Isaías 14

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਇਸਰਾਏਲ ਘਰ ਵਾਪਸ ਪਰਤੇਗਾ ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ।"
1 Porque o Senhor se compadecerá de Jacó, e ainda elegerá a Israel, e o porá na sua própria terra; e ajuntar-se-ão com ele os estranhos e se achegarão à casa de Jacó.
2 ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।"
2 E os povos os receberão e os levarão aos seus lugares, e a casa de Israel possuirá esses povos por servos e servas, na terra do Senhor ; e cativarão aqueles que os cativaram e dominarão os seus opressores.
3 ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।"
3 E acontecerá que, no dia em que o Senhor vier a dar-te descanso do teu trabalho, e do teu tremor, e da dura servidão com que te fizeram servir,
4 ਬਾਬਲ ਦੇ ਰਾਜੇ ਬਾਰੇ ਗੀਤ ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।"
4 então, proferirás este dito contra o rei da Babilônia e dirás: Como cessou o opressor! A cidade dourada acabou!
5 ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ। ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।"
5 Já quebrantou o Senhor o bastão dos ímpios e o cetro dos dominadores.
6 ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ। ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ। ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ। ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।"
6 Aquele que feria os povos com furor, com praga incessante, o que com ira dominava as nações, agora, é perseguido, sem que alguém o possa impedir.
7 ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ। ਦੇਸ਼ ਸ਼ਾਂਤ ਹੈ। ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।"
7 Já descansa, já está sossegada toda a terra! — exclamam com júbilo.
8 ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”"
8 Até as faias se alegram sobre ti, e os cedros do Líbano, dizendo: Desde que tu caíste, ninguém sobe contra nós para nos cortar.
9 ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।"
9 O inferno, desde o profundo, se turbou por ti, para te sair ao encontro na tua vinda; despertou por ti os mortos e todos os príncipes da terra e fez levantar do seu trono a todos o reis das nações.
10 ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ, “ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ। ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।”"
10 Estes todos responderão e te dirão: Tu também adoeceste como nós e foste semelhante a nós.
11 ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ। ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ। ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ। ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ। ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।"
11 Já foi derribada no inferno a tua soberba, com o som dos teus alaúdes; os bichinhos, debaixo de ti, se estenderão, e os bichos te cobrirão.
12 ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।"
12 Como caíste do céu, ó estrela da manhã, filha da alva! Como foste lançado por terra, tu que debilitavas as nações!
13 ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ, “ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ। ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ। ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਥਾਪਿਤ ਕਰਾਂਗਾ। ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ। ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।"
13 E tu dizias no teu coração: Eu subirei ao céu, e, acima das estrelas de Deus, exaltarei o meu trono, e, no monte da congregação, me assentarei, da banda dos lados do Norte.
14 ਮੈਂ ਬੱਦਲਾਂ ਵਿੱਚਲੀ ਜਗਵੇਦੀ ਤੱਕ ਜਾਵਾਂਗਾ। ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।”"
14 Subirei acima das mais altas nuvens e serei semelhante ao Altíssimo.
15 ਪਰ ਇਉਂ ਹੋਇਆ ਨਹੀਂ। ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ। ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਥਾਨ ਉੱਤੇ ਡੇਗਿਆ ਗਿਆ ਸੀ।"
15 E, contudo, levado serás ao inferno, ao mais profundo do abismo.
16 ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ, “ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?"
16 Os que te virem te contemplarão, considerar-te-ão e dirão: É este o varão que fazia estremecer a terra e que fazia tremer os reinos?
17 ਕੀ ਇਹੀ ਉਹ ਆਦਮੀ ਹੈ ਜਿਸਨੇ ਸ਼ਹਿਰਾਂ ਨੂੰ ਤਬਾਹ ਕੀਤਾ ਸੀ ਅਤੇ ਜਿਸਨੇ ਧਰਤੀ ਨੂੰ ਮਾਰੂਬਲ ਵਿੱਚ ਬਦਲ ਦਿੱਤਾ ਸੀ? ਕੀ ਇਹ ਉਹੀ ਆਦਮੀ ਹੈ ਜਿਸਨੇ ਲੋਕਾਂ ਨੂੰ ਜੰਗ ਵਿੱਚ ਫ਼ੜਿਆ ਸੀ ਪਰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਸੀ?”"
17 Que punha o mundo como um deserto e assolava as suas cidades? Que a seus cativos não deixava ir soltos para a casa deles?
18 ਧਰਤੀ ਦਾ ਹਰ ਰਾਜਾ ਸ਼ਾਨ ਨਾਲ ਮਰਿਆ ਹੈ। ਹਰ ਰਾਜੇ ਦੀ ਆਪਣੀ ਕਬਰ ਹੈ।"
18 Todos os reis das nações, todos eles, jazem com honra, cada um na sua casa.
19 ਪਰ ਤੂੰ, ਹੇ ਬੁਰੇ ਰਾਜੇ, ਤੈਨੂੰ ਤੇਰੀ ਕਬਰ ਵਿੱਚੋਂ ਕੱਢ ਸੁੱਟਿਆ ਗਿਆ ਹੈ। ਤੂੰ ਰੁੱਖ ਦੀ ਕੱਟੀ ਹੋਈ ਟਾਹਣੀ ਵਾਂਗਰਾਂ ਹੈਂ। ਉਸ ਟਾਹਣੀ ਨੂੰ ਕੱਟ ਕੇ ਸੁੱਟ ਦਿੱਤਾ ਜਾਂਦਾ ਹੈ। ਤੂੰ ਉਸ ਮੁਰਦਾ ਲਾਸ਼ ਵਾਂਗ ਹੈ ਜਿਹੜੀ ਲੜਾਈ ਅੰਦਰ ਡਿੱਗੀ ਸੀ, ਤੇ ਜਿਸ ਨੂੰ ਹੋਰਨਾਂ ਫ਼ੌਜੀਆਂ ਨੇ ਦਰੜ ਦਿੱਤਾ ਸੀ। ਹੁਣ, ਤੂੰ ਹੋਰਨਾਂ ਮੁਰਦਾ ਬੰਦਿਆਂ ਵਰਗਾ ਲੱਗਦਾ ਹੈਂ। ਤੂੰ ਕਫ਼ਨ ਵਿੱਚ ਲਿਪਟਿਆ ਹੋਇਆ ਹੈਂ।"
19 Mas tu és lançado da tua sepultura, como um renovo abominável, como uma veste de mortos atravessados à espada, como os que descem ao covil de pedras, como corpo morto e pisado.
20 ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।"
20 Com eles não te reunirás na sepultura, porque destruíste a tua terra e mataste o teu povo; a descendência dos malignos não será nomeada para sempre.
21 ਉਸ ਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ। ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ। ਉਸ ਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ। ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ।"
21 Preparai a matança para os filhos, por causa da maldade de seus pais, para que não se levantem, e possuam a terra, e encham o mundo de cidades.
22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।"
22 Porque me levantarei contra eles, diz o Senhor dos Exércitos, e desarraigarei da Babilônia o nome, e os resíduos, e o filho, e o neto, diz o Senhor .
23 ਯਹੋਵਾਹ ਨੇ ਆਖਿਆ, “ਮੈਂ ਬਾਬਲ ਨੂੰ ਬਦਲ ਦਿਆਂਗਾ। ਉਹ ਥਾਂ ਜਾਨਵਰਾਂ ਲਈ ਹੋਵੇਗੀ ਲੋਕਾਂ ਲਈ ਨਹੀਂ। ਉਹ ਥਾਂ ਇੱਕ ਦਲਦਲ ਹੋਵੇਗੀ। ਮੈਂ ‘ਬਰਬਾਦੀ ਦੇ ਝਾੜੂ’ ਨੂੰ ਵਰਤਾਂਗਾ ਤੇ ਬਾਬਲ ਉੱਤੇ ਝਾੜੂ ਫ਼ੇਰ ਦਿਆਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
23 E reduzi-la-ei a possessão de corujas e a lagoas de águas; e varrê-la-ei com vassoura de perdição, diz o Senhor dos Exércitos.
24 ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।"
24 O Senhor dos Exércitos jurou, dizendo: Como pensei, assim sucederá; e, como determinei, assim se efetuará.
25 ਮੈਂ ਆਪਣੇ ਦੇਸ਼ ਵਿੱਚ ਅੱਸ਼ੂਰ ਦੇ ਰਾਜੇ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਰਾਜੇ ਨੂੰ ਆਪਣੇ ਪਰਬਤਾਂ ਉੱਤੇ ਪੈਰਾਂ ਹੇਠ ਕੁਚਲ ਦਿਆਂਗਾ। ਉਸ ਰਾਜੇ ਨੇ ਮੇਰੇ ਲੋਕਾਂ ਨੂੰ ਆਪਣਾ ਗੁਲਾਮ ਬਣਾਇਆ, ਉਸ ਨੇ ਉਨ੍ਹਾਂ ਦੇ ਗਲਾਂ ਵਿੱਚ ਜ਼ੰਜ਼ੀਰਾਂ ਪਾਈਆਂ। ਯਹੂਦਾਹ ਦੀ ਗਰਦਨਾਂ ਉੱਤੋਂ ਉਸ ਲੱਠ ਨੂੰ ਹਟਾ ਦਿੱਤਾ ਜਾਵੇਗਾ। ਉਸ ਬੋਲ ਨੂੰ ਦੂਰ ਕਰ ਦਿੱਤਾ ਜਾਵੇਗਾ।"
25 Quebrantarei a Assíria na minha terra e, nas minhas montanhas, a pisarei, para que o seu jugo se aparte deles, e a sua carga se desvie dos seus ombros.
26 ਇਹੀ ਗੱਲ ਹੈ ਜਿਸਦੀ ਮੈਂ ਆਪਣੇ ਲੋਕਾਂ ਲਈ ਯੋਜਨਾ ਬਣਾਈ ਹੈ। ਅਤੇ ਮੈਂ ਆਪਣੀ ਬਾਂਹ (ਸ਼ਕਤੀ) ਦੀ ਵਰਤੋਂ ਸਾਰੀਆਂ ਕੌਮਾਂ ਨੂੰ ਸਜ਼ਾ ਦੇਣ ਲਈ ਕਰਾਂਗਾ।”"
26 Este é o conselho que foi determinado sobre toda esta terra; e esta é a mão que está estendida sobre todas as nações.
27 ਜਦੋਂ ਯਹੋਵਾਹ ਕੋਈ ਯੋਜਨਾ ਬਣਾਉਂਦਾ ਹੈ, ਇਸ ਨੂੰ ਕੋਈ ਨਹੀਂ ਰੋਕ ਸੱਕਦਾ। ਜਦੋਂ ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕਦਾ ਹੈ, ਕੋਈ ਬੰਦਾ ਉਸ ਨੂੰ ਰੋਕ ਨਹੀਂ ਸੱਕਦਾ।"
27 Porque o Senhor dos Exércitos o determinou; quem pois o invalidará? E a sua mão estendida está; quem, pois, a fará voltar atrás?
28 ਪਰਮੇਸ਼ੁਰ ਦਾ ਸੰਦੇਸ਼ ਫ਼ਿਲਿਸ਼ਤੀਆਂ ਨੂੰ ਇਹ ਸੰਦੇਸ਼ ਉਸ ਸਾਲ ਦਿੱਤਾ ਗਿਆ ਜਦੋਂ ਰਾਜਾ ਅਹਾਦ ਮਰਿਆ ਸੀ।"
28 No ano em que morreu o rei Acaz, houve este peso.
29 ਫ਼ਿਲਿਸਤੀਆਂ ਦੇ ਦੇਸ, ਤੂੰ ਬਹੁਤ ਖੁਸ਼ ਹੈਂ ਕਿਉਂ ਕਿ ਜਿਸ ਰਾਜੇ ਨੇ ਤੈਨੂੰ ਮਾਰਿਆ ਸੀ ਉਹ ਹੁਣ ਮਰ ਗਿਆ ਹੈ। ਪਰ ਤੈਨੂੰ ਸੱਚਮੁੱਚ ਖੁਸ਼ ਨਹੀਂ ਹੋਣਾ ਚਾਹੀਦਾ। ਇਹ ਠੀਕ ਹੈ ਕਿ ਉਸਦਾ ਰਾਜ ਖਤਮ ਹੋ ਗਿਆ ਹੈ। ਪਰ ਰਾਜੇ ਦਾ ਪੁੱਤਰ ਆਵੇਗਾ ਤੇ ਰਾਜ ਕਰੇਗਾ। ਇਹ ਓਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਇੱਕ ਸੱਪ ਹੋਰ ਵੱਧੇਰੇ ਜ਼ਹਿਰੀਲੇ ਸੱਪ ਨੂੰ ਜਨਮ ਦਿੰਦਾ ਹੈ। ਇਹ ਨਵਾਂ ਰਾਜਾ ਤੁਹਾਡੇ ਲਈ ਬਹੁਤ ਤੇਜ਼ ਫ਼ਨੀਅਰ ਵਰਗਾ ਹੋਵੇਗਾ।"
29 Não te alegres, toda a Filístia, por ser quebrada a vara que te feria; porque da raiz da cobra sairá um basilisco, e o seu fruto será uma serpente ardente, voadora.
30 ਪਰ ਮੇਰੇ ਗਰੀਬ ਬੰਦੇ ਸੁਰੱਖਿਅਤ ਹੋ ਕੇ ਭੋਜਨ ਕਰ ਸੱਕਣਗੇ। ਉਨ੍ਹਾਂ ਦੇ ਬੱਚੇ ਸੁਰੱਖਿਅਤ ਹੋਣਗੇ। ਮੇਰੇ ਗਰੀਬ ਬੰਦੇ ਆਰਾਮ ਨਾਲ ਲੇਟ ਸੱਕਣਗੇ ਤੇ ਸੁਰੱਖਿਅਤ ਮਹਿਸੂਸ ਕਰਨਗੇ। ਪਰ ਮੈਂ ਤੁਹਾਡੇ ਪਰਿਵਾਰ ਨੂੰ ਭੁੱਖ ਨਾਲ ਮਾਰ ਦਿਆਂਗਾ। ਅਤੇ ਤੁਹਾਡੇ ਸਾਰੇ ਰਹਿੰਦੇ ਬੰਦੇ ਮਰ ਜਾਣਗੇ।"
30 E os primogênitos dos pobres serão apascentados, e os necessitados se deitarão seguros; mas farei morrer de fome a tua raiz, e serão destruídos os teus resíduos.
31 ਸ਼ਹਿਰ ਦੇ ਦਰਵਾਜ਼ਿਆਂ ਨੇੜੇ ਰਹਿਣ ਵਾਲਿਓ, ਰੋਵੋ! ਵਾਸੀਓ, ਰੋਵੋ! ਫ਼ਿਲਿਸਤੀਆਂ ਦੇ ਸਮੂਹ ਲੋਕੋ ਭੈਭੀਤ ਹੋ ਜਾਵੋਂਗੇ। ਹਾਡਾ ਹੌਸਲਾ ਮੋਮ ਵਾਂਗ ਪਿਘਲ ਜਾਵੇਗਾ। ਉੱਤਰ ਵੱਲ ਦੇਖੋ! ਧੂੜ ਦਾ ਬੱਦਲ ਉੱਠਿਆ ਹੈ! ਅੱਸ਼ੂਰ ਦੀ ਫ਼ੌਜ ਆ ਰਹੀ ਹੈ! ਉਸ ਫ਼ੌਜ ਦੇ ਸਾਰੇ ਬੰਦੇ ਤਾਕਤਵਰ ਹਨ।"
31 Uiva, ó porta; grita, ó cidade; tu, ó Filístia, estás toda derretida; porque do Norte vem uma fumaça, e ninguém ficará solitário no tempo determinado.
32 ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”"
32 Que se responderá, pois, aos mensageiros do povo? Que o Senhor fundou a Sião, para que os opressos do seu povo nela encontrem abrigo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 14, comparar traduções ou montar um estudo — tudo direto pelo WhatsApp.