Isaías 50
Punjabi Bible (GL_PUNJABI) vs ARA
ARA Almeida Revista e Atualizada 1993
1 ਇਸਰਾਏਲ ਨੂੰ ਉਸ ਦੇ ਗੁਨਾਹ ਕਾਰਣ ਸਜ਼ਾ ਮਿਲੀ ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।"
1 Assim diz o Senhor : Onde está a carta de divórcio de vossa mãe, pela qual eu a repudiei? Ou quem é o meu credor, a quem eu vos tenha vendido? Eis que por causa das vossas iniquidades é que fostes vendidos, e por causa das vossas transgressões vossa mãe foi repudiada.
2 ਮੈਂ ਘਰ ਆਇਆ ਸਾਂ ਅਤੇ ਮੈਨੂੰ ਓੱਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।"
2 Por que razão, quando eu vim, ninguém apareceu? Quando chamei, ninguém respondeu? Acaso, se encolheu tanto a minha mão, que já não pode remir ou já não há força em mim para livrar? Eis que pela minha repreensão faço secar o mar e torno os rios um deserto, até que cheirem mal os seus peixes; pois, não havendo água, morrem de sede.
3 ਮੈਂ ਅਕਾਸ਼ਾਂ ਨੂੰ ਕਾਲਾ ਬਣਾ ਸੱਕਦਾ ਹਾਂ। ਮੈਂ ਅਕਾਸ਼ਾਂ ਨੂੰ ਅੰਧਕਾਰ ਵਿੱਚ ਢੱਕ ਸੱਕਦਾ ਹਾਂ, ਸੋਗੀ ਬਸਤਰਾਂ ਜਿੰਨਾ ਕਾਲਾ।”"
3 Eu visto os céus de negridão e lhes ponho pano de saco por sua coberta.
4 ਪਰਮੇਸ਼ੁਰ ਦਾ ਸੇਵਕ ਸੱਚਮੁੱਚ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ।"
4 O Senhor Deus me deu língua de eruditos, para que eu saiba dizer boa palavra ao cansado. Ele me desperta todas as manhãs, desperta-me o ouvido para que eu ouça como os eruditos.
5 ਮੇਰਾ ਪ੍ਰਭੂ, ਯਹੋਵਾਹ ਸਿੱਖਣ ਵਿੱਚ ਮੇਰੀ ਸਹਾਇਤਾ ਕਰਦਾ ਹੈ, ਅਤੇ ਮੈਂ ਉਸ ਦੇ ਵਿਰੁੱਧ ਨਹੀਂ ਹੋਇਆ ਹਾਂ। ਮੈਂ ਉਸ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗਾ।"
5 O Senhor Deus me abriu os ouvidos, e eu não fui rebelde, não me retraí.
6 ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।"
6 Ofereci as costas aos que me feriam e as faces, aos que me arrancavam os cabelos; não escondi o rosto aos que me afrontavam e me cuspiam.
7 ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।"
7 Porque o Senhor Deus me ajudou, pelo que não me senti envergonhado; por isso, fiz o meu rosto como um seixo e sei que não serei envergonhado.
8 ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸੱਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ।"
8 Perto está o que me justifica; quem contenderá comigo? Apresentemo-nos juntamente; quem é o meu adversário? Chegue-se para mim.
9 ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿੱਧ ਕਰ ਸੱਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।"
9 Eis que o Senhor Deus me ajuda; quem há que me condene? Eis que todos eles, como um vestido, serão consumidos; a traça os comerá.
10 ਉਹ ਸਾਰੇ ਲੋਕ ਜਿਹੜੇ ਡਰਦੇ ਹਨ ਅਤੇ ਯਹੋਵਾਹ ਦਾ ਆਦਰ ਕਰਦੇ ਹਨ ਉਸ ਦੇ ਸੇਵਕ ਦੀ ਗੱਲ ਸੁਣੋ। ਉਸ ਦਾ ਸੇਵਕ ਪੂਰੀ ਤਰ੍ਹਾਂ ਉਸ ਵਿੱਚ ਭਰੋਸਾ ਕਰਕੇ ਜਿਉਂਦਾ ਹੈ ਇਹ ਜਾਣੇ ਬਗੈਰ ਕਿ ਅੱਗੋਂ ਕੀ ਵਾਪਰੇਗਾ। ਇਹ ਸੇਵਕ ਸੱਚਮੁੱਚ ਯਹੋਵਾਹ ਦੇ ਨਾਮ ਵਿੱਚ ਭਰੋਸਾ ਰੱਖਦਾ ਹੈ ਅਤੇ ਆਪਣੇ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ।"
10 Quem há entre vós que tema ao Senhor e que ouça a voz do seu Servo? Aquele que andou em trevas, sem nenhuma luz, confie em o nome do Senhor e se firme sobre o seu Deus.
11 “ਦੇਖੋ, ਤੁਸੀਂ ਲੋਕ ਆਪਣੇ ਢੰਗ ਨਾਲ ਜਿਉਣਾ ਚਾਹੁੰਦੇ ਹੋ ਤੁਸੀਂ ਆਪਣੀਆਂ ਅੱਗਾਂ ਅਤੇ ਮਸ਼ਾਲਾਂ (ਰੌਸ਼ਨੀਆਂ) ਬਾਲਦੇ ਹੋ। ਇਸ ਲਈ ਆਪਣੇ ਢੰਗ ਨਾਲ ਜੀਵੋ। ਪਰ, ਤੁਹਾਨੂੰ ਸਜ਼ਾ ਮਿਲੇਗੀ! ਤੁਸੀਂ ਆਪਣੀਆਂ ਹੀ ਅੱਗਾਂ ਅਤੇ ਮਸ਼ਾਲਾਂ ਵਿੱਚ ਡਿੱਗ ਪਵੋਂਗੇ ਅਤੇ ਤੁਸੀਂ ਸੜ ਜਾਵੋਗੇ। ਮੈਂ ਅਜਿਹਾ ਵਾਪਰਨ ਦੇਵਾਂਗਾ।”"
11 Eia! Todos vós, que acendeis fogo e vos armais de setas incendiárias, andai entre as labaredas do vosso fogo e entre as setas que acendestes; de mim é que vos sobrevirá isto, e em tormentas vos deitareis.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 50, comparar traduções ou montar um estudo — tudo direto pelo WhatsApp.