Isaías 13

Punjabi Bible (GL_PUNJABI) vs NVI

Sair da comparação
NVI Nova Versão Internacional
1 ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:"
1 Advertência contra a Babilônia, que Isaías, filho de Amoz, recebeu em visão:
2 “ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।”"
2 Levantem uma bandeira no topo de uma colina desnuda, gritem a eles; chamem-nos com um aceno, para que entrem pelas portas dos nobres.
3 ਪਰਮੇਸ਼ੁਰ ਨੇ ਆਖਿਆ, “ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇੱਕਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!"
3 Eu mesmo ordenei aos meus santos; para executarem a minha ira já convoquei os meus guerreiros, os que se regozijam com o meu triunfo.
4 “ਪਰਬਤਾਂ ਅੰਦਰ ਉੱਚਾ ਸ਼ੋਰ ਹੈ। ਇਸ ਸ਼ੋਰ ਨੂੰ ਸੁਣੋ! ਇਹ ਬਹੁਤ ਸਾਰੇ ਲੋਕਾਂ ਦੇ ਸ਼ੋਰ ਵਾਂਗ ਜਾਪਦਾ ਹੈ। ਅਨੇਕਾਂ ਰਾਜਾਂ ਦੇ ਲੋਕ ਇਕੱਠੇ ਹੋ ਰਹੇ ਹਨ। ਸਰਬ ਸ਼ਕਤੀਮਾਨ ਯਹੋਵਾਹ ਆਪਣੀ ਫ਼ੌਜ ਨੂੰ ਇਕੱਠਾ ਕਰਨ ਲਈ ਹੋਕਾ ਦੇ ਰਿਹਾ ਹੈ।"
4 Escutem! Há um barulho nos montes como o de uma grande multidão! Escutem! É uma gritaria entre os reinos, como nações formando uma imensa multidão! O Senhor dos Exércitos está reunindo um exército para a guerra.
5 ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।”"
5 Eles vêm de terras distantes, lá dos confins dos céus; o Senhor e as armas da sua ira, para destruírem todo o país.
6 ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।"
6 Chorem, pois o dia do Senhor está perto; virá como destruição da parte do Todo-poderoso.
7 ਲੋਕਾਂ ਦਾ ਹੌਸਲਾ ਟੁੱਟ ਜਾਵੇਗਾ। ਡਰ ਨਾਲ ਲੋਕ ਨਿਰਬਲ ਹੋ ਜਾਣਗੇ।"
7 Por isso, todas as mãos ficarão trêmulas, o coração de todos os homens se derreterá.
8 ਹਰ ਬੰਦਾ ਭੈਭੀਤ ਹੋ ਜਾਵੇਗਾ। ਡਰ ਨਾਲ ਉਨ੍ਹਾਂ ਦੇ ਪੇਟ ਓਸੇ ਤਰ੍ਹਾਂ ਦੁੱਖਣਗੇ ਜਿਵੇਂ ਕੋਈ ਔਰਤ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। ਉਨ੍ਹਾਂ ਦੇ ਚਿਹਰੇ ਅੱਗ ਵਾਂਗ ਲਾਲ ਹੋ ਜਾਣਗੇ। ਲੋਕ ਹੈਰਾਨ ਹੋ ਜਾਣਗੇ ਕਿਉਂਕਿ ਇਸੇ ਤਰ੍ਹਾਂ ਦੇ ਡਰ ਦਾ ਪ੍ਰਛਾਵਾਂ ਉਨ੍ਹਾਂ ਦੇ ਸਮੂਹ ਗਵਾਂਢੀਆਂ ਦੇ ਚਿਹਰਿਆਂ ਉੱਤੇ ਵੀ ਹੋਵੇਗਾ।"
8 Ficarão apavorados, dores e aflições os dominarão; eles se contorcerão como a mulher em trabalho de parto. Olharão chocados uns para os outros, com os rostos em fogo.
9 ਬਾਬਲ ਦੇ ਖਿਲਾਫ਼ ਪਰਮੇਸ਼ੁਰ ਦਾ ਨਿਆਂ ਦੇਖੋ, ਯਹੋਵਾਹ ਖਾਸ ਦਿਨ ਆ ਰਿਹਾ ਹੈ! ਇਹ ਬਹੁਤ ਭਿਆਨਕ ਦਿਨ ਹੋਵੇਗਾ। ਪਰਮੇਸ਼ੁਰ ਕਹਿਰਵਾਨ ਹੋ ਜਾਵੇਗਾ ਅਤੇ ਉਹ ਦੇਸ ਨੂੰ ਤਬਾਹ ਕਰ ਦੇਵੇਗਾ। ਪਰਮੇਸ਼ੁਰ ਹਰੇਕ ਨੂੰ ਜਿਹੜਾ ਪਾਪ ਕਰਦਾ ਹੈ। ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ।"
9 Vejam! O dia do Senhor está perto, dia cruel, de ira e grande furor, para devastar a terra e destruir os seus pecadores.
10 ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।"
10 As estrelas do céu e as suas constelações não mostrarão a sua luz. O sol nascente escurecerá, e a lua não fará brilhar a sua luz.
11 ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।"
11 Castigarei o mundo por causa da sua maldade, os ímpios pela sua iniqüidade. Darei fim à arrogância dos altivos e humilharei o orgulho dos cruéis.
12 ਲੋਕ ਖਰੇ ਸੋਨੇ ਨਾਲੋਂ ਵੀ ਵੱਧੇਰੇ ਨਾਯਾਬ ਹੋਣਗੇ।"
12 Tornarei o homem mais escasso do que o ouro puro, mais raro do que o ouro de Ofir.
13 ਆਪਣੇ ਕਹਿਰ ਨਾਲ ਮੈਂ ਅਕਾਸ਼ ਨੂੰ ਹਿਲਾ ਦਿਆਂਗਾ। ਅਤੇ ਧਰਤੀ ਆਪਣੀ ਥਾਂ ਤੋਂ ਹਿੱਲ ਜਾਵੇਗੀ।” ਇਹ ਉਸ ਦਿਨ ਵਾਪਰੇਗਾ ਜਦੋਂ ਸਰਬ ਸ਼ਕਤੀਮਾਨ ਯਹੋਵਾਹ ਆਪਣਾ ਕਹਿਰ ਦਰਸਾਵੇਗਾ।"
13 Por isso farei o céu tremer; e a terra se moverá do seu lugar diante da ira do Senhor dos Exércitos, no dia do furor da sua ira.
14 ਫ਼ੇਰ ਲੋਕੀ ਓਸੇ ਤਰ੍ਹਾਂ ਭੱਜ ਉੱਠਣਗੇ ਜਿਵੇਂ ਕੋਈ ਜ਼ਖਮੀ ਹਿਰਨ ਹੁੰਦਾ ਹੈ। ਉਹ ਬਿਨਾਂ ਆਜੜੀ ਤੋਂ ਭੇਡਾਂ ਵਾਂਗ ਭੱਜ ਉੱਠਣਗੇ। ਹਰ ਬੰਦਾ ਮੂੰਹ ਮੋੜ ਲਵੇਗਾ ਅਤੇ ਪਿੱਛਾਂਹ ਆਪਣੇ ਦੇਸ਼ ਅਤੇ ਲੋਕਾਂ ਵੱਲ ਭੱਜ ਪਵੇਗਾ।"
14 Como a gazela perseguida, como a ovelha que ninguém recolhe, cada um voltará para o seu povo, cada um fugirá para a sua terra.
15 ਜੋ ਕੋਈ ਵੀ ਫੜਿਆ ਜਾਵੇਗਾ, ਦੁਸ਼ਮਣ ਉਸ ਵਿਅਕਤੀ ਨੂੰ ਉਸੇ ਦੀ ਤਲਵਾਰ ਨਾਲ ਹੀ ਮਾਰ ਦੇਵੇਗਾ।"
15 Todo o que for capturado será traspassado; todos os que forem apanhados cairão à espada.
16 ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।"
16 Seus bebês serão despedaçados diante dos seus olhos; suas casas serão saqueadas e suas mulheres violentadas.
17 ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।"
17 Vejam! Eu despertarei contra eles os medos, que não se interessam pela prata nem se deleitam com o ouro.
18 ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।"
18 Seus arcos ferirão os jovens, e eles não terão misericórdia dos bebês, nem olharão com compaixão para as crianças.
19 ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।"
19 Babilônia, a jóia dos reinos, o esplendor do orgulho dos babilônios. será destruída por Deus à semelhança de Sodoma e Gomorra.
20 ਭਵਿੱਖ ਵਿੱਚ ਓੱਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓੱਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓੱਥੇ ਭੇਡਾਂ ਚਾਰਨ ਨਹੀਂ ਆਉਣਗੇ।"
20 Nunca mais será repovoada nem habitada, de geração em geração; o árabe não armará ali a sua tenda e o pastor não fará descansar ali o seu rebanho.
21 ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।"
21 Mas as criaturas do deserto lá estarão, e as suas casas se encherão de chacais; nela habitarão corujas e saltarão bodes selvagens.
22 ਆਵਾਰਾ ਕੁੱਤੇ ਅਤੇ ਬਘਿਆੜ ਬਾਬਲ ਦੇ ਉਨ੍ਹਾਂ ਸੁੰਦਰ ਅਤੇ ਮਹਾਨ ਘਰਾਂ ਵਿੱਚ ਭੌਂਕ ਰਹੇ ਹੋਣਗੇ। ਬਾਬਲ ਖਤਮ ਹੋ ਜਾਵੇਗਾ। ਬਾਬਲ ਦਾ ਅੰਤ ਨੇੜੇ ਹੈ। ਹੁਣ ਮੈਂ ਬਾਬਲ ਦੀ ਤਬਾਹੀ ਨੂੰ ਹੋਰ ਨਹੀਂ ਰੋਕਾਂਗਾ।”"
22 As hienas uivarão em suas fortalezas, e os chacais em seus luxuosos palácios. O tempo dela está terminando, e os seus dias não serão prolongados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 13, comparar traduções ou montar um estudo — tudo direto pelo WhatsApp.