Isaías 57

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇਸਰਾਏਲ ਪਰਮੇਸ਼ੁਰ ਦਾ ਅਨੁਯਾਈ ਨਹੀਂ ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।"
1 “As pessoas direitas morrem, e ninguém se importa; os bons desaparecem, e ninguém percebe. É o poder do mal que os leva embora,
2 ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।"
2 mas eles encontram a paz. Os que vivem uma vida correta descansam em paz na sepultura.”
3 “ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!"
3 O Senhor Deus diz: “Venham cá para serem julgados, seus filhos de uma feiticeira, raça de adúlteros e prostitutas!
4 ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।"
4 De quem é que vocês estão zombando? De quem é que caçoam com essas caretas? Vocês são pecadores e mentirosos.
5 ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।"
5 “Debaixo das árvores sagradas, vocês se entregam à imoralidade para adorar os deuses da fertilidade. E nas fendas das rochas, perto dos ribeirões, vocês oferecem os seus filhos em
6 ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।"
6 Vocês pegam pedras lisas dos riachos, para serem os deuses que vocês adoram, e apresentam a elas ofertas de vinho e de cereais. Vocês estão pensando que isso me agrada?
7 ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜ੍ਹਾਉਣ ਲਈ ਜਾਂਦੇ ਹੋ।"
7 Vocês vão para o alto das montanhas, e ali praticam atos imorais, e oferecem sacrifícios aos deuses pagãos.
8 ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ। ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ, ਤੁਸੀਂ ਉਨ੍ਹਾਂ ਦੇ ਨਗਨ ਸਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ। ਤੁਸੀਂ ਮੇਰੇ ਨਾਲ ਸੀ, ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ। ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ। ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ ਅਤੇ ਦਰਵਾਜ਼ਿਆਂ ਦੇ ਰੱਖਨਿਆਂ ਓਹਲੇ ਛੁਪਾ ਦਿੰਦੇ ਹੋ। ਅਤੇ ਤੁਸੀਂ ਫ਼ੇਰ ਜਾਂਦੇ ਹੋ ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।"
8 Vocês colocam os seus ídolos indecentes atrás da porta das suas casas. Esquecem de mim, tiram a roupa e deitam-se na cama com os seus amantes, a quem pagarem para dormir com vocês; e então satisfazem os seus desejos
9 ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ। ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ। ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।"
9 “Vocês pegaram azeite e muitos perfumes e foram adorar o deus Enviaram mensageiros por toda parte à procura de deuses para adorar, e esses mensageiros foram até o
10 ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ, ਪਰ ਤੁਸੀਂ ਕਦੇ ਵੀ ਨਹੀਂ ਬਕੱਦੇ। ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ, ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।"
10 Vocês se cansaram de tanto viajar, mas não ficaram desanimados. As suas imagens nojentas lhes deram forças, e por isso vocês não desistiram.
11 ਤੁਸੀਂ ਮੈਨੂੰ ਯਾਦ ਨਹੀਂ ਕੀਤਾ। ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ! ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ? ਤੁਸੀਂ ਕਿਸ ਕੋਲੋਂ ਭੈਭੀਤ ਸੀ? ਤੁਸੀਂ ਝੂਠ ਕਿਉਂ ਬੋਲਿਆ? ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ-ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।"
11 “Vocês têm tanto medo desses deuses! Mas quem são eles para que vocês me contem mentiras e me esqueçam completamente? Será que é porque eu fiquei calado tanto tempo, que vocês não me
12 ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!"
12 Eu vou mostrar a todos o que vocês fazem, essas ações que vocês acham certas; mas elas não adiantarão nada.
13 ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ, ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ। ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ। ਹਵਾ ਦਾ ਇੱਕ ਬੁੱਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ। ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ, ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ। ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।”"
13 Quando vocês gritarem pedindo ajuda, os seus muitos deuses não os atenderão. O vento levará esses deuses para longe, um sopro os fará desaparecer. Mas os que confiam em mim morarão na o meu
14 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!"
14 O Senhor diz: “Preparem o caminho, aplanem a estrada, para que o meu povo possa voltar para mim.”
15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।"
15 Pois o Altíssimo, o Santo Deus, o Deus que vive para sempre, diz: “Eu moro num lugar alto e sagrado, mas moro também com os humildes e os aflitos, para dar esperança aos humildes e aos aflitos, novas forças.
16 ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ, ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ। ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਹਮਣੇ ਆਦਮੀ ਦੀ ਰੂਹ ਮਰ ਜਾਵੇਗੀ, ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।"
16 Não continuarei repreendendo o meu povo e não ficarei se não, morreriam os seres que eu criei, aqueles a quem dei o sopro da vida.
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।"
17 Por causa do pecado e da cobiça do meu povo, eu fiquei irado com eles e os castiguei. Na minha ira, eu me afastei deles, mas mesmo assim eles continuaram teimosos e seguiram o seu próprio caminho.
18 ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।"
18 “Tenho visto como eles agem, mas eu os curarei e os guiarei; eu os consolarei. Nos lábios dos que choram,
19 ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।"
19 colocarei palavras de louvor. A todos ofereço a paz, paz aos que estão perto e aos que estão longe; eu os curarei.
20 ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ। ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸੱਕਦੇ। ਉਹ ਗੁੱਸੇ ਵਿੱਚ ਹਨ, ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ।"
20 Porém os maus são como o mar agitado: as suas ondas não se acalmam e trazem lama e sujeira para a terra.
21 ਮੇਰਾ ਪਰਮੇਸ਼ੁਰ ਆਖਦਾ ਹੈ, “ਮੰਦੇ ਲੋਕਾਂ ਲਈ ਅਮਨ ਨਹੀਂ ਹੈ।”"
21 Não há segurança para esses pecadores.” O meu Deus falou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 57, comparar traduções ou montar um estudo — tudo direto pelo WhatsApp.