Isaías 40

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ ਤੁਹਾਡਾ ਪਰਮੇਸ਼ੁਰ ਆਖਦਾ ਹੈ, “ਹੌਸਲਾ ਦੇਵੋ, ਮੇਰੇ ਲੋਕਾਂ ਨੂੰ!"
1 Consolai, consolai o meu povo, diz o vosso Deus.
2 ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’ ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”"
2 Falai benignamente a Jerusalém, e bradai-lhe que já a sua malícia é acabada, que a sua iniqüidade está expiada e que já recebeu em dobro da mão do Senhor, por todos os seus pecados.
3 ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!"
3 Eis a voz do que clama: Preparai no deserto o caminho do Senhor; endireitai no ermo uma estrada para o nosso Deus.
4 ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।"
4 Todo vale será levantado, e será abatido todo monte e todo outeiro; e o terreno acidentado será nivelado, e o que é escabroso, aplanado.
5 ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”"
5 A glória do Senhor se revelará; e toda a carne juntamente a verá; pois a boca do Senhor o disse.
6 ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।"
6 Uma voz diz: Clama. Respondi eu: Que hei de clamar? Toda a carne é erva, e toda a sua beleza como a flor do campo.
7 ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ, ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ। ਹਾਂ, ਸਭ ਲੋਕ ਘਾਹ ਵਰਗੇ ਨੇ।"
7 Seca-se a erva, e murcha a flor, soprando nelas o hálito do Senhor. Na verdade o povo é erva.
8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ। ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”"
8 Seca-se a erva, e murcha a flor; mas a palavra de nosso Deus subsiste eternamente.
9 ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”"
9 Tu, anunciador de boas-novas a Sião, sobe a um monte alto. Tu, anunciador de boas-novas a Jerusalém, levanta a tua voz fortemente; levanta-a, não temas, e dize às cidades de Judá: Eis aqui está o vosso Deus.
10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।"
10 Eis que o Senhor Deus virá com poder, e o seu braço dominará por ele; eis que o seu galardão está com ele, e a sua recompensa diante dele.
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।"
11 Como pastor ele apascentará o seu rebanho; entre os seus braços recolherá os cordeirinhos, e os levará no seu regaço; as que amamentam, ele as guiará mansamente.
12 ਪਰਮੇਸ਼ੁਰ ਨੇ ਦੁਨੀਆਂ ਸਾਜੀ, ਓਹੀ ਇਸਤੇ ਹਕੂਮਤ ਕਰਦਾ ਹੈ ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!"
12 Quem mediu com o seu punho as águas, e tomou a medida dos céus aos palmos, e recolheu numa medida o pó da terra e pesou os montes com pesos e os outeiros em balanças,
13 ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉੱਸਨੂੰ ਕੀ ਕਰਨਾ ਚਾਹੀਦਾ ਹੈ। ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।"
13 Quem guiou o Espírito do Senhor, ou, como seu conselheiro o ensinou?
14 ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮੰਗੀ? ਕੀ ਕਿਸੇ ਨੇ ਯਹੋਵਾਹ ਨੂੰ ਸਿੱਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ? ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿੱਖਾਇਆ ਸੀ? ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿੱਖਾਇਆ ਸੀ? ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।"
14 Com quem tomou ele conselho, para que lhe desse entendimento, e quem lhe mostrou a vereda do juízo? quem lhe ensinou conhecimento, e lhe mostrou o caminho de entendimento?
15 ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।"
15 Eis que as nações são consideradas por ele como a gota dum balde, e como o pó miúdo das balanças; eis que ele levanta as ilhas como a uma coisa pequeníssima.
16 ਲਬਾਨੋਨ ਦੇ ਸਾਰੇ ਰੁੱਖ ਯਹੋਵਾਹ ਵਾਸਤੇ ਸੜਨ ਲਈ ਕਾਫ਼ੀ ਨਹੀਂ ਹਨ। ਅਤੇ ਲਬਾਨੋਨ ਦੇ ਸਾਰੇ ਜਾਨਵਰ ਕੁਰਬਾਨੀ ਲਈ ਕਾਫ਼ੀ ਨਹੀਂ ਹਨ।"
16 Nem todo o Líbano basta para o fogo, nem os seus animais bastam para um holocausto.
17 ਪਰਮੇਸ਼ੁਰ ਦੇ ਮੁਕਾਬਲੇ ਵਿੱਚ ਦੁਨੀਆਂ ਦੀਆਂ ਸਾਰੀਆਂ ਕੌਮਾਂ ਕੁਝ ਵੀ ਨਹੀਂ ਹਨ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਸਾਰੀਆਂ ਕੌਮਾਂ ਕਿਸੇ ਵੀ ਮੁੱਲ ਦੀਆਂ ਨਹੀਂ ਹਨ।"
17 Todas as nações são como nada perante ele; são por ele reputadas menos do que nada, e como coisa vã.
18 ਲੋਕ ਕਲਪਨਾ ਨਹੀਂ ਕਰ ਸੱਕਦੇ ਕਿ ਪਰਮੇਸ਼ੁਰ ਕਿਹੋ ਜਿਹਾ ਹੈ ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!"
18 A quem, pois, podeis assemelhar a Deus? ou que figura podeis comparar a ele?
19 ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।"
19 Quanto ao ídolo, o artífice o funde, e o ourives o cobre de ouro, e forja cadeias de prata para ele.
20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ, ਉਸ ਕਿਸਮ ਦੀ ਜਿਹੜੀ ਗਲਦੀ ਨਹੀਂ। ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ ਅਤੇ ਉਹ ਕਾਮਾ ਇੱਕ “ਦੇਵਤਾ” ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।"
20 O empobrecido, que não pode oferecer tanto, escolhe madeira que não apodrece; procura para si um artífice perito, para gravar uma imagem que não se pode mover.
21 ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ? ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ! ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ! ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!"
21 Porventura não sabeis? porventura não ouvis? ou desde o princípio não se vos notificou isso mesmo? ou não tendes entendido desde a fundação da terra?
22 ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।"
22 E ele o que está assentado sobre o círculo da terra, cujos moradores são para ele como gafanhotos; é ele o que estende os céus como cortina, e o desenrola como tenda para nela habitar.
23 ਉਹ ਹਾਕਮ ਨੂੰ ਮਹੱਤਵਹੀਣ ਬਣਾਉਂਦਾ ਹੈ। ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।"
23 E ele o que reduz a nada os príncipes, e torna em coisa vã os juízes da terra.
24 ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।"
24 Na verdade, mal se tem plantado, mal se tem semeado e mal se tem arraigado na terra o seu tronco, quando ele sopra sobre eles, e secam-se, e a tempestade os leva como à pragana.
25 ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”"
25 A quem, pois, me comparareis, para que eu lhe seja semelhante? diz o Santo.
26 ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।"
26 Levantai ao alto os vossos olhos, e vede: quem criou estas coisas? Foi aquele que faz sair o exército delas segundo o seu número; ele as chama a todas pelos seus nomes; por ser ele grande em força, e forte em poder, nenhuma faltará.
27 ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”"
27 Por que dizes, ó Jacó, e falas, ó Israel: O meu caminho está escondido ao Senhor, e o meu juízo passa despercebido ao meu Deus?
28 ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ। ਜਾਣ ਨਹੀਂ ਸੱਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ। ਬਕੱਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ। ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ। ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।"
28 Não sabes, não ouviste que o eterno Deus, o Senhor, o Criador dos confins da terra, não se cansa nem se fatiga? E inescrutável o seu entendimento.
29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।"
29 Ele dá força ao cansado, e aumenta as forças ao que não tem nenhum vigor.
30 ਨੌਜਵਾਨ ਬੰਦੇ ਬਕੱ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ। ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।"
30 Os jovens se cansarão e se fatigarão, e os mancebos cairão,
31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨ"
31 mas os que esperam no Senhor renovarão as suas forças; subirão com asas como águias; correrão, e não se cansarão; andarão, e não se fatigarão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 40, comparar traduções ou montar um estudo — tudo direto pelo WhatsApp.