Isaías 28

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਉੱਤਰੀ ਇਸਰਾਏਲ ਨੂੰ ਚੇਤਾਵਨੀ ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ “ਖੂਬਸੂਰਤ ਤਾਜ” ਬਸ ਮਰ ਰਿਹਾ ਪੌਦਾ ਹੈ।"
1 Ai de Samaria, a orgulhosa coroa dos bêbados de Efraim, a flor murcha da gloriosa formosura que se encontra nos altos do fertilíssimo vale dos que são vencidos pelo vinho!
2 ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰੱਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ੍ਹ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।"
2 Eis que o Senhor vai enviar um homem valente e poderoso; este, com poder jogará tudo no chão, como chuva de pedras, como tormenta destruidora e como tempestade de águas impetuosas que transbordam.
3 ਇਫ਼ਰਾਈਮ ਦੇ ਸ਼ਰਾਬੀ ਲੋਕ ਆਪਣੇ “ਖੂਬਸੂਰਤ ਤਾਜ” ਬਾਰੇ ਸ਼ੇਖੀ ਮਾਰਦੇ ਹਨ। ਪਰ ਉਹ ਸ਼ਹਿਰ ਪੈਰਾਂ ਨਾਲ ਕੁਚੱਲਿਆ ਜਾਵੇਗਾ।"
3 A orgulhosa coroa dos bêbados de Efraim será pisada com os pés.
4 ਉਹ ਸ਼ਹਿਰ ਪਹਾੜੀ ਉੱਤੇ ਵਸਿਆ ਹੈ ਜਿਸਦੇ ਚੌਗਿਰਦ ਅਮੀਰ ਵਾਦੀ ਹੈ। ਅਤੇ ਉਹ “ਖੂਬਸੂਰਤ ਫ਼ੁੱਲਾਂ ਦਾ ਤਾਜ” ਸਿਰਫ਼ ਮਰ ਰਹੇ ਪੌਦੇ ਵਰਗਾ ਹੈ। ਉਹ ਸ਼ਹਿਰ ਗਰਮੀਆਂ ਦੀਆਂ ਪਹਿਲੀਆਂ ਅੰਜੀਰਾਂ ਵਰਗਾ ਹੋਵੇਗਾ। ਜਦੋਂ ਵੀ ਕੋਈ ਬੰਦਾ ਉਨ੍ਹਾਂ ਅੰਜੀਰਾਂ ਨੂੰ ਦੇਖਦਾ ਹੈ ਉਹ ਉਨ੍ਹਾਂ ਨੂੰ ਛੇਤੀ ਨਾਲ ਚੁੱਕ ਲੈਂਦਾ ਹੈ ਤੇ ਖਾ ਲੈਂਦਾ ਹੈ।"
4 A flor murcha da gloriosa formosura que se encontra nos altos do fertilíssimo vale será como o figo prematuro, que amadurece antes do verão: quando alguém põe os olhos nele, mal o apanha, já o devora.
5 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ “ਖੂਬਸੂਰਤ ਤਾਜ” ਬਣ ਜਾਵੇਗਾ। ਉਹ ਆਪਣੇ ਲੋਕਾਂ ਲਈ “ਫੁੱਲਾਂ ਦਾ ਅਦਭੁਤ ਤਾਜ” ਹੋਵੇਗਾ, ਜਿਹੜੇ ਬਚ ਜਾਣਗੇ।"
5 Naquele dia, o será a coroa de glória e o formoso diadema para o restante de seu povo.
6 ਯਹੋਵਾਹ ਉਨ੍ਹਾਂ ਨਿਆਂ ਪਾਲਕਾਂ ਨੂੰ ਫ਼ੇਰ ਸਿਆਣਪ ਦੇਵੇਗਾ ਜਿਹੜੇ ਉਸ ਦੇ ਲੋਕਾਂ ਉੱਤੇ ਹਕੂਮਤ ਕਰਦੇ ਨੇ। ਯਹੋਵਾਹ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲੜਨ ਵਾਲੇ ਲੋਕਾਂ ਨੂੰ ਸ਼ਕਤੀ ਦੇਵੇਗਾ।"
6 Ele será o espírito de justiça para aqueles que se assentam para julgar e a força para os que rechaçam o ataque inimigo junto ao portão da cidade.
7 ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਆਂੇ ਦਿੰਦੇ ਹਨ।"
7 Mas há outros que cambaleiam por causa do vinho e não podem ficar em pé por causa da bebida forte: os sacerdotes e os profetas. Cambaleiam por causa da bebida forte, são vencidos pelo vinho, não podem ficar em pé por causa da bebida forte; estão confusos quando recebem uma visão, tropeçam quando proferem sentenças.
8 ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।"
8 Porque todas as mesas estão cheias de vômito, e não há lugar sem sujeira.
9 ਪਰਮੇਸ਼ੁਰ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੁੰਦਾ ਹੈ ਯਹੋਵਾਹ ਲੋਕਾਂ ਨੂੰ ਸਬਕ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।"
9 Eles dizem: “A quem ele quer ensinar o conhecimento? E a quem ele quer explicar a mensagem? A crianças desmamadas e aos que acabaram de ser afastados do seio materno?
10 ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।”2"
10 Porque nos fala como a crianças, repetindo palavras e frases. Uma palavra, depois mais outra, um pouco aqui, um pouco ali.”
11 ਯਹੋਵਾਹ ਗੱਲ ਕਰਨ ਦੇ ਇਸ ਅਜੀਬ ਢੰਗ ਦੀ ਵਰਤੋਂ ਕਰੇਗਾ ਅਤੇ ਉਹ ਇਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਹੋਰ-ਹੋਰ ਭਾਸ਼ਾਵਾਂ ਦੀ ਵਰਤੋਂ ਕਰੇਗਾ।"
11 Pois bem, por meio de lábios zombeteiros e de uma língua estranha o
12 ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸ ਨੇ ਆਖਿਆ ਸੀ, “ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬੱਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।” ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ।"
12 ao qual ele disse: “Este é o descanso; deem descanso ao cansado. E este é o refrigério.” Mas eles não quiseram ouvir.
13 ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।” ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿੱਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।"
13 Assim, a palavra do Senhor lhes será como a fala de crianças: palavras e frases repetidas, uma palavra, depois mais outra, um pouco aqui, um pouco ali. Isso para que andem, caiam para trás, sejam despedaçados, enlaçados e presos.
14 ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।"
14 Portanto, escutem a palavra do homens zombadores, vocês que governam este povo que está em Jerusalém.
15 ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”"
15 Porque vocês dizem: “Fizemos aliança com a morte e acordo com a sepultura. Quando passar a catástrofe arrasadora, não nos atingirá, porque o nosso refúgio é a mentira e o nosso esconderijo é a falsidade.”
16 ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।"
16 Portanto, assim diz o Senhor Deus: “Eis que ponho em Sião uma pedra, pedra já provada, pedra preciosa, angular, solidamente assentada; aquele que crer não foge.
17 “ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ। ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ੍ਹ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।"
17 Farei do juízo a régua e da justiça, o prumo.” O granizo varrerá o refúgio da mentira, e as águas arrastarão o esconderijo.
18 ਤੁਹਾਡਾ ਮੌਤ ਨਾਲ ਇਕਰਾਰਨਾਮਾ ਮਿਟ ਜਾਵੇਗਾ। ਤੁਹਾਡਾ ਸ਼ਿਓਲ ਨਾਲ ਸਮਝੌਤਾ ਤੁਹਾਨੂੰ ਕੋਈ ਸਹਾਇਤਾ ਨਹੀਂ ਦੇਵੇਗਾ। “ਕੋਈ ਬੰਦਾ ਆਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਤੁਹਾਨੂੰ ਉਸ ਧੂੜ ਵਾਂਗ ਬਣਾ ਦੇਵੇਗਾ ਜਿਸ ਉੱਤੇ ਉਹ ਤੁਰਦਾ ਹੈ।"
18 A aliança que vocês fizeram com a morte será anulada, e o acordo com a sepultura não será mantido; e, quando o flagelo arrasador passar, vocês serão esmagados por ele.
19 ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।"
19 Todas as vezes que passar, ele os arrastará; porque passará manhã após manhã, e todos os dias, e todas as noites. E será simplesmente um horror o entender a mensagem.
20 “ਫ਼ੇਰ ਤੁਸੀਂ ਇਸ ਕਹਾਣੀ ਨੂੰ ਸਮਝ ਸੱਕੋਗੇ: ਇੱਕ ਬੰਦੇ ਨੇ ਉਸ ਮੰਜੇ ਉੱਤੇ ਸੌਣ ਦੀ ਕੋਸ਼ਿਸ਼ ਕੀਤੀ ਜਿਹੜਾ ਉਸ ਦੇ ਮੇਚ ਦਾ ਨਹੀਂ ਸੀ। ਅਤੇ ਉਸ ਕੋਲ ਇੱਕ ਕੰਬਲ ਸੀ ਜਿਹੜਾ ਉਸ ਨੂੰ ਪੂਰੀ ਤਰ੍ਹਾਂ ਕੱਜ ਨਹੀਂ ਸੀ ਸੱਕਦਾ। ਮਂ ਅਤੇ ਕੰਬਲ ਬੇਕਾਰ ਸਨ, ਅਤੇ ਇਸੇ ਤਰ੍ਹਾਂ ਤੁਹਾਡੇ ਇਕਰਾਰਨਾਮੇ ਵੀ।”"
20 Porque a cama será tão curta, que ninguém poderá se estender nela; e o cobertor será tão estreito, que ninguém poderá se cobrir com ele.
21 ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸ ਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।"
21 Porque o Senhor se levantará como no monte Perazim, e ficará irado como no vale de Gibeão, para realizar a sua obra, a sua obra alheia, e para executar a sua tarefa, a sua tarefa estranha.
22 ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।"
22 E agora parem de zombar, para que as correntes que os prendem não se tornem mais fortes. Porque já ouvi o Senhor, o falar de uma destruição, e essa já está determinada sobre toda a terra.
23 ਯਹੋਵਾਹ ਬੇਲਾਗ ਹੋ ਕੇ ਸਜ਼ਾ ਦਿੰਦਾ ਹੈ ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ।"
23 Prestem atenção e ouçam a minha voz; estejam atentos e ouçam o meu discurso.
24 ਕੀ ਕੋਈ ਕਿਸਾਨ ਹਰ ਵੇਲੇ ਹੱਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ!"
24 Será que o agricultor está sempre lavrando, a fim de semear? Será que ele está sempre abrindo sulcos na terra e desfazendo os torrões?
25 ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ।"
25 Não! Pelo contrário, depois de ter nivelado a superfície, ele espalha o endro, semeia o cominho, planta o trigo nos sulcos, a cevada no devido lugar, e o centeio nas bordas.
26 ਪਰਮੇਸ਼ੁਰ ਉਸ ਨੂੰ ਤਸੀਹਿਆਂ ਨਾਲ ਕਸ਼ਟ ਦੇਕੇ ਉਸ ਨੂੰ ਇੱਕ ਸਬਕ ਸਿੱਖਾਉਂਦਾ ਹੈ ਅਤੇ ਉਸ ਨੂੰ ਸਹੀ ਰਾਹ ਦਰਸਾਉਂਦਾ ਹੈ।"
26 Pois o seu Deus o instrui devidamente e o ensina.
27 ਕੀ ਕਿਸਾਨ ਤਿੱਖੇ ਦੰਦਿਆਂ ਵਾਲੇ ਲੰਮੇ ਫ਼ਟਿਆਂ ਨੂੰ ਸੌਁਫ਼ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕੀ ਕੋਈ ਕਿਸਾਨ ਗੱਡੇ ਨੂੰ ਜੀਰਾ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕਿਸਾਨ ਇਨ੍ਹਾਂ ਬੀਜਾਂ ਦਾ ਛਿੜਕਾ ਉਤਾਰਨ ਲਈ ਛੋਟੇ ਜਿਹੇ ਡੰਡੇ ਦੀ ਵਰਤੋਂ ਕਰਦਾ ਹੈ।"
27 Porque não se debulha o endro com instrumento de trilhar, nem se passa roda de carro sobre o cominho, mas o endro é debulhado com uma vara e o cominho, com um pedaço de pau.
28 ਰੋਟੀ ਬਨਾਉਣ ਲੱਗਿਆਂ, ਅਨਾਜ ਗਾਹੁਣਾ ਖਤਮ ਹੋ ਜਾਂਦਾ ਹੈ। ਪਰ ਅਨਾਜ ਲਗਾਤਾਰ ਹਮੇਸ਼ਾ ਲਈ ਨਹੀਂ ਪੀਸਿਆ ਜਾਂਦਾ ਕਿਉਂ ਕਿ ਗੱਡੇ ਦੇ ਪਹੀਏ ਇਸ ਨੂੰ ਖਰਾਬ ਕਰ ਸੱਕਦੇ ਹਨ।"
28 O cereal é debulhado, mas o lavrador não o trilha sem parar; as rodas do carro passam por cima dele, mas os seus cavalos não esmagam os grãos.
29 ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।"
29 Também isso procede do ele é maravilhoso em conselho e grande em sabedoria.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 28, comparar traduções ou montar um estudo — tudo direto pelo WhatsApp.