Isaías 59

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੰਦੇ ਲੋਕਾਂ ਨੂੰ ਆਪਣੇ ਜੀਵਨ ਬਦਲਣੇ ਚਾਹੀਦੇ ਹਨ ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸੱਕਦਾ ਹੈ।"
1 Eis que a mão do Senhor não está encolhida, para que não possa salvar; nem o seu ouvido, agravado, para não poder ouvir.
2 ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।"
2 Mas as vossas iniquidades fazem divisão entre vós e o vosso Deus, e os vossos pecados encobrem o seu rosto de vós, para que vos não ouça.
3 ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ।"
3 Porque as vossas mãos estão contaminadas de sangue, e os vossos dedos, de iniquidade; os vossos lábios falam falsamente, e a vossa língua pronuncia perversidade.
4 ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।"
4 Ninguém há que clame pela justiça, nem ninguém que compareça em juízo pela verdade; confiam na vaidade e andam falando mentiras; concebem o trabalho e produzem a iniquidade.
5 ਉਹ (ਬਦੀ ਵਾਂਗ) ਜ਼ਹਿਰੀਲੇ ਸੱਪਾਂ ਦੇ ਅੰਡਿਆਂ ਨੂੰ ਸੇਕਦੇ ਹਨ। ਜੇ ਕਿਧਰੇ ਤੁਸੀਂ ਅਜਿਹਾ ਇੱਕ ਵੀ ਅੰਡਾ ਖਾ ਲਵੋ ਤਾਂ ਮਰ ਜਾਓਗੇ। ਅਤੇ ਜੇ ਕਿਤੇ ਤੁਸੀਂ ਉਨ੍ਹਾਂ ਵਿੱਚੋਂ ਕਿਸੇ ਇੱਕ ਅੰਡੇ ਨੂੰ ਤੋਂੜੋਗੇ ਤਾਂ ਉਸ ਵਿੱਚੋਂ ਜ਼ਹਿਰੀਲਾ ਸੱਪ ਬਾਹਰ ਨਿਕਲ ਆਵੇਗਾ। ਉਹ ਝੂਠ, ਜਿਹੜੇ ਝੂਠ ਲੋਕ ਬੋਲਦੇ ਹਨ, ਮਕੱੜੀ ਦੇ ਜਾਲਿਆਂ ਵਰਗੇ ਹਨ।"
5 Chocam ovos de basilisco e tecem teias de aranha; aquele que comer dos ovos deles morrerá; e, apertando-os, sai deles uma víbora.
6 ਇਨ੍ਹਾਂ ਮਕੱੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸੱਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸੱਕਦੇ। ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।"
6 As suas teias não prestam para vestes, nem se poderão cobrir com as suas obras; as suas obras são obras de iniquidade, e obra de violência há nas suas mãos.
7 ਉਹ ਲੋਕ ਆਪਣੇ ਪੈਰਾਂ ਦਾ ਇਸਤੇਮਾਲ ਬਦੀ ਵੱਲ ਭੱਜਣ ਲਈ ਕਰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਦੌੜਦੇ ਹਨ ਜਿਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੁੰਦਾ। ਉਹ ਮੰਦੀਆਂ ਸੋਚਾਂ ਸੋਚਦੇ ਹਨ। ਦਂਗਾ ਅਤੇ ਚੋਰੀ ਉਨ੍ਹਾਂ ਦਾ ਜੀਵਨ-ਢੰਗ ਹੁੰਦਾ ਹੈ।"
7 Os seus pés correm para o mal e se apressam para derramarem o sangue inocente; os seus pensamentos são pensamentos de iniquidade; destruição e quebrantamento há nas suas estradas.
8 ਉਹ ਲੋਕ ਅਮਨ ਦਾ ਰਸਤਾ ਨਹੀਂ ਜਾਣਦੇ। ਉਹ ਲੋਕ ਨਿਰਪੱਖ ਨਹੀਂ ਹੁੰਦੇ। ਉਹ ਬਹੁਤ ਛਲ ਕਪਟ ਵਾਲੀ ਜ਼ਿੰਦਗੀ ਜਿਉਂਦੇ ਹਨ। ਅਤੇ ਉਹ ਲੋਕ ਜਿਹੜੇ ਉਨ੍ਹਾਂ ਦੀ ਤਰ੍ਹਾਂ ਜਿਉਂਦੇ ਹਨ ਉਨ੍ਹਾਂ ਨੂੰ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਸ਼ਾਂਤੀ ਨਹੀਂ ਮਿਲਦੀ।"
8 Não conhecem o caminho da paz, nem há juízo nos seus passos; as suas veredas tortuosas, as fizeram para si mesmos; todo aquele que anda por elas não tem conhecimento da paz.
9 ਇਸਰਾਏਲ ਦਾ ਪਾਪ ਮੁਸੀਬਤ ਲਿਆਉਂਦਾ ਹੈ ਸਾਰੀ ਨੇਕੀ ਅਤੇ ਨਿਰਪੱਖਤਾ ਖਤਮ ਹੋ ਗਈ ਹੈ। ਸਾਡੇ ਨਜ਼ਦੀਕ ਸਿਰਫ਼ ਹਨੇਰਾ ਹੈ, ਇਸ ਲਈ ਸਾਨੂੰ ਰੌਸ਼ਨੀ ਦਾ ਇੰਤਜ਼ਾਰ ਕਰਨਾ ਪਵੇਗਾ। ਅਸੀਂ ਤੇਜ਼ ਰੌਸ਼ਨੀ ਦੀ ਆਸ ਰੱਖਦੇ ਹਾਂ ਪਰ ਸਾਨੂੰ ਸਿਰਫ਼ ਹਨੇਰਾ ਮਿਲਦਾ ਹੈ।"
9 Por isso, o juízo está longe de nós, e a justiça não nos alcança; esperamos pela luz, e eis que só há trevas; pelo resplendor, mas andamos em escuridão.
10 ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।"
10 Apalpamos as paredes como cegos; sim, como os que não têm olhos, andamos apalpando; tropeçamos ao meio-dia como nas trevas e nos lugares escuros somos como mortos.
11 ਅਸੀਂ ਸਾਰੇ ਬਹੁਤ ਉਦਾਸ ਹਾਂ, ਅਸੀਂ ਘੁੱਗੀ ਅਤੇ ਰਿੱਛਾਂ ਵਾਂਗ ਉਦਾਸ ਅਵਾਜ਼ਾਂ ਕੱਢ ਰਹੇ ਹਾਂ। ਅਸੀਂ ਉਸ ਸਮੇਂ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਸਾਰੇ ਲੋਕੀਂ ਨਿਰਪੱਖ ਹੋਣਗੇ। ਪਰ ਇੱਥੇ ਹਾਲੇ ਨਿਰਪੱਖਤਾ ਨਹੀਂ। ਅਸੀਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੁਕਤੀ ਹਾਲੇ ਤੱਕ ਬਹੁਤ ਦੂਰ ਹੈ।"
11 Todos nós bramamos como ursos e continuamente gememos como pombas; esperamos o juízo, e ele não aparece; pela salvação, e ela está longe de nós.
12 ਕਿਉਂ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਈ ਮੰਦੀਆਂ ਗੱਲਾਂ ਕੀਤੀਆਂ ਹਨ। ਸਾਡੇ ਪਾਪ ਦਰਸਾਉਂਦੇ ਨੇ ਕਿ ਅਸੀਂ ਗ਼ਲਤ ਹਾਂ। ਅਸੀਂ ਜਾਣਦੇ ਹਾਂ ਕਿ ਅਸੀਂ ਇਹ ਗੱਲਾਂ ਕਰਨ ਦੇ ਦੋਸ਼ੀ ਹਾਂ।"
12 Porque as nossas transgressões se multiplicaram perante ti, e os nossos pecados testificam contra nós; porque as nossas transgressões estão conosco, e conhecemos as nossas iniquidades;
13 ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।"
13 como o prevaricar, e o mentir contra o Senhor , e o retirarmo-nos do nosso Deus, e o falar de opressão e rebelião, e o conceber e expectorar do coração palavras de falsidade.
14 ਇਨਸਾਫ਼ ਸਾਡੇ ਕੋਲੋਂ ਦੂਰ ਹੋ ਗਿਆ ਹੈ। ਨਿਰਪੱਖਤਾ ਬਹੁਤ ਦੂਰ ਖੜੀ ਹੈ। ਸੱਚਾਈ ਗਲੀਆਂ ਅੰਦਰ ਡਿੱਗ ਪਈ ਹੈ। ਨੇਕੀ ਨੂੰ ਸ਼ਹਿਰ ਵਿੱਚ ਵੜਨ ਦੀ ਇਜ਼ਾਜ਼ਤ ਨਹੀਂ।"
14 Pelo que o juízo se tornou atrás, e a justiça se pôs longe, porque a verdade anda tropeçando pelas ruas, e a equidade não pode entrar.
15 ਸੱਚਾਈ ਚਲੀ ਗਈ ਹੈ। ਅਤੇ ਉਹ ਲੋਕ ਜਿਹੜੇ ਨੇਕੀ ਕਰਨਾ ਚਾਹੁੰਦੇ ਨੇ, ਲੁੱਟੇ ਜਾਂਦੇ ਨੇ। ਯਹੋਵਾਹ ਨੇ ਦੇਖਿਆ, ਤੇ ਉਸ ਨੂੰ ਕਿਤੇ ਵੀ ਨੇਕੀ ਨਹੀਂ ਮਿਲੀ। ਯਹੋਵਾਹ ਨੂੰ ਇਹ ਚੰਗਾ ਨਹੀਂ ਲੱਗਿਆ।"
15 Sim, a verdade desfalece, e quem se desvia do mal arrisca-se a ser despojado; e o Senhor o viu, e foi mal aos seus olhos que não houvesse justiça.
16 ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸੱਕਿਆ ਜਿਹੜਾ ਖਲੋ ਸੱਕੇ ਅਤੇ ਲੋਕਾਂ ਲਈ ਬੋਲ ਸੱਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।"
16 E viu que ninguém havia e maravilhou-se de que não houvesse um intercessor; pelo que o seu próprio braço lhe trouxe a salvação, e a sua própria justiça o susteve;
17 ਯਹੋਵਾਹ ਨੇ ਲੜਾਈ ਦੀ ਤਿਆਰੀ ਕੀਤੀ। ਯਹੋਵਾਹ ਨੇ ਨੇਕੀ ਦਾ ਜ਼ਰਾਬਕਤ, ਮੁਕਤ ਦਾ ਟੋਪ, ਸਜ਼ਾ ਦੇ ਕੱਪੜੇ ਅਤੇ ਸ਼ਕਤੀਸ਼ਾਲੀ ਪਿਆਰ ਦਾ ਕੋਟ ਪਹਿਨ ਲਿਆ।"
17 porque se revestiu de justiça, como de uma couraça, e pôs o elmo da salvação na sua cabeça, e tomou vestes de vingança por vestidura, e cobriu-se de zelo, como de um manto.
18 ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।"
18 Conforme forem as obras deles, assim será a sua retribuição; furor, aos seus adversários, e recompensa, aos seus inimigos; às ilhas dará ele a sua recompensa.
19 ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸ ਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।"
19 Então, temerão o nome do Senhor desde o poente e a sua glória, desde o nascente do sol; vindo o inimigo como uma corrente de águas, o Espírito do Senhor arvorará contra ele a sua bandeira.
20 ਮੁਕਤੀਦਾਤਾ ਇੱਕ ਵਾਰ ਫ਼ੇਰ ਸੀਯੋਨ ਵੱਲੋਂ ਆਵੇਗਾ। ਉਹ ਯਾਕੂਬ ਦੇ ਲੋਕਾਂ ਕੋਲ ਆਵੇਗਾ ਜਿਨ੍ਹਾਂ ਨੇ ਪਾਪ ਕੀਤਾ ਸੀ ਪਰ ਉਹ ਪਰਮੇਸ਼ੁਰ ਕੋਲ ਆ ਗਏ ਸਨ।"
20 E virá um Redentor a Sião e aos que se desviarem da transgressão em Jacó, diz o Senhor .
21 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਮੇਰਾ ਵਾਅਦਾ ਹੈ ਕਿ ਮੇਰੀ ਰੂਹ ਤੇ ਮੇਰੇ ਸ਼ਬਦ ਜਿਨ੍ਹਾਂ ਨੂੰ ਮੈਂ ਤੁਹਾਡੇ ਮੂੰਹ ਵਿੱਚ ਪਾਉਂਦਾ ਹਾਂ, ਤੁਹਾਨੂੰ ਕਦੇ ਨਹੀਂ ਛੱਡ ਕੇ ਜਾਣਗੇ। ਉਹ ਤੁਹਾਡੇ ਬੱਚਿਆਂ ਅਤੇ ਤੁਹਾਡੇ ਬੱਚਿਆਂ ਦੇ ਬੱਚਿਆਂ ਸਂਗ ਰਹਿਣਗੇ। ਉਹ ਤੁਹਾਡੇ ਨਾਲ ਹੁਣ ਅਤੇ ਸਦਾ ਲਈ ਰਹਿਣਗੇ।”"
21 Quanto a mim, este é o meu concerto com eles, diz o Senhor : o meu Espírito, que está sobre ti, e as minhas palavras, que pus na tua boca, não se desviarão da tua boca, nem da boca da tua posteridade, nem da boca da posteridade da tua posteridade, diz o Senhor , desde agora e para todo o sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 59, comparar traduções ou montar um estudo — tudo direto pelo WhatsApp.