Isaías 51

Punjabi Bible (GL_PUNJABI) vs VC

Sair da comparação
VC Versão Católica
1 ਇਸਰਾਏਲ ਨੂੰ ਅਬਰਾਹਾਮ ਵਰਗਾ ਹੋਣਾ ਚਾਹੀਦਾ ਹੈ “ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।"
1 Ouvi-me, vós que seguis a justiça, e que buscais o Senhor! Olhai a rocha de que fostes talhados, a pedreira de onde vos tiraram:
2 ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”"
2 considerai Abraão, vosso pai, e Sara, que vos pôs no mundo. Ele estava só, quando o chamei, mas eu o abençoei e o multipliquei,
3 ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸ ਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸੱਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓੱਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉੱਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਧੰਨਵਾਦ ਅਤੇ ਜਿੱਤ ਦੇ ਗੀਤ ਗਾਉਣਗੇ।"
3 porque o Senhor vai ter piedade de Sião, e reparar todas as suas ruínas. Do deserto em que ela se tornou ele fará um Éden, e da sua estepe um jardim do Senhor. Aí encontrar-se-ão o prazer e a alegria, os cânticos de louvor e as melodias da música.
4 “ਮੇਰੇ ਲੋਕੋ, ਸੁਣੀ ਮੇਰੀ ਗੱਲ! ਮੇਰੇ ਨਿਆਂੇ ਉਨ੍ਹਾਂ ਰੌਸ਼ਨੀਆਂ ਵਾਂਗ ਹੋਣਗੇ ਦਰਸਾਉਣਗੇ ਜਿਹੜੇ ਕਿ ਕਿਵੇਂ ਜਿਉਣਾ ਹੈ।"
4 Povos, escutai bem! Nações, prestai-me atenção! Pois é de mim que emanará a doutrina e a verdadeira religião que será a luz dos povos.
5 ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਆਂ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।"
5 De repente minha justiça chegará, minha salvação vai aparecer, {meu braço fará justiça aos povos}, as ilhas em mim terão esperança e contarão com meu braço.
6 ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।"
6 Levantai os olhos para o céu, volvei vosso olhar à terra: os céus vão desvanecer-se como fumaça, como um vestido em farrapos ficará a terra, e seus habitantes morrerão como moscas. Mas minha salvação subsistirá sempre, e minha vitória não terá fim.
7 ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।"
7 Ouvi-me, vós que conheceis a justiça, povo meu, em cujo coração está a minha doutrina: não temais os insultos dos homens, não vos deixeis abater pelos seus ultrajes,
8 ਕਿਉਂ ਕਿ ਉਹ ਫ਼ਟੇ-ਪੁਰਾਣੇ ਕੱਪੜਿਆਂ ਵਾਂਗ ਬਣ ਜਾਣਗੇ, ਉਨ੍ਹਾਂ ਨੂੰ ਕੀੜੇ ਖਾ ਲੈਣਗੇ। ਉਹ ਉੱਨ ਵਾਂਗ ਹੋ ਜਾਣਗੇ। ਪਰ ਮੇਰੀ ਨੇਕੀ ਸਦਾ ਲਈ ਰਹੇਗੀ। ਮੇਰੀ ਮੁਕਤੀ ਸਦਾ-ਸਦਾ ਲਈ ਰਹੇਗੀ।”"
8 porque a traça os comerá como uma vestimenta, e os vermes das traças os roerão como lã. Mas minha vitória subsistirá sempre e meu triunfo persistirá de geração em geração.
9 ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।"
9 Desperta, braço do Senhor, desperta, recobra teu vigor! Levanta-te como nos dias do passado, como nos tempos de outrora. Não foste tu que esmagaste Raab e fendeste de alto a baixo o Dragão?
10 ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।"
10 Não foste tu que secaste o mar e estancaste as águas do grande abismo? Tu que abriste no fundo do mar um caminho, para por aí passarem os resgatados?
11 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।"
11 Por aí voltarão aqueles que o Senhor tiver libertado. Chegarão a Sião com cânticos de triunfo, uma eterna alegria cingir-lhes-á a cabeça; o júbilo e a alegria os invadirão, a tristeza e os lamentos fugirão.
12 ਯਹੋਵਾਹ ਆਖਦਾ ਹੈ, “ਮੈਂ ਹੀ ਉਹ ਹਾਂ, ਜਿਹੜਾ ਤੁਹਾਨੂੰ ਸੱਕੂਨ ਪਹੁੰਚਾਉਂਦਾ ਹੈ। ਇਸ ਲਈ ਤੁਸੀਂ ਲੋਕਾਂ ਕੋਲੋਂ ਕਿਉਂ ਭੈਭੀਤ ਹੋਵੋਁ? ਉਹ ਸਿਰਫ਼ ਬੰਦੇ ਹੀ ਹਨ ਜਿਹੜੇ ਜਿਉਂਦੇ ਹਨ ਤੇ ਮਰ ਜਾਂਦੇ ਹਨ। ਉਹ ਸਿਰਫ਼ ਇਨਸਾਨ ਹਨ-ਉਹ ਘਾਹ ਵਾਂਗ ਮਰ ਜਾਂਦੇ ਨੇ।”"
12 Sou eu, sou eu quem vos consola! Como podes temer um mortal, um filho do homem, que acabará como a erva?
13 ਤੁਹਾਨੂੰ ਯਹੋਵਾਹ ਨੇ ਸਾਜਿਆ ਸੀ। ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ! ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ! ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ। ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ। ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ।"
13 Como esquecer o Senhor, teu criador, que estendeu os céus e fundou a terra, para não cessares de tremer todo o tempo diante da cólera do opressor que procura fazer-te perecer? Mas de que vale a cólera do opressor?
14 ਕੈਦ ਵਿੱਚਲੇ ਲੋਕ ਛੇਤੀ ਹੀ ਰਿਹਾ ਹੋ ਜਾਣਗੇ। ਉਹ ਕੈਦ ਵਿੱਚ ਮਰਨਗੇ ਤੇ ਸੜਨਗੇ ਨਹੀਂ। ਉਨ੍ਹਾਂ ਲੋਕਾਂ ਕੋਲ ਕਾਫ਼ੀ ਭੋਜਨ ਹੋਵੇਗਾ।"
14 Em breve o prisioneiro vai ser solto, não perecerá no cárcere, e o pão não lhe faltará.
15 “ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਸਮੁੰਦਰ ਨੂੰ ਰਿੜਕ ਦਿੰਦਾ ਹਾਂ ਅਤੇ ਲਹਿਰਾਂ ਬੰਦ ਕਰ ਦਿੰਦਾ ਹਾਂ।” (ਉਸ ਦਾ ਨਾਮ ਸਰਬ-ਸ਼ਕਤੀਮਾਨ ਹੈ।)"
15 Eu sou o Senhor teu Deus, que revolvo o mar e faço rugir as ondas; eu me chamo o Senhor dos exércitos.
16 “ਮੇਰੇ ਸੇਵਕ, ਮੈਂ ਤੈਨੂੰ ਉਹ ਸ਼ਬਦ ਦੇਵਾਂਗਾ ਜੋ ਮੈਂ ਚਾਹੁਂਨਾ ਕਿ ਤੂੰ ਆਖੇਁ। ਅਤੇ ਮੈਂ ਤੈਨੂੰ ਆਪਣੇ ਹੱਥੀਂ ਛਾਵਾਂ ਕਰਾਂਗਾ ਅਤੇ ਤੇਰੀ ਰੱਖਿਆ ਕਰਾਂਗਾ। ਮੈਂ ਤੇਰਾ ਇਸਤੇਮਾਲ ਨਵੇਂ ਅਕਾਸ਼ ਅਤੇ ਨਵੀਂ ਧਰਤੀ ਸਾਜਣ ਲਈ ਕਰਾਂਗਾ। ਮੈਂ ਤੇਰੀ ਵਰਤੋਂ ਇਸਰਾਏਲ ਨੂੰ ਇਹ ਆਖਣ ਲਈ ਕਰਾਂਗਾ, ‘ਤੁਸੀਂ ਮੇਰੇ ਲੋਕ ਹੋਂ।’”"
16 Na tua boca coloquei minhas palavras, com a sombra de minha mão eu te cobri, para estender os céus e fundar a terra, e dizer a Sião: Tu és meu povo.
17 ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ ਜਾਗੋ! ਜਾਗੋ! ਯਰੂਸ਼ਲਮ, ਉੱਠ ਪਵੋ! ਯਹੋਵਾਹ ਤੇਰੇ ਨਾਲ ਬਹੁਤ ਨਾਰਾਜ਼ ਸੀ। ਇਸੇ ਲਈ ਤੈਨੂੰ ਸਜ਼ਾ ਦਿੱਤੀ ਗਈ। ਇਹ ਸਜ਼ਾ ਜ਼ਹਿਰ ਦੇ ਪਿਆਲੇ ਵਾਂਗ ਸੀ, ਜੋ ਤੈਨੂੰ ਪੀਣਾ ਪੈਣਾ ਸੀ, ਤੇ ਤੂੰ ਇਹ ਪੀ ਲਿਆ।"
17 Desperta! Desperta! Levanta-te, Jerusalém, tu que bebeste da mão do Senhor a taça de sua cólera, que esgotaste até os resíduos o cálice que dá vertigem.
18 ਯਰੂਸ਼ਲਮ ਵਿੱਚ ਬਹੁਤ ਲੋਕ ਹਨ ਪਰ ਉਨ੍ਹਾਂ ਵਿੱਚੋਂ ਕੋਈ ਵੀ ਉਸਦਾ ਆਗੂ ਨਹੀਂ ਬਣਿਆ। ਉਸ ਦੇ ਪੈਦਾ ਕੀਤੇ ਬੱਚਿਆਂ ਵਿੱਚੋਂ ਕੋਈ ਵੀ ਉਸਦਾ ਪੱਬ ਪ੍ਰਦਰਸ਼ਕ ਨਹੀਂ ਬਣਿਆ।"
18 {De todos os filhos que ela pôs no mundo, nenhum a orientou; entre os filhos que ela criou, nenhum a segurou pela mão.}
19 ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ। ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।"
19 Esses dois males te sobrevieram, - quem te lastimaria? Saque e ruína, fome e espada - quem te consolaria?
20 ਤੇਰੇ ਲੋਕ ਕਮਜ਼ੋਰ ਹੋ ਗਏ। ਉਹ ਧਰਤੀ ਤੇ ਡਿੱਗ ਪਏ ਤੇ ਉੱਥੇ ਹੀ ਪਏ ਰਹੇ। ਉਹ ਬੰਦੇ ਹਰ ਗਲੀ ਦੇ ਮੋੜ ਉੱਤੇ ਪਏ ਸਨ। ਉਹ ਜਾਲ ਵਿੱਚ ਫ਼ਸੇ ਜਾਨਵਰਾਂ ਵਰਗੇ ਸਨ। ਉਨ੍ਹਾਂ ਨੂੰ ਯਹੋਵਾਹ ਦੇ ਕਹਿਰ ਦੀ ਸਜ਼ਾ ਓਦੋਁ ਤੱਕ ਮਿਲੀ ਜਦੋਂ ਉਹ ਹੋਰ ਸਜ਼ਾ ਸਹਾਰਨ ਦੇ ਕਾਬਿਲ ਨਹੀਂ ਰਹੇ ਸਨ। ਜਦੋਂ ਪਰਮੇਸ਼ੁਰ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਹੋਰ ਸਜ਼ਾ ਦੇਵੇਗਾ, ਤਾਂ ਉਹ ਬਹੁਤ ਕਮਜ਼ੋਰ ਹੋ ਗਏ।"
20 Teus filhos jazem desfalecidos {pelos cantos da rua}, como um antílope apanhado no laço, tontos com a cólera do Senhor e com as ameaças de teu Deus.
21 ਗਰੀਬ ਯਰੂਸ਼ਲਮ, ਸੁਣ ਮੇਰੀ ਗੱਲ। ਤੂੰ ਸ਼ਰਾਬੀ ਆਦਮੀ ਦੀ ਤਰ੍ਹਾਂ ਕਮਜ਼ੋਰ ਹੈਂ ਪਰ ਤੈਨੂੰ ਸ਼ਰਾਬ ਦਾ ਨਸ਼ਾ ਨਹੀਂ ਹੈ। ਤੂੰ ਜ਼ਹਿਰ ਦੇ ਉਸ ਪਿਆਲੇ ਕਾਰਣ ਕਮਜ਼ੋਰ ਹੈ।"
21 Ouve então isto, infeliz, tu que estás embriagada, mas não pelo vinho.
22 ਤੁਹਾਡਾ ਪਰਮੇਸ਼ੁਰ ਅਤੇ ਮਾਲਿਕ, ਯਹੋਵਾਹ ਆਪਣੇ ਬੰਦਿਆਂ ਲਈ ਜੰਗ ਕਰੇਗਾ। ਉਹ ਤੈਨੂੰ ਆਖਦਾ ਹੈ, “ਦੇਖ, ਮੈਂ ਤੇਰੇ ਕੋਲੋਂ ਇਹ ‘ਜ਼ਹਿਰ ਪਿਆਲਾ’ ਖੋਹ ਰਿਹਾ ਹਾਂ। ਮੈਂ ਆਪਣਾ ਕਹਿਰ ਤੇਰੇ ਕੋਲੋਂ ਦੂਰ ਹਟਾ ਰਿਹਾ ਹਾਂ। ਤੈਨੂੰ ਮੇਰੇ ਗੁੱਸੇ ਦੀ ਹੁਣ ਹੋਰ ਸਜ਼ਾ ਨਹੀਂ ਮਿਲੇਗੀ।"
22 Eis o que diz o Senhor teu Deus que toma a defesa de seu povo: Vou retirar de tua mão a taça que dá a vertigem, não mais terás para beber o cálice de minha cólera,
23 ਹੁਣ ਮੈਂ ਆਪਣੇ ਗੁੱਸੇ ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਕਰਾਂਗਾ ਜਿਨ੍ਹਾਂ ਨੇ ਤੈਨੂੰ ਦੁੱਖ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਤੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਤੈਨੂੰ ਆਖਿਆ ਸੀ, ‘ਸਾਡੇ ਅੱਗੇ ਝੁਕੋ, ਅਤੇ ਅਸੀਂ ਤੈਨੂੰ ਕੁਚਲ ਦਿਆਂਗੇ!’ ਉਨ੍ਹਾਂ ਨੇ ਤੈਨੂੰ ਉਨ੍ਹਾਂ ਅੱਗੇ ਝੁਕਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਉਹ ਤੇਰੀ ਪਿੱਠ ਨੂੰ ਮਿੱਟੀ ਵਾਂਗ ਲਿਤਾੜਨ ਲੱਗੇ। ਤੂੰ ਉਨ੍ਹਾਂ ਲਈ ਚੱਲਣ ਵਾਲਾ ਇੱਕ ਰਸਤਾ ਸੀ।”"
23 e eu vou pô-lo na mão dos tiranos, na mão de teus opressores que te diziam: Curva-te para passarmos, quando apresentavas teu dorso como o chão que se calca, como uma rua para os viandantes.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 51, comparar traduções ou montar um estudo — tudo direto pelo WhatsApp.