Isaías 42

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਹੋਵਾਹ ਦਾ ਖਾਸ ਸੇਵਕ “ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।"
1 Eis aqui o meu servo, a quem sustenho; o meu escolhido, em quem se compraz a minha alma; pus o meu espírito sobre ele. ele trará justiça às nações.
2 ਉਹ ਗਲੀਆਂ ਵਿੱਚ ਉੱਚੀ ਨਹੀਂ ਬੋਲੇਗਾ। ਉਹ ਚੀਖੇਗਾ ਨਹੀਂ ਤੇ ਨਾ ਹੀ ਚਾਂਗਰਾਂ ਮਾਰੇਗਾ।"
2 Não clamará, não se exaltará, nem fará ouvir a sua voz na rua.
3 ਉਹ ਬਹੁਤ ਕੋਮਲ ਹੋਵੇਗਾ। ਉਹ ਕੁਚਲੇ ਹੋਏ ਤੀਲੇ ਨੂੰ ਵੀ ਨਹੀਂ ਤੋਂੜੇਗਾ। ਉਹ ਕਿਸੇ ਮੱਧਮ ਲੋਅ ਨੂੰ ਵੀ ਨਹੀਂ ਬੁਝਾਵੇਗਾ। ਉਹ ਨਿਰਪੱਖ ਹੋਕੇ ਨਿਆਂ ਕਰੇਗਾ ਤੇ ਸੱਚ ਨੂੰ ਲੱਭੇਗਾ।"
3 A cana trilhada, não a quebrará, nem apagará o pavio que fumega; em verdade trará a justiça;
4 ਉਹ ਕਮਜ਼ੋਰ ਜਾਂ ਦਬਿਆ ਕੱੁਚੱਲਿਆ ਹੋਇਆ ਨਹੀਂ ਹੋਵੇਗਾ ਜਦੋਂ ਤੀਕ ਉਹ ਦੁਨੀਆਂ ਅੰਦਰ ਇਨਸਾਫ਼ ਨਹੀਂ ਲਿਆਉਂਦਾ। ਦੂਰ-ਦੁਰਾਡੇ ਦੇ ਲੋਕ ਉਸ ਦੀਆਂ ਸਾਖੀਆਂ ਵਿੱਚ ਭਰੋਸਾ ਕਰਨਗੇ।”"
4 não faltará nem será quebrantado, até que ponha na terra a justiça; e as ilhas aguardarão a sua lei.
5 ਯਹੋਵਾਹ ਦੁਨੀਆਂ ਦਾ ਹਾਕਮ ਤੇ ਸਿਰਜਣਹਾਰਾ ਹੈ ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸ ਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)"
5 Assim diz Deus, o Senhor, que criou os céus e os desenrolou, e estendeu a terra e o que dela procede; que dá a respiração ao povo que nela está, e o espírito aos que andam nela.
6 “ਮੈਂ, ਯਹੋਵਾਹ ਤੁਹਾਨੂੰ ਸਹੀ ਕੰਮ ਕਰਨ ਲਈ ਆਖਿਆ ਸੀ, ਮੈਂ ਤੁਹਾਡਾ ਹੱਥ ਫ਼ੜਾਂਗਾ ਤੇ ਮੈਂ ਤੁਹਾਨੂੰ ਬਚਾਵਾਂਗਾ। ਤੁਸੀਂ ਉਹ ਸੰਕੇਤ ਹੋਵੋਗੇ ਜਿਹੜਾ ਇਹ ਦਰਸਾਵੇਗਾ ਕਿ ਮੇਰਾ ਲੋਕਾਂ ਨਾਲ ਇੱਕ ਇਕਰਾਰਨਾਮਾ ਹੈ। ਤੁਸੀਂ ਸਮੂਹ ਲੋਕਾਂ ਲਈ ਰੌਸ਼ਨੀ ਹੋਵੋਗੇ।"
6 Eu o Senhor te chamei em justiça; tomei-te pela mão, e te guardei; e te dei por pacto ao povo, e para luz das nações;
7 ਤੁਸੀਂ ਅੰਨ੍ਹੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿਓਗੇ ਤੇ ਉਹ ਦੇਖਣ ਦੇ ਯੋਗ ਹੋ ਜਾਣਗੇ। ਬਹੁਤ ਲੋਕ ਕੈਦ ਅੰਦਰ ਹਨ, ਤੁਸੀਂ ਉਨ੍ਹਾਂ ਲੋਕਾਂ ਨੂੰ ਮੁਕਤ ਕਰੋਂਗੇ। ਬਹੁਤ ਲੋਕ ਹਨੇਰੇ ਅੰਦਰ ਰਹਿੰਦੇ ਨੇ, ਤੁਸੀਂ ਉਨ੍ਹਾਂ ਨੂੰ ਉਸ ਕੈਦ ਵਿੱਚੋਂ ਬਾਹਰ ਕੱਢੋਁਗੇ।"
7 para abrir os olhos dos cegos, para tirar da prisão os presos, e do cárcere os que jazem em trevas.
8 “ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।”"
8 Eu sou o Senhor; este é o meu nome; a minha glória, pois, a outrem não a darei, nem o meu louvor às imagens esculpidas.
9 ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।"
9 Eis que as primeiras coisas já se realizaram, e novas coisas eu vos anuncio; antes que venham à luz, vo-las faço ouvir.
10 ਯਹੋਵਾਹ ਦੀ ਉਸਤਤ ਦਾ ਗੀਤ ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!"
10 Cantai ao Senhor um cântico novo, e o seu louvor desde a extremidade da terra, vós, os que navegais pelo mar, e tudo quanto há nele, vós ilhas, e os vossos habitantes.
11 ਮਾਰੂਬਲੋ ਤੇ ਸ਼ਹਿਰੋ, ਕੇਦਾਰ ਦੇ ਪਿਂਡੋ, ਯਹੋਵਾਹ ਦੀ ਉਸਤਤ ਕਰੋ। ਸਲਾ ਵਿੱਚ ਰਹਿਣ ਵਾਲੇ ਲੋਕੋ, ਖੁਸ਼ੀ ਦੇ ਗੀਤ ਗਾਓ! ਆਪਣੇ ਪਰਬਤ ਦੇ ਸ਼ਿਖਰ ਉੱਤੇ ਗਾਵੋ।"
11 Alcem a voz o deserto e as suas cidades, com as aldeias que Quedar habita; exultem os que habitam nos penhascos, e clamem do cume dos montes.
12 ਯਹੋਵਾਹ ਨੂੰ ਪਰਤਾਪ ਦੇਵੋ, ਤੁਸੀਂ ਦੂਰ-ਦੁਰਾਡੇ ਦੇਸ਼ਾਂ ਦੇ ਸਮੂਹ ਲੋਕੋ ਉਸ ਦੀ ਉਸਤਤ ਕਰੋ।"
12 Dêem glória ao Senhor, e anunciem nas ilhas o seu louvor.
13 ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।"
13 O Senhor sai como um valente, como homem de guerra desperta o zelo; clamará, e fará grande ruído, e mostrar-se-á valente contra os seus inimigos.
14 ਬਹੁਤ ਧੀਰਜਵਾਨ ਹੈ ਪਰਮੇਸ਼ੁਰ “ਬੜੇ ਚਿਰਾਂ ਤੋਂ ਮੈਂ ਕੁਝ ਵੀ ਨਹੀਂ ਆਖਿਆ। ਮੈਂ ਆਪਣੇ-ਆਪ ਨੂੰ ਕਾਬੂ ਵਿੱਚ ਰੱਖਿਆ ਤ੍ਤੇ ਕੁਝ ਵੀ ਨਹੀਂ ਆਖਿਆ। ਪਰ ਹੁਣ ਮੈਂ ਉੱਚੀ ਚਾਂਘਰਾਂ ਮਾਰਾਂਗਾ, ਜਿਵੇਂ ਕੋਈ ਔਰਤ ਬੱਚਾ ਜਣਨ ਸਮੇਂ ਮਾਰਦੀ ਹੈ। ਮੈਂ ਬਹੁਤ ਜ਼ਾਰੋ-ਜ਼ਾਰ ਦੀ ਸਾਹ ਭਰਾਂਗਾ।"
14 Por muito tempo me calei; estive em silêncio, e me contive; mas agora darei gritos como a que está de parto, arfando e arquejando.
15 ਮੈਂ ਪਹਾੜੀਆਂ ਅਤੇ ਪਰਬਤਾਂ ਨੂੰ ਤਬਾਹ ਕਰ ਦੇਵਾਂਗਾ। ਮੈਂ ਓੱਥੇ ਉਗਦੇ ਸਾਰਿਆਂ ਪੌਦਿਆਂ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਮਾਰੂਬਲ ਅੰਦਰ ਬਦਲ ਦਿਆਂਗਾ। ਮੈਂ ਪਾਣੀ ਦੇ ਸਰੋਵਰ ਸੁਕਾ ਦੇਵਾਂਗਾ।"
15 Os montes e outeiros tornarei em deserto, e toda a sua erva farei secar; e tornarei os rios em ilhas, e secarei as lagoas.
16 ਫ਼ੇਰ ਮੈਂ ਅੰਨ੍ਹਿਆਂ ਲੋਕਾਂ ਦੀ ਅਗਵਾਈ ਉਸ ਰਾਹ ਕਰਾਂਗਾ ਜਿਸ ਨੂੰ ਉਹ ਕਦੇ ਨਹੀਂ ਜਾਣਦੇ ਸਨ। ਮੈਂ ਅੰਨ੍ਹੇ ਲੋਕਾਂ ਦੀ ਅਗਵਾਈ ਉਨ੍ਹਾਂ ਥਾਵਾਂ ਵੱਲ ਕਰਾਂਗਾ ਜਿੱਥੇ ਉਹ ਕਦੇ ਨਹੀਂ ਗਏ ਸਨ। ਮੈਂ ਉਨ੍ਹਾਂ ਲਈ ਅੰਧਕਾਰ ਨੂੰ ਰੌਸ਼ਨੀ ਵਿੱਚ ਬਦਲ ਦਿਆਂਗਾ ਤੇ ਮੁਸ਼ਕਿਲ ਰਸਤੇ ਨੂੰ ਪੱਧਰਾ ਬਣਾ ਦਿਆਂਗਾ। ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਤੇ ਮੈਂ ਆਪਣੇ ਬੰਦਿਆਂ ਨੂੰ ਛੱਡ ਕੇ ਨਹੀਂ ਜਾਵਾਂਗਾ।"
16 E guiarei os cegos por um caminho que não conhecem; fá-los-ei caminhar por veredas que não têm conhecido; tornarei as trevas em luz perante eles, e aplanados os caminhos escabrosos. Estas coisas lhes farei; e não os desampararei.
17 ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ। ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ। ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, ‘ਤੁਸੀਂ ਸਾਡੇ ਦੇਵਤੇ ਹੋ।’ ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!"
17 Tornados para trás e cobertos de vergonha serão os que confiam em imagens esculpidas, que dizem às imagens de fundição: Vós sois nossos deuses.
18 ਇਸਰਾਏਲ ਨੇ ਪਰਮੇਸ਼ੁਰ ਵੱਲ ਧਿਆਨ ਦੇਣਾ ਛੱਡ ਦਿੱਤਾ “ਤੁਹਾਨੂੰ, ਬੋਲੇ ਲੋਕਾਂ ਨੂੰ, ਮੇਰੀ ਗੱਲ ਸੁਣਨੀ ਚਾਹੀਦੀ ਹੈ! ਤੁਹਾਨੂੰ, ਅੰਨ੍ਹੇ ਲੋਕਾਂ ਨੂੰ ਮੈਨੂੰ ਦੇਖਣਾ ਚਾਹੀਦਾ ਹੈ!"
18 Surdos, ouvi; e vós, cegos, olhai, para que possais ver.
19 ਸਾਰੀ ਦੁਨੀਆਂ ਵਿੱਚੋਂ, ਮੇਰਾ ਸੇਵਕ ਸਭ ਤੋਂ ਵੱਧ ਅੰਨ੍ਹਾ ਹੈ! ਜਿਸ ਸੰਦੇਸ਼ਵਾਹਕ ਨੂੰ ਮੈਂ ਦੁਨੀਆਂ ਲਈ ਭੇਜਦਾ ਹਾਂ ਉਹ ਸਭ ਤੋਂ ਵੱਧ ਬੋਲਾ ਹੈ। ਮੈਂ ਜਿਸ ਨਾਲ ਇਕਰਾਰਨਾਮਾ ਕੀਤਾ ਸੀ ਯਹੋਵਾਹ ਦਾ ਸੇਵਕ-ਉਹ ਸਭ ਤੋਂ ਅੰਨ੍ਹਾ ਹੈ।"
19 Quem é cego, senão o meu servo, ou surdo como o meu mensageiro, que envio? e quem é cego como o meu dedicado, e cego como o servo do Senhor?
20 ਮੇਰਾ ਸੇਵਕ ਦੇਖਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ, ਪਰ ਉਹ ਮੇਰੇ ਕਹਿਣੇ ਵਿੱਚ ਨਹੀਂ ਹੈ। ਉਹ ਆਪਣੇ ਕੰਨਾਂ ਨਾਲ ਸੁਣ ਸੱਕਦਾ ਹੈ, ਪਰ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦਾ ਹੈ।”"
20 Tu vês muitas coisas, mas não as guardas; ainda que ele tenha os ouvidos abertos, nada ouve.
21 ਯਹੋਵਾਹ ਚਾਹੁੰਦਾ ਹੈ ਕਿ ਉਸਦਾ ਸੇਵਕ ਨੇਕ ਬਣੇ। ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਦੀਆਂ ਅਦਭੁਤ ਸਿੱਖਿਆਵਾਂ ਦਾ ਆਦਰ ਕਰੇ।"
21 Foi do agrado do Senhor, por amor da sua justiça, engrandecer a lei e torná-la gloriosa.
22 ਪਰ ਜ਼ਰਾ ਲੋਕਾਂ ਵੱਲ ਦੇਖੋ। ਹੋਰਨਾਂ ਲੋਕਾਂ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ ਤੇ ਉਨ੍ਹਾਂ ਪਾਸੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਹਨ। ਸਾਰੇ ਹੀ ਜਵਾਨ ਆਦਮੀ ਭੈਭੀਤ ਨੇ ਉਹ ਕੈਦਾਂ ਅੰਦਰ ਡਕੱ ਹੋਏ ਨੇ ਲੋਕਾਂ ਨੇ ਉਨ੍ਹਾਂ ਤੋਂ ਪੈਸੇ ਖੋਹ ਲੇ ਨੇ। ਤੇ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ। ਹੋਰਨਾਂ ਲੋਕਾਂ ਉਨ੍ਹਾਂ ਦਾ ਪੈਸਾ ਖੋਹਿਆ ਤੇ ਕਿਸੇ ਬੰਦੇ ਨੇ ਵੀ ਨਹੀਂ ਆਖਿਆ, “ਇਸ ਨੂੰ ਵਾਪਸ ਕਰੋ!”"
22 Mas este é um povo roubado e saqueado; todos estão enlaçados em cavernas, e escondidos nas casas dos cárceres; são postos por presa, e ninguém há que os livre; por despojo, e ninguém diz: Restitui.
23 ਕੀ ਤੁਹਾਡੇ ਵਿੱਚੋਂ ਕਿਸੇ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਸੁਣਿਆ ਸੀ? ਨਹੀਂ! ਪਰ ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਸ਼ਬਦਾਂ ਨੂੰ ਬਹੁਤ ਧਿਆਨ ਨਾਲ ਸੁਣੋੋ ਤੇ ਇਸ ਬਾਰੇ ਸੋਚੋ ਕਿ ਕੀ ਵਾਪਰਿਆ ਹੈ।"
23 Quem há entre vós que a isso dará ouvidos? que atenderá e ouvirá doravante?
24 ਕਿਸ ਨੇ ਲੋਕਾਂ ਨੂੰ ਯਾਕੂਬ ਅਤੇ ਇਸਰਾਏਲ ਦੀ ਦੌਲਤ ਲੁੱਟਣ ਦਿੱਤੀ? ਇਸਦੀ ਇਜਾਜ਼ਤ ਉਨ੍ਹਾਂ ਨੂੰ ਪਰਮੇਸ਼ੁਰ ਨੇ ਦਿੱਤੀ! ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਇਜਾਜ਼ਤ ਦੇ ਦਿੱਤੀ ਉਹ ਸਾਡੀ ਦੌਲਤ ਲੈ ਜਾਣ। ਇਸਰਾਏਲ ਦੇ ਲੋਕਾਂ ਨੇ ਉਸ ਤਰ੍ਹਾਂ ਜਿਉਣਾ ਨਹੀਂ ਚਾਹਿਆ ਜਿਵੇਂ ਯਹੋਵਾਹ ਦੀ ਰਜ਼ਾ ਸੀ। ਇਸਰਾਏਲ ਦੇ ਲੋਕਾਂ ਨੇ ਉਸਦੀ ਸਿੱਖਿਆ ਨਹੀਂ ਸੁਣੀ।"
24 Quem entregou Jacó por despojo, e Israel aos roubadores? porventura não foi o Senhor, aquele contra quem pecamos, e em cujos caminhos eles não queriam andar, e cuja lei não queriam observar?
25 ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।"
25 Pelo que o Senhor derramou sobre Israel a indignação da sua ira, e a violência da guerra; isso lhe ateou fogo ao redor; contudo ele não o percebeu; e o queimou; contudo ele não se compenetrou disso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 42, comparar traduções ou montar um estudo — tudo direto pelo WhatsApp.