Isaías 44
Punjabi Bible (GL_PUNJABI) vs VC
VC Versão Católica
1 ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!"
1 Agora escuta, Jacó, meu servo, Israel, a quem escolhi.
2 ਮੈਂ ਯਹੋਵਾਹ ਹਾਂ, ਅਤੇ ਮੈਂ ਤੈਨੂੰ ਸਾਜਿਆ ਸੀ। ਮੈਂ ਹੀ ਉਹ ਹਾਂ ਜਿਸਨੇ ਤੈਨੂੰ ਉਵੇਂ ਬਣਾਇਆ ਸੀ ਜਿਵੇਂ ਕਿ ਤੂੰ ਹੈਂ। ਮੈਂ ਉਦੋਂ ਤੋਂ ਤੇਰੀ ਸਹਾਇਤਾ ਕੀਤੀ ਜਦੋਂ ਤੋਂ ਤੂੰ ਆਪਣੀ ਮਾਤਾ ਦੇ ਗਰਭ ਵਿੱਚ ਸੀ। ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋਵੋ। ਯਿਸ਼ੁਰੂਨ, ਮੈਂ ਤੈਨੂੰ ਚੁਣਿਆ ਸੀ।"
2 Eis o que diz o Senhor que te criou, que te formou desde o seio materno e te socorreu: nada temas, Jacó, meu servo, meu Israel, a quem escolhi!
3 “ਮੈਂ ਪਿਆਸੇ ਬੰਦਿਆਂ ਲਈ ਪਾਣੀ ਵਰ੍ਹਾਵਾਂਗਾ। ਮੈਂ ਸੁੱਕੀ ਧਰਤੀ ਉੱਤੇ ਨਦੀਆਂ ਵਗਾਵਾਂਗਾ। ਮੈਂ ਤੁਹਾਡੇ ਬੱਚਿਆਂ ਉੱਤੇ ਆਪਣੀ ਆਤਮਾ ਦੀ ਬੁਛਾੜ ਕਰਾਂਗਾ। ਇਹ ਤੁਹਾਡੇ ਪਰਿਵਾਰ ਵੱਲ ਵਗਦੀ ਪਾਣੀ ਦੀ ਨਦੀ ਵਾਂਗ ਹੋਵੇਗੀ।"
3 Porque derramarei água sobre o solo sequioso, fá-la-ei correr sobre a terra árida, derramarei meu espírito sobre tua posteridade, e minha bênção sobre teus rebentos.
4 ਉਹ ਦੁਨੀਆਂ ਦੇ ਲੋਕਾਂ ਵਿੱਚਕਾਰ ਵੱਧਣ ਫ਼ੁੱਲਣਗੇ। ਉਹ ਪਾਣੀ ਦੀਆਂ ਨਹਿਰਾਂ ਕੰਢੇ ਉੱਗੇ ਹੋਏ ਰੁੱਖਾਂ ਵਰਗੇ ਹੋਣਗੇ।"
4 Crescerão como a vegetação irrigada, como os álamos à beira dos arroios.
5 “ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”"
5 Um dirá: Eu sou do Senhor, outro reclamará para si o nome de Jacó, um terceiro escreverá na sua mão: Ao Senhor, e receberá o cognome de Israel.
6 ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।"
6 Eis o que diz o Senhor, o rei de Israel, seu Redentor, o Senhor dos exércitos: Eu sou o primeiro e o último, não há outro Deus afora eu.
7 ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈ ਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।"
7 Quem é igual a mim? Que venha sustentar suas pretensões! Que prove e pleiteie contra mim! Quem anunciou o futuro, desde a origem? Que nos predigam o que deve ainda acontecer! Não tenhais medo então, e não tremais!
8 “ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”"
8 Não vos tenho esclarecido desde há muito tempo? Vós sois minhas testemunhas: existe outro Deus a não ser eu? Haverá outro rochedo além de mim?
9 ਝੂਠੇ ਦੇਵਤੇ ਫ਼ਜ਼ੂਲ ਹਨ ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।"
9 Os fabricantes de ídolos nada são e suas preciosas obras nada valem; para confusão deles, suas testemunhas não sabem ver nem compreender.
10 ਇਨ੍ਹਾਂ ਝੂਠੇ ਦੇਵਤਿਆਂ ਨੂੰ ਕਿਸਨੇ ਬਣਾਇਆ? ਕਿਸਨੇ ਇਨ੍ਹਾਂ ਬੇਕਾਰ ਮੂਰਤੀਆਂ ਨੂੰ ਬਣਾਇਆ?"
10 Aquele que quer modelar um deus, funde uma estátua que não servirá para nada.
11 ਉਨ੍ਹਾਂ ਦੇਵਤਿਆਂ ਨੂੰ ਮਜ਼ਦੂਰਾਂ ਨੇ ਬਣਾਇਆ! ਅਤੇ ਉਹ ਸਾਰੇ ਮਜ਼ਦੂਰ ਬੰਦੇ ਹਨ-ਦੇਵਤੇ ਨਹੀਂ। ਜੇ ਉਹ ਸਾਰੇ ਬੰਦੇ ਇਕੱਠੇ ਹੋ ਜਾਣ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰਨ, ਤਾਂ ਉਹ ਸਾਰੇ ਹੀ ਸ਼ਰਮਸਾਰ ਅਤੇ ਭੈਭੀਤ ਹੋਣਗੇ।"
11 Seus fiéis ficarão decepcionados e seus operários são apenas homens. Que todos se congreguem e compareçam. Ficarão assustados e decepcionados.
12 ਇੱਕ ਮਜ਼ਬੂਰ ਲੋਹੇ ਨੂੰ ਕੋਲਿਆਂ ਉੱਤੇ ਗਰਮ ਕਰਨ ਲਈ ਆਪਣੇ ਸੰਦਾਂ ਦੀ ਵਰਤੋਂ ਕਰਦਾ ਹੈ। ਇਹ ਬੰਦਾ ਧਾਤ ਨੂੰ ਕੁਟ੍ਟਣ ਲਈ ਹਬੌੜੇ ਦੀ ਵਰਤੋਂ ਕਰਦਾ ਹੈ ਅਤੇ ਧਾਤ ਮੂਰਤੀ ਬਣ ਜਾਂਦੀ ਹੈ। ਇਹ ਬੰਦਾ ਆਪਣੇ ਹੀ ਮਜ਼ਬੂਤ ਬਾਜ਼ੂਆਂ ਦੀ ਵਰਤੋਂ ਕਰਦਾ ਹੈ। ਪਰ ਜਦੋਂ ਉਹ ਬੰਦਾ ਭੁੱਖਾ ਹੁੰਦਾ ਹੈ ਤਾਂ ਉਸਦੀ ਤਾਕਤ ਘਟ ਜਾਂਦੀ ਹੈ। ਜੇ ਉਹ ਬੰਦਾ ਪਾਣੀ ਨਹੀਂ ਪੀਂਦਾ ਤਾਂ ਉਹ ਕਮਜ਼ੋਰ ਹੋ ਜਾਂਦਾ ਹੈ।"
12 O ferreiro manipula o formão e trabalha no forno; talha o ídolo com golpes de martelo; modela-o com mão vigorosa; mas tem fome, sente-se esgotado, tem sede, está extenuado.
13 ਇੱਕ ਹੋਰ ਬੰਦਾ ਲੱਕੜ ਉੱਤੇ ਲਕੀਰਾਂ ਵਾਹੁਣ ਲਈ ਸੂਤਰ ਅਤੇ ਕਂਮਪਾਸ ਦੀ ਵਰਤੋਂ ਕਰਦਾ ਹੈ। ਇਸਤੋਂ ਇਹ ਪਤਾ ਚਲਦਾ ਹੈ ਕਿ ਉਸ ਨੂੰ ਕਿੱਥੋਂ ਕਟਾਈ ਕਰਨੀ ਚਾਹੀਦੀ ਹੈ। ਫ਼ੇਰ ਉਹ ਬੰਦਾ ਆਪਣੀਆਂ ਛੈਣੀਆਂ ਦੀ ਵਰਤੋਂ ਕਰਦਾ ਹੈ ਅਤੇ ਲਕੜੀ ਵਿੱਚੋਂ ਮੂਰਤੀ ਤਰਾਸ਼ ਲੈਂਦਾ ਹੈ। ਉਹ ਆਪਣੀ ਪ੍ਰਕਾਰ ਦੀ ਵਰਤੋਂ ਕਰਕੇ ਮੂਰਤੀ ਦੀ ਮਿਣਤੀ ਕਰਦਾ ਹੈ। ਇਸ ਢੰਗ ਨਾਲ ਉਹ ਮਜ਼ਦੂਰ ਲਕੜੀ ਨੂੰ ਬਿਲਕੁਲ ਆਦਮੀ ਦੀ ਸ਼ਕਲ ਦੇ ਦਿੰਦਾ ਹੈ। ਅਤੇ ਮਨੁੱਖ ਦੀ ਇਹ ਮੂਰਤੀ ਹੋਰ ਕੁਝ ਨਹੀਂ ਕਰਦੀ ਸਗੋਂ ਘਰ ਵਿੱਚ ਰੱਖੀ ਰਹਿੰਦੀ ਹੈ।"
13 O escultor em madeira estica o cordel, traça o esquema a lápis, desbasta a imagem com o cinzel, mede-a com o compasso; dá-lhe forma humana, fá-la um belo tipo de homem, para colocá-la numa casa.
14 ਇੱਕ ਬੰਦਾ ਦਿਆਰ, ਸਰੂ ਜਾਂ ਸ਼ਾਇਦ ਓਕ ਦੇ ਰੁੱਖ ਨੂੰ ਕੱਟਦਾ ਹੈ। ਉਸ ਬੰਦੇ ਨੇ ਰੁੱਖਾਂ ਨੂੰ ਨਹੀਂ ਉਗਾਇਆ-ਇਹ ਰੁੱਖ ਆਪਣੀ ਸ਼ਕਤੀ ਨਾਲ ਹੀ ਜੰਗਲ ਵਿੱਚ ਉੱਗੇ ਸਨ। ਜੇ ਕੋਈ ਬੰਦਾ ਚੀਲ੍ਹ ਦੇ ਰੁੱਖ ਬੀਜਦਾ ਹੈ ਤਾਂ ਬਾਰਿਸ਼ ਉਸ ਨੂੰ ਉਗਾਉਂਦੀ ਹੈ।"
14 Vai cortar madeira, apanha um roble ou um carvalho que tinham deixado crescer entre as árvores da floresta que o Senhor havia plantado, e que a chuva havia feito crescer.
15 ਫ਼ੇਰ ਉਹ ਬੰਦਾ ਉਸ ਰੁੱਖ ਦਾ ਇਸਤੇਮਾਲ ਆਪਣੀ ਅੱਗ ਬਾਲਣ ਲਈ ਕਰਦਾ ਹੈ। ਉਹ ਬੰਦਾ ਰੁੱਖਾਂ ਨੂੰ ਛੋਟੇ-ਛੋਟੇ ਲਕੜੀ ਦੇ ਟੋਟਿਆਂ ਵਿੱਚ ਵੰਡ ਦਿੰਦਾ ਹੈ। ਅਤੇ ਉਹ ਉਸ ਲੱਕੜ ਨੂੰ ਭੋਜਨ ਪਕਾਉਣ ਲਈ ਅਤੇ ਆਪਣੇ-ਆਪ ਨੂੰ ਨਿੱਘਾ ਰੱਖਣ ਲਈ ਵਰਤਦਾ ਹੈ। ਬੰਦਾ ਬੋੜੀ ਜਿਹੀ ਲੱਕੜ ਨਾਲ ਅੱਗ ਜਲਾਉਂਦਾ ਹੈ ਅਤੇ ਆਪਣੀ ਰੋਟੀ ਸੇਕਦਾ ਹੈ। ਪਰ ਉਹ ਬੰਦਾ ਉਸ ਲੱਕੜ ਦੇ ਇੱਕ ਹਿੱਸੇ ਨੂੰ ਦੇਵਤਾ ਬਨਾਉਣ ਲਈ ਵੀ ਵਰਤਦਾ ਹੈ-ਅਤੇ ਬੰਦਾ ਉਸ ਦੇਵਤੇ ਦੀ ਉਪਾਸਨਾ ਵੀ ਕਰਦਾ ਹੈ! ਉਹ ਦੇਵਤਾ ਇੱਕ ਮੂਰਤੀ ਹੈ ਜਿਸ ਨੂੰ ਬੰਦੇ ਨੇ ਬਣਾਇਆ ਸੀ-ਪਰ ਬੰਦਾ ਮੂਰਤੀ ਅੱਗੇ ਸਿਜਦਾ ਕਰਦਾ ਹੈ!"
15 Depois faz com a madeira um fogo, e leva-o para se aquecer; queima-a também para cozer o pão; enfim serve-se dela para fabricar um ídolo diante do qual se prosterna.
16 ਬੰਦਾ ਅੱਧੀ ਲਕੜੀ ਨੂੰ ਅੱਗ ਵਿੱਚ ਬਾਲਦਾ ਹੈ। ਬੰਦਾ ਅੱਗ ਦੀ ਵਰਤੋਂ ਆਪਣੇ ਲਈ ਮਾਸ ਪਕਾਉਣ ਲਈ ਕਰਦਾ ਹੈ ਅਤੇ ਉਹ ਉਸ ਮਾਸ ਨੂੰ ਰੱਜ ਕੇ ਖਾਂਦਾ ਹੈ। ਬੰਦਾ ਲੱਕੜ ਬਾਲ ਕੇ ਆਪਣੇ-ਆਪ ਨੂੰ ਨਿੱਘਾ ਰੱਖਦਾ ਹੈ। ਬੰਦਾ ਆਖਦਾ ਹੈ, “ਠੀਕ ਹੈ! ਹੁਣ ਮੈਂ ਨਿੱਘਾ ਹੋ ਗਿਆ ਹਾਂ। ਮੈਂ ਦੇਖ ਸੱਕਦਾ ਹਾਂ ਕਿਉਂਕਿ ਅੱਗ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ!”"
16 Queima a metade de sua madeira, sobre a brasa assa a carne, come esse assado até fartar-se. Então aquece-se e diz: Como é bom sentir o calor e admirar a chama!
17 ਪਰ ਬੋੜੀ ਜਿਹੀ ਲੱਕੜ ਬਚੀ ਰਹਿ ਗਈ ਹੈ ਇਸ ਲਈ ਉਹ ਬੰਦਾ ਉਸ ਲੱਕੜ ਵਿੱਚੋਂ ਮੂਰਤੀ ਬਣਾਉਂਦਾ ਹੈ ਅਤੇ ਉਸ ਨੂੰ ਆਪਣਾ ਦੇਵਤਾ ਬੁਲਾਉਂਦਾ ਹੈ। ਉਹ ਇਸ ਦੇਵਤੇ ਅੱਗੇ ਸਿਜਦਾ ਕਰਦਾ ਹੈ ਅਤੇ ਆਖਦਾ ਹੈ, “ਤੂੰ ਮੇਰਾ ਦੇਵਤਾ ਹੈਂ, ਮੇਰੀ ਰੱਖਿਆ ਕਰ!”"
17 Com a sobra faz um deus, um ídolo diante do qual se prostra para adorá-lo e orar dizendo: Salva-me, tu és meu deus.
18 ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।"
18 Falta bom senso e juízo a essa gente; têm os olhos tão fechados que não vêem, seus corações não podem compreender.
19 ਉਨ੍ਹਾਂ ਲੋਕਾਂ ਨੇ ਕਦੇ ਇਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ। ਲੋਕ ਸਮਝਦੇ ਹੀ ਨਹੀਂ, ਇਸ ਲਈ ਉਨ੍ਹਾਂ ਨੇ ਕਦੇ ਇਹ ਦਿਲ ਵਿੱਚ ਨਹੀਂ ਸੋਚਿਆ, “ਮੈਂ ਅੱਧੀ ਲਕੜੀ ਅੱਗ ਵਿੱਚ ਬਾਲ ਦਿੱਤੀ। ਮੈਂ ਆਪਣੇ ਕੋਲਿਆਂ ਦੀ ਵਰਤੋਂ ਕਰਕੇ ਆਪਣੀ ਰੋਟੀ ਪਕਾਈ ਅਤੇ ਮਾਸ ਰਿੰਨ੍ਹਿਆ। ਫ਼ੇਰ ਮੈਂ ਮਾਸ ਖਾਧਾ। ਅਤੇ ਮੈਂ ਬਚੀ ਹੋਈ ਲਕੜੀ ਦੀ ਵਰਤੋਂ ਇਸ ਭਿਆਨਕ ਚੀਜ਼ ਨੂੰ ਬਨਾਉਣ ਲਈ ਕੀਤੀ। ਮੈਂ ਤਾਂ ਲਕੜੀ ਦੇ ਇੱਕ ਟੁਕੜੇ ਦੀ ਉਪਾਸਨਾ ਕਰ ਰਿਹਾ ਹਾਂ!”"
19 Ninguém reflete nem tem bom senso e inteligência para se dizer: Queimei metade, cozi pão sobre a brasa, aí assei a carne que comi e iria eu fazer do resto um ídolo miserável? Prostrar-me-ia diante de um pedaço de madeira?
20 ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”"
20 Este homem se nutre de cinzas, seu coração desabusado o desencaminha, ele não consegue salvar-se nem dizer: Não será um logro o que tenho nas mãos?
21 ਯਹੋਵਾਹ, ਸੱਚਾ ਪਰਮੇਸ਼ੁਰ, ਇਸਰਾਏਲ ਦੀ ਮਦਦ ਕਰਦਾ ਹੈ “ਯਾਕੂਬ, ਇਹ ਗੱਲਾਂ ਚੇਤੇ ਰੱਖ: ਇਸਰਾਏਲ ਯਾਦ ਰੱਖ, ਤੂੰ ਮੇਰਾ ਸੇਵਕ ਹੈਂ। ਮੈਂ ਤੈਨੂੰ ਸਾਜਿਆ ਸੀ। ਤੂੰ ਮੇਰਾ ਸੇਵਕ ਹੈਂ। ਮੈਨੂੰ ਕਦੇ ਨਾ ਭੁੱਲੀਁ।"
21 Lembra-te dessas coisas, Jacó! {Recorda-te}, Israel, que tu és meu servo. Eu te formei, tu és meu servo, Israel, não posso esquecer-te.
22 ਤੁਹਾਡੇ ਪਾਪ ਵੱਡੇ ਬੱਦਲ ਵਰਗੇ ਸਨ। ਪਰ ਮੈਂ ਉਹ ਪਾਪ ਮਿਟਾ ਦਿੱਤੇ। ਤੁਹਾਡੇ ਪਾਪ ਧੁੰਦ ਵਾਗ ਗਾਇਬ ਹੋ ਗਏ ਨੇ। ਮੈਂ ਬਚਾਇਆ ਅਤੇ ਮੈਂ ਤੇਰੀ ਰਾਖੀ ਕੀਤੀ, ਇਸ ਲਈ ਮੇਰੇ ਕੋਲ ਵਾਪਸ ਆ ਜਾ!”"
22 Fiz desaparecer tuas iniqüidades como uma nuvem, e teus pecados como uma neblina: volve a mim, porque te resgatei.
23 ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।"
23 Céus, regozijai-vos, pois o Senhor agiu: Ressoai de alegria, profundezas da terra! Explodi de alegria, ó montanhas! E tu também, floresta, com todas as tuas árvores, porque o Senhor resgatou Jacó, e manifestou sua glória em Israel.
24 ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।”"
24 Eis o que diz o Senhor, teu Redentor, que te formou desde o seio de tua mãe: Sou eu, o Senhor, que fiz todas as coisas, sozinho estendi os céus. Firmei a terra: quem estava comigo?
25 ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।"
25 Confundo os sinais dos falsos profetas, faço delirar os adivinhos, faço voltar atrás os sábios, e transformo sua sabedoria em loucura.
26 ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸੱਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ। ਪਰਮੇਸ਼ੁਰ ਯਹੂਦਾਹ ਦੇ ਪੁਨਰ ਨਿਰਮਾਨ ਲਈ ਖੋਰੁਸ ਨੂੰ ਚੁਣਦਾ ਹੈ ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, “ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ!” ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, “ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।” ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, “ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।”"
26 Mantenho a palavra de meus servos, cumpro o que predizem meus enviados; digo que Jerusalém deve ser reabitada. Que as cidades de Judá devem ser reedificadas. Delas reerguerei as ruínas.
27 ਯਹੋਵਾਹ ਡੂੰਘੇ ਪਾਣੀਆਂ ਨੂੰ ਆਖਦਾ ਹੈ, “ਸੁੱਕ ਜਾਵੋ! ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦੇਵਾਂਗਾ!”"
27 Digo ao abismo: Seca-te, vou estancar tuas torrentes.
28 ਯਹੋਵਾਹ ਖੋਰੁਸ ਨੂੰ ਆਖਦਾ ਹੈ, “ਤੂੰ ਮੇਰਾ ਆਜੜੀ ਹੈਂ, ਤੂੰ ਓਹੀ ਗੱਲਾਂ ਕਰੇਂਗਾ ਜੋ ਮੈਂ ਚਾਹੁੰਦਾ ਹਾਂ। ਤੂੰ ਯਰੂਸ਼ਲਮ ਨੂੰ ਆਖੇਂਗਾ, ‘ਤੂੰ ਫ਼ੇਰ ਉਸਾਰਿਆ ਜਾਵੇਂਗਾ!’ ਤੂੰ ਮੰਦਰ ਨੂੰ ਆਖੇਂਗਾ, ‘ਇੱਕ ਵਾਰੀ ਫ਼ੇਰ ਤੇਰੀਆਂ ਬੁਨਿਆਦਾਂ ਉਸਾਰੀਆਂ ਜਾਣਗੀਆਂ!’”"
28 Digo de Ciro: É meu pastor, executará em tudo a minha vontade. Falando de Jerusalém: Que seja reedificada! E do templo: Que seja reconstruído!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 44, comparar traduções ou montar um estudo — tudo direto pelo WhatsApp.