Hebreus 7
Punjabi Bible (GL_PUNJABI) vs ARA
ARA Almeida Revista e Atualizada 1993
1 ਜਾਜਕ ਮਲਕਿਸਿਦਕ ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।"
1 Porque este Melquisedeque, rei de Salém, sacerdote do Deus Altíssimo, que saiu ao encontro de Abraão, quando voltava da matança dos reis, e o abençoou,
2 ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”"
2 para o qual também Abraão separou o dízimo de tudo (primeiramente se interpreta rei de justiça, depois também é rei de Salém, ou seja, rei de paz;
3 “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।"
3 sem pai, sem mãe, sem genealogia; que não teve princípio de dias, nem fim de existência, entretanto, feito semelhante ao Filho de Deus), permanece sacerdote perpetuamente.
4 ਤੁਸੀਂ ਦੇਖ ਸੱਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।"
4 Considerai, pois, como era grande esse a quem Abraão, o patriarca, pagou o dízimo tirado dos melhores despojos.
5 ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।"
5 Ora, os que dentre os filhos de Levi recebem o sacerdócio têm mandamento de recolher, de acordo com a lei, os dízimos do povo, ou seja, dos seus irmãos, embora tenham estes descendido de Abraão;
6 ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸ ਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸ ਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ।"
6 entretanto, aquele cuja genealogia não se inclui entre eles recebeu dízimos de Abraão e abençoou o que tinha as promessas.
7 ਅਤੇ ਸਾਰੇ ਲੋਕ ਜਾਣਦੇ ਹਨ ਕਿ ਵੱਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।"
7 Evidentemente, é fora de qualquer dúvida que o inferior é abençoado pelo superior.
8 ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸ ਦੇ ਅਨੁਸਾਰ ਸਦੀਵੀ ਜਿਉਂਦਾ ਹੈ।"
8 Aliás, aqui são homens mortais os que recebem dízimos, porém ali, aquele de quem se testifica que vive.
9 ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸ ਨੂੰ ਦਸਵੰਧ ਦਿੱਤਾ।"
9 E, por assim dizer, também Levi, que recebe dízimos, pagou-os na pessoa de Abraão.
10 ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।"
10 Porque aquele ainda não tinha sido gerado por seu pai, quando Melquisedeque saiu ao encontro deste.
11 ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸੱਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਹਾਰੂਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।"
11 Se, portanto, a perfeição houvera sido mediante o sacerdócio levítico (pois nele baseado o povo recebeu a lei), que necessidade haveria ainda de que se levantasse outro sacerdote, segundo a ordem de Melquisedeque, e que não fosse contado segundo a ordem de Arão?
12 ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ।"
12 Pois, quando se muda o sacerdócio, necessariamente há também mudança de lei.
13 ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।"
13 Porque aquele de quem são ditas estas coisas pertence a outra tribo, da qual ninguém prestou serviço ao altar;
14 ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।"
14 pois é evidente que nosso Senhor procedeu de Judá, tribo à qual Moisés nunca atribuiu sacerdotes.
15 ਯਿਸੂ ਮਲਕਿਸਿਦਕ ਵਰਗਾ ਇੱਕ ਜਾਜਕ ਹੈ ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ।"
15 E isto é ainda muito mais evidente, quando, à semelhança de Melquisedeque, se levanta outro sacerdote,
16 ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸ ਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ।"
16 constituído não conforme a lei de mandamento carnal, mas segundo o poder de vida indissolúvel.
17 ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ: “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”"
17 Porquanto se testifica: Tu és sacerdote para sempre, segundo a ordem de Melquisedeque.
18 ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ।"
18 Portanto, por um lado, se revoga a anterior ordenança, por causa de sua fraqueza e inutilidade
19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।"
19 (pois a lei nunca aperfeiçoou coisa alguma), e, por outro lado, se introduz esperança superior, pela qual nos chegamos a Deus.
20 ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ।"
20 E, visto que não é sem prestar juramento (porque aqueles, sem juramento, são feitos sacerdotes,
21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’”"
21 mas este, com juramento, por aquele que lhe disse: O Senhor jurou e não se arrependerá: Tu és sacerdote para sempre );
22 ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।"
22 por isso mesmo, Jesus se tem tornado fiador de superior aliança.
23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।"
23 Ora, aqueles são feitos sacerdotes em maior número, porque são impedidos pela morte de continuar;
24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।"
24 este, no entanto, porque continua para sempre, tem o seu sacerdócio imutável.
25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।"
25 Por isso, também pode salvar totalmente os que por ele se chegam a Deus, vivendo sempre para interceder por eles.
26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।"
26 Com efeito, nos convinha um sumo sacerdote como este, santo, inculpável, sem mácula, separado dos pecadores e feito mais alto do que os céus,
27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।"
27 que não tem necessidade, como os sumos sacerdotes, de oferecer todos os dias sacrifícios, primeiro, por seus próprios pecados, depois, pelos do povo; porque fez isto uma vez por todas, quando a si mesmo se ofereceu.
28 ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।"
28 Porque a lei constitui sumos sacerdotes a homens sujeitos à fraqueza, mas a palavra do juramento, que foi posterior à lei, constitui o Filho, perfeito para sempre.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Hebreus 7, comparar traduções ou montar um estudo — tudo direto pelo WhatsApp.