Isaías 58

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।"
1 Clama em alta voz, não te detenhas, levanta a tua voz como a trombeta e anuncia ao meu povo a sua transgressão, e à casa de Jacó os seus pecados.
2 ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।"
2 Todavia me procuram cada dia, tomam prazer em saber os meus caminhos, como um povo que pratica justiça, e não deixa o direito do seu Deus; perguntam-me pelos direitos da justiça, e têm prazer em se chegarem a Deus,
3 ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।"
3 Dizendo: Por que jejuamos nós, e tu não atentas para isso? Por que afligimos as nossas almas, e tu não o sabes? Eis que no dia em que jejuais achais o vosso próprio contentamento, e requereis todo o vosso trabalho.
4 ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।"
4 Eis que para contendas e debates jejuais, e para ferirdes com punho iníquo; não jejueis como hoje, para fazer ouvir a vossa voz no alto.
5 ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?"
5 Seria este o jejum que eu escolheria, que o homem um dia aflija a sua alma, que incline a sua cabeça como o junco, e estenda debaixo de si saco e cinza? Chamarias tu a isto jejum e dia aprazível ao Senhor?
6 “ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।"
6 Porventura não é este o jejum que escolhi, que soltes as ligaduras da impiedade, que desfaças as ataduras do jugo e que deixes livres os oprimidos, e despedaces todo o jugo?
7 ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”"
7 Porventura não é também que repartas o teu pão com o faminto, e recolhas em casa os pobres abandonados; e, quando vires o nu, o cubras, e não te escondas da tua carne?
8 ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।"
8 Então romperá a tua luz como a alva, e a tua cura apressadamente brotará, e a tua justiça irá adiante de ti, e a glória do Senhor será a tua retaguarda.
9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।” ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।"
9 Então clamarás, e o Senhor te responderá; gritarás, e ele dirá: Eis-me aqui. Se tirares do meio de ti o jugo, o estender do dedo, e o falar iniquamente;
10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।"
10 E se abrires a tua alma ao faminto, e fartares a alma aflita; então a tua luz nascerá nas trevas, e a tua escuridão será como o meio-dia.
11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।"
11 E o Senhor te guiará continuamente, e fartará a tua alma em lugares áridos, e fortificará os teus ossos; e serás como um jardim regado, e como um manancial, cujas águas nunca faltam.
12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।"
12 E os que de ti procederem edificarão as antigas ruínas; e levantarás os fundamentos de geração em geração; e chamar-te-ão reparador das roturas, e restaurador de veredas para morar.
13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।"
13 Se desviares o teu pé do sábado, de fazeres a tua vontade no meu santo dia, e chamares ao sábado deleitoso, e o santo dia do Senhor, digno de honra, e o honrares não seguindo os teus caminhos, nem pretendendo fazer a tua própria vontade, nem falares as tuas próprias palavras,
14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।"
14 Então te deleitarás no Senhor, e te farei cavalgar sobre as alturas da terra, e te sustentarei com a herança de teu pai Jacó; porque a boca do Senhor o disse.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 58, comparar traduções ou montar um estudo — tudo direto pelo WhatsApp.