Hebreus 5

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹੜੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।"
1 Porque todo o sumo sacerdote, tomado dentre os homens, é constituído a favor dos homens nas coisas concernentes a Deus, para que ofereça dons e sacrifícios pelos pecados;
2 ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸੱਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।"
2 E possa compadecer-se ternamente dos ignorantes e errados; pois também ele mesmo está rodeado de fraqueza.
3 ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚੜ੍ਹਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰੱਖਦਾ ਹੈ। ਇਸ ਲਈ ਉਸ ਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।"
3 E por esta causa deve ele, tanto pelo povo, como também por si mesmo, fazer oferta pelos pecados.
4 ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇੱਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਹਾਰੂਨ ਵਾਂਗ, ਬੁਲਾਇਆ ਜਾਣਾ ਚਾਹੀਦਾ।"
4 E ninguém toma para si esta honra, senão o que é chamado por Deus, como Arão.
5 ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸ ਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ, “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”"
5 Assim também Cristo não se glorificou a si mesmo, para se fazer sumo sacerdote, mas aquele que lhe disse: Tu és meu Filho,Hoje te gerei.
6 ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ, “ਤੂੰ ਸਦਾ ਲਈ ਮਲਕਿਸਿਦਕ ਵਰਗਾ ਜਾਜਕ ਹੋਵੇਂਗਾ।”"
6 Como também diz, noutro lugar: Tu és sacerdote eternamente, Segundo a ordem de Melquisedeque.
7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।"
7 O qual, nos dias da sua carne, oferecendo, com grande clamor e lágrimas, orações e súplicas ao que o podia livrar da morte, foi ouvido quanto ao que temia.
8 ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ।"
8 Ainda que era Filho, aprendeu a obediência, por aquilo que padeceu.
9 ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ।"
9 E, sendo ele consumado, veio a ser a causa da eterna salvação para todos os que lhe obedecem;
10 ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।"
10 Chamado por Deus sumo sacerdote, segundo a ordem de Melquisedeque.
11 ਗਿਰਾਵਟ ਦੇ ਖਿਲਾਫ਼ ਚਿਤਾਵਨੀ ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।"
11 Do qual muito temos que dizer, de difícil interpretação; porquanto vos fizestes negligentes para ouvir.
12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।"
12 Porque, devendo já ser mestres pelo tempo, ainda necessitais de que se vos torne a ensinar quais sejam os primeiros rudimentos das palavras de Deus; e vos haveis feito tais que necessitais de leite, e não de sólido mantimento.
13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।"
13 Porque qualquer que ainda se alimenta de leite não está experimentado na palavra da justiça, porque é menino.
14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।"
14 Mas o mantimento sólido é para os perfeitos, os quais, em razão do costume, têm os sentidos exercitados para discernir tanto o bem como o mal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 5, comparar traduções ou montar um estudo — tudo direto pelo WhatsApp.