Isaías 36
Punjabi Bible (GL_PUNJABI) vs NVI
NVI Nova Versão Internacional
1 ਅੱਸ਼ੂਰ ਦੇ ਲੋਕ ਯਹੂਦਾਹ ਉੱਤੇ ਹਮਲਾ ਕਰਦੇ ਹਨ ਰਾਜੇ ਹਿਜ਼ਕੀਯਾਹ ਦੇ ਰਾਜ ਦੇ ਚੌਦ੍ਹਵੇਂ ਵਰ੍ਹੇ ਵਿੱਚ ਅੱਸ਼ੂਰ ਦਾ ਰਾਜਾ ਸਨਹੇਰੀਬ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਦੇ ਵਿਰੁੱਧ ਲੜਨ ਲਈ ਗਿਆ। ਸਨਹੇਰੀਬ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾ ਦਿੱਤਾ।"
1 No décimo quarto ano do reinado de Ezequias, Senaqueribe, rei da Assíria, atacou todas as cidades fortificadas de Judá e se apossou delas.
2 ਸਨਹੇਰੀਬ ਨੇ ਯਰੂਸ਼ਲਮ ਦੇ ਰਾਜੇ ਹਿਜ਼ਕੀਯਾਹ ਵੱਲ ਇੱਕ ਵੱਡੀ ਫ਼ੌਜ ਦੇ ਨਾਲ ਆਪਣੇ ਕਮਾਂਡਰ ਨੂੰ ਭੇਜਿਆ। ਕਮਾਂਡਰ ਅਤੇ ਉਸਦੀ ਫ਼ੌਜ ਲਾਕੀਸ਼ ਤੋਂ ਯਰੂਸ਼ਲਮ ਨੂੰ ਰਵਾਨਾ ਹੋ ਗਈ। ਉਹ ਪਾਣੀ ਵਾਲੀ ਇੱਕ ਖਾਈ ਨੇੜੇ ਉੱਪਰ ਤਲਾਅ ਉੱਤੇ ਰੁਕ ਗਏ। ਉੱਪਰਲਾ ਤਲਾਅ ਧੋਬੀਘਾਟ ਵਾਲੀ ਸੜਕ ਉੱਤੇ ਹੈ।"
2 Então o rei da Assíria enviou de Láquis ao rei Ezequias, em Jerusalém, seu comandante com um grande exército. Quando o comandante parou no aqueduto do açude superior, na estrada que leva ao campo do Lavandeiro,
3 ਯਰੂਸ਼ਲਮ ਵਿੱਚੋਂ ਤਿੰਨ ਬੰਦੇ ਕਮਾਂਡਰ ਨਾਲ ਗੱਲ ਬਾਤ ਕਰਨ ਲਈ ਗਏ। ਇਹ ਬੰਦੇ ਸਨ ਹਿਲਕੀਆਹ ਦਾ ਪੁੱਤਰ ਅਲਯਾਕੀਮ, ਆਸਾਫ਼ ਦਾ ਪੁੱਤਰ ਯੋਆਹ ਅਤੇ ਸ਼ਬਨਾ। ਅਲਯਾਕੀਮ ਮਹਿਲਾਂ ਦਾ ਪ੍ਰਬੰਧਕ ਸੀ ਯੋਆਹ ਲੇਖਕਾਰ ਸੀ। ਅਤੇ ਸ਼ਬਨਾ ਸ਼ਾਹੀ ਸੱਕੱਤਰ ਸੀ।"
3 o administrador do palácio, Eliaquim, filho de Hilquias, o secretário Sebna e o arquivista real Joá, filho de Asafe, foram ao encontro dele.
4 ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, “ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ, “‘ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ।"
4 E o comandante de campo falou: "Digam a Ezequias: "Assim diz o grande rei, o rei da Assíria: ‘Em que você está baseando essa sua confiança?
5 ਮੈਂ ਤੈਨੂੰ ਦੱਸਦਾ ਹਾਂ ਕਿ ਜੇ ਤੂੰ ਸ਼ਕਤੀ ਅਤੇ ਲੜਾਈ ਲਈ ਚੁਸਤ ਯੋਜਨਾਬੰਦੀ ਉੱਤੇ ਭਰੋਸਾ ਕਰ ਰਿਹਾ ਹੈਂ ਤਾਂ ਇਹ ਬੇਕਾਰ ਹੈ। ਇਹ ਹੋਰ ਕੁਝ ਨਹੀਂ ਸਿਰਫ਼ ਕੋਰੇ ਸ਼ਬਦ ਹਨ। ਹੁਣ ਮੈਂ ਤੈਨੂੰ ਪੁੱਛਦਾ ਹਾਂ ਕਿ ਤੂੰ ਕਿਸ ਉੱਤੇ ਇੰਨਾ ਭਰੋਸਾ ਕਰ ਰਿਹਾ ਹੈਂ ਕਿ ਤੂੰ ਮੇਰੇ ਖਿਲਾਫ਼ ਬਗ਼ਾਵਤ ਕਰਨ ਲਈ ਤਿਆਰ ਹੈਂ?"
5 Você diz que tem estratégia e força militar; mas só palavras vãs. Em quem você confia, para rebelar-se contra mim?
6 ਕੀ ਤੂੰ ਮਿਸਰ ਉੱਤੇ ਸਹਾਇਤਾ ਲਈ ਨਿਰਭਰ ਕਰ ਰਿਹਾ ਹੈਂ? ਮਿਸਰ ਤਾਂ ਟੁੱਟੀ ਹੋਈ ਸੋਟੀ ਵਰਗਾ ਹੈ। ਜੇ ਤੂੰ ਇਸਦੇ ਸਹਾਰੇ ਖੜ੍ਹਾ ਹੋਵੇਗਾ ਤਾਂ ਇਹ ਸਿਰਫ਼ ਤੈਨੂੰ ਨੁਕਸਾਨ ਪਹੁੰਚਾਵੇਗੀ ਅਤੇ ਤੇਰੇ ਹੱਥ ਵਿੱਚ ਛੇਕ ਕਰ ਦੇਵੇਗੀ। ਮਿਸਰ ਦੇ ਰਾਜੇ ਫ਼ਿਰਊਨ ਨੂੰ ਉੱਤੇ ਕੋਈ ਵੀ ਉਹ ਬੰਦੇ ਭਰੋਸਾ ਨਹੀਂ ਕਰ ਸੱਕਦੇ ਜਿਹੜੇ ਉਸ ਉੱਤੇ ਸਹਾਇਤਾ ਲਈ ਨਿਰਭਰ ਕਰਦੇ ਹਨ।"
6 Pois veja! Agora você está confiando no Egito, aquela cana esmagada, que fura a mão de quem nela se apóia! Assim é o faraó, o rei do Egito, para todos os que dele dependem.
7 “‘ਪਰ ਸ਼ਾਇਦ ਤੁਸੀਂ ਆਖੋ, “ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਸਹਾਇਤਾ ਲਈ ਭਰੋਸਾ ਕਰ ਰਹੇ ਹਾਂ।” ਪਰ ਮੈਂ ਜਾਣਦਾ ਹਾਂ ਕਿ ਹਿਜ਼ਕੀਯਾਹ ਨੇ ਉਹਨ੍ਹਾਂ ਜਗਵੇਦੀਆਂ ਅਤੇ ਉੱਚੀਆਂ ਥਾਵਾਂ ਨੂੰ ਤਬਾਹ ਕੀਤਾ ਸੀ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ ਅਤੇ ਹਿਜ਼ਕੀਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ, “ਤੁਹਾਨੂੰ ਯਰੂਸ਼ਲਮ ਦੀ ਸਿਰਫ਼ ਇਸੇ ਹੀ ਇੱਕ ਜਗਵੇਦੀ ਉੱਤੇ ਉਪਾਸਨਾ ਕਰਨੀ ਚਾਹੀਦੀ ਹੈ।”"
7 E se você me disser: "No Senhor, o nosso Deus, confiamos"; não são dele os altos e os altares que Ezequias removeu, dizendo a Judá e a Jerusalém: "Vocês devem adorar aqui, diante deste altar"? ’
8 “‘ਜੇ ਤੁਸੀਂ ਹਾਲੇ ਵੀ ਲੜਨਾ ਚਾਹੁੰਦੇ ਹੋ ਤਾਂ ਅੱਸ਼ੂਰ ਦਾ ਰਾਜਾ, ਮੇਰਾ ਮਾਲਿਕ ਤੁਹਾਡੇ ਨਾਲ ਇਹ ਇਕਰਾਰਨਾਮਾ ਕਰੇਗਾ। ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ 2,000 ਘੋੜੇ ਦੇਵਾਂਗਾ ਜੇ ਤੁਸੀਂ ਉਨ੍ਹਾਂ ਘੋੜਿਆਂ ਉੱਤੇ ਸਵਾਰ ਹੋ ਕੇ ਲੜਾਈ ਜਾਣ ਵਾਲੇ ਇੰਨੇ ਬੰਦੇ ਲੱਭ ਸੱਕੋ।"
8 "Façamos agora um tratado com o meu senhor, o rei da Assíria: Eu lhe darei dois mil cavalos — se você puder pôr cavaleiros neles!
9 ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!"
9 Como então você poderá repelir um só dos menores oficiais do meu senhor, confiando que o Egito lhe dará carros e cavaleiros?
10 “‘ਹੁਣ, ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਸ ਦੇਸ਼ ਨੂੰ ਯਹੋਵਾਹ ਦੀ ਸਹਾਇਤਾ ਤੋਂ ਬਿਨਾਂ ਹੀ ਤਬਾਹ ਕਰਨ ਆਇਆ ਸਾਂ! ਨਹੀਂ! ਯਹੋਵਾਹ ਨੇ ਮੈਨੂੰ ਆਖਿਆ ਸੀ, “ਇਸ ਦੇਸ ਦੇ ਖਿਲਾਫ਼ ਚੜ੍ਹਾਈ ਕਰੋ ਅਤੇ ਇਸ ਨੂੰ ਤਬਾਹ ਕਰ ਦਿਓ।”’”"
10 Além disso, você pensa que vim atacar e destruir esta nação sem o Senhor? O próprio Senhor me mandou marchar contra esta nação e destruí-la".
11 ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”"
11 Então Eliaquim, Sebna e Joá disseram ao comandante: "Por favor, fala com os seus servos em aramaico, pois entendemos essa língua. Não fales em hebraico, pois assim o povo que está sobre os muros entenderá".
12 ਪਰ ਕਮਾਂਡਰ ਨੇ ਆਖਿਆ, “ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।”"
12 O comandante, porém, respondeu: "Pensam que o meu senhor mandou-me dizer estas coisas só a vocês e ao seu senhor, e não aos homens que estão sentados no muro? Pois, como vocês, eles terão que comer as próprias fezes e beber a própria urina! "
13 ਫ਼ੇਰ ਕਮਾਂਡਰ ਨੇ ਯਹੂਦੀ ਭਾਸ਼ਾ ਵਿੱਚ ਉੱਚੀ ਉੱਚੀ ਰੌਲਾ ਪਾਇਆ, ਅੱਸ਼ੂਰ ਦੇ ਰਾਜੇ, ਮਹਾਨ ਰਾਜੇ ਵੱਲੋਂ ਇਹ ਸੰਦੇਸ਼ ਸੁਣੋ:"
13 E o comandante se pôs de pé e falou alto, em hebraico: "Ouçam as palavras do grande rei, do rei da Assíria!
14 ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸੱਕਦਾ!"
14 Não deixem que Ezequias os engane. Ele não poderá livrá-los!
15 ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, “ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।”"
15 Não deixem Ezequias convencê-los a confiar no Senhor, quando diz: ‘Certamente o Senhor nos livrará; esta cidade não será entregue nas mãos do rei da Assíria’.
16 ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, “ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ।"
16 "Não dêem atenção a Ezequias. Assim diz o rei da Assíria: ‘Venham fazer as pazes comigo. Então cada um de vocês comerá de sua própria videira e de sua própria figueira, e beberá água de sua própria cisterna,
17 ਇਹ ਗੱਲ ਤੁਸੀਂ ਓਦੋਁ ਤੱਕ ਕਰ ਸੱਕਦੇ ਹੋ ਜਦੋਂ ਤੱਕ ਕਿ ਮੈਂ ਤੁਹਾਨੂੰ ਹਰ ਇੱਕ ਨੂੰ ਤੁਹਾਡੇ ਆਪਣੇ ਹੀ ਵਰਗੇ ਦੇਸ਼ ਵਿੱਚ ਨਹੀਂ ਲੈ ਜਾਂਦਾ। ਉਸ ਨਵੇਂ ਦੇਸ਼ ਵਿੱਚ ਤੁਹਾਡੇ ਕੋਲ ਚੰਗਾ ਅਨਾਜ ਹੋਵੇਗਾ, ਨਵੀਂ ਸ਼ਰਾਬ ਰੋਟੀ ਅਤੇ ਅੰਗੂਰਾਂ ਦਾ ਬਾਗ਼ ਹੋਵੇਗਾ।”"
17 até que eu os leve a uma terra como a de vocês: terra de cereal e de vinho, terra de pão e de vinhas.
18 ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!"
18 " ‘Não deixem que Ezequias os engane quando diz que o Senhor os livrará. Alguma vez o deus de qualquer nação livrou sua terra das mãos do rei da Assíria?
19 ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ!"
19 Onde estão os deuses de Hamate e de Arpade? Onde estão os deuses de Sefarvaim? Eles livraram Samaria das minhas mãos?
20 ਕੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਧਰਤੀ ਨੂੰ ਮੇਰੇ ਤੋਂ ਬਚਾਇਆ? ਨਹੀਂ! ਕੀ ਯਹੋਵਾਹ ਯਰੂਸ਼ਲਮ ਨੂੰ ਮੇਰੇ ਕੋਲੋਂ ਬਚਾ ਸੱਕਦਾ ਹੈ? ਨਹੀਂ!"
20 Quem dentre todos os deuses dessas nações conseguiu livrar a sua terra? Como então o Senhor poderá livrar Jerusalém das minhas mãos? ’ "
21 ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸ ਨੇ ਆਖਿਆ ਸੀ, “ਉਸ ਨੂੰ ਕੁਝ ਨਾ ਆਖਣਾ।”"
21 Mas o povo ficou em silêncio e nada respondeu, porque o rei dera esta ordem: "Não lhe respondam".
22 ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸੱਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।"
22 Então o administrador do palácio, Eliaquim, filho de Hilquias, o secretário Sebna e o arquivista Joá, filho de Asafe, com as vestes rasgadas, foram contar a Ezequias o que dissera o comandante.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 36, comparar traduções ou montar um estudo — tudo direto pelo WhatsApp.