Hebreus 9

Punjabi Bible (GL_PUNJABI) vs NVI

Sair da comparação
NVI Nova Versão Internacional
1 ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।"
1 Ora, a primeira aliança tinha regras para a adoração e também um tabernáculo terreno.
2 ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ।"
2 Foi levantado um tabernáculo; na parte da frente, chamada Lugar Santo, estavam o candelabro, a mesa e os pães da Presença.
3 ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।"
3 Por trás do segundo véu havia a parte chamada Santo dos Santos,
4 ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।"
4 onde se encontravam o altar de ouro para o incenso e a arca da aliança, totalmente revestida de ouro. Nessa arca estavam o vaso de ouro contendo o maná, a vara de Arão que floresceu e as tábuas da aliança.
5 ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।"
5 Acima da arca estavam os querubins da Glória, que com sua sombra cobriam a tampa da arca. A respeito dessas coisas não cabe agora falar detalhadamente.
6 ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।"
6 Estando tudo assim preparado, os sacerdotes entravam regularmente no Lugar Santo do tabernáculo, para exercer o seu ministério.
7 ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।"
7 No entanto, somente o sumo sacerdote entrava no Santo dos Santos, apenas uma vez por ano, e nunca sem apresentar o sangue do sacrifício, que ele oferecia por si mesmo e pelos pecados que o povo havia cometido por ignorância.
8 ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।"
8 Dessa forma, o Espírito Santo estava mostrando que ainda não havia sido manifestado o caminho para o Santo dos Santos enquanto ainda permanecia o primeiro tabernáculo.
9 ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ।"
9 Isso é uma ilustração para os nossos dias, indicando que as ofertas e os sacrifícios oferecidos não podiam dar ao adorador uma consciência perfeitamente limpa.
10 ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।"
10 Eram apenas prescrições que tratavam de comida e bebida e de várias cerimônias de purificação com água; essas ordenanças exteriores foram impostas até o tempo da nova ordem.
11 ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।"
11 Quando Cristo veio como sumo sacerdote dos benefícios agora presentes, ele adentrou o maior e mais perfeito tabernáculo, não feito pelo homem, isto é, não pertencente a esta criação.
12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।"
12 Não por meio de sangue de bodes e novilhos, mas pelo seu próprio sangue, ele entrou no Santo dos Santos, uma vez por todas, e obteve eterna redenção.
13 ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।"
13 Ora, se o sangue de bodes e touros e as cinzas de uma novilha espalhadas sobre os que estão cerimonialmente impuros os santificam de forma que se tornam exteriormente puros,
14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।"
14 quanto mais, então, o sangue de Cristo, que pelo Espírito eterno se ofereceu de forma imaculada a Deus, purificará a nossa consciência de atos que levam à morte, de modo que sirvamos ao Deus vivo!
15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।"
15 Por essa razão, Cristo é o mediador de uma nova aliança para que os que são chamados recebam a promessa da herança eterna, visto que ele morreu como resgate pelas transgressões cometidas sob a primeira aliança.
16 ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ।"
16 No caso de um testamento, é necessário que comprove a morte daquele que o fez;
17 ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸੱਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।"
17 pois um testamento só é validado no caso de morte, uma vez que nunca vigora enquanto está vivo aquele que o fez.
18 ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।"
18 Por isso, nem a primeira aliança foi sancionada sem sangue.
19 ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।"
19 Quando Moisés terminou de proclamar todos os mandamentos da Lei a todo o povo, levou sangue de novilhos e de bodes, juntamente com água, lã vermelha e ramos de hissopo, e aspergiu o próprio livro e todo o povo, dizendo:
20 ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”"
20 "Este é o sangue da aliança que Deus ordenou que vocês obedeçam".
21 ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ।"
21 Da mesma forma, aspergiu com o sangue o tabernáculo e todos os utensílios das suas cerimônias.
22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।"
22 De fato, segundo a Lei, quase todas as coisas são purificadas com sangue, e sem derramamento de sangue não há perdão.
23 ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।"
23 Portanto, era necessário que as cópias das coisas que estão nos céus fossem purificadas com esses sacrifícios, mas as próprias coisas celestiais com sacrifícios superiores.
24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।"
24 Pois Cristo não entrou em santuário feito por homens, uma simples representação do verdadeiro; ele entrou no próprio céu, para agora se apresentar diante de Deus em nosso favor;
25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।"
25 não, porém, para se oferecer repetidas vezes à semelhança do sumo sacerdote que entra no Santo dos Santos todos os anos, com sangue alheio.
26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।"
26 Se assim fosse, Cristo precisaria sofrer muitas vezes, desde o começo do mundo. Mas agora ele apareceu uma vez por todas no fim dos tempos, para aniquilar o pecado mediante o sacrifício de si mesmo.
27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।"
27 Da mesma forma, como o homem está destinado a morrer uma só vez e depois disso enfrentar o juízo,
28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।"
28 assim também Cristo foi oferecido em sacrifício uma única vez, para tirar os pecados de muitos; e aparecerá segunda vez, não para tirar o pecado, mas para trazer salvação aos que o aguardam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 9, comparar traduções ou montar um estudo — tudo direto pelo WhatsApp.