸੀਹ ਲੋਕਾਂ ਨੂੰ ਬਚਾਉਣ ਲਈ ਮਨੁੱਖਾਂ ਵਰਗਾ ਬਣ ਗਿਆ ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।"
5 Não foi a anjos que ele sujeitou o mundo que há de vir, a respeito do qual estamos falando,
6 ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?"
6 mas alguém em certo lugar testemunhou, dizendo: "Que é o homem, para que com ele te importes? E o filho do homem, para que com ele te preocupes?
7 ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।"
7 Tu o fizeste um pouco menor do que os anjos e o coroaste de glória e de honra;
8 ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।"
8 tudo sujeitaste debaixo dos seus pés". Ao lhe sujeitar todas as coisas, nada deixou que não lhe estivesse sujeito. Agora, porém, ainda não vemos que todas as coisas lhe estejam sujeitas.
9 ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।"
9 Vemos, todavia, aquele que por um pouco foi feito menor do que os anjos, Jesus, coroado de honra e glória por ter sofrido a morte, para que, pela graça de Deus, em favor de todos, experimentasse a morte.
10 ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸ ਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।"
10 Ao levar muitos filhos à glória, convinha que Deus, por causa de quem e por meio de quem tudo existe, tornasse perfeito, mediante o sofrimento, o autor da salvação deles.
11 ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।"
11 Ora, tanto o que santifica quanto os que são santificados provêm de um só. Por isso Jesus não se envergonha de chamá-los irmãos.
12 ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁੱਖ ਮੈਂ ਤੇਰੇ ਗੁਣ ਗਾਵਾਂਗਾ।”"
12 Ele diz: "Proclamarei o teu nome a meus irmãos; na assembléia te louvarei".
13 ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।”"
13 E também: "Nele porei a minha confiança". Novamente ele diz: "Aqui estou eu com os filhos que Deus me deu".
14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।"
14 Portanto, visto que os filhos são pessoas de carne e sangue, ele também participou dessa condição humana, para que, por sua morte, derrotasse aquele que tem o poder da morte, isto é, o diabo,
15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।"
15 e libertasse aqueles que durante toda a vida estiveram escravizados pelo medo da morte.
16 ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹੜੇ ਅਬਰਾਹਾਮ ਦੀ ਔਲਾਦ ਹਨ।"
16 Pois é claro que não é a anjos que ele ajuda, mas aos descendentes de Abraão.
17 ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ।"
17 Por essa razão era necessário que ele se tornasse semelhante a seus irmãos em todos os aspectos, para se tornar sumo sacerdote misericordioso e fiel com relação a Deus e fazer propiciação pelos pecados do povo.
18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।"
18 Porque, tendo em vista o que ele mesmo sofreu quando tentado, ele é capaz de socorrer aqueles que também estão sendo tentados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 2, comparar traduções ou montar um estudo — tudo direto pelo WhatsApp.